Page
int64
1
1.43k
url
stringlengths
42
42
Bani
stringlengths
0
9.09k
Arath
stringlengths
0
62.3k
Padh Arath
stringlengths
0
18.7k
6
https://www.gurugranthdarpan.net/0006.html
ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥ ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥
(ਹੇ ਨਿਰੰਕਾਰ!) ਤੇਰੇ ਪੈਦਾ ਕੀਤੇ ਹੋਏ ਰਤਨ ਅਠਾਹਠ ਤੀਰਥਾਂ ਸਮੇਤ ਤੈਨੂੰ ਗਾ ਰਹੇ ਹਨ। ਵੱਡੇ ਬਲ ਵਾਲੇ ਜੋਧੇ ਤੇ ਸੂਰਮੇ ਤੇਰੀ ਸਿਫ਼ਤ ਕਰ ਰਹੇ ਹਨ। ਚੌਹਾਂ ਹੀ ਖਾਣੀਆਂ ਦੇ ਜੀਅ ਜੰਤ ਤੈਨੂੰ ਗਾ ਰਹੇ ਹਨ। ਸਾਰੀ ਸ੍ਰਿਸ਼ਟੀ, ਸ੍ਰਿਸ਼ਟੀ ਦੇ ਸਾਰੇ ਖੰਡ ਅਤੇ ਚੱਕਰ, ਜੋ ਤੂੰ ਪੈਦਾ ਕਰ ਕੇ ਟਿਕਾ ਰਖੇ ਹਨ, ਤੈਨੂੰ ਗਾਉਂਦੇ ਹਨ।
ਉਪਾਏ ਤੇਰੇ = ਤੇਰੇ ਪੈਦਾ ਕੀਤੇ ਹੋਏ। ਅਠ ਸਠਿ = ਅਠਾਹਠ। ਤੀਰਥ ਨਾਲੇ = ਤੀਰਥਾਂ ਸਮੇਤ। ਜੋਧ = ਜੋਧੇ। ਮਹਾ ਬਲ = ਵੱਡੇ ਬਲ ਵਾਲੇ। ਸੂਰਾ = ਸੂਰਮੇ। ਖਾਣੀ ਚਾਰੇ = ਚਾਰੇ ਖਾਣੀਆਂ, ਅੰਡਜ, ਜੇਰਜ, ਸ੍ਵੇਤਜ, ਉਤਭੁਜ। ਖਾਣੀ = ਖਾਣ, ਜਿਸ ਨੂੰ ਪੁਟ ਕੇ ਵਿਚੋਂ ਧਾਤਾਂ ਜਾਂ ਰਤਨ ਆਦਿਕ ਪਦਾਰਥ ਕੱਢੇ ਜਾਣ। ਇਹ ਸੰਸਕ੍ਰਿਤ ਦਾ ਸ਼ਬਦ ਹੈ। ਧਾਤੂ 'ਖਨ' ਹੈ, ਜਿਸ ਦਾ ਅਰਥ ਹੈ 'ਪੁਟਣਾ'। ਖਾਣੀ ਚਾਰੇ ਪੁਰਾਤਨ ਸਮੇਂ ਤੋਂ ਇਹ ਖ਼ਿਆਲ ਹਿੰਦੂ ਧਰਮ ਪੁਸਤਕਾਂ ਵਿਚ ਤੁਰਿਆ ਆ ਰਿਹਾ ਹੈ ਕਿ ਜਗਤ ਦੇ ਸਾਰੇ ਜੜ੍ਹ-ਚੇਤਨ ਪਦਾਰਥ ਦੇ ਬਣਨ ਦੀਆਂ ਚਾਰ ਖਾਣਾਂ ਹਨ। ਅੰਡਾ, ਜਿਓਰ, ਮੁੜਕਾ ਅਤੇ ਆਪਣੇ ਆਪ ਉੱਗ ਪੈਣਾ। 'ਚਾਰੇ ਖਾਣੀ' ਦਾ ਇੱਥੇ ਭਾਵ ਹੈ ਚੌਹਾਂ ਹੀ ਖਾਣਾਂ ਦੇ ਜੀਵ ਜੰਤ, ਸਾਰੀ ਰਚਨਾ। ਖੰਡ = ਟੋਟਾ, ਬ੍ਰਹਿਮੰਡ ਦਾ ਟੋਟਾ, (ਭਾਵ) ਹਰੇਕ ਧਰਤੀ। ਮੰਡਲ = ਚੱਕਰ, ਬ੍ਰਹਿਮੰਡ ਦਾ ਇਕ ਚੱਕਰ, ਜਿਸ ਵਿਚ ਇਕ ਸੂਰਜ ਇਕ ਚੰਦ੍ਰਮਾ ਤੇ ਧਰਤੀ ਆਦਿਕ ਗਿਣੇ ਜਾਂਦੇ ਹਨ। ਵਰਭੰਡਾ = ਸਾਰੀ ਸ੍ਰਿਸ਼ਟੀ। ਕਰਿ ਕਰਿ = ਬਣਾ ਕੇ, ਰਚ ਕੇ। ਧਾਰੇ = ਟਿਕਾਏ ਹੋਏ।
6
https://www.gurugranthdarpan.net/0006.html
ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ ॥
(ਹੇ ਅਕਾਲ ਪੁਰਖ!) (ਅਸਲ ਵਿਚ ਤਾਂ) ਉਹੋ ਤੇਰੇ ਪ੍ਰੇਮ ਵਿਚ ਰੱਤੇ ਰਸੀਏ ਭਗਤ ਜਨ ਤੈਨੂੰ ਗਾਉਂਦੇ ਹਨ (ਭਾਵ, ਉਹਨਾਂ ਦਾ ਹੀ ਗਾਉਣਾ ਸਫਲ ਹੈ) ਜੋ ਤੈਨੂੰ ਚੰਗੇ ਲੱਗਦੇ ਹਨ। ਅਨੇਕਾਂ ਹੋਰ ਜੀਵ ਤੈਨੂੰ ਗਾ ਰਹੇ ਹਨ, ਜਿਹੜੇ ਮੈਥੋਂ ਗਿਣੇ ਭੀ ਨਹੀਂ ਜਾ ਸਕਦੇ। (ਭਲਾ) ਨਾਨਕ (ਵਿਚਾਰਾ) ਕੀਹ ਵਿਚਾਰ ਕਰ ਸਕਦਾ ਹੈ?
ਸੇਈ = ਉਹੀ ਜੀਵ। ਤੁਧੁ ਭਾਵਨਿ = ਤੈਨੂੰ ਚੰਗੇ ਲੱਗਦੇ ਹਨ। ਰਤੇ = ਰੰਗੇ ਹੋਏ, ਪ੍ਰੇਮ ਵਿਚ ਮੱਤੇ ਹੋਏ। ਰਸਾਲੇ = (ਰਸ ਆਲਯ) ਰਸ ਦੇ ਘਰ, ਰਸੀਏ। ਹੋਰਿ ਕੇਤੇ = ਅਨੇਕਾਂ ਹੋਰ ਜੀਵ। ਮੈ ਚਿਤਿ = ਮੇਰੇ ਚਿੱਤ ਵਿਚ। ਮੈ ਚਿਤਿ ਨ ਆਵਨਿ = ਮੇਰੇ ਚਿੱਤ ਵਿਚ ਨਹੀਂ ਆਉਂਦੇ, ਮੈਥੋਂ ਗਿਣੇ ਨਹੀਂ ਜਾ ਸਕਦੇ, ਮੇਰੀ ਵਿਚਾਰ ਤੋਂ ਪਰੇ ਹਨ। ਕਿਆ ਵੀਚਾਰੇ = ਕੀਹ ਵਿਚਾਰ ਕਰੇ?
6
https://www.gurugranthdarpan.net/0006.html
ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥
ਜਿਸ ਅਕਾਲ ਪੁਰਖ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਐਸ ਵੇਲੇ ਮੌਜੂਦ ਹੈ, ਸਦਾ ਰਹੇਗਾ, ਨਾਹ ਉਹ ਜੰਮਿਆ ਹੈ ਅਤੇ ਨਾਹ ਹੀ ਮਰੇਗਾ। ਉਹ ਅਕਾਲ ਪੁਰਖ ਸਦਾ-ਥਿਰ ਹੈ, ਉਹ ਮਾਲਕ ਸੱਚਾ ਹੈ, ਉਸ ਦੀ ਵਡਿਆਈ ਭੀ ਸਦਾ ਅਟੱਲ ਹੈ।
ਸਚੁ = ਥਿਰ ਰਹਿਣ ਵਾਲਾ, ਅਟੱਲ। ਨਾਈ = ਵਡਿਆਈ। ਹੋਸੀ = ਹੋਵੇਗਾ, ਥਿਰ ਰਹੇਗਾ। ਜਾਇ ਨ = ਜੰਮਦਾ ਨਹੀਂ। ਨ ਜਾਸੀ = ਨਾਹ ਹੀ ਮਰੇਗਾ। ਜਿਨਿ = ਜਿਸ ਅਕਾਲ ਪੁਰਖ ਨੇ। ਰਚਾਈ = ਪੈਦਾ ਕੀਤੀ ਹੈ।
6
https://www.gurugranthdarpan.net/0006.html
ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ ॥
ਜਿਸ ਅਕਾਲ ਪੁਰਖ ਨੇ ਕਈ ਰੰਗਾਂ, ਕਿਸਮਾਂ ਅਤੇ ਜਿਨਸਾਂ ਦੀ ਮਾਇਆ ਰਚ ਦਿੱਤੀ ਹੈ, ਉਹ ਜਿਵੇਂ ਉਸ ਦੀ ਰਜ਼ਾ ਹੈ, (ਭਾਵ, ਜੇਡਾ ਵੱਡਾ ਆਪ ਹੈ ਓਡੇ ਵੱਡੇ ਜਿਗਰੇ ਨਾਲ ਜਗਤ ਨੂੰ ਰਚ ਕੇ) ਆਪਣੇ ਪੈਦਾ ਕੀਤੇ ਹੋਏ ਦੀ ਸੰਭਾਲ ਭੀ ਕਰ ਰਿਹਾ ਹੈ।
ਰੰਗੀ ਰੰਗੀ = ਰੰਗਾਂ ਰੰਗਾਂ ਦੀ, ਕਈ ਰੰਗਾਂ ਦੀ। ਭਾਤੀ = ਕਈ ਕਿਸਮਾਂ ਦੀ। ਕਰਿ ਕਰਿ = ਪੈਦਾ ਕਰ ਕੇ। ਜਿਨਸੀ = ਕਈ ਜਿਨਸਾਂ ਦੀ। ਜਿਨਿ = ਜਿਸ ਅਕਾਲ ਪੁਰਖ ਨੇ। ਵੇਖੈ = ਸੰਭਾਲ ਕਰਦਾ ਹੈ। ਕੀਤਾ ਆਪਣਾ = ਆਪਣਾ ਰਚਿਆ ਹੋਇਆ ਜਗਤ। ਜਿਵ = ਜਿਵੇਂ। ਵਡਿਆਈ = ਰਜ਼ਾ।
6
https://www.gurugranthdarpan.net/0006.html
ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥੨੭॥
ਜੋ ਕੁਝ ਅਕਾਲ ਪੁਰਖ ਨੂੰ ਭਾਉਂਦਾ ਹੈ, ਉਹੋ ਹੀ ਕਰੇਗਾ, ਕਿਸੇ ਜੀਵ ਪਾਸੋਂ ਅਕਾਲ ਪੁਰਖ ਅੱਗੇ ਹੁਕਮ ਨਹੀਂ ਕੀਤਾ ਜਾ ਸਕਦਾ (ਉਸ ਨੂੰ ਇਹ ਨਹੀਂ ਆਖ ਸਕਦੇ-'ਇਉਂ ਨ ਕਰੀਂ, ਇਉਂ ਕਰ') । ਅਕਾਲ ਪੁਰਖ ਪਾਤਿਸ਼ਾਹ ਹੈ, ਪਾਤਿਸ਼ਾਹਾਂ ਦਾ ਭੀ ਪਾਤਿਸ਼ਾਹ ਹੈ। ਹੇ ਨਾਨਕ! (ਜੀਵਾਂ ਨੂੰ) ਉਸ ਦੀ ਰਜ਼ਾ ਵਿਚ ਰਹਿਣਾ (ਹੀ ਫਬਦਾ ਹੈ) । 27। ਭਾਵ:ਕਈ ਰੰਗਾਂ ਦੀ, ਕਈ ਕਿਸਮਾਂ ਦੀ, ਕਈ ਜਿਨਸਾਂ ਦੀ, ਬੇਅੰਤ ਰਚਨਾ ਕਰਤਾਰ ਨੇ ਰਚੀ ਹੈ। ਇਸ ਬੇਅੰਤ ਸ੍ਰਿਸ਼ਟੀ ਦੀ ਸੰਭਾਲ ਭੀ ਉਹ ਆਪ ਹੀ ਕਰ ਰਿਹਾ ਹੈ, ਕਿਉਂਕਿ ਉਹ ਆਪ ਹੀ ਇਕ ਐਸਾ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ। ਜਗਤ ਵਿਚ ਐਸਾ ਕੌਣ ਹੈ ਜੋ ਇਹ ਦਮ ਮਾਰ ਸਕੇ ਕਿ ਕਿਹੋ ਜਿਹੇ ਅਸਥਾਨ 'ਤੇ ਬੈਠ ਕੇ ਉਹ ਸਿਰਜਨਹਾਰ ਇਸ ਬੇਅੰਤ ਰਚਨਾ ਦੀ ਸੰਭਾਲ ਕਰਦਾ ਹੈ? ਕਿਸੇ ਮਨੁੱਖ ਦੀ ਐਸੀ ਪਾਂਇਆਂ ਹੀ ਨਹੀਂ। ਮਨੁੱਖ ਨੂੰ, ਬੱਸ! ਇਕੋ ਗੱਲ ਫਬਦੀ ਹੈ ਕਿ ਪ੍ਰਭੂ ਦੀ ਰਜ਼ਾ ਵਿਚ ਰਹੇ। ਇਹੀ ਹੈ ਵਸੀਲਾ ਪ੍ਰਭੂ ਨਾਲੋਂ ਵਿੱਥ ਮਿਟਾਣ ਦਾ, ਤੇ ਇਹੀ ਹੈ ਇਸ ਦੇ ਜੀਵਨ ਦਾ ਮਨੋਰਥ। ਵੇਖੋ! ਹਵਾ, ਪਾਣੀ ਆਦਿਕ ਤੱਤਾਂ ਤੋਂ ਲੈ ਕੇ ਉੱਚੇ ਜੀਵਨ ਵਾਲੇ ਮਹਾਂ ਪੁਰਖਾਂ ਤਕ ਸਭ ਆਪੋ ਆਪਣੀ ਹੋਂਦ ਦੇ ਮਨੋਰਥ ਨੂੰ ਸਫਲ ਕਰ ਰਹੇ ਹਨ, ਭਾਵ, ਉਸ ਦੇ ਹੁਕਮ ਵਿਚ ਮਿਲੀ ਕਾਰ ਕਰੀ ਜਾ ਰਹੇ ਹਨ। 27।
ਕਰਸੀ = ਕਰੇਗਾ। ਨ ਕਰਣਾ ਜਾਇ = ਨਹੀਂ ਕੀਤਾ ਜਾ ਸਕਦਾ। ਸਾਹਾ ਪਾਤਿ ਸਾਹਿਬੁ = ਸ਼ਾਹਾਂ ਦਾ ਪਾਤਿਸ਼ਾਹ। ਰਹਣੁ = ਰਹਿਣਾ (ਹੋ ਸਕਦਾ ਹੈ) , ਰਹਿਣਾ ਫਬਦਾ ਹੈ। ਰਜਾਈ = ਅਕਾਲ ਪੁਰਖ ਦੀ ਰਜ਼ਾ ਵਿਚ।
6
https://www.gurugranthdarpan.net/0006.html
ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥ ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥
(ਹੇ ਜੋਗੀ!) ਜੇ ਤੂੰ ਸੰਤੋਖ ਨੂੰ ਆਪਣੀਆਂ ਮੁੰਦਰਾਂ ਬਣਾਵੇ, ਮਿਹਨਤ ਨੂੰ ਖੱਪਰ ਤੇ ਝੋਲੀ, ਅਤੇ ਅਕਾਲ ਪੁਰਖ ਦੇ ਧਿਆਨ ਦੀ ਸੁਆਹ (ਪਿੰਡੇ ਤੇ ਮਲੇਂ) , ਮੌਤ (ਦਾ ਭਉ) ਤੇਰੀ ਗੋਦੜੀ ਹੋਵੇ, ਸਰੀਰ ਨੂੰ ਵਿਕਾਰਾਂ ਤੋਂ ਬਚਾ ਕੇ ਰੱਖਣਾ ਤੇਰੇ ਲਈ ਜੋਗ ਦੀ ਰਹਿਤ ਹੋਵੇ ਅਤੇ ਸ਼ਰਧਾ ਨੂੰ ਡੰਡਾ ਬਣਾਵੇਂ (ਤਾਂ ਅੰਦਰੋਂ ਕੂੜ ਦੀ ਕੰਧ ਟੁੱਟ ਸਕਦੀ ਹੈ) ।
ਮੁੰਦਾ = ਮੁੰਦਰਾਂ। ਸਰਮੁ = ਉੱਦਮ, ਮਿਹਨਤ। ਪਤੁ = ਪਾਤ੍ਰ ਖੱਪਰ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਇਹ ਸ਼ਬਦ ਤਿੰਨਾਂ ਰੂਪਾਂ ਵਿਚ ਆਉਂਦਾ ਹੈ, 'ਪਤਿ' 'ਪਤ' 'ਪਤੁ'। ਪੰਜਾਬੀ ਵਿਚ ਭਾਵੇਂ ਇਹ ਇਕੋ ਸ਼ਬਦ ਹੀ ਪਰਤੀਤ ਹੁੰਦਾ ਹੋਵੇ, ਪਰ ਇਹ ਵਖੋ-ਵਖਰੇ ਤ੍ਰੈਵੇ ਹੀ ਸੰਸਕ੍ਰਿਤ ਵਿਚੋਂ ਆਏ ਹਨ। ਸ਼ਬਦ 'ਪਤਿ' ਦਾ ਸੰਸਕ੍ਰਿਤ ਵਿਚ ਅਰਥ ਹੈ 'ਖਸਮ, ਮਾਲਕ'। ਪੰਜਾਬੀ ਵਿਚ ਇਸ ਦਾ ਇਕ ਹੋਰ ਅਰਥ ਭੀ ਵਰਤਿਆ ਜਾਂਦਾ ਹੈ 'ਇਜ਼ਤ, ਅਬਰੋਇ'। ਸ਼ਬਦ 'ਪਤੁ' ਇਕ-ਵਚਨ ਹੈ। ਸੰਸਕ੍ਰਿਤ ਵਿਚ 'ਪਾਤ੍ਰ' ਹੈ ਜਿਸ ਦਾ ਅਰਥ ਹੈ 'ਭਾਂਡਾ, ਪਿਆਲਾ, ਖੱਪਰ'। ਇਸ ਦਾ ਬਹੁ-ਵਚਨ 'ਪਤ' ਹੈ, ਪਰ ਇਸ ਉਪਰ ਲਿਖੇ ਅਰਥ ਵਿਚ ਇਹ ਸ਼ਬਦ 'ਪਤ' ਸ੍ਰੀ ਗੁਰੂ ਗ੍ਰਥ ਸਾਹਿਬ ਜੀ ਵਿਚ ਨਹੀਂ ਆਇਆ। ਸੋ ਸ਼ਬਦ 'ਪਤ' ਵਾਸਤੇ ਸੰਸਕ੍ਰਿਤ ਵਿਚ ਇਕ ਹੋਰ ਸ਼ਬਦ ਹੈ 'ਪਤ੍ਰ', ਜਿਸ ਦਾ ਅਰਥ ਹੈ 'ਰੁੱਖਾਂ ਦੇ ਪੱਤਰ'। ਕਰਹਿ = ਜੇ ਤੂੰ ਬਣਾਏਂ। ਬਿਭੂਤਿ = ਗੋਹਿਆਂ ਦੀ ਸੁਆਹ। ਖਿੰਥਾ = ਗੋਦੜੀ। ਕਾਲੁ = ਮੌਤ। ਕੁਆਰੀ ਕਾਇਆ = ਕੁਆਰਾ ਸਰੀਰ, ਵਿਸ਼ੇ = ਵਿਕਾਰਾਂ ਤੋਂ ਬਚਿਆ ਹੋਇਆ ਸਰੀਰ, ਵਿਕਾਰਾਂ ਤੋਂ ਅਛੋਹ ਕਾਇਆਂ। ਜੁਗਤਿ = ਜੋਗ ਮੱਤ ਦੀ ਰਹਿਤ। ਪਰਤੀਤ = ਸ਼ਰਧਾ, ਯਕੀਨ।
6
https://www.gurugranthdarpan.net/0006.html
ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੮॥
ਜੋ ਮਨੁੱਖ ਸਾਰੀ ਸ੍ਰਿਸ਼ਟੀ ਦੇ ਜੀਵਾਂ ਨੂੰ ਆਪਣੇ ਸੱਜਣ ਮਿੱਤਰ ਸਮਝਦਾ ਹੈ (ਅਸਲ ਵਿਚ) ਉਹੀ ਆਈ ਪੰਥ ਵਾਲਾ ਹੈ। ਜੇ ਆਪਣਾ ਮਨ ਜਿੱਤਿਆ ਜਾਏ, ਤਾਂ ਸਾਰਾ ਜਗਤ ਹੀ ਜਿੱਤਿਆ ਜਾਂਦਾ ਹੈ (ਭਾਵ, ਤਾਂ ਜਗਤ ਦੀ ਮਾਇਆ ਪਰਮਾਤਮਾ ਤੋਂ ਵਿਛੋੜ ਨਹੀਂ ਸਕਦੀ) । (ਸੋ, ਕੂੜ ਦੀ ਕੰਧ ਦੂਰ ਕਰਨ ਲਈ) ਕੇਵਲ ਉਸ (ਅਕਾਲ ਪੁਰਖ) ਨੂੰ ਪ੍ਰਣਾਮ ਕਰੋ, ਜੋ (ਸਭ ਦਾ) ਮੁੱਢ ਹੈ, ਜੋ ਸੁੱਧ ਸਰੂਪ ਹੈ, ਜਿਸ ਦਾ ਕੋਈ ਮੁੱਢ ਨਹੀਂ (ਲੱਭ ਸਕਦਾ) , ਜੋ ਨਾਸ-ਰਹਿਤ ਹੈ ਅਤੇ ਜੋ ਸਦਾ ਹੀ ਇਕੋ ਜਿਹਾ ਰਹਿੰਦਾ ਹੈ। 28। ਭਾਵ:ਜੋਗ-ਮਤ ਦੇ ਖਿੰਥਾ, ਮੁੰਦਰਾ, ਝੋਲੀ ਆਦਿਕ ਪ੍ਰਭੂ ਨਾਲੋਂ ਜੀਵ ਦੀ ਵਿੱਥ ਮਿਟਾਣ ਜੋਗੇ ਨਹੀਂ ਹਨ। ਜਿਉਂ ਜਿਉਂ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਜੁੜੋਗੇ, ਸੰਤੋਖ ਵਾਲਾ ਜੀਵਨ ਬਣੇਗਾ, ਤੇ ਸਾਰੀ ਖ਼ਲਕਤ ਵਿਚ ਉਹ ਪ੍ਰਭੂ ਵੱਸਦਾ ਦਿੱਸੇਗਾ। 28।
ਆਈ ਪੰਥੁ = ਜੋਗੀਆਂ ਦੇ 12 ਫ਼ਿਰਕੇ ਹਨ, ਉਹਨਾਂ ਵਿਚੋਂ ਸਬ ਤੋਂ ਉੱਚਾ 'ਆਈ ਪੰਥ' ਗਿਣਿਆ ਜਾਂਦਾ ਹੈ। ਪੰਥੀ = ਆਈ ਪੰਥ ਵਾਲਾ, ਆਈ ਪੰਥ ਨਾਲ ਸੰਬੰਧ ਰੱਖਣ ਵਾਲਾ। ਸਗਲ = ਸਾਰੇ ਜੀਵ। ਜਮਾਤੀ = ਇਕੋ ਹੀ ਪਾਠਸ਼ਾਲਾ ਵਿਚ, ਇਕੋ ਹੀ ਸ਼੍ਰੇਣੀ ਵਿਚ ਪੜ੍ਹਨ ਵਾਲੇ, ਇੱਕ ਥਾਂ ਮਿਲ ਬੈਠਣ ਵਾਲੇ ਮਿੱਤਰ ਸੱਜਣ। ਮਨਿ ਜੀਤੈ = ਮਨ ਨੂੰ ਜਿੱਤਿਆਂ, ਜੇ ਮਨ ਜਿੱਤਿਆ ਜਾਏ। ਇਹੋ ਜਿਹੇ ਵਾਕੰਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਅਨੇਕਾਂ ਆਉਂਦੇ ਹਨ, ਜਿਵੇਂ: ਨਾਇ ਵਿਸਾਰਿਐ = ਜੇ ਨਾਮ ਵਿਸਾਰ ਜਾਏ। ਨਾਇ ਮੰਨਿਐ = ਜੇ ਨਾਮ ਮੰਨ ਲਈਏ। ਆਦੇਸੁ = ਪਰਣਾਮ। ਤਿਸੈ = ਉਸੇ ਹੀ ਅਕਾਲ ਪੁਰਖ ਨੂੰ। ਆਦਿ = ਮੁੱਢ ਤੋਂ। ਅਨੀਲੁ ਕਲੰਕ ਰਹਿਤ, ਪਵਿੱਤਰ, ਸੁੱਧ ਸਰੂਪ। ਅਨਾਦਿ = ਜਿਸ ਦਾ ਕੋਈ ਮੁੱਢ ਨਹੀਂ ਹੈ। ਅਨਾਹਤਿ = (ਅਨ-ਆਹਤਿ) , ਆਹਤਿ-ਨਾਸ, ਖੈ, (ਇਸ ਸ਼ਬਦ ਦਾ ਸੰਸਕ੍ਰਿਤ ਧਾਤੂ 'ਹਨ' ਹੈ, ਜਿਸ ਦਾ ਅਰਥ ਹੈ 'ਮਾਰਨਾ, ਨਾਸ ਕਰਨਾ') ਅਨਾਹਤਿ = ਨਾਸ ਰਹਿਤ, ਇਕ-ਰਸ। ਜੁਗੁ ਜੁਗੁ-ਹਰੇਕ ਜੁਗ ਵਿਚ, ਸਦਾ। ਵੇਸੁ = ਰੂਪ।
6
https://www.gurugranthdarpan.net/0006.html
ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥ ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥ ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ ॥
(ਹੇ ਜੋਗੀ! ਜੇ) ਅਕਾਲ ਪੁਰਖ ਦੀ ਸਰਬ-ਵਿਆਪਕਤਾ ਦਾ ਗਿਆਨ ਤੇਰੇ ਲਈ ਭੰਡਾਰਾ (ਚੂਰਮਾ) ਹੋਵੇ, ਦਇਆ ਇਸ (ਗਿਆਨ-ਰੂਪ) ਭੰਡਾਰੇ ਦੀ ਵਰਤਾਈ ਹੋਵੇ, ਹਰੇਕ ਜੀਵ ਦੇ ਅੰਦਰ ਜਿਹੜੀ (ਜ਼ਿੰਦਗੀ ਦੀ ਰੌ ਚੱਲ ਰਹੀ ਹੈ, (ਭੰਡਾਰਾ ਛਕਣ ਵੇਲੇ ਜੇ ਤੇਰੇ ਅੰਦਰ) ਇਹ ਨਾਦੀ ਵੱਜ ਰਹੀ ਹੋਵੇ, ਤੇਰਾ ਨਾਥ ਆਪ ਅਕਾਲ ਪੁਰਖ ਹੋਵੇ, ਜਿਸ ਦੇ ਵੱਸ ਵਿਚ ਸਾਰੀ ਸ੍ਰਿਸ਼ਟੀ ਹੈ, (ਤਾਂ ਕੂੜ ਦੀ ਕੰਧ ਤੇਰੇ ਅੰਦਰੋਂ ਟੁੱਟ ਕੇ ਪਰਮਾਤਮਾ ਨਾਲੋਂ ਤੇਰੀ ਵਿੱਥ ਮਿਟ ਸਕਦੀ ਹੈ। ਜੋਗ ਸਾਧਨਾਂ ਦੀ ਰਾਹੀਂ ਪ੍ਰਾਪਤ ਹੋਈਆਂ ਰਿੱਧੀਆਂ ਵਿਅਰਥ ਹਨ, ਇਹ) ਰਿੱਧੀਆਂ ਤੇ ਸਿੱਧੀਆਂ (ਤਾਂ) ਕਿਸੇ ਹੋਰ ਪਾਸੇ ਖੜਨ ਵਾਲੇ ਸੁਆਦ ਹਨ। ਅਕਾਲ ਪੁਰਖ ਦੀ "ਸੰਜੋਗ" ਸੱਤਾ ਤੇ "ਵਿਜੋਗ" ਸੱਤਾ ਦੋਵੇਂ (ਮਿਲ ਕੇ ਇਸ ਸੰਸਾਰ ਦੀ) ਕਾਰ ਨੂੰ ਚਲਾ ਰਹੀਆਂ ਹਨ (ਭਾਵ, ਪਿਛਲੇ ਸੰਜੋਗਾਂ ਕਰ ਕੇ ਟੱਬਰ ਆਦਿਕਾਂ ਦੇ ਜੀਵ ਇੱਥੇ ਆ ਇਕੱਠੇ ਹੁੰਦੇ ਹਨ। ਰਜ਼ਾ ਵਿਚ ਫਿਰ ਵਿਛੜ ਵਿਛੜ ਕੇ ਆਪੋ-ਆਪਣੀ ਵਾਰੀ ਇੱਥੋਂ ਤੁਰ ਜਾਂਦੇ ਹਨ) ਅਤੇ (ਸਭ ਜੀਵਾਂ ਦੇ ਕੀਤੇ ਕਰਮਾਂ ਦੇ) ਲੇਖ ਅਨੁਸਾਰ (ਦਰਜਾ-ਬ-ਦਰਜਾ ਸੁਖ ਦੁਖ ਦੇ) ਛਾਂਦੇ ਮਿਲ ਰਹੇ ਹਨ (ਜੇ ਇਹ ਯਕੀਨ ਬਣ ਜਾਏ ਤਾਂ ਅੰਦਰੋਂ ਕੂੜ ਦੀ ਕੰਧ ਟੁੱਟ ਜਾਂਦੀ ਹੈ।)
ਭੁਗਤਿ = ਚੂਰਮਾ। ਭੰਡਾਰਣਿ = ਭੰਡਾਰਾ ਵਰਤਾਣ ਵਾਲੀ। ਘਟਿ ਘਟਿ = ਹਰੇਕ ਸਰੀਰ ਵਿਚ। ਵਾਜਹਿ = ਵੱਜ ਰਹੇ ਹਨ। ਨਾਦ = ਸ਼ਬਦ। (ਜੋਗੀ ਭੰਡਾਰਾ ਖਾਣ ਵੇਲੇ ਇਕ ਨਾਦੀ ਵਜਾਂਦੇ ਹਨ, ਜੋ ਉਹਨਾਂ ਆਪਣੇ ਗਲ ਵਿਚ ਲਟਕਾਈ ਹੁੰਦੀ ਹੈ) । ਆਪਿ = ਅਕਾਲ ਪੁਰਖ ਆਪ। ਨਾਥੀ = ਨੱਥੀ ਹੋਈ, ਵੱਸ ਵਿਚ। ਸਭ = ਸਾਰੀ ਸ੍ਰਿਸ਼ਟੀ। ਰਿਧਿ = ਪਰਤਾਪ, ਵਡਿਆਈ। ਸਿਧਿ = ਜੋਗੀਆਂ ਵਿਚ ਅੱਠ ਵੱਡੀਆਂ ਸਿੱਧੀਆਂ ਮੰਨੀਆਂ ਗਈਆਂ ਹਨ। 'ਸਿਧਿ ਦੇ ਅਖਰੀ ਅਰਥ ਹਨ 'ਸਫ਼ਲਤਾ' ਕਰਾਮਾਤ। (ਅੱਠ ਸਿੱਧੀਆਂ ਇਹ ਹਨ: 'ਅਣਿਮਾ, ਲਘਿਮਾ, ਪ੍ਰਾਪਤੀ, ਪ੍ਰਾਕਾਮਯ, ਮਹਿਮਾ, ਈਸ਼ਿੱਤ੍ਰ, ਵਸ਼ਿਤ੍ਰ, ਕਾਮਾਵਸਾਇਤਾ। ਅਣਿਮਾ = ਇਕ ਅਣੂ (ਕਿਣਕੇ) ਜਿਤਨਾ ਛੋਟਾ ਬਣ ਜਾਣਾ। ਲਘਿਮਾ = ਬਹੁਤ ਹੀ ਹੌਲੇ ਭਾਰ ਦਾ ਹੋ ਜਾਣਾ। ਪ੍ਰਾਪਤੀ = ਹਰੇਕ ਪਦਾਰਥ ਪ੍ਰਾਪਤ ਕਰਨ ਦੀ ਸਮਰਥਾ। ਪ੍ਰਾਕਾਮਯ = ਸੁਤੰਤਰ ਮਰਜ਼ੀ, ਜਿਸ ਦੀ ਕੋਈ ਵਿਰੋਧਤਾ ਨਾਹ ਕਰ ਸਕੇ। ਮਹਿਮਾ = ਆਪਣੇ ਆਪ ਨੂੰ ਜਿਤਨਾ ਚਾਹੇ ਉਤਨਾ ਵੱਡਾ ਬਣਾਉਣ ਦੀ ਤਾਕਤ। ਈਸ਼ਿੱਤ੍ਰ = ਪ੍ਰਭਤਾ। ਵਸ਼ਿਤ੍ਰ = ਦੂਜੇ ਨੂੰ ਆਪਣੇ ਵੱਸ ਵਿਚ ਕਰ ਲੈਣਾ। ਕਾਮਾਵਾਸਾਇਤਾ = ਕਾਮ ਆਦਿਕ ਵਿਕਾਰਾਂ ਨੂੰ ਕਾਬੂ ਵਿਚ ਰੱਖਣ ਦਾ ਬਲ।) ਅਵਰਾ = ਹੋਰ, ਅਕਾਲ ਪੁਰਖ ਤੋਂ ਲਾਂਭ ਵਲ ਲੈ ਜਾਣ ਵਾਲੇ। ਸਾਦ = ਸੁਆਦ, ਚਸਕੇ। ਸੰਜੋਗੁ = ਮੇਲ, ਅਕਾਲ ਪੁਰਖ ਦੀ ਰਜ਼ਾ ਦਾ ਉਹ ਅੰਸ਼ ਜਿਸ ਨਾਲ ਜੀਵ ਮਿਲਦੇ ਹਨ, ਜਾਂ ਸੰਸਾਰ ਦੇ ਹੋਰ ਕਾਰਜ ਹੁੰਦੇ ਹਨ। ਵਿਜੋਗੁ = ਵਿਛੋੜਾ, ਅਕਾਲ ਪੁਰਖ ਦੀ ਰਜ਼ਾ ਦਾ ਉਹ ਅੰਸ਼ ਜਿਸ ਦੀ ਰਾਹੀਂ ਜੀਵ ਵਿਛੜਦੇ ਹਨ, ਜਾਂ ਕੋਈ ਹੋਂਦ ਵਾਲੇ ਪਦਾਰਥ ਨਾਸ ਹੋ ਜਾਂਦੇ ਹਨ। ਦੁਇ = ਦੋਵੇਂ। ਕਾਰ = ਸੰਸਾਰ ਦੀ ਕਾਰ। ਚਲਾਵਹਿ = ਚਲਾ ਰਹੇ ਹਨ। (ਜੋਗੀਆਂ ਵਿਚ ਭੰਡਾਰੇ ਵਾਸਤੇ ਇਕ ਮਨੁੱਖ ਰਸਦ ਲਿਆਉਣ ਵਾਲਾ ਹੁੰਦਾ ਹੈ; ਇਹ ਅਕਾਲ ਪੁਰਖ ਦੀ 'ਸੰਜੋਗੁ'-ਰੂਪ ਸੱਤਾ ਸਮਝ ਲਵੋ। ਦੂਜਾ ਵਰਤਾਣ ਵਾਲਾ ਹੁੰਦਾ ਹੈ, ਜੋ 'ਵਿਜੋਗੁ' ਸਤਾ ਹੈ) । ਲੇਖੇ = ਕੀਤੇ ਕਰਮਾਂ ਦੇ ਲੇਖੇ ਅਨੁਸਾਰ। ਆਵਹਿ-ਆਉਂਦੇ ਹਨ, ਮਿਲਦੇ ਹਨ। ਭਾਗ-ਆਪੋ ਆਪਣੇ ਹਿੱਸੇ, ਆਪਣੇ ਆਪਣੇ ਛਾਂਦੇ। (ਜੋਗੀ ਭੰਡਾਰਾ ਵਰਤਾਣ ਵੇਲੇ ਹਰੇਕ ਨੂੰ ਦਰਜਾ-ਬ-ਦਰਜਾ ਛਾਂਦਾ ਦੇਈ ਜਾਂਦੇ ਹਨ, ਅਕਾਲ ਪੁਰਖ ਦੀਆਂ 'ਸੰਜੋਗੁ' 'ਵਿਜੋਗੁ' ਸੱਤਾ ਸਭ ਜੀਵਾਂ ਨੂੰ ਉਹਨਾਂ ਦੇ ਕੀਤੇ ਕਰਮਾਂ ਦੇ ਲੇਖ ਅਨੁਸਾਰ ਸੁਖ ਦੁਖ ਦੇ ਛਾਂਦੇ ਵਰਤਾ ਰਹੀਆਂ ਹਨ) ।
7
https://www.gurugranthdarpan.net/0007.html
ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੯॥
(ਸੋ, ਕੂੜ ਦੀ ਕੰਧ ਦੂਰ ਕਰਨ ਲਈ) ਕੇਵਲ ਉਸ (ਅਕਾਲ ਪੁਰਖ) ਨੂੰ ਪ੍ਰਣਾਮ ਕਰੋ, ਜੋ (ਸਭ ਦਾ) ਮੁੱਢ ਹੈ, ਜੋ ਸੁੱਧ ਸਰੂਪ ਹੈ, ਜਿਸ ਦਾ ਕੋਈ ਮੁੱਢ ਨਹੀਂ (ਲੱਭ ਸਕਦਾ) , ਜੋ ਨਾਸ ਰਹਿਤ ਹੈ ਅਤੇ ਜੋ ਸਦਾ ਇਕੋ ਜਿਹਾ ਰਹਿੰਦਾ ਹੈ। 29। ਭਾਵ:ਸਿਮਰਨ ਦੀ ਬਰਕਤਿ ਨਾਲ ਇਹ ਗਿਆਨ ਪੈਦਾ ਹੋਵੇਗਾ ਕਿ ਪ੍ਰਭੂ ਸਭ ਥਾਂ ਭਰਪੂਰ ਹੈ ਤੇ ਸਭ ਦਾ ਸਾਈਂ ਹੈ, ਉਸ ਦੀ ਰਜ਼ਾ ਵਿਚ ਜੀਵ ਇੱਥੇ ਆ ਇਕੱਠੇ ਹੁੰਦੇ ਹਨ ਤੇ ਰਜ਼ਾ ਵਿਚ ਹੀ ਇਥੋਂ ਤੁਰ ਪੈਂਦੇ ਹਨ। ਇਹ ਗਿਆਨ ਪੈਦਾ ਹੋਇਆ ਖਲਕਤ ਨਾਲ ਪਿਆਰ ਕਰਨ ਦੀ ਜਾਚ ਆਵੇਗੀ। ਜੋਗ-ਅਭਿਆਸ ਦੀ ਰਾਹੀਂ ਪ੍ਰਾਪਤ ਹੋਈਆਂ ਰਿੱਧੀਆਂ ਸਿੱਧੀਆਂ ਨੂੰ ਉੱਚਾ ਜੀਵਨ ਸਮਝ ਲੈਣਾ ਭੁੱਲ ਹੈ। ਇਹ ਤਾਂ ਸਗੋਂ ਕੁਰਾਹੇ ਲੈ ਜਾਂਦੀਆਂ ਹਨ। (ਇਹਨਾਂ ਦੀ ਸਹਾਇਤਾ ਨਾਲ ਜੋਗੀ ਲੋਕ ਆਮ ਜਨਤਾ ਉੱਤੇ ਦਬਾਉ ਪਾ ਕੇ ਉਹਨਾਂ ਨੂੰ ਇਨਸਾਨੀਅਤ ਤੋਂ ਡੇਗਦੇ ਹਨ) । 29।
7
https://www.gurugranthdarpan.net/0007.html
ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ ॥ ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ ॥
(ਲੋਕਾਂ ਵਿਚ ਇਹ ਖ਼ਿਆਲ ਆਮ ਪ੍ਰਚੱਲਤ ਹੈ ਕਿ) ਇਕੱਲੀ ਮਾਇਆ (ਕਿਸੇ) ਜੁਗਤੀ ਨਾਲ ਪ੍ਰਸੂਤ ਹੋਈ ਤੇ ਪਰਤੱਖ ਤੌਰ 'ਤੇ ਉਸ ਦੇ ਤਿੰਨ ਪੁੱਤਰ ਜੰਮ ਪਏ। ਉਹਨਾਂ ਵਿਚੋਂ ਇਕ (ਬ੍ਰਹਮਾ) ਘਰਬਾਰੀ ਬਣ ਗਿਆ (ਭਾਵ, ਜੀਵ-ਜੰਤਾਂ ਨੂੰ ਪੈਦਾ ਕਰਨ ਲੱਗ ਪਿਆ) , ਇਕ (ਵਿਸ਼ਨੂੰ) ਭੰਡਾਰੇ ਦਾ ਮਾਲਕ ਬਣ ਗਿਆ (ਭਾਵ, ਜੀਵਾਂ ਨੂੰ ਰਿਜ਼ਕ ਅਪੜਾਣ ਦਾ ਕੰਮ ਕਰਨ ਲੱਗਾ) , ਅਤੇ ਇੱਕ (ਸ਼ਿਵ) ਕਚਹਿਰੀ ਲਾਉਂਦਾ ਹੈ (ਭਾਵ, ਜੀਵਾਂ ਨੂੰ ਸੰਘਾਰਦਾ ਹੈ) ।
ਏਕਾ = ਇਕੱਲੀ। ਮਾਈ = ਮਾਇਆ। ਜੁਗਤਿ = ਜੁਗਤੀ ਨਾਲ, ਤਰੀਕੇ ਨਾਲ। ਵਿਆਈ = ਪ੍ਰਸੂਤ ਹੋਈ। ਤਿਨਿ = ਇਸ ਲਫ਼ਜ਼ ਦੇ ਤਿੰਨ ਸਰੂਪ ਹਨ: 'ਤਿਨ', ਤਿਨਿ ਅਤੇ 'ਤੀਨਿ'। 'ਤੀਨਿ' ਦਾ ਅਰਥ ਹੈ ਤ੍ਰੈ। 'ਤਿਨਿ' ਦਾ ਅਰਥ ਭੀ 'ਤ੍ਰੈ' ਹੈ, ਪਰ ਇਸ ਦਾ ਅਰਥ ਹੋਰ ਭੀ ਹੈ। 'ਤਿਨ' ਪੜਨਾਂਵ ਬਹੁ-ਵਚਨ ਹੈ ਅਤੇ 'ਤਿਨਿ' ਪੜਨਾਂਵ ਇਕ-ਵਚਨ ਹੈ। ਇਹਨਾਂ ਦੇ ਟਾਕਰੇ 'ਤੇ 'ਜਿਨ' ਬਹੁ-ਵਚਨ ਤੇ 'ਜਿਨਿ' ਇਕ-ਵਚਨ। (1) ਤਿਨਿ = ਉਸ ਮਨੁੱਖ ਨੇ (ਇਕ-ਵਚਨ)'ਜਿਨਿ ਸੇਵਿਆ ਤਿਨਿ ਪਾਇਆ ਮਾਨੁ'।(ਪਉੜੀ 5 (2) ਤਿਨ = ਉਹਨਾਂ ਮਨੁੱਖਾਂ ਨੇ (ਬਹੁ-ਵਚਨ) ।ਜਿਨ ਹਰਿ ਜਪਿਆ ਤਿਨ ਫਲੁ ਪਾਇਆ,ਸਭਿ ਤੂਟੇ ਮਾਇਆ ਫੰਦੇ।3। ਪਰਵਾਣੁ-ਸ਼ਬਦ 'ਪਰਵਾਣੁ' ਵਲ ਭੀ ਰਤਾ ਗਹੁ ਕਰਨ ਦੀ ਲੋੜ ਹੈ। ਜਪੁਜੀ ਸਾਹਿਬ ਵਿਚ ਇਹ ਸ਼ਬਦ ਹੇਠ-ਲਿਖੀਆਂ ਤੁਕਾਂ ਵਿਚ ਆਇਆ ਹੈ: (1) ਪੰਚ ਪਰਵਾਣ, ਪੰਚ ਪਰਧਾਨੁ।(ਪਉੜੀ 16)(2) ਅਮੁਲੁ ਤੁਲੁ, ਅਮੁਲੁ ਪਰਵਾਣੁ।(ਪਉੜੀ 26)(3) ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ।(4) ਤਿਥੈ ਸੋਹਨਿ ਪੰਚ ਪਰਵਾਣੁ।(ਪਉੜੀ 34) ਸੰਸਕ੍ਰਿਤ ਵਿਚ ਇਹ ਸ਼ਬਦ 'ਪ੍ਰਮਾਣ' ਹੈ, ਜਿਸ ਦੇ ਕਈ ਅਰਥ ਹਨ, ਜਿਵੇਂ: (ੳ) ਵੱਟਾ(ਅ) ਵਿੱਤ(ੲ) ਸਬੂਤ, ਗਵਾਹੀ। (ਸ) ਇਖ਼ਤਿਆਰ ਵਾਲਾ ਮੰਨਿਆ-ਪ੍ਰਮੰਨਿਆ। ਇਸ ਅਰਥ ਵਿਚ ਇਹ ਸ਼ਬਦ ਦੋ ਤਰ੍ਹਾਂ ਵਰਤਿਆ ਜਾਂਦਾ ਹੈ। ਜਿਵੇਂ, 'ਵਿਆਕਰਣੇ ਪਾਣਿਨਿ ਪ੍ਰਮਾਣੰ' ਅਤੇ 'ਵੇਦਾਹ ਪ੍ਰਮਾਣਾਹ', ਭਾਵ, ਇਕ-ਵਚਨ ਵਿਚ ਭੀ ਤੇ ਬਹੁ-ਵਚਨ ਵਿਚ ਭੀ। ਸੋ, ਤੁਕ ਨੰ: 1 ਵਿਚ 'ਪਰਵਾਣ' (ਬਹੁ-ਵਚਨ) ਦਾ ਅਰਥ ਹੈ 'ਮੰਨੇ-ਪ੍ਰਮੰਨੇ ਹੋਏ'। ਤੁਕ ਨੰ: 2 ਵਿਚ 'ਪਰਵਾਣੁ' (ਇਕ-ਵਚਨ) ਦਾ ਅਰਥ ਹੈ 'ਵੱਟਾ'। ਤੁਕ ਨੰ: 3, 4 ਵਿਚ 'ਪਰਵਾਣੁ' (ਇਕ-ਵਚਨ) ਦਾ ਅਰਥ ਹੈ 'ਮੰਨੇ-ਪ੍ਰਮੰਨੇ ਤੌਰ 'ਤੇ, ਪਰਤੱਖ ਤੌਰ 'ਤੇ'। ਪਰਵਾਣੁ = ਪਰਤੱਖ। ਸੰਸਾਰੀ = ਘਰਬਾਰੀ। ਭੰਡਾਰੀ = ਭੰਡਾਰੇ ਦਾ ਮਾਲਕ, ਰਿਜ਼ਕ ਦੇਣ ਵਾਲਾ। ਲਾਏ = ਲਾਉਂਦਾ ਹੈ। ਦੀਬਾਣੁ = ਦਰਬਾਰ, ਕਚਹਿਰੀ।
7
https://www.gurugranthdarpan.net/0007.html
ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥ ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥
(ਪਰ ਅਸਲ ਗੱਲ ਇਹ ਹੈ ਕਿ) ਜਿਵੇਂ ਉਸ ਅਕਾਲ ਪੁਰਖ ਨੂੰ ਭਾਉਂਦਾ ਹੈ ਅਤੇ ਜਿਵੇਂ ਉਸ ਦਾ ਹੁਕਮ ਹੁੰਦਾ ਹੈ, ਤਿਵੇਂ ਹੀ ਉਹ ਆਪ ਸੰਸਾਰ ਦੀ ਕਾਰ ਚਲਾ ਰਿਹਾ ਹੈ, (ਇਹਨਾਂ ਬ੍ਰਹਮਾ, ਵਿਸ਼ਨੂੰ ਅਤੇ ਸ਼ਿਵ ਦੇ ਕੁਝ ਹੱਥ ਨਹੀਂ) । ਇਹ ਬੜਾ ਅਸਚਰਜ ਕੌਤਕ ਹੈ ਕਿ ਉਹ ਅਕਾਲ ਪੁਰਖ (ਸਭ ਜੀਵਾਂ ਨੂੰ) ਵੇਖ ਰਿਹਾ ਹੈ ਪਰ ਜੀਵਾਂ ਨੂੰ ਅਕਾਲ ਪੁਰਖ ਨਹੀਂ ਦਿੱਸਦਾ।
ਜਿਵ = ਜਿਵੇਂ, ਜਿਸ ਤਰ੍ਹਾਂ। ਤਿਸੁ = ਉਸ ਅਕਾਲ ਪੁਰਖ ਨੂੰ। ਚਲਾਵੈ-(ਸੰਸਾਰ ਦੀ ਕਾਰ) ਤੋਰਦਾ ਹੈ। ਫੁਰਮਾਣੁ = ਹੁਕਮ। ਓਹੁ = ਅਕਾਲ ਪੁਰਖ। ਓਨਾ = ਜੀਵਾਂ ਨੂੰ। ਨਦਰਿ ਨ ਆਵੈ = ਦਿਸਦਾ ਨਹੀਂ। ਵਿਡਾਣੁ = ਅਸਚਰਜ ਕੌਤਕ।
7
https://www.gurugranthdarpan.net/0007.html
ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੦॥
(ਸੋ ਬ੍ਰਹਮਾ, ਵਿਸ਼ਨੂੰ, ਸ਼ਿਵ ਆਦਿਕ ਦੇ ਥਾਂ) ਕੇਵਲ ਉਸ (ਅਕਾਲ ਪੁਰਖ) ਨੂੰ ਪ੍ਰਣਾਮ ਕਰੋ ਜੋ (ਸਭ ਦਾ) ਮੁੱਢ ਹੈ, ਜੋ ਸ਼ੁੱਧ ਸਰੂਪ ਹੈ, ਜਿਸ ਦਾ ਕੋਈ ਮੁੱਢ ਨਹੀਂ (ਲੱਭ ਸਕਦਾ) , ਜੋ ਨਾਸ ਰਹਿਤ ਹੈ ਅਤੇ ਜੋ ਸਦਾ ਹੀ ਇਕੋ ਜਿਹਾ ਰਹਿੰਦਾ ਹੈ। (ਇਹੀ ਹੈ ਵਸੀਲਾ ਉਸ ਪ੍ਰਭੂ ਨਾਲੋਂ ਵਿੱਥ ਦੂਰ ਕਰਨ ਦਾ) । 30। ਭਾਵ:ਜਿਉਂ ਜਿਉਂ ਮਨੁੱਖ ਪ੍ਰਭੂ ਦੀ ਯਾਦ ਵਿੱਚ ਜੁੜਦਾ ਹੈ, ਤਿਉਂ ਤਿਉਂ ਉਸ ਨੂੰ ਇਹ ਖ਼ਿਆਲ ਕੱਚੇ ਜਾਪਦੇ ਹਨ ਕਿ ਬ੍ਰਹਮਾ, ਵਿਸ਼ਨੂੰ, ਸ਼ਿਵ ਆਦਿਕ ਕੋਈ ਵੱਖਰੀਆਂ ਹਸਤੀਆਂ ਜਗਤ ਦਾ ਪਰਬੰਧ ਚਲਾ ਰਹੀਆਂ ਹਨ। ਸਿਮਰਨ ਵਾਲੇ ਨੂੰ ਯਕੀਨ ਹੈ ਕਿ ਪ੍ਰਭੂ ਆਪ ਆਪਣੀ ਰਜ਼ਾ ਵਿਚ ਆਪਣੇ ਹੁਕਮ ਅਨੁਸਾਰ ਜਗਤ ਦੀ ਕਾਰ ਚਲਾ ਰਿਹਾ ਹੈ, ਭਾਵੇਂ ਜੀਵਾਂ ਨੂੰ ਇਹਨਾਂ ਅੱਖਾਂ ਨਾਲ ਉਹ ਦਿੱਸਦਾ ਨਹੀਂ। 30।
7
https://www.gurugranthdarpan.net/0007.html
ਆਸਣੁ ਲੋਇ ਲੋਇ ਭੰਡਾਰ ॥ ਜੋ ਕਿਛੁ ਪਾਇਆ ਸੁ ਏਕਾ ਵਾਰ ॥ ਕਰਿ ਕਰਿ ਵੇਖੈ ਸਿਰਜਣਹਾਰੁ ॥ ਨਾਨਕ ਸਚੇ ਕੀ ਸਾਚੀ ਕਾਰ ॥
ਅਕਾਲ ਪੁਰਖ ਦੇ ਭੰਡਾਰਿਆਂ ਦਾ ਟਿਕਾਣਾ ਹਰੇਕ ਭਵਨ ਵਿਚ ਹੈ (ਭਾਵ, ਹਰੇਕ ਭਵਨ ਵਿਚ ਅਕਾਲ ਪੁਰਖ ਦੇ ਭੰਡਾਰੇ ਚੱਲ ਰਹੇ ਹਨ) । ਜੋ ਕੁਝ (ਅਕਾਲ ਪੁਰਖ ਨੇ ਉਹਨਾਂ ਭੰਡਾਰਿਆਂ ਵਿਚ) ਪਾਇਆ ਹੈ ਇਕੋ ਵਾਰੀ ਪਾ ਦਿੱਤਾ ਹੈ, (ਭਾਵ, ਉਸ ਦੇ ਭੰਡਾਰੇ ਸਦਾ ਅਖੁੱਟ ਹਨ) । ਸ੍ਰਿਸ਼ਟੀ ਨੂੰ ਪੈਦਾ ਕਰਨ ਵਾਲਾ ਅਕਾਲ ਪੁਰਖ (ਜੀਵਾਂ ਨੂੰ) ਪੈਦਾ ਕਰ ਕੇ (ਉਹਨਾਂ ਦੀ) ਸੰਭਾਲ ਕਰ ਰਿਹਾ ਹੈ। ਹੇ ਨਾਨਕ! ਸਦਾ-ਥਿਰ ਰਹਿਣ ਵਾਲੇ (ਅਕਾਲ ਪੁਰਖ) ਦੀ (ਸ੍ਰਿਸ਼ਟੀ ਦੀ ਸੰਭਾਂਲ ਵਾਲੀ) ਇਹ ਕਾਰ ਸਦਾ ਅਟੱਲ ਹੈ (ਉਕਾਈ ਤੋਂ ਖ਼ਾਲੀ ਹੈ) ।
ਆਸਣੁ = ਟਿਕਾਣਾ। ਲੋਇ = ਲੋਕ ਵਿਚ। ਲੋਇ ਲੋਇ = ਹਰੇਕ ਭਵਨ ਵਿਚ। ਆਸਣੁ ਭੰਡਾਰ = ਭੰਡਾਰਿਆਂ ਦਾ ਟਿਕਾਣਾ। ਪਾਇਆ = ਤਉ ਅਕਾਲ ਪੁਰਖ ਨੇ ਪਾ ਦਿੱਤਾ ਹੈ। ਕਰਿ ਕਰਿ = (ਜੀਵਾਂ ਨੂੰ) ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। ਸਿਰਜਣਹਾਰੁ = ਸ੍ਰਿਸ਼ਟੀ ਨੂੰ ਪੈਦਾ ਕਰਨ ਵਾਲਾ ਅਕਾਲ ਪੁਰਖ। ਸਾਚੀ = ਸਦਾ ਅਟੱਲ ਰਹਿਣ ਵਾਲੀ, ਉਕਾਈ ਤੋਂ ਖ਼ਾਲੀ।
7
https://www.gurugranthdarpan.net/0007.html
ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੧॥
(ਸੋ) ਕੇਵਲ ਉਸ (ਅਕਾਲ ਪੁਰਖ) ਨੂੰ ਪ੍ਰਣਾਮ ਕਰੋ ਜੋ (ਸਭ ਦਾ) ਮੁੱਢ ਹੈ, ਜੋ ਸੁੱਧ-ਸਰੂਪ ਹੈ, ਜਿਸ ਦਾ ਕੋਈ ਮੁੱਢ ਨਹੀਂ (ਲੱਭ ਸਕਦਾ) , ਜੋ ਨਾਸ-ਰਹਿਤ ਹੈ ਅਤੇ ਜੋ ਸਦਾ ਹੀ ਇਕੋ ਜਿਹਾ ਰਹਿੰਦਾ ਹੈ (ਇਹੀ ਹੈ ਤਰੀਕਾ, ਜਿਸ ਨਾਲ ਉਸ ਪ੍ਰਭੂ ਨਾਲੋਂ ਵਿੱਥ ਮਿਟ ਸਕਦੀ ਹੈ) । 31। ਭਾਵ:ਬੰਦਗੀ ਦੀ ਬਰਕਤਿ ਨਾਲ ਹੀ ਇਹ ਸਮਝ ਪੈਂਦੀ ਹੈ ਕਿ ਭਾਵੇਂ ਕਰਤਾਰ ਦੀ ਪੈਦਾ ਕੀਤੀ ਹੋਈ ਸ੍ਰਿਸ਼ਟੀ ਬੇਅੰਤ ਹੈ, ਫਿਰ ਭੀ ਇਸ ਦੀ ਪਾਲਣਾ ਕਰਨ ਲਈ ਉਸ ਦੇ ਭੰਡਾਰੇ ਭੀ ਬੇਅੰਤ ਹਨ, ਕਦੀ ਮੁੱਕ ਨਹੀਂ ਸਕਦੇ। ਪਰਮਾਤਮਾ ਦੇ ਇਸ ਪਰਬੰਧ ਦੇ ਰਾਹ ਵਿਚ ਕੋਈ ਰੋਕ ਨਹੀਂ ਪੈ ਸਕਦੀ। 31।
7
https://www.gurugranthdarpan.net/0007.html
ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥ ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥
ਜੇ ਇੱਕ ਜੀਭ ਤੋਂ ਲੱਖ ਜੀਭਾਂ ਹੋ ਜਾਣ, ਅਤੇ ਲੱਖ ਜੀਭਾਂ ਤੋਂ ਵੀਹ ਲੱਖ ਬਣ ਜਾਣ, (ਇਹਨਾਂ ਵੀਹ ਲੱਖ ਜੀਭਾਂ ਨਾਲ ਜੇ) ਅਕਾਲ ਪੁਰਖ ਦੇ ਇਕ ਨਾਮ ਨੂੰ ਇਕ ਇਕ ਲੱਖ ਵਾਰੀ ਆਖੀਏ (ਤਾਂ ਭੀ ਕੂੜੇ ਮਨੁੱਖ ਦੀ ਇਹ ਕੂੜੀ ਹੀ ਠੀਸ ਹੈ, ਭਾਵ, ਜੇ ਮਨੁੱਖ ਇਹ ਖ਼ਿਆਲ ਕਰੇ ਕਿ ਮੈਂ ਆਪਣੇ ਉੱਦਮ ਦੇ ਆਸਰੇ ਇਸ ਤਰ੍ਹਾਂ ਨਾਮ ਸਿਮਰ ਕੇ ਅਕਾਲ ਪੁਰਖ ਨੂੰ ਪਾ ਸਕਦਾ ਹਾਂ, ਤਾਂ ਇਹ ਝੂਠਾ ਅਹੰਕਾਰ ਹੈ) ।
ਇਕੁ ਦੂ = ਇੱਕ ਤੋਂ। ਇਕ ਦੂ ਜੀਭੌ = ਇਕ ਜੀਭ ਤੋਂ। ਹੋਹਿ = ਹੋ ਜਾਣ। ਲਖ = ਲੱਖ (ਜੀਭਾਂ) । ਲਖ ਹੋਵਹਿ = ਲੱਖ ਜੀਭਾਂ ਤੋਂ ਹੋ ਜਾਣ। ਲਖ ਵੀਸ = ਵੀਹ ਲੱਖ। ਗੇੜਾ = ਫੇਰੇ, ਚੱਕਰ। ਆਖੀਅਹਿ = ਆਖੇ ਜਾਣ। ਏਕੁ ਨਾਮੁ ਜਗਦੀਸ = ਜਗਦੀਸ ਦਾ ਇਕ ਨਾਮ। ਜਗਦੀਸ = ਜਗਤ ਦਾ ਈਸ਼, ਜਗਤ ਦਾ ਮਾਲਕ, ਅਕਾਲ ਪੁਰਖ।
7
https://www.gurugranthdarpan.net/0007.html
ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥ ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥
ਇਸ ਰਸਤੇ ਵਿਚ (ਪਰਮਾਤਮਾ ਨਾਲੋਂ ਵਿੱਥ ਦੂਰ ਕਰਨ ਵਾਲੇ ਰਾਹ ਵਿਚ) ਅਕਾਲ ਪੁਰਖ ਨੂੰ ਮਿਲਣ ਵਾਸਤੇ ਜੋ ਪਉੜੀਆਂ ਹਨ, ਉਹਨਾਂ ਉੱਤੇ ਆਪਾ-ਭਾਵ ਗਵਾ ਕੇ ਹੀ ਚੜ੍ਹ ਸਕੀਦਾ ਹੈ। (ਲੱਖਾਂ ਜੀਭਾਂ ਨਾਲ ਭੀ ਗਿਣਤੀ ਦੇ ਸਿਮਰਨ ਨਾਲ ਕੁਝ ਨਹੀਂ ਬਣਦਾ। ਆਪਾ-ਭਾਵ ਦੂਰ ਕਰਨ ਤੋਂ ਬਿਨਾ ਇਹ ਗਿਣਤੀ ਦੇ ਪਾਠਾਂ ਵਾਲਾ ਉੱਦਮ ਇਉਂ ਹੈ, ਮਾਨੋ,) ਆਕਾਸ਼ ਦੀਆਂ ਗੱਲਾਂ ਸੁਣ ਕੇ ਕੀੜਿਆਂ ਨੂੰ ਭੀ ਇਹ ਰੀਸ ਆ ਗਈ ਹੈ (ਕਿ ਅਸੀਂ ਭੀ ਆਕਾਸ਼ ਤੇ ਅੱਪੜ ਜਾਈਏ) ।
ਏਤੁ ਰਾਹਿ = ਇਸ ਰਸਤੇ ਵਿਚ, ਅਕਾਲ ਪੁਰਖ ਨੂੰ ਮਿਲਣ ਵਾਲੇ ਰਸਤੇ ਵਿਚ। ਪਤਿ ਪਵੜੀਆ = ਪਤੀ ਦੀਆਂ ਪਉੜੀਆਂ, ਪਤੀ ਨੂੰ ਮਿਲਣ ਵਾਸਤੇ ਜੋ ਪਉੜੀਆਂ ਹਨ। ਚੜੀਐ = ਚੜ੍ਹੀਦਾ ਹੈ, ਚੜ੍ਹ ਸਕੀਦਾ ਹੈ। ਹੋਇ ਇਕੀਸ = ਇਕ ਰੂਪ ਹੋ ਕੇ, ਆਪਾ-ਭਾਵ ਗਵਾ ਕੇ। ਸੁਣਿ = ਸੁਣਿ ਕੇ। ਕੀਟਾ = ਕੀੜਿਆਂ ਨੂੰ।
7
https://www.gurugranthdarpan.net/0007.html
ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥੩੨॥
ਹੇ ਨਾਨਕ! ਜੇ ਅਕਾਲ ਪੁਰਖ ਮਿਹਰ ਦੀ ਨਜ਼ਰ ਕਰੇ, ਤਾਂ ਹੀ ਉਸ ਨੂੰ ਮਿਲੀਦਾ ਹੈ, (ਨਹੀਂ ਤਾਂ) ਕੂੜੇ ਮਨੁੱਖ ਦੀ ਆਪਣੇ ਆਪ ਦੀ ਨਿਰੀ ਕੂੜੀ ਹੀ ਵਡਿਆਈ ਹੈ (ਕਿ ਮੈਂ ਸਿਮਰਨ ਕਰ ਰਿਹਾ ਹਾਂ) । 33। ਭਾਵ:"ਕੂੜ ਦੀ ਪਾਲਿ" ਵਿਚ ਘਿਰਿਆ ਜੀਵ ਦੁਨੀਆ ਦੇ ਚਿੰਤਾ-ਫ਼ਿਕਰਾਂ ਦੁੱਖ-ਕਲੇਸ਼ਾਂ ਦੇ ਟੋਏ ਵਿਚ ਡਿੱਗਾ ਰਹਿੰਦਾ ਹੈ, ਤੇ ਪ੍ਰਭੂ ਦਾ ਨਿਵਾਸ-ਅਸਥਾਨ, ਮਾਨੋ, ਇਕ ਐਸਾ ਉੱਚਾ ਟਿਕਾਣਾ ਹੈ ਜਿਥੇ ਠੰਢ ਹੀ ਠੰਢ, ਸ਼ਾਂਤੀ ਹੀ ਸ਼ਾਂਤੀ ਹੈ। ਇਸ ਨੀਵੇਂ ਥਾਂ ਤੋਂ ਉਸ ਉੱਚੀ ਅਰਸ਼ੀ ਅਵਸਥਾ 'ਤੇ ਮਨੁੱਖ ਤਦੋਂ ਹੀ ਅੱਪੜ ਸਕਦਾ ਹੈ ਜੇ ਸਿਮਰਨ ਦੀ ਪਉੜੀ ਦਾ ਆਸਰਾ ਲਏ, 'ਤੂੰ ਤੂੰ' ਕਰਦਾ 'ਤੂੰ' ਵਿਚ ਆਪਾ ਲੀਨ ਕਰ ਦੇਵੇ। ਇਸ 'ਆਪਾ' ਵਾਰਨ ਤੋਂ ਬਿਨਾ ਇਹ ਸਿਮਰਨ ਵਾਲਾ ਉੱਦਮ ਇਉਂ ਹੀ ਹੈ ਜਿਵੇਂ ਅਕਾਸ਼ ਦੀਆਂ ਗੱਲਾਂ ਸੁਣ ਕੇ ਕੀੜੀਆਂ ਨੂੰ ਭੀ ਉੱਥੇ ਅੱਪੜਨ ਦਾ ਸ਼ੋਕ ਪੈਦਾ ਹੋ ਜਾਏ,ਪਰ ਤੁਰਨ ਆਪਣੀ ਕੀੜੀ ਵਾਲੀ ਰਫ਼ਤਾਰ ਨਾਲ ਹੀ। ਇਹ ਭੀ ਠੀਕ ਹੈ ਕਿ ਪ੍ਰਭੂ ਦੀ ਮਰਜ਼ੀ ਵਿਚ ਆਪਣੀ ਮਰਜ਼ੀ ਨੂੰ ਉਹੀ ਮਨੁੱਖ ਮਿਟਾਂਦੇ ਹਨ ਜਿਨ੍ਹਾਂ ਉਪਰ ਪ੍ਰਭੂ ਦੀ ਮਿਹਰ ਹੋਵੇ। 32।
ਨਦਰੀ = ਅਕਾਲ ਪੁਰਖ ਦੀ ਮਿਹਰ ਦੀ ਨਜ਼ਰ ਨਾਲ। ਪਾਈਐ = ਪਾਈਦਾ ਹੈ, ਅਕਾਲ ਪੁਰਖ ਨੂੰ ਪ੍ਰਾਪਤ ਕਰੀਦਾ ਹੈ। ਕੂੜੈ = ਕੂੜੇ ਮਨੁੱਖ ਦੀ। ਕੂੜੀ ਠਸਿ = ਝੂਠੀ ਗੱਪ, ਆਪਣੇ ਆਪ ਦੀ ਝੂਠੀ ਵਡਿਆਈ।
7
https://www.gurugranthdarpan.net/0007.html
ਆਖਣਿ ਜੋਰੁ ਚੁਪੈ ਨਹ ਜੋਰੁ ॥ ਜੋਰੁ ਨ ਮੰਗਣਿ ਦੇਣਿ ਨ ਜੋਰੁ ॥ ਜੋਰੁ ਨ ਜੀਵਣਿ ਮਰਣਿ ਨਹ ਜੋਰੁ ॥ ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥
ਬੋਲਣ ਵਿਚ ਤੇ ਚੁੱਪ ਰਹਿਣ ਵਿਚ ਭੀ ਸਾਡਾ ਕੋਈ ਆਪਣਾ ਇਖ਼ਤਿਆਰ ਨਹੀਂ ਹੈ। ਨਾ ਹੀ ਮੰਗਣ ਵਿਚ ਸਾਡੀ ਮਨ-ਮਰਜ਼ੀ ਚੱਲਦੀ ਹੈ ਅਤੇ ਨਾ ਹੀ ਦੇਣ ਵਿਚ। ਜੀਵਨ ਵਿਚ ਤੇ ਮਰਨ ਵਿਚ ਭੀ ਸਾਡੀ ਕੋਈ ਸਮਰਥਾ (ਕੰਮ ਨਹੀਂ ਦੇਂਦੀ) । ਇਸ ਰਾਜ ਤੇ ਮਾਲ ਦੇ ਪ੍ਰਾਪਤ ਕਰਨ ਵਿਚ ਭੀ ਸਾਡਾ ਕੋਈ ਜ਼ੋਰ ਨਹੀਂ ਚੱਲਦਾ (ਜਿਸ ਰਾਜ ਤੇ ਮਾਲ ਦੇ ਕਾਰਨ ਸਾਡੇ) ਮਨ ਵਿਚ ਫੂੰ-ਫਾਂ ਹੁੰਦੀ ਹੈ।
ਆਖਣਿ = ਆਖਣ ਵਿਚ; ਬੋਲਣ ਵਿਚ। ਚੁਪੈ = ਚੁਪ (ਰਹਿਣ) ਵਿਚ। ਜੋਰੁ = ਸਮਰਥਾ, ਇਖ਼ਤਿਆਰ, ਆਪਣੇ ਮਨ ਦੀ ਮਰਜ਼ੀ। ਮੰਗਣਿ = ਮੰਗਣ ਵਿਚ। ਦੇਣਿ = ਦੇਣ ਵਿਚ। ਜੀਵਣਿ = ਜੀਵਣ ਵਿਚ। ਮਰਣਿ = ਮਰਨ ਵਿਚ। ਰਾਜਿ ਮਾਲਿ = ਰਾਜ ਮਾਲ ਵਿਚ, ਰਾਜ ਮਾਲ ਦੇ ਪ੍ਰਾਪਤ ਕਰਨ ਵਿਚ। ਸੋਰੁ = ਰੌਲਾ, ਫੂੰ-ਫਾਂ।
7
https://www.gurugranthdarpan.net/0007.html
ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥ ਜੋਰੁ ਨ ਜੁਗਤੀ ਛੁਟੈ ਸੰਸਾਰੁ ॥ ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥ ਨਾਨਕ ਉਤਮੁ ਨੀਚੁ ਨ ਕੋਇ ॥੩੩॥
ਆਤਮਾਕ ਜਾਗ ਵਿਚ,ਗਿਆਨ ਵਿਚ ਅਤੇ ਵਿਚਾਰ ਵਿਚ ਰਹਿਣ ਦੀ ਭੀ ਸਾਡੀ ਸਮਰਥਾ ਨਹੀਂ ਹੈ। ਉਸ ਜੁਗਤੀ ਵਿਚ ਰਹਿਣ ਲਈ ਭੀ ਸਾਡਾ ਇਖ਼ਤਿਆਰ ਨਹੀਂ ਹੈ, ਜਿਸ ਕਰ ਕੇ ਜਨਮ ਮਰਨ ਮੁੱਕ ਜਾਂਦਾ ਹੈ। ਉਹੀ ਅਕਾਲ = ਪੁਰਖ ਰਚਨਾ ਰਚ ਕੇ (ਉਸ ਦੀ ਹਰ ਪਰਕਾਰ) ਸੰਭਾਲ ਕਰਦਾ ਹੈ, ਜਿਸ ਦੇ ਹੱਥ ਵਿਚ ਸਮਰੱਥਾ ਹੈ। ਹੇ ਨਾਨਕ! ਆਪਣੇ ਆਪ ਵਿਚ ਨਾਹ ਕੋਈ ਮਨੁੱਖ ਉੱਤਮ ਹੈ ਅਤੇ ਨਾਹ ਹੀ ਨੀਚ (ਭਾਵ, ਜੀਵਾਂ ਨੂੰ ਸਦਾਚਾਰੀ ਜਾਂ ਦੁਰਾਚਾਰੀ ਬਣਾਣ ਵਾਲਾ ਉਹ ਪ੍ਰਭੂ ਆਪ ਹੀ ਹੈ) (ਜੇ ਸਿਮਰਨ ਦੀ ਬਰਕਤਿ ਨਾਲ ਇਹ ਨਿਸਚਾ ਬਣ ਜਾਏ ਤਾਂ ਹੀ ਪਰਮਾਤਮਾਂ ਨਾਲੋਂ ਜੀਵ ਦੀ ਵਿੱਥ ਦੂਰ ਹੁੰਦੀ ਹੈ) । 33। ਭਾਵ:ਭਲੇ ਪਾਸੇ ਤੁਰਨਾ ਜਾਂ ਕੁਰਾਹੇ ਪੈ ਜਾਣਾ ਜੀਵਾਂ ਦੇ ਆਪਣੇ ਵੱਸ ਦੀ ਗੱਲ ਨਹੀਂ, ਜਿਸ ਪ੍ਰਭੂ ਨੇ ਪੈਦਾ ਕੀਤੇ ਹਨ ਉਹੀ ਇਹਨਾਂ ਪੁਤਲੀਆਂ ਨੂੰ ਖਿਡਾ ਰਿਹਾ ਹੈ। ਸੋ, ਜੇ ਕੋਈ ਜੀਵ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਰਿਹਾ ਹੈ ਤਾਂ ਇਹ ਪ੍ਰਭੂ ਦੀ ਆਪਣੀ ਮਿਹਰ ਹੈ; ਜੇ ਕੋਈ ਇਸ ਪਾਸੇ ਵਲੋਂ ਖੁੰਝਾ ਪਿਆ ਹੈ ਤਾਂ ਭੀ ਇਹ ਮਾਲਕ ਦੀ ਰਜ਼ਾ ਹੈ। ਜੇ ਅਸੀਂ ਉਸ ਦੇ ਦਰ ਤੋਂ ਦਾਤਾਂ ਮੰਗਦੇ ਹਾਂ ਤਾਂ ਇਹ ਪ੍ਰੇਰਨਾ ਭੀ ਉਹ ਆਪ ਹੀ ਕਰਨ ਵਾਲਾ ਹੈ, ਤੇ ਫਿਰ, ਦਾਤਾਂ ਦੇਂਦਾ ਭੀ ਆਪ ਹੀ ਹੈ। ਜੇ ਕੋਈ ਜੀਵ ਰਾਜ ਤੇ ਧਨ ਦੇ ਮਦ ਵਿਚ ਮੱਤਾ ਪਿਆ ਹੈ,ਇਹ ਭੀ ਰਜ਼ਾ ਪ੍ਰਭੂ ਦੀ ਹੀ ਹੈ; ਜੇ ਕਿਸੇ ਦੀ ਸੁਰਤ ਪ੍ਰਭੂ-ਚਰਨਾਂ ਵਿਚ ਹੈ ਤੇ ਜੀਵਨ-ਜੁਗਤਿ ਸੁਥਰੀ ਹੈ ਤਾਂ ਇਹ ਮਿਹਰ ਭੀ ਪ੍ਰਭੂ ਦੀ ਹੀ ਹੈ। 33।
ਸੁਰਤੀ = ਸੁਰਤ ਵਿਚ, ਆਤਮਕ ਜਾਗ ਵਿਚ। ਗਿਆਨਿ = ਗਿਆਨ (ਪ੍ਰਾਪਤ ਕਰਨ) ਵਿਚ। ਵੀਚਾਰਿ = ਵੀਚਾਰ (ਕਰਨ) ਵਿਚ। ਜੁਗਤੀ = ਜੁਗਤ ਵਿਚ, ਰਹਿਤ ਵਿਚ। ਛੁਟੈ = ਮੁਕਤ ਹੁੰਦਾ ਹੈ, ਮੁੱਕ ਜਾਂਦਾ ਹੈ। 'ਜਿਸੁ ਹਥਿ .....ਸੋਇ' ਇਸ ਤੁਕ ਨੂੰ ਸਮਝਣ ਲਈ ਸ਼ਬਦ 'ਸੋਇ' ਅਤੇ 'ਕਰਿ ਵੇਖੈ' ਵਲ ਖ਼ਾਸ ਧਿਆਨ ਦੇਣ ਦੀ ਲੋੜ ਹੈ। ਜਪੁਜੀ ਸਾਹਿਬ ਵਿਚ ਸ਼ਬਦ 'ਸੋਇ' ਹੇਠ-ਲਿਖੀਆਂ ਤੁਕਾਂ ਵਿਚ ਆਉਂਦਾ ਹੈ: (1) ਆਪੇ ਆਪਿ ਨਿਰੰਜਨੁ ਸੋਇ।(ਪਉੜੀ 5(2) ਜਾ ਕਰਤਾ ਸਿਰਠੀ ਕਉ ਸਾਜੇ, ਆਪੇ ਜਾਣੈ ਸੋਇ।(ਪਉੜੀ 21(3) ਤਿਸੁ ਊਚੇ ਕਉ ਜਾਣੈ ਸੋਇ।(ਪਉੜੀ 24(4) ਨਾਨਕ ਜਾਣੈ ਸਾਚਾ ਸੋਇ।(ਪਉੜੀ 26(5) ਸੋਈ ਸੋਈ ਸਦਾ ਸਚੁ, ਸਾਹਿਬੁ ਸਾਚਾ, ਸਾਚੀ ਨਾਈ।(ਪਉੜੀ 27(6) ਕਰਹਿ ਅਨੰਦੁ ਸਚਾ ਮਨਿ ਸੋਇ।(ਪਉੜੀ 37 ਇਹਨਾਂ ਉਪਰਲੀਆਂ ਤੁਕਾਂ ਵਿਚੋਂ ਕੇਵਲ ਪਉੜੀ 24 ਵਾਲੀ ਤੁਕ ਵਿਚ 'ਸੋਇ' ਪਹਿਲੀ ਤੁਕ ਵਾਲੇ 'ਕੋਇ' ਮਨੁੱਖ ਲਈ ਆਖਿਆ ਹੈ, ਬਾਕੀ ਸਭ ਥਾਈਂ 'ਅਕਾਲ ਪੁਰਖ' ਵਾਸਤੇ ਆਇਆ ਹੈ। ਇਸੇ ਹੀ ਅਰਥ ਨੂੰ 'ਕਰਿ ਵੇਖੈ' ਹੋਰ ਪੱਕਾ ਕਰਦਾ ਹੈ। ਵੇਖੈ-ਸੰਭਾਲ ਕਰਦਾ ਹੈ, ਜਿਵੇਂ: (1) ਗਾਵੈ ਕੋ ਵੇਖੈ ਹਾਦਰਾ ਹਦੂਰਿ।(ਪਉੜੀ 3(2) ਕਰਿ ਕਰਿ ਵੇਖੈ ਕੀਤਾ ਆਪਣਾ, ਜਿਵ ਤਿਸ ਦੀ ਵਡਿਆਈ।(ਪਉੜੀ 27(3) ਕਰਿ ਕਰਿ ਵੇਖੈ ਸਿਰਜਣਹਾਰੁ(ਪਉੜੀ 31(4) ਓਹੁ ਵੇਖੈ ਓਨਾ ਨਦਰਿ ਨ ਆਵੈ, ਬਹੁਤਾ ਏਹੁ ਵਿਡਾਣੁ।(ਪਉੜੀ 27(5) ਕਰਿ ਕਰਿ ਵੇਖੈ ਨਦਰਿ ਨਿਹਾਲ।(ਪਉੜੀ 37(6) ਵੇਖੈ ਵਿਗਸੈ ਕਰਿ ਵੀਚਾਰੁ(ਪਉੜੀ 37 ਜਿਸੁ ਹਥਿ = ਜਿਸ ਅਕਾਲ ਪੁਰਖ ਦੇ ਹੱਥ ਵਿਚ। ਕਰਿ ਵੇਖੈ = (ਸ੍ਰਿਸ਼ਟੀ ਨੂੰ) ਰਚ ਕੇ ਸੰਭਾਲ ਕਰ ਰਿਹਾ ਹੈ। ਸੋਇ = ਉਹੀ ਅਕਾਲ ਪੁਰਖ। ਸੰਸਾਰੁ = ਜਨਮ ਮਰਨ।
7
https://www.gurugranthdarpan.net/0007.html
ਰਾਤੀ ਰੁਤੀ ਥਿਤੀ ਵਾਰ ॥ ਪਵਣ ਪਾਣੀ ਅਗਨੀ ਪਾਤਾਲ ॥ ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ ॥ ਤਿਸੁ ਵਿਚਿ ਜੀਅ ਜੁਗਤਿ ਕੇ ਰੰਗ ॥ ਤਿਨ ਕੇ ਨਾਮ ਅਨੇਕ ਅਨੰਤ ॥
ਰਾਤਾਂ, ਰੁੱਤਾਂ, ਥਿਤਾਂ ਅਤੇ ਵਾਰ, ਹਵਾ, ਪਾਣੀ, ਅੱਗ ਅਤੇ ਪਾਤਾਲ, ਇਹਨਾਂ ਸਾਰਿਆਂ ਦੇ ਇਕੱਠ ਵਿਚ (ਅਕਾਲ ਪੁਰਖ ਨੇ) ਧਰਤੀ ਨੂੰ ਧਰਮ ਕਮਾਣ ਦਾ ਅਸਥਾਨ ਬਣਾ ਕੇ ਟਿਕਾ ਦਿੱਤਾ ਹੈ। ਇਸ ਧਰਤੀ ਉੱਤੇ ਕਈ ਜੁਗਤੀਆਂ ਅਤੇ ਰੰਗਾਂ ਦੇ ਜੀਵ (ਵੱਸਦੇ ਹਨ) , ਜਿਨ੍ਹਾਂ ਦੇ ਅਨੇਕਾਂ ਤੇ ਅਨਗਿਣਤ ਹੀ ਨਾਮ ਹਨ।
ਰਾਤੀ = ਰਾਤਾਂ। ਰੁਤੀ = ਰੁੱਤਾਂ। ਥਿਤੀ = ਥਿੱਤਾਂ। ਵਾਰ = ਦਿਹਾੜੇ, ਦਿਨ। ਪਵਣ = ਸਭ ਪ੍ਰਕਾਰ ਦੀ ਹਵਾ। ਪਾਤਾਲ = ਸਾਰੇ ਪਾਤਾਲ। ਤਿਸੁ ਵਿਚਿ = ਇਹਨਾਂ ਸਾਰਿਆਂ ਦੇ ਸਮੁਦਾਇ ਵਿਚ। ਇੱਥੇ 'ਤਿਸੁ' ਵਲ ਖ਼ਾਸ ਧਿਆਨ ਦੇਣ ਦੀ ਲੋੜ ਹੈ। ਪਹਿਲੀ ਤੁਕ ਦੇ ਸਾਰੇ ਸ਼ਬਦ ਬਹੁ-ਵਚਨ ਵਿਚ ਹਨ। 'ਤਿਸੁ' ਇਕ-ਵਚਨ ਹੈ, ਜਿਸ ਦਾ ਅਰਥ ਹੈ: 'ਸਾਰਿਆਂ ਦਾ ਇਕੱਠ'। ਥਾਪਿ ਰਖੀ = ਥਾਪ ਕੇ ਰੱਖ ਦਿੱਤੀ ਹੈ, ਰਛ ਕੇ ਟਿਕਾ ਦਿੱਤੀ ਹੈ। ਧਰਮਸਾਲ = ਧਰਮ ਕਮਾਣ ਦਾ ਅਸਥਾਨ। ਤਿਸੁ ਵਿਚਿ = ਉਸ ਧਰਤੀ ਉੱਤੇ। ਜੀਅ = ਜੀਵ ਜੰਤ। ਜੀਅ ਜੁਗਤਿ = ਜੀਵਾਂ ਦੀ ਜੁਗਤੀ, ਜੀਵਾਂ ਦੇ ਰਹਿਣ ਦੀ ਜੁਗਤੀ (ਬਣਾ ਦਿੱਤੀ) ਹੈ। ਕੇ ਰੰਗ-ਇਸ 'ਕੇ ਰੰਗ' ਨੂੰ ਸਮਝਣ ਲਈ ਹੇਠ-ਲਿਖੀਆਂ ਤੁਕਾਂ ਨੂੰ ਗਹੁ ਨਾਲ ਵਿਚਾਰਨਾ ਜ਼ਰੂਰੀ ਹੈ: (1) ਜੀਅ ਜਾਤਿ ਰੰਗਾ ਕੇ ਨਾਵ। ਸਭਨਾ ਲਿਖਿਆ ਵੁੜੀ ਕਲਾਮ।(ਪਉੜੀ 16(2) ਤਿਥੈ ਭਗਤ ਵਸਹਿ ਕੇ ਲੋਅ।(ਪਉੜੀ 37(3) ਜੇ ਤਿਸੁ ਨਦਰਿ ਨ ਆਵਈ, ਤ ਵਾਤ ਨ ਪੁਛੈ ਕੇ।(ਪਉੜੀ 7(4) ਆਪੇ ਜਾਣੈ ਆਪੇ ਦੇਇ। ਆਖਹਿ ਸਿ ਭਿ ਕੇਈ ਕੇਇ।(ਪਉੜੀ 25(5) ਏਤੇ ਕੀਤੇ ਹੋਰਿ ਕਰੇਹਿ। ਤਾ ਆਖਿ ਨ ਸਕਹਿ ਕੇਈ ਕੇਇ।(ਪਉੜੀ 26(6) ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ। ਇਹਨਾਂ ਸਾਰੀਆਂ ਤੁਕਾਂ ਵਿਚ 'ਕੇ' ਦਾ ਅਰਥ ਹੈ 'ਕਈ'; 'ਨ ਕੇ' ਅਰਥ ਹੈ 'ਕੋਈ ਭੀ ਨਹੀਂ'। ਪਉੜੀ ਨੰ: 21 ਵਿਚ 'ਕੇਈ ਕੇਇ' ਵਰਤਿਆ ਗਿਆ ਹੈ, ਅੱਜ ਕੱਲ ਦੀ ਪੰਜਾਬੀ ਵਿਚ ਭੀ ਅਸੀਂ 'ਕਈ ਕਈ' ਆਖਦੇ ਹਾਂ। ਜਿਵੇਂ 'ਕੇ ਰੰਗ' ਦਾ ਅਰਥ ਹੈ 'ਕਈ ਰੰਗਾਂ ਦੇ', ਤਿਵੇਂ 'ਕੇ ਨਾਵ' ਦਾ ਅਰਥ ਹੈ 'ਕਈ ਨਾਵਾਂ ਵਾਲੇ', 'ਕੇ ਲੋਅ' ਦਾ ਅਰਥ 'ਕਈ ਲੋਕਾਂ ਦੇ, ਕਈ ਭਾਵਨਾਂ ਦੇ'। ਕੇ ਰੰਗ = ਕਈ ਰੰਗਾਂ ਦੇ। ਤਿਨ ਕੇ = ਉਹਨਾਂ ਜੀਵਾਂ ਦੇ। ਅਨੰਤ = ਬੇਅੰਤ।
7
https://www.gurugranthdarpan.net/0007.html
ਕਰਮੀ ਕਰਮੀ ਹੋਇ ਵੀਚਾਰੁ ॥ ਸਚਾ ਆਪਿ ਸਚਾ ਦਰਬਾਰੁ ॥ ਤਿਥੈ ਸੋਹਨਿ ਪੰਚ ਪਰਵਾਣੁ ॥ ਨਦਰੀ ਕਰਮਿ ਪਵੈ ਨੀਸਾਣੁ ॥
(ਇਹਨਾਂ ਅਨੇਕਾਂ ਨਾਵਾਂ ਤੇ ਰੰਗਾਂ ਵਾਲੇ ਜੀਵਾਂ ਦੇ) ਆਪੋ-ਆਪਣੇ ਕੀਤੇ ਹੋਏ ਕਰਮਾਂ ਅਨੁਸਾਰ (ਅਕਾਲ ਪੁਰਖ ਦੇ ਦਰ ਤੇ) ਨਿਬੇੜਾ ਹੁੰਦਾ ਹੈ (ਜਿਸ ਵਿਚ ਕੋਈ ਉਕਾਈ ਨਹੀਂ ਹੁੰਦੀ, ਕਿਉਂਕਿ ਨਿਆਂ ਕਰਨ ਵਾਲਾ) ਅਕਾਲ ਪੁਰਖ ਆਪ ਸੱਚਾ ਹੈ, ਉਸਦਾ ਦਰਬਾਰ ਭੀ ਸੱਚਾ ਹੈ। ਉਸ ਦਰਬਾਰ ਵਿਚ ਸੰਤ ਜਨ ਪਰਤੱਖ ਤੌਰ 'ਤੇ ਸੋਭਦੇ ਹਨ, ਅਤੇ ਮਿਹਰ ਦੀ ਨਜ਼ਰ ਕਰਨ ਵਾਲੇ ਅਕਾਲ ਪੁਰਖ ਦੀ ਬਖਸ਼ਸ਼ ਨਾਲ (ਉਹਨਾਂ ਸੰਤ ਜਨਾਂ ਦੇ ਮੱਥੇ ਉਤੇ) ਵਡਿਆਈ ਦਾ ਨਿਸ਼ਾਨ ਚਮਕ ਪੈਂਦਾ ਹੈ।
ਕਰਮੀ ਕਰਮੀ = ਜੀਵਾਂ ਦੇ ਕੀਤੇ ਕਰਮਾਂ ਅਨੁਸਾਰ। ਤਿਥੈ = ਅਕਾਲ ਪੁਰਖ ਦੇ ਦਰਬਾਰ ਵਿਚ। ਸੋਹਨਿ = ਸੋਭਦੇ ਹਨ। ਪਰਵਾਣੁ = ਪਰਤੱਖ ਤੌਰ 'ਤੇ। ਨਦਰੀ = ਮਿਹਰ ਦੀ ਨਜ਼ਰ ਕਰਨ ਵਾਲਾ ਅਕਾਲ ਪੁਰਖ। ਕਰਮਿ = ਕਰਮ ਦੁਆਰਾ, ਬਖ਼ਸ਼ਸ਼ ਨਾਲ। ਨਦਰੀ ਕਰਮਿ = ਅਕਾਲ ਪੁਰਖ ਦੀ ਬਖ਼ਸ਼ਸ਼ ਨਾਲ। ਪਵੈ ਨੀਸਾਣੁ = ਨਿਸ਼ਾਨ ਪੈ ਜਾਂਦਾ ਹੈ, ਨਿਸ਼ਾਨ ਲੱਗ ਜਾਂਦਾ ਹੈ, ਵਡਿਆਈ ਦਾ ਚਿਹਨ (ਮੱਥੇ 'ਤੇ) ਚਮਕ ਪੈਂਦਾ ਹੈ।
7
https://www.gurugranthdarpan.net/0007.html
ਕਚ ਪਕਾਈ ਓਥੈ ਪਾਇ ॥ ਨਾਨਕ ਗਇਆ ਜਾਪੈ ਜਾਇ ॥੩੪॥
(ਇੱਥੇ ਸੰਸਾਰ ਵਿਚ ਕਿਸੇ ਦਾ ਵੱਡਾ ਛੋਟਾ ਅਖਵਾਣਾ ਕਿਸੈ ਅਰਥ ਨਹੀਂ, ਇਹਨਾਂ ਦੀ) ਕਚਿਆਈ ਪਕਿਆਈ ਅਕਾਲ ਪੁਰਖ ਦੇ ਦਰ ਤੇ ਜਾ ਕੇ ਮਲੂਮ ਹੁੰਦੀ ਹੈ। ਹੇ ਨਾਨਕ! ਅਕਾਲ ਪੁਰਖ ਦੇ ਦਰ 'ਤੇ ਗਿਆਂ ਹੀ ਸਮਝ ਅਉਂਦੀ ਹੈ (ਕਿ ਅਸਲ ਵਿਚ ਕੌਣ ਪੱਕਾ ਹੈ ਤੇ ਕੌਣ ਕੱਚਾ) । ਭਾਵ:ਜਿਸ ਮਨੁੱਖ ਉੱਤੇ ਪ੍ਰਭੂ ਦੀ ਬਖ਼ਸ਼ਸ਼ ਹੁੰਦੀ ਹੈ ਉਸ ਨੂੰ ਪਹਿਲਾਂ ਇਹ ਸਮਝ ਪੈਂਦੀ ਹੈ ਕਿ ਮਨੁੱਖ ਇਸ ਧਰਤੀ 'ਤੇ ਕੋਈ ਖ਼ਾਸ ਫ਼ਰਜ਼ ਨਿਬਾਹੁਣ ਆਇਆ ਹੈ। ਇੱਥੇ ਜੋ ਅਨੇਕਾਂ ਜੀਵ ਪੈਦਾ ਹੁੰਦੇ ਹਨ ਇਹਨਾਂ ਸਭਨਾਂ ਦੇ ਆਪੋ ਆਪਣੇ ਕੀਤੇ ਕਰਮਾਂ ਅਨੁਸਾਰ ਇਹ ਨਿਬੇੜਾ ਹੁੰਦਾ ਹੈ ਕਿ ਕਿਸ ਕਿਸ ਨੇ ਮਨੁੱਖਾ-ਜਨਮ ਦੇ ਮਨੋਰਥ ਨੂੰ ਪੂਰਾ ਕੀਤਾ ਹੈ। ਜਿਨ੍ਹਾਂ ਦੀ ਮਿਹਨਤ ਕਬੂਲ ਪੈਂਦੀ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਪਾਂਦੇ ਹਨ। ਇੱਥੇ ਸੰਸਾਰ ਵਿਚ ਕਿਸੇ ਦਾ ਵੱਡਾ ਛੋਟਾ ਅਖਵਾਣਾ ਕਿਸੇ ਅਰਥ ਨਹੀਂ।
ਕਚ = ਕਚਿਆਈ। ਪਕਾਈ = ਪਕਿਆਈ। ਓਥੈ = ਅਕਾਲ ਪੁਰਖ ਦੀ ਦਰਗਾਹ ਵਿਚ। ਪਾਇ = ਪਾਈ ਜਾਂਦੀ ਹੇ, ਪਤਾ ਲਗਦੀ ਹੈ। ਗਇਆ = ਜਾ ਕੇ ਹੀ, ਅੱਪੜ ਕੇ ਹੀ। ਜਾਪੈ ਜਾਇ = ਜਾਣਿਆ ਜਾਂਦਾ ਹੈ, ਵੇਖਿਆ ਜਾਂਦਾ ਹੈ, ਖ਼ਬਰ ਪੈਂਦੀ ਹੈ।
7
https://www.gurugranthdarpan.net/0007.html
ਧਰਮ ਖੰਡ ਕਾ ਏਹੋ ਧਰਮੁ ॥ ਗਿਆਨ ਖੰਡ ਕਾ ਆਖਹੁ ਕਰਮੁ ॥
ਧਰਮ ਖੰਡ ਦਾ ਨਿਰਾ ਇਹੀ ਕਰਤੱਬ ਹੈ, (ਜੋ ਉੱਪਰ ਦੱਸਿਆ ਗਿਆ ਹੈ) । ਹੁਣ ਗਿਆਨ ਖੰਡ ਦਾ ਕਰਤੱਬ (ਭੀ) ਸਮਝ ਲਵੋ (ਜੋ ਅਗਲੀਆਂ ਤੁਕਾਂ ਵਿਚ ਹੈ) । ਇਹਨਾਂ ਚਾਰ ਪਉੜੀਆਂ ਵਿਚ ਜ਼ਿਕਰ ਹੈ ਕਿ ਪ੍ਰਭੂ ਦੀ ਮਿਹਰ ਨਾਲ ਮਨੁੱਖ ਸਾਧਾਰਨ ਹਾਲਤ ਤੋਂ ਉੱਚਾ ਹੋ ਹੋ ਕੇ ਕਿਵੇਂ ਪ੍ਰਭੂ ਨਾਲ ਇੱਕ-ਰੂਪ ਹੋ ਜਾਂਦਾ ਹੈ। ਪਹਿਲਾਂ ਮਨੁੱਖ ਦੁਨੀਆ ਦੇ ਵਿਸ਼ੇ-ਵਿਕਾਰਾਂ ਵਲੋਂ ਪਰਤ ਕੇ 'ਆਤਮਾ' ਵੱਲ ਝਾਤੀ ਮਾਰਦਾ ਹੈ, ਤੇ ਇਹ ਸੋਚਦਾ ਹੈ ਕਿ ਮੇਰੇ ਜੀਵਨ ਦਾ ਕੀਹ ਪ੍ਰਯੋਜਨ ਹੈ, ਮੈਂ ਸੰਸਾਰ ਵਿਚ ਕਿਉਂ ਆਇਆ ਹਾਂ, ਮੇਰਾ ਕੀਹ ਫ਼ਰਜ਼ ਹੈ। ਇਸ ਅਵਸਥਾ ਵਿਚ ਮਨੁੱਖ ਇਹ ਵਿਚਾਰਦਾ ਹੈ ਕਿ ਇਸ ਧਰਤੀ ਉੱਤੇ ਜੀਵ ਧਰਮ ਕਮਾਉਣ ਲਈ ਆਏ ਹਨ; ਅਕਾਲ ਪੁਰਖ ਦੇ ਦਰ 'ਤੇ ਜੀਵਾਂ ਦੇ ਆਪੋ ਆਪਣੇ ਕੀਤੇ ਕਰਮਾਂ ਅਨੁਸਾਰ ਨਿਬੇੜਾ ਹੁੰਦਾ ਹੈ। ਜਿਨ੍ਹਾਂ ਗੁਰਮੁਖਾਂ ਉੱਤੇ ਅਕਾਲ ਪੁਰਖ ਦੀ ਬਖ਼ਸ਼ਸ਼ ਹੁੰਦੀ ਹੈ। ਉਹ ਉਸ ਦੀ ਹਜ਼ੂਰੀ ਵਿਚ ਸੋਭਦੇ ਹਨ। ਇੱਥੇ ਦੁਨੀਆ ਵਿਚ ਆਦਰ ਜਾਂ ਨਿਰਾਦਰੀ ਕੋਈ ਮੁੱਲ ਨਹੀਂ ਰੱਖਦੇ, ਉਹੀ ਆਦਰ ਵਾਲੇ ਹਨ ਜੋ ਅਕਾਲ ਪੁਰਖ ਦੇ ਦਰ 'ਤੇ ਪ੍ਰਵਾਨ ਹਨ। ਜਿਉਂ ਜਿਉਂ ਮਨੁੱਖ ਦੀ ਸੁਰਤਿ ਇਹੋ ਜਿਹੇ ਖ਼ਿਆਲਾਂ ਵਿਚ ਜੁੜਦੀ ਹੈ, ਤਿਉਂ ਤਿਉਂ ਉਸ ਅੰਦਰੋਂ 'ਸੁਆਰਥ' ਦੀ ਗੰਢ ਖੁਲ੍ਹਦੀ ਜਾਂਦੀ ਹੈ। ਮਨੁੱਖ ਪਹਿਲਾਂ ਮਾਇਆ ਵਿਚ ਮਸਤ ਰਹਿਣ ਕਰਕੇ ਆਪਣੇ ਆਪ ਨੂੰ ਜਾਂ ਆਪਣੇ ਪ੍ਰਵਾਰ ਨੂੰ ਹੀ 'ਆਪਣਾ' ਜਾਣਦਾ ਸੀ ਤੇ ਇਹਨਾਂ ਤੋਂ ਪਰੇ ਹੋਰ ਕਿਸੇ ਵਿਚਾਰ ਵਿਚ ਨਹੀਂ ਸੀ ਪੈਂਦਾ, ਹੁਣ ਆਪਣਾ 'ਧਰਮ' ਸਮਝਣ ਤੇ ਆਪਣੀ ਵਾਕਫ਼ੀਅਤ ਨੂੰ ਵਧਾਣ ਦਾ ਜਤਨ ਕਰਦਾ ਹੈ। ਵਿੱਦਿਆ ਤੇ ਵਿਚਾਰ ਦੇ ਬਲ ਨਾਲ ਅਕਾਲ ਪੁਰਖ ਦੀ ਬੇਅੰਤ ਕੁਦਰਤ ਦਾ ਨਕਸ਼ਾ ਅੱਖਾਂ ਅੱਗੇ ਲਿਆਉਣ ਲੱਗ ਪੈਂਦਾ ਹੈ। ਗਿਆਨ ਦੀ ਹਨੇਰੀ ਆ ਜਾਂਦੀ ਹੈ, ਜਿਸ ਦੇ ਅੱਗੇ ਸਭ ਭਰਮ ਵਹਿਮ ਉੱਡ ਜਾਂਦੇ ਹਨ। ਜਿਉਂ ਜਿਉਂ ਅੰਦਰ ਵਿੱਦਿਆ ਦੁਆਰਾ ਸਮਝ ਵਧਦੀ ਹੈ, ਤਿਉਂ ਤਿਉਂ ਉਹ ਆਨੰਦ ਮਿਲਦਾ ਹੈ, ਜੋ ਪਹਿਲਾਂ ਮਾਇਆ ਦੇ ਪਦਾਰਥਾਂ ਵਿਚ ਨਹੀਂ ਸੀ ਮਿਲਦਾ। ਆਤਮਕ ਪੈਂਡੇ ਵਿਚ ਇਸ ਅਵਸਥਾ ਦਾ ਨਾਮ 'ਗਿਆਨ ਖੰਡ' ਹੈ। ਪਰ ਇਸ ਰਾਹੇ ਪੈ ਕੇ ਮਨੁੱਖ ਨਿਰਾ ਇਥੇ ਹੀ ਬੱਸ ਨਹੀਂ ਕਰ ਦੇਂਦਾ। ਬਾਣੀ ਦੀ ਵਿਚਾਰ ਉਸ ਨੂੰ ਉੱਦਮ ਵੱਲ ਪ੍ਰੇਰਦੀ ਹੈ। ਨਿਰਾ ਅਕਲ ਨਾਲ ਸਮਝ ਲੈਣਾ ਕਾਫੀ ਨਹੀਂ। ਮਨ ਦਾ ਪਹਿਲਾ ਸੁਭਾਉ, ਪਹਿਲੀਆਂ ਭੈੜੀਆਂ ਵਾਦੀਆਂ ਨਿਰੀ 'ਸਮਝ' ਨਾਲ ਨਹੀਂ ਹਟ ਸਕਦੀਆਂ। ਇਸ ਪਹਿਲੀ ਘਾੜਤ ਨੂੰ, ਇਹਨਾਂ ਪਹਿਲੇ ਸੰਸਕਾਰਾਂ ਨੂੰ ਤੋੜ ਕੇ, ਅੰਦਰ ਨਵੀਂ ਘਾੜਤ ਘੜਨੀ ਹੈ, ਅੰਦਰ ਉੱਚੀ ਸੁਰਤ ਵਾਲੇ ਸੰਸਕਾਰ ਜਮਾਣੇ ਹਨ। ਅੰਮ੍ਰਿਤ ਵੇਲੇ ਜਾਗਣ ਆਦਿਕ, ਇਹ ਮਿਹਨਤ ਕਰਨੀ ਹੈ। ਗਿਆਨ ਖੰਡ ਵਿਚ ਅੱਪੜਿਆ ਹੋਇਆ ਮਨੁੱਖ ਜਿਉਂ ਜਿਉਂ ਇਹ ਮਿਹਨਤ ਕਰਦਾ ਹੈ, ਜਿਉਂ ਜਿਉਂ ਗੁਰਮਤਿ ਵਾਲੀ ਨਵੀਂ ਘਾਲ ਘਾਲਦਾ ਹੈ, ਤਿਉਂ ਤਿਉਂ ਉਹਦੇ ਮਨ ਨੂੰ , ਮਾਨੋ, ਸੋਹਣਾ ਰੂਪ ਚੜ੍ਹਦਾ ਹੈ, ਕਾਇਆਂ ਕੰਚਨ ਵਰਗੀ ਹੋਣ ਲੱਗ ਪੈਂਦੀ ਹੈ, ਚਵੱਗਣ ਵੰਨ ਚੜ੍ਹਨ ਲੱਗ ਜਾਂਦਾ ਹੈ। ਉੱਚੀ ਸੁਰਤ ਤੇ ਉੱਚੀ ਅਕਲ ਹੋ ਜਾਂਦੀ ਹੈ, ਮਨ ਵਿਚ ਜਾਗ ਆ ਜਾਂਦੀ ਹੈ। ਮਨੁੱਖ ਨੂੰ ਦੇਵਤਿਆਂ ਤੇ ਸਿੱਧਾਂ ਵਾਲੀ ਸੋਝੀ ਪੈ ਜਾਂਦੀ ਹੈ। ਇਹ 'ਸਰਮ ਖੰਡ' ਹੈ। ਬੱਸ, ਫੇਰ ਕੀਹ ਹੈ! ਮਾਲਕ ਦੀ ਮਿਹਰ ਹੋ ਜਾਂਦੀ ਹੈ। ਅੰਦਰ ਅਕਾਲ ਪੁਰਖ ਬਲ ਭਰ ਦੇਂਦਾ ਹੈ, ਆਤਮਾ ਵਿਕਾਰਾਂ ਵੰਨੀ ਡੋਲਦਾ ਨਹੀਂ। ਬਾਹਰ ਭੀ ਸਭ ਥਾਈਂ ਉਹੀ ਸਿਰਜਨਹਾਰ ਹੀ ਦਿੱਸਦਾ ਹੈ, ਮਨ ਸਦਾ ਨਿਰੰਕਾਰ ਦੀ ਯਾਦ ਵਿਚ ਪਰੋਤਾ ਰਹਿੰਦਾ ਹੈ। ਉਹਨਾਂ ਨੂੰ ਫੇਰ ਜੰਮਣ ਮਰਨ ਦਾ ਭਉ ਕਾਹਦਾ? ਉਹਨਾਂ ਦੇ ਮਨ ਵਿਚ ਸਦਾ ਖਿੜਾਉ ਹੀ ਖਿੜਾਉ ਰਹਿੰਦਾ ਹੈ। ਇਹ 'ਕਰਮ ਖੰਡ'ਹੈ। ਅਕਾਲ ਪੁਰਖ ਦੀ ਮਿਹਰ ਦੇ ਪਾਤਰ ਬਣ ਕੇ ਆਖ਼ਰ ਪੰਜਵੇਂ ਖੰਡ ਵਿਚ ਜਾ ਨਿਵਾਸ ਹੁੰਦਾ ਹੈ, ਭਾਵ ਅਕਾਲ ਪੁਰਖ ਨਾਲ ਇਕ-ਮਿਕ ਹੋ ਜਾਂਦੇ ਹਨ। ਧੁਰ ਉਸ ਜੋਤਿ ਦੀ ਹਜ਼ੂਰੀ ਵਿਚ ਅੱਪੜ ਜਾਂਦੇ ਹਨ, ਜੋ ਸਾਰੇਆਂ ਜੀਆਂ ਦੀ ਸੰਭਾਲ ਕਰ ਰਿਹਾ ਹੈ ਅਤੇ ਜਿਸ ਦਾ ਹੁਕਮ ਸਾਰੇ ਵਰਤ ਰਿਹਾ ਹੈ।
ਧਰਮੁ = ਮਨਤਵ, ਕਰਤੱਬ। ਆਖਹੁ = ਦੱਸੋ, ਵਰਣਨ ਕਰੋ, ਸਮਝ ਲਵੋ। ਕਰਮ = ਕੰਮ, ਕਰਤੱਬ। ਏਹੋ = ਇਹੀ ਜੋ ਉਪਰ ਦਸਿਆ ਗਿਆ ਹੈ।
7
https://www.gurugranthdarpan.net/0007.html
ਕੇਤੇ ਪਵਣ ਪਾਣੀ ਵੈਸੰਤਰ ਕੇਤੇ ਕਾਨ ਮਹੇਸ ॥ ਕੇਤੇ ਬਰਮੇ ਘਾੜਤਿ ਘੜੀਅਹਿ ਰੂਪ ਰੰਗ ਕੇ ਵੇਸ ॥
(ਅਕਾਲ ਪੁਰਖ ਦੀ ਰਚਨਾ ਵਿਚ) ਕਈ ਪ੍ਰਕਾਰ ਦੇ ਪਉਣ, ਪਾਣੀ ਤੇ ਅਗਨੀਆਂ ਹਨ, ਕਈ ਕ੍ਰਿਸ਼ਨ ਹਨ ਤੇ ਕਈ ਸ਼ਿਵ ਹਨ। ਕਈ ਬ੍ਰਹਮੇ ਪੈਦਾ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ ਕਈ ਰੂਪ, ਕਈ ਰੰਗ ਤੇ ਕਈ ਵੇਸ ਹਨ।
ਕੇਤੇ = ਕਈ, ਬੇਅੰਤ। ਵੈਸੰਤਰ = ਅਗਨੀਆਂ। ਮਹੇਸ = (ਕਈ) ਸ਼ਿਵ। ਬਰਮੇ = ਕਈ ਬ੍ਰਹਮਾ। ਘਾੜਤਿ ਘੜੀਅਹਿ = ਘਾੜਤ ਵਿਚ ਘੜੀਦੇ ਹਨ, ਪੈਦਾ ਕੀਤੇ ਜਾ ਰਹੇ ਹਨ। ਕੇ ਵੇਸ = ਕਈ ਵੇਸਾਂ ਦੇ (ਇਸ 'ਕੇ' ਦੇ ਅਰਥ ਲਈ ਵੇਖੋ ਪਿਛਲੀ ਪਉੜੀ ਨੰ:34) ।
7
https://www.gurugranthdarpan.net/0007.html
ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ ॥ ਕੇਤੇ ਇੰਦ ਚੰਦ ਸੂਰ ਕੇਤੇ ਕੇਤੇ ਮੰਡਲ ਦੇਸ ॥ ਕੇਤੇ ਸਿਧ ਬੁਧ ਨਾਥ ਕੇਤੇ ਕੇਤੇ ਦੇਵੀ ਵੇਸ ॥
(ਅਕਾਲ ਪੁਰਖ ਦੀ ਕੁਦਰਤਿ ਵਿਚ) ਬੇਅੰਤ ਧਰਤੀਆਂ ਹਨ, ਬੇਅੰਤ ਮੇਰੂ ਪਰਬਤ, ਬੇਅੰਤ ਧੂ੍ਰ ਭਗਤ ਤੇ ਉਹਨਾਂ ਦੇ ਉਪਦੇਸ਼ ਹਨ। ਬੇਅੰਤ ਇੰਦਰ ਦੇਵਤੇ, ਚੰਦ੍ਰਮਾ, ਬੇਅੰਤ ਸੂਰਜ ਅਤੇ ਬੇਅੰਤ ਭਵਨ-ਚੱਕਰ ਹਨ। ਬੇਅੰਤ ਸਿੱਧ ਹਨ, ਬੇਅੰਤ ਬੁਧ ਅਵਤਾਰ ਹਨ, ਬੇਅੰਤ ਨਾਥ ਹਨ ਅਤੇ ਬੇਅੰਤ ਦੇਵੀਆਂ ਦੇ ਪਹਿਰਾਵੇ ਹਨ।
ਕੇਤੀਆ = ਕਈ, ਬੇਅੰਤ। ਕਰਮ ਭੂਮੀ = ਕੰਮ ਕਰਨ ਦੀਆਂ ਭੂਮੀਆਂ, ਧਰਤੀਆਂ। ਮੇਰ = ਮੇਰੁ ਪਰਬਤ। ਧੂ = ਧ੍ਰ ਭਗਤ। ਉਪਦੇਸ਼ = ਉਹਨਾਂ ਧੂ੍ਰ ਭਗਤਾਂ ਦੇ ਉਪਦੇਸ਼। ਇੰਦ = ਇੰਦਰ ਦੇਵਤੇ। ਚੰਦ = ਚੰਦਰਮਾ। ਸੂਰ = ਸੂਰਜ। ਮੰਡਲ ਦੇਸ = ਭਵਣ-ਚਕੱਰ। ਬੁਧ = ਬੁਧ ਅਵਤਾਰ। ਦੇਵੀ ਵੇਸ = ਦੇਵੀਆਂ ਦੇ ਪਹਿਰਾਵੇ। (ਨੋਟ: 'ਕੇਤੇ' ਪੁਲਿੰਗ ਹੈ ਜੋ 'ਵੇਸ' ਸ਼ਬਦ ਨਾਲ ਵਰਤਿਆ ਗਿਆ ਹੈ। ਇਸ ਵਾਸਤੇ 'ਦੇਵੀ ਵੇਸ' ਦਾ ਅਰਥ ਕਰਨਾ ਹੈ 'ਦੇਵੀਆਂ ਦੇ ਪਹਿਰਾਵੇ') ।
7
https://www.gurugranthdarpan.net/0007.html
ਕੇਤੇ ਦੇਵ ਦਾਨਵ ਮੁਨਿ ਕੇਤੇ ਕੇਤੇ ਰਤਨ ਸਮੁੰਦ ॥ ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ ॥ ਕੇਤੀਆ ਸੁਰਤੀ ਸੇਵਕ ਕੇਤੇ ਨਾਨਕ ਅੰਤੁ ਨ ਅੰਤੁ ॥੩੫॥
(ਅਕਾਲ ਪੁਰਖ ਦੀ ਰਚਨਾ ਵਿਚ) ਬੇਅੰਤ ਦੇਵਤੇ ਅਤੇ ਦੈਂਤ ਹਨ, ਬੇਅੰਤ ਮੁਨੀ ਹਨ, ਬੇਅੰਤ ਪਰਕਾਰ ਦੇ ਰਤਨ ਤੇ (ਰਤਨਾਂ ਦੇ) ਸਮੁੰਦਰ ਹਨ। (ਜੀਵ-ਰਚਨਾ ਦੀਆਂ) ਬੇਅੰਤ ਖਾਣੀਆਂ ਹਨ, (ਜੀਵਾਂ ਦੀਆਂ ਬੋਲੀਆਂ ਭੀ ਚਾਰ ਨਹੀਂ) ਬੇਅੰਤ ਬਾਣੀਆਂ ਹਨ, ਬੇਅੰਤ ਪਾਤਸ਼ਾਹ ਤੇ ਰਾਜੇ ਹਨ, ਬੇਅੰਤ ਪਰਕਾਰ ਦੇ ਧਿਆਨ ਹਨ (ਜੋ ਜੀਵ ਮਨ ਦੁਆਰਾ ਲਾਂਦੇ ਹਨ) , ਬੇਅੰਤ ਸੇਵਕ ਹਨ। ਹੇ ਨਾਨਕ! ਕੋਈ ਅੰਤ ਨਹੀਂ ਪੈ ਸਕਦਾ। 35। ਭਾਵ:ਮਨੁੱਖਾ ਜਨਮ ਦੇ ਫ਼ਰਜ਼ ('ਧਰਮ') ਦੀ ਸਮਝ ਪਿਆਂ ਮਨੁੱਖ ਦਾ ਮਨ ਬੜਾ ਵਿਸ਼ਾਲ ਹੋ ਜਾਂਦਾ ਹੈ। ਪਹਿਲਾਂ ਇਕ ਨਿੱਕੇ ਜਿਹੇ ਟੱਬਰ ਦੇ ਸੁਆਰਥ ਵਿਚ ਬੱਝਾ ਹੋਇਆ ਇਹ ਜਵਿ ਬਹੁਤ ਤੰਗ-ਦਿਲ ਸੀ। ਹੁਣ ਇਹ ਗਿਆਨ ਹੋ ਜਾਂਦਾ ਹੈ ਕਿ ਬੇਅੰਤ ਪ੍ਰਭੂ ਦਾ ਪੈਦਾ ਕੀਤਾ ਹੋਇਆ ਇਹ ਬੇਅੰਤ ਜਗਤ ਇੱਕ ਬੇਅੰਤ ਵੱਡਾ ਟੱਬਰ ਹੈ, ਜਿਸ ਵਿਚ ਬੇਅੰਤ ਕ੍ਰਿਸ਼ਨ, ਬੇਅੰਤ ਵਿਸ਼ਨੂੰ, ਬੇਅੰਤ ਬ੍ਰਹਮੇ, ਬੇਅੰਤ ਧਰਤੀਆਂ ਹਨ। ਇਸ ਗਿਆਨ ਦੀ ਬਰਕਤਿ ਨਾਲ ਤੰਗ-ਦਿਲੀ ਹਟ ਕੇ ਇਸਦੇ ਅੰਦਰ ਜਗਤ-ਪਿਆਰ ਦੀ ਲਹਿਰ ਚੱਲ ਕੇ ਖ਼ੁਸ਼ੀ ਹੀ ਖ਼ੁਸ਼ੀ ਬਣੀ ਰਹਿੰਦੀ ਹੈ। 35।
ਦਾਨਵ = ਰਾਖਸ਼, ਦੈਂਤ। ਮੁਨਿ = ਮੋਨ-ਧਾਰੀ ਰਿਸ਼ੀ। ਰਤਨ ਸੁਮੰਦ = ਰਤਨ ਅਤੇ ਸਮੁੰਦਰ। ਪਾਤ = ਪਾਤਸ਼ਾਹ। ਨਰਿੰਦ = ਰਾਜੇ। ਸੁਰਤੀ = ਸੁਰਤਾਂ, ਲਿਵ। (ਨੋਟ: ਇਸ ਸਾਰੀ ਪਉੜੀ ਵਲ ਰਤਾ ਧਿਆਨ ਦਿੱਤਿਆਂ ਇਹ ਸਪੱਸ਼ਟ ਮਲੂਮ ਹੋ ਜਾਂਦਾ ਹੈ ਕਿ 'ਕੇਤੇ' ਪੁਲਿੰਗ ਸ਼ਬਦਾਂ ਨਾਲ ਵਰਤਿਆ ਗਿਆ ਹੈ ਅਤੇ 'ਕੇਤੀਆ' ਇਸਤ੍ਰੀ-ਲਿੰਗ ਸ਼ਬਦਾਂ ਨਾਲ। ਸੋ 'ਸੁਰਤੀ' ਇਸਤ੍ਰੀ-ਲਿੰਗ ਹੈ, ਤੇ 'ਸੁਰਤਿ' ਦਾ ਬਹੁ-ਵਚਨ ਹੈ) ।
7
https://www.gurugranthdarpan.net/0007.html
ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥ ਤਿਥੈ ਨਾਦ ਬਿਨੋਦ ਕੋਡ ਅਨੰਦੁ ॥
ਗਿਆਨ ਖੰਡ ਵਿਚ (ਭਾਵ, ਮਨੁੱਖ ਦੀ ਗਿਆਨ ਅਵਸਥਾ ਵਿਚ) ਗਿਆਨ ਹੀ ਬਲਵਾਨ ਹੁੰਦਾ ਹੈ। ਇਸ ਅਵਸਥਾ ਵਿਚ (ਮਾਨੋ) ਸਭ ਰਾਗਾਂ, ਤਮਾਸ਼ਿਆਂ ਤੇ ਕੌਤਕਾਂ ਦਾ ਸੁਆਦ ਆ ਜਾਂਦਾ ਹੈ।
ਮਹਿ = ਵਿਚ। ਪਰਚੰਡ = ਤੇਜ਼, ਪ੍ਰਬਲ, ਬਲਵਾਨ। ਤਿਥੈ = ਉਸ ਗਿਆਨ ਖੰਡ ਵਿਚ। ਨਾਦ = ਰਾਗ। ਬਿਨੋਦ = ਤਮਾਸ਼ੇ। ਕੋਡ = ਕੌਤਕ। ਅਨੰਦੁ = ਸੁਆਦ।
8
https://www.gurugranthdarpan.net/0008.html
ਸਰਮ ਖੰਡ ਕੀ ਬਾਣੀ ਰੂਪੁ ॥ ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥
ਉੱਦਮ ਅਵਸਥਾ ਦੀ ਬਨਾਵਟ ਸੁੰਦਰਤਾ ਹੈ (ਭਾਵ, ਇਸ ਅਵਸਥਾ ਵਿਚ ਆ ਕੇ ਮਨ ਦਿਨੋ ਦਿਨ ਸੋਹਣਾ ਬਣਨਾ ਸ਼ੁਰੂ ਹੋ ਜਾਂਦਾ ਹੈ) । ਇਸ ਅਵਸਥਾ ਵਿਚ (ਨਵੀਂ) ਘਾੜਤ ਦੇ ਕਾਰਨ ਮਨ ਬਹੁਤ ਸੋਹਣਾ ਘੜਿਆ ਜਾਂਦਾ ਹੈ।
ਸਰਮ = ਉੱਦਮ, ਮਿਹਨਤ। ਸਰਮ ਖੰਡ ਕੀ = ਉੱਦਮ ਅਵਸਥਾ ਦੀ। ਬਾਣੀ = ਬਨਾਵਟ। ਰੂਪ = ਸੁੰਦਰਤਾ। ਤਿਥੈ = ਇਸ ਮਿਹਨਤ ਵਾਲੀ ਅਵਸਥਾ ਵਿਚ। ਘਾੜਤਿ ਘੜੀਐ = ਘਾੜਤ ਵਿਚ ਘੜਿਆ ਜਾਂਦਾ ਹੈ। ਬਹੁਤੁ ਅਨੂਪੁ = (ਮਨ) ਬਹੁਤ ਸੋਹਣਾ।
8
https://www.gurugranthdarpan.net/0008.html
ਤਾ ਕੀਆ ਗਲਾ ਕਥੀਆ ਨਾ ਜਾਹਿ ॥ ਜੇ ਕੋ ਕਹੈ ਪਿਛੈ ਪਛੁਤਾਇ ॥
ਉਸ ਅਵਸਥਾ ਦੀਆਂ ਗੱਲਾਂ ਬਿਆਨ ਨਹੀਂ ਕੀਤੀਆਂ ਜਾ ਸਕਦੀਆਂ। ਜੇ ਕੋਈ ਮਨੁੱਖ ਬਿਆਨ ਕਰਦਾ ਹੈ, ਤਾਂ ਪਿੱਛੋਂ ਪਛੁਤਾਉਂਦਾ ਹੈ (ਕਿਉਂਕਿ ਉਹ ਬਿਆਨ ਕਰਨ ਦੇ ਅਸਮਰਥ ਰਹਿੰਦਾ ਹੈ) ।
ਤਾ ਕੀਆ = ਉਸ ਅਵਸਥਾ ਦੀਆਂ। ਕਥੀਆ ਨ ਜਾਹਿ = ਕਹੀਂਆਂ ਨਹੀਂ ਜਾ ਸਕਦੀਆਂ। ਕੋ = ਕੋਈ ਮਨੁੱਖ। ਕਹੈ– ਆਖੈ ਬਿਆਨ ਕਰੇ। ਪਿਛੈ = ਦੱਸਣ ਤੋਂ ਪਿੱਛੋਂ ਪਛੁਤਾਇ = ਪਛੁਤਾਉਂਦਾ ਹੈ (ਕਿਉਂਕਿ ਉਹ ਬਿਆਨ ਕਰਨ ਤੋਂ ਅਸਮਰਥ ਰਹਿੰਦਾ ਹੈ) ।
8
https://www.gurugranthdarpan.net/0008.html
ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥ ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥੩੬॥
ਉਸ ਮਿਹਨਤ ਵਾਲੀ ਅਵਸਥਾ ਵਿਚ ਮਨੁੱਖ ਦੀ ਸੁਰਤਿ ਤੇ ਮਤ ਘੜੀ ਜਾਂਦੀ ਹੈ, (ਭਾਵ, ਸੁਰਤ ਤੇ ਮਤ ਉੱਚੀ ਹੋ ਜਾਂਦੀ ਹੈ) ਅਤੇ ਮਨ ਵਿਚ ਜਾਗ੍ਰਤ ਪੈਦਾ ਹੋ ਜਾਂਦੀ ਹੈ। ਸਰਮ ਖੰਡ ਵਿਚ ਦੇਵਤਿਆਂ ਤੇ ਸਿੱਧਾਂ ਵਾਲੀ ਅਕਲ (ਮਨੁੱਖ ਦੇ ਅੰਦਰ) ਬਣ ਜਾਂਦੀ ਹੈ। 36। ਭਾਵ:ਗਿਆਨ-ਅਵਸਥਾ ਦੀ ਬਰਕਤਿ ਨਾਲ ਜਿਉਂ ਜਿਉਂ ਸਾਰਾ ਜਗਤ ਇਕ ਸਾਂਝਾ ਟੱਬਰ ਦਿੱਸਦਾ ਹੈ, ਜੀਵ ਖ਼ਲਕਤਿ ਦੀ ਸੇਵਾ ਦੀ ਮਿਹਨਤ (= 'ਸਰਮ' ਸਿਰ 'ਤੇ ਚੁੱਕਦਾ ਹੈ, ਮਨ ਦੀ ਪਹਿਲੀ ਤੰਗ-ਦਿਲੀ ਹਟ ਕੇ ਵਿਸ਼ਾਲਤਾ ਤੇ ਉਦਾਰਤਾ ਦੀ ਘਾੜਤ ਵਿਚ ਮਨ ਨਵੇਂ ਸਿਰੇ ਸੋਹਣਾ ਘੜਿਆ ਜਾਂਦਾ ਹੈ, ਮਨ ਵਿਚ ਇਕ ਨਵੀਂ ਜਾਗ੍ਰਤ ਆਉਂਦੀ ਹੈ, ਸੁਰਤਿ ਉੱਚੀ ਹੋਣ ਲੱਗ ਪੈਂਦੀ ਹੈ। 36।
ਤਿਥੈ = ਉਸ ਦਰਮ ਖੰਡ ਵਿਚ। ਘੜੀਐ = ਘੜੀ ਜਾਂਦੀ ਹੈ। ਮਨਿ ਬੁਧਿ = ਮਨ ਵਿਚ ਜਾਗ੍ਰਤ। ਸੁਰਾ ਕੀ ਸੁਧਿ = ਦੇਵਤਿਆਂ ਦੀ ਸੂਝ। ਸਿਧਾ ਕੀ ਸੁਧਿ = ਸਿੱਧਾਂ ਵਾਲੀ ਅਕਲ।
8
https://www.gurugranthdarpan.net/0008.html
ਕਰਮ ਖੰਡ ਕੀ ਬਾਣੀ ਜੋਰੁ ॥ ਤਿਥੈ ਹੋਰੁ ਨ ਕੋਈ ਹੋਰੁ ॥ ਤਿਥੈ ਜੋਧ ਮਹਾਬਲ ਸੂਰ ॥ ਤਿਨ ਮਹਿ ਰਾਮੁ ਰਹਿਆ ਭਰਪੂਰ ॥
ਬਖ਼ਸ਼ਸ਼ ਵਾਲੀ ਅਵਸਥਾ ਦੀ ਬਨਾਵਟ ਬਲ ਹੈ, (ਭਾਵ, ਜਦੋਂ ਮਨੁੱਖ ਉੱਤੇ ਅਕਾਲ ਪੁਰਖ ਦੀ ਮਿਹਰ ਦੀ ਨਜ਼ਰ ਹੁੰਦੀ ਹੈ, ਤਾਂ ਉਸ ਦੇ ਅੰਦਰ ਅਜਿਹਾ ਬਲ ਪੈਦਾ ਹੁੰਦਾ ਹੈ ਕਿ ਵਿਸ਼ੇ-ਵਿਕਾਰ ਉਸ ਉੱੰਤੇ ਆਪਣਾ ਪਰਭਾਵ ਨਹੀਂ ਪਾ ਸਕਦੇ) , ਕਿਉਂਕਿ ਉਸ ਅਵਸਥਾ ਵਿਚ (ਮਨੁੱਖ ਦੇ ਅੰਦਰ) ਅਕਾਲ ਪੁਰਖ ਤੋਂ ਬਿਨਾ ਕੋਈ ਦੂਜਾ ਉੱਕਾ ਹੀ ਨਹੀਂ ਰਹਿੰਦਾ। ਉਸ ਅਵਸਥਾ ਵਿਚ(ਜੋ ਮਨੁੱਖ ਹਨ ਉਹ) ਜੋਧੇ, ਮਹਾਂਬਲੀ ਤੇ ਸੂਰਮੇ ਹਨ, ਉਹਨਾਂ ਦੇ ਰੋਮ ਰੋਮ ਵਿਚ ਅਕਾਲ ਪੁਰਖ ਵੱਸ ਰਿਹਾ ਹੈ।
ਕਰਮ = ਬਖਸ਼ਸ਼। ਬਾਣੀ = ਬਨਾਵਟ। ਜੋਰੁ = ਬਲ, ਤਾਕਤ। ਹੋਰੁ = ਅਕਾਲ ਪੁਰਖ ਤੋਂ ਬਿਨਾ ਕੋਈ ਦੂਜਾ। ਹੋਰੁ ਨ ਕੋਈ ਹੋਰੁ = ਅਕਾਲ ਪੁਰਖ ਤੋਂ ਬਿਨਾ ਦੂਜਾ ਉੱਕਾ ਹੀ ਕੋਈ ਨਹੀਂ ਹੈ। ਜੋਧ = ਜੋਧੇ। ਮਹਾਬਲ = ਵੱਡੇ ਬਲ ਵਾਲੇ। ਸੂਰ = ਸੂਰਮੇ। ਤਿਨ ਮਹਿ = ਉਹਨਾਂ ਵਿਚ। ਰਾਮੁ = ਅਕਾਲ ਪੁਰਖ। ਰਹਿਆ ਭਰਭੂਰ = ਨਕਾ-ਨਕ ਭਰਿਆ ਹੋਇਆ ਹੈ, ਰੋਮ ਰੋਮ ਵਿਚ ਵੱਸ ਰਿਹਾ ਹੈ।
8
https://www.gurugranthdarpan.net/0008.html
ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥ ਤਾ ਕੇ ਰੂਪ ਨ ਕਥਨੇ ਜਾਹਿ ॥ ਨਾ ਓਹਿ ਮਰਹਿ ਨ ਠਾਗੇ ਜਾਹਿ ॥ ਜਿਨ ਕੈ ਰਾਮੁ ਵਸੈ ਮਨ ਮਾਹਿ ॥
ਉਸ (ਬਖ਼ਸ਼ਸ਼) ਅਵਸਥਾ ਵਿਚ ਅੱਪੜੇ ਹੋਏ ਮਨੁੱਖਾਂ ਦਾ ਮਨ ਨਿਰੋਲ ਅਕਾਲ ਪੁਰਖ ਦੀ ਵਡਿਆਈ ਵਿਚ ਪਰੋਤਾ ਰਹਿੰਦਾ ਹੈ, (ਉਹਨਾਂ ਦੇ ਸਰੀਰ ਅਜਿਹੇ ਕੰਚਨ ਦੀ ਵੰਨੀ ਵਾਲੇ ਹੋ ਜਾਂਦੇ ਹਨ ਕਿ) ਉਹਨਾਂ ਦੇ ਸੋਹਣੇ ਰੂਪ ਵਰਣਨ ਨਹੀਂ ਕੀਤੇ ਜਾ ਸਕਦੇ (ਉਹਨਾਂ ਦੇ ਮੂੰਹ ਉੱਤੇ ਨੂਰ ਹੀ ਨੂਰ ਲਿਸ਼ਕਦਾ ਹੈ) । (ਇਸ ਅਵਸਥਾ ਵਿਚ) ਜਿਨ੍ਹਾਂ ਦੇ ਮਨ ਵਿਚ ਅਕਾਲ ਪੁਰਖ ਵੱਸਦਾ ਹੈ, ਉਹ ਆਤਮਕ ਮੌਤ ਨਹੀਂ ਮਰਦੇ ਤੇ ਮਾਇਆ ਉਹਨਾਂ ਨੂੰ ਠੱਗ ਨਹੀਂ ਸਕਦੀ।
ਸੀਤੋ ਸੀਤਾ = ਪੂਰਨ ਤੌਰ 'ਤੇ ਸੀਤਾ ਹੋਇਆ ਹੈ, ਪਰੋਤਾ ਹੋਇਆ ਹੈ। (ਨੋਟ: ਇਕੋ ਹੀ ਸ਼ਬਦ 'ਸੀਤਾ' ਦੂਜੀ ਵਾਰੀ ਵਰਤਿਆ ਗਿਆ ਹੈ। ਇਸੇ ਤਰ੍ਹਾਂ ਇਸ ਖ਼ਿਆਲ 'ਤੇ ਖ਼ਾਸ ਵਧੀਕ ਜ਼ੋਰ ਦਿੱਤਾ ਹੈ। ਇਹੋ ਜਿਹੇ ਹੀ ਵਾਕੰਸ਼ ਹੋਰ ਭੀ ਹਨ, ਜਿਵੇਂ- (1) ਨਾਨਕ ਅੰਤੁ ਨ ਅੰਤੁ।(ਪਉੜੀ 35(2) ਤਿਥੈ ਹੋਰੁ ਨ ਕੋਈ ਹੋਰੁ।(ਪਉੜੀ 37(3) ਜੇ ਕੋ ਕਥੈ ਤ ਅੰਤ ਨ ਅੰਤ।(ਪਉੜੀ 37 ਮਹਿਮਾ = (ਅਕਾਲ ਪੁਰਖ ਦੀ) ਸਿਫਤਿ-ਸਾਲਾਹ, ਵਡਿਾਆਈ। ਮਾਹਿ = ਵਿਚ। ਤਾ ਕੇ = ਉਹਨਾਂ ਮਨੁੱਖਾਂ ਦੇ। ਰੂਪ = ਸੁੰਦਰ ਸਰੂਪ। ਨ ਕਥਨੇ ਜਾਹਿ = ਕਥੇ ਨਹੀਂ ਜਾ ਸਕਦੇ। ਓਹਿ = ਉਹ ਬੰਦੇ। ਨਾ ਮਰਹਿ = ਆਤਮਕ ਮੌਤ ਮਰਦੇ ਨਹੀਂ ਹਨ। ਨ ਠਾਗੇ ਜਾਹਿ = ਠੱਗੇ ਨਹੀਂ ਜਾ ਸਕਦੇ (ਮਾਇਆ ਉਹਨਾਂ ਨੂੰ ਠੱਗ ਨਹੀਂ ਸਕਦੀ।)
8
https://www.gurugranthdarpan.net/0008.html
ਤਿਥੈ ਭਗਤ ਵਸਹਿ ਕੇ ਲੋਅ ॥ ਕਰਹਿ ਅਨੰਦੁ ਸਚਾ ਮਨਿ ਸੋਇ ॥
ਉਸ ਅਵਸਥਾ ਵਿਚ ਕਈ ਭਵਣਾਂ ਦੇ ਭਗਤ ਜਨ ਵੱਸਦੇ ਹਨ, ਜੋ ਸਦਾ ਖਿੜੇ ਰਹਿੰਦੇ ਹਨ, (ਕਿਉਂਕਿ) ਉਹ ਸੱਚਾ ਅਕਾਲ ਪੁਰਖ ਉਹਨਾਂ ਦੇ ਮਨ ਵਿਚ (ਮੌਜੂਦ) ਹੈ।
ਵਸਹਿ = ਵੱਸਦੇ ਹਨ। ਲੋਅ = ਲੋਕ, ਭਵਣ। ਕੇ ਲੋਅ = ਕਈ ਭਵਣਾਂ ਦੇ। (ਵੇਖੋ ਪਉੜੀ 34 ਵਿਚ 'ਕੇ ਰੰਗ') । ਕਰਹਿ ਅਨੰਦ = ਅਨੰਦ ਕਰਦੇ ਹਨ, ਸਦਾ ਖਿੜੇ ਰਹਿੰਦੇ ਹਨ। ਸਚਾ ਸੋਇ = ਉਹ ਸੱਚਾ ਹਰੀ। ਮਨਿ = (ਉਹਨਾਂ ਦੇ) ਮਨ ਵਿਚ ਹੈ।
8
https://www.gurugranthdarpan.net/0008.html
ਸਚ ਖੰਡਿ ਵਸੈ ਨਿਰੰਕਾਰੁ ॥ ਕਰਿ ਕਰਿ ਵੇਖੈ ਨਦਰਿ ਨਿਹਾਲ ॥
ਸੱਚ ਖੰਡ ਵਿਚ (ਭਾਵ,ਅਕਾਲ ਪੁਰਖ ਨਾਲ ਇੱਕ ਰੂਪ ਹੋਣ ਵਾਲੀ ਅਵਸਥਾ ਵਿਚ) ਮਨੁੱਖ ਦੇ ਅੰਦਰ ਉਹ ਅਕਾਲ ਪੁਰਖ ਆਪ ਹੀ ਵੱਸਦਾ ਹੈ, ਜੋ ਸ੍ਰਿਸ਼ਟੀ ਨੂੰ ਰਚ ਰਚ ਕੇ ਮਿਹਰ ਦੀ ਨਜ਼ਰ ਨਾਲ ਉਸ ਦੀ ਸੰਭਾਲ ਕਰਦਾ ਹੈ।
ਸਚਿ = ਸੱਚ ਵਿਚ। ਸਚਿ ਖੰਡਿ = ਸਚ ਖੰਡ ਵਿਚ। ਕਰਿ ਕਰਿ = ਸ੍ਹਿਸ਼ਟੀ ਰਚ ਕੇ। ਨਦਰਿ ਨਿਹਾਲ = ਨਿਹਾਲ ਕਰਨ ਵਾਲੀ ਨਜ਼ਰ ਨਾਲ। ਵੇਖੈ = ਵੇਖਦਾ ਹੈ ਸੰਭਾਲ ਕਰਦਾ ਹੈ।
8
https://www.gurugranthdarpan.net/0008.html
ਤਿਥੈ ਖੰਡ ਮੰਡਲ ਵਰਭੰਡ ॥ ਜੇ ਕੋ ਕਥੈ ਤ ਅੰਤ ਨ ਅੰਤ ॥ ਤਿਥੈ ਲੋਅ ਲੋਅ ਆਕਾਰ ॥ ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥ ਵੇਖੈ ਵਿਗਸੈ ਕਰਿ ਵੀਚਾਰੁ ॥ ਨਾਨਕ ਕਥਨਾ ਕਰੜਾ ਸਾਰੁ ॥੩੭॥{ਪੰਨਾ 8}
ਉਸ ਅਵਸਥਾ ਵਿਚ (ਭਾਵ, ਅਕਾਲ ਪੁਰਖ ਨਾਲ ਇੱਕ-ਰੂਪ ਹੋਣ ਵਾਲੀ ਅਵਸਥਾ ਵਿਚ) ਮਨੁੱਖ ਨੂੰ ਬੇਅੰਤ ਖੰਡ, ਮੰਡਲ ਤੇ ਬੇਅੰਤ ਬ੍ਰਹਿਮੰਡ (ਦਿੱਸਦੇ ਹਨ, ਇਤਨੇ ਬੇਅੰਤ ਕਿ) ਜੇ ਕੋਈ ਮਨੁੱਖ ਇਸ ਦਾ ਕਥਨ ਕਰਨ ਲੱਗੇ, ਤਾਂ ਉਹਨਾਂ ਦੇ ਓੜਕ ਨਹੀਂ ਪੈ ਸਕਦੇ। ਉਸ ਅਵਸਥਾ ਵਿਚ ਬੇਅੰਤ ਭਵਣ ਤੇ ਅਕਾਰ ਦਿੱਸਦੇ ਹਨ (ਜਿਨ੍ਯ੍ਯਾਂ ਸਭਨਾਂ ਵਿਚ) ੇ ਉਸੇ ਤਰ੍ਯ੍ਯਾਂ ਕਾਰ ਚੱਲ ਰਹੀ ਹੈ ਜਿਵੇਂ ਅਕਾਲ ਪੁਰਖ ਦਾ ਹੁਕਮ ਹੁੰਦਾ ਹੈ (ਭਾਵ, ਇਸ ਅਵਸਥਾ ਵਿਚ ਅੱਪੜ ਕੇ ਮਨੁੱਖ ਨੂੰ ਹਰ ਥਾਂ ਅਕਾਲ ਪੁਰਖ ਦੀ ਰਜ਼ਾ ਵਰਤਦੀ ਦਿੱਸਦੀ ਹੈ) । (ਉਸ ਨੂੰ ਪਰਤੱਖ ਦਿਸੱਦਾ ਹੈ ਕਿ) ਅਕਾਲ ਪੁਰਖ ਵੀਚਾਰ ਕਰਕੇ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ ਤੇ ਖੁਸ਼ ਹੁੰਦਾ ਹੈ। ਹੇ ਨਾਨਕ! ਇਸ ਅਵਸਥਾ ਦਾ ਕਥਨ ਕਰਨਾ ਬਹੁਤ ਹੀ ਔਖਾ ਹੈ (ਭਾਵ, ਇਹ ਅਵਸਥਾ ਬਿਆਨ ਨਹੀਂ ਹੋ ਸਕਦੀ, ਅਨੁਭਵ ਹੀ ਕੀਤੀ ਜਾ ਸਕਦੀ ਹੈ) । 37। ਭਾਵ:ਪਰਮਾਤਮਾ ਨਾਲ ਇੱਕ-ਰੂਪ ਹੋ ਚੁਕਣ ਵਾਲੀ ਆਤਮਕ ਅਵਸਥਾ ਵਿਚ ਅਪੜੇ ਜੀਵ ਉੱਤੇ ਪਰਮਾਤਮਾ ਦੀ ਬਖ਼ਸ਼ਸ਼ ਦਾ ਦਰਵਾਜ਼ਾ ਖੁਲ੍ਹਦਾ ਹੈ, ਉਸ ਨੂੰ ਸਭ ਆਪਣੇ ਹੀ ਆਪਣੇ ਦਿੱਸਦੇ ਹਨ, ਹਰ ਪਾਸੇ ਪ੍ਰਭੂ ਹੀ ਨਜ਼ਰੀਂ ਆਉਂਦਾ ਹੈ। ਅਜਿਹੇ ਮਨੁੱਖ ਦੀ ਸੁਰਤ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਜੁੜੀ ਰਹਿਂਦੀ ਹੈ, ਹੁਣ ਮਾਇਆ ਇਸ ਨੂੰ ਠੱਗ ਨਹੀਂ ਸਕਦੀ, ਆਤਮਾ ਬਲਵਾਨ ਹੋ ਜਾਂਦੀ ਹੈ, ਪ੍ਰਭੂ ਨਾਲੋਂ ਵਿੱਥ ਨਹੀਂ ਪੈ ਸਕਦੀ। ਹੁਣ ਉਸ ਨੂੰ ਪਰਤੱਖ ਜਾਪਦਾ ਹੈ ਕਿ ਬੇਅੰਤ ਕੁਦਰਤ ਰਚ ਕੇ ਪ੍ਰਭੂ ਸਭ ਨੂੰ ਆਪਣੀ ਰਜ਼ਾ ਵਿਚ ਤੋਰ ਰਿਹਾ ਹੈ, ਤੇ ਸਭ ਉਤੇ ਮਿਹਰ ਦੀ ਨਜ਼ਰ ਕਰ ਰਿਹਾ ਹੈ। 37।
ਵਰਭੰਡ = ਬ੍ਰਹਿਮੰਡ। ਕੋ = ਕੋਈ ਮਨੁੱਖ। ਕਥੈ = ਦੱਸਣ ਲੱਗੇ, ਬਿਆਨ ਕਰੇ। ਤ ਅੰਤ ਨ ਅੰਤ = ਇਹਨਾਂ ਖੰਡਾਂ ਮੰਡਲਾਂ ਤੇ ਬ੍ਰਹਿਮੰਡਾਂ ਦੇ ਅੰਤ ਨਹੀਂ ਪੈ ਸਕਦੇ। ਲੋਅ ਲੋਅ = ਕਈ ਲੋਕ, ਕਈ ਭਵਨ। ਵਿਗਸੈ = ਵਿਗਸਦਾ ਹੈ, ਖ਼ੁਸ਼ ਹੁੰਦਾ ਹੈ। ਕਰਿ ਵੀਚਾਰੁ = ਵੀਚਾਰ ਕਰ ਕੇ। ਕਥਨਾ = ਕਥਨ ਕਰਨਾ, ਬਿਆਨ ਕਰਨਾ। ਸਾਰੁ: ਇਸ ਸ਼ਬਦ ਨੂੰ ਸਮਝਣ ਲਈ ਵੰਨਗੀ-ਮਾਤਰ ਹੇਠ-ਲਿਖੇ ਪ੍ਰਮਾਣ ਦਿੱਤੇ ਜਾਂਦੇ ਹਨ: (1) ਪਹਿਰਾ ਅਗਨਿ ਹਿਵੈ ਘਰ ਬਾਧਾ ਭੋਜਨ ਸਾਰੁ ਕਰਾਈ।1।(ਪਉੜੀ 19, ਮਾਝ ਕੀ ਵਾਰ(2) ਤੂੰ ਸਾਗਰੋ ਰਤਨਾਗਰੋ ਹਉ ਸਾਰ ਨ ਜਾਣਾ ਤੇਰੀ ਰਾਮ।(ਸੂਹੀ ਛੰਤ ਮਹਲਾ 5(3) ਲਾਹਾ ਭਗਤਿ ਸੁ ਸਾਰੁ ਗੁਰਮੁਖਿ ਪਾਇਐ।(ਮਾਝ ਕੀ ਵਾਰ, ਪਉੜੀ 15(4) ਧਨੁ ਵਡਭਾਗੀ ਨਾਨਕਾ, ਜਿਨ ਗੁਰਮੁਖਿ ਹਰਿ ਰਸੁ ਸਾਰਿ।1।(ਕਾਨੜੇ ਕੀ ਵਾਰ ਇਹਨਾਂ ਉਪਰ-ਲਿਖੇ ਪ੍ਰਮਾਣਾਂ ਦਾ ਸਿੱਟਾ ਇਉਂ ਹੈ: (1) 'ਸਾਰ' 'ਨਾਂਵ' ਹੈ, ਪੁਲਿੰਗ ਤੇ ਇਸਤ੍ਰੀ-ਲਿੰਗ।'ਸਾਰੁ' ਪੁਲਿੰਗ ਦਾ ਅਰਥ ਹੈ 'ਲੋਹਾ' ਜਾਂ 'ਤੱਤ'।'ਸਾਰ' ਇਸਤ੍ਰੀ-ਲਿੰਗ ਦਾ ਅਰਥ ਹੈ 'ਸੁਰਤਿ, ਖ਼ਬਰ'। ਜਿਵੇਂ ਪ੍ਰਮਾਣ ਨੰ: (1) ਅਤੇ (2) । (2) 'ਸਾਰ' ਵਿਸ਼ੇਸ਼ਣ ਹੈ, ਜਿਵੇਂ ਪ੍ਰਮਾਣ ਨੰ: (3) ਵਿਚ ਹੈ। ਇਸ ਦਾ ਅਰਥ ਹੈ 'ਸ੍ਰੇਸ਼ਟ'। (3) 'ਸਾਰਿ' ਕ੍ਰਿਆ ਹੈ ,ਜਿਸ ਦਾ ਅਰਥ ਹੈ 'ਖ਼ਬਰ ਲੈਣੀ', 'ਚੇਤੇ ਕਰਨਾ' ਜਿਵੇਂ ਪ੍ਰਮਾਣ (4) । ਸਾਰੁ = ਲੋਹਾ। ਕਰੜਾ ਸਾਰੁ = ਕਰੜਾ ਜਿਵੇਂ ਲੋਹਾ ਹੈ।
8
https://www.gurugranthdarpan.net/0008.html
ਜਤੁ ਪਾਹਾਰਾ ਧੀਰਜੁ ਸੁਨਿਆਰੁ ॥ ਅਹਰਣਿ ਮਤਿ ਵੇਦੁ ਹਥੀਆਰੁ ॥
(ਜੇ) ਜਤ-ਰੂਪ ਦੁਕਾਨ (ਹੋਵੇ) , ਧੀਰਜ ਸੁਨਿਆਰਾ ਬਣੇ, ਮਨੁੱਖ ਦੀ ਆਪਣੀ ਮੱਤ ਅਹਿਰਣ ਹੋਵੇ, (ਉਸ ਮਤ-ਅਹਿਰਣ ਉੱਤੇ) ਗਿਆਨ ਹਥੌੜਾ (ਵੱਜੇ) ।
ਜਤੁ = ਆਪਣੇ ਸਰੀਰਕ ਇੰਦ੍ਰੀਆਂ ਨੂੰ ਵਿਕਾਰਾਂ ਵਲੋਂ ਰੋਕ ਰੱਖਣਾ। ਪਾਹਾਰਾ = ਸੁਨਿਆਰੇ ਦੀ ਦੁਕਾਨ। ਸੁਨਿਆਰੁ = ਸੁਨਿਆਰਾ। ਮਤਿ = ਅਕਲ। ਵੇਦ = ਗਿਆਨ। ਹਥੀਆਰੁ = ਹਥੌੜਾ। (1) ਗੁਰਮੁਖਿ ਨਾਦੰ, ਗੁਰਮੁਖਿ ਵੇਦੰ, ਗੁਰਮੁਖਿ ਰਹਿਆ ਸਮਾਈ।(ਪਉੜੀ 5(2) ਸੁਣਿਐ ਸਾਸਤ ਸਿੰਮ੍ਰਿਤਿ ਵੇਦ।(ਪਉੜੀ 9(3) ਅਸੰਖ ਗਰੰਥ ਮੁਖਿ ਵੇਦ ਪਾਠ।(ਪਉੜੀ 17(4) ਓੜਕ ਓੜਕ ਭਾਲਿ ਥਕੇ, ਵੇਦ ਕਹਨਿ ਇਕ ਵਾਤ।(ਪਉੜੀ 22(5) ਆਖਹਿ ਵੇਦ ਪਾਠ ਪੁਰਾਣ।(ਪਉੜੀ 26(6) ਗਾਵਨਿ ਪੰਡਿਤ ਪੜਨਿ ਰਖੀਸਰ, ਜੁਗੁ ਜੁਗੁ ਵੇਦਾ ਨਾਲੇ।(ਪਉੜੀ 27 ਪਉੜੀ ਨੰਬਰ 5 ਵਾਲੀ ਤੁਕ ਤੋਂ ਬਿਨਾ ਬਾਕੀ ਸਭ ਪਉੜੀਆਂ ਵਿਚ ਸ਼ਬਦ 'ਵੇਦ' ਬਹੁ-ਵਚਨ ਵਿਚ ਹੈ ਅਤੇ ਹਿੰਦੂ ਮੱਤ ਦੇ ਧਰਮ ਪੁਸਤਕਾਂ 'ਵੇਦਾਂ' ਵੱਲ ਇਸ਼ਾਰਾ ਹੈ। ਪਰ ਪਉੜੀ ਨੰਬਰ 5 ਵਿਚ 'ਵੇਦੰ' ਇਕ-ਵਚਨ ਹੈ ਤੇ ਅਰਥ ਹੈ 'ਗਿਆਨ'। ਇਸੇ ਤਰਾਂ 'ਵੇਦ ਹਥੀਆਰ' ਵਿਚ 'ਵੇਦ' ਇਕ-ਵਚਨ ਹੈ ਤੇ ਅਰਥ ਹੈ 'ਗਿਆਨ'। ਪਰ ਇਹ ਜ਼ਰੂਰੀ ਨਹੀਂ ਹੈ ਕਿ ਜਿੱਥੇ ਜਿੱਥੇ ਲਫ਼ਜ਼ 'ਵੇਦੁ' ਇਕ-ਵਚਨ ਵਿਚ ਆਇਆ ਹੇ ਉੱਥੇ ਇਸ ਦਾ ਅਰਥ 'ਗਿਆਨ' ਹੀ ਹੈ। ਕਈ ਸ਼ਬਦ ਐਸੇ ਹਨ, ਜਿੱਥੇ 'ਵੇਦੁ' ਇਕ-ਵਚਨ ਹੁੰਦਿਆਂ ਭੀ ਹਿੰਦੂ ਮਤ ਦਾ ਧਰਮ ਪੁਸਤਕ ਵੇਦ ਹੈ। ਪਰ ਪ੍ਰਕਰਣ ਨੂੰ ਵਿਚਾਰਨਾ ਭੀ ਜ਼ਰੂਰੀ ਹੈ। ਇਸ ਪਉੜੀ ਵਿਚ 'ਜਤੁ', 'ਧੀਰਜ', 'ਮਤਿ', 'ਭਉ', 'ਤਪਤਾਉ', ਅਤੇ 'ਭਾਉ' ਭਾਵ-ਵਾਚਕ ਸ਼ਬਦ ਆਏ ਹਨ, ਇਸ ਵਾਸਤੇ ਲਫ਼ਜ਼ 'ਵੇਦੁ' ਭੀ ਉਹਨਾਂ ਦੇ ਨਾਲ ਢੁਕਵਾਂ ('ਗਿਆਨ' ਅਰਥ) ਭਾਵ-ਵਾਚਕ ਹੀ ਹੋ ਸਕਦਾ ਹੈ।
8
https://www.gurugranthdarpan.net/0008.html
ਭਉ ਖਲਾ ਅਗਨਿ ਤਪ ਤਾਉ ॥ ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ ॥ ਘੜੀਐ ਸਬਦੁ ਸਚੀ ਟਕਸਾਲ ॥
(ਜੇ) ਅਕਾਲ ਪੁਰਖ ਦਾ ਡਰ ਧੌਂਕਣੀ (ਹੋਵੇ) , ਘਾਲ-ਕਮਾਈ ਅੱਗ (ਹੋਵੇ) , ਪ੍ਰੇਮ ਕੁਠਾਲੀ ਹੋਵੇ, ਤਾਂ (ਹੇ ਭਾਈ!) ਉਸ (ਕੁਠਾਲੀ) ਵਿਚ ਅਕਾਲ ਪੁਰਖ ਦਾ ਅੰਮ੍ਰਿਤ ਨਾਮ ਗਲਾਵੋ, (ਕਿਉਂਕਿ ਇਹੋ ਜਿਹੀ ਹੀ) ਸੱਚੀ ਟਕਸਾਲ ਵਿਚ (ਗੁਰੂ ਦਾ) ਸ਼ਬਦ ਘੜਿਆ ਜਾਂਦਾ ਹੈ।
ਭਉ- 'ਭਉ' ਸ਼ਬਦ ਨੂੰ ਇੱਥੇ ਗਹੁ ਨਾਲ ਵਿਚਾਰਨ ਦੀ ਲੋੜ ਹੈ। 'ਜਪੁਜੀ' ਸਾਹਿਬ ਵਿਚ ਇਹ ਸ਼ਬਦ ਦੋ ਵਾਰੀ ਆਇਆ ਹੈ, ਮੂਲ-ਮੰਤਰ ਵਿਚ 'ਨਿਰਭਉ' ਅਤੇ ਪਉੜੀ ਨੰਬਰ 38 ਵਿਚ 'ਭਉ'। ਸੰਸਕ੍ਰਿਤ ਦਾ ਸ਼ਬਦ 'ਭਯ' ਹੈ, ਪਰ ਸਤਿਗੁਰ ਜੀ ਇਸ ਨੂੰ 'ਭਉ' ਲਿਖਦੇ ਹਨ। ਆਰੀਆ ਸਮਾਜ ਵਰਗੀ ਪੜ੍ਹੀ-ਲਿਖੀ ਸ਼੍ਰੇਣੀ ਦੇ ਮੋਢੀ ਸੁਆਮੀ ਦਇਆਨੰਦ ਇਸ ਭਉ ਸ਼ਬਦ ਨੂੰ ਸਾਹਮਣੇ ਰੱਖ ਕੇ, ਆਪਣੀ ਵਿਦਿਆ ਦੇ ਆਧਾਰ 'ਤੇ, ਗੁਰੂ ਨਾਨਕ ਸਾਹਿਬ ਨੂੰ ਅਨਪੜ੍ਹ ਲਿਖ ਗਏ ਹਨ। ਸੰਸਕ੍ਰਿਤ ਵਿੱਦਿਆ ਦੀ ਵਾਕਫ਼ੀਅਤ ਦੇ ਆਧਾਰ 'ਤੇ ਉਹ ਲਿਖਦੇ ਹਨ ਕਿ ਗੁਰੂ ਨਾਨਕ ਸਾਹਿਬ ਸੰਸਕ੍ਰਿਤ ਜਾਣਦੇ ਹੁੰਦੇ, ਤਾਂ 'ਭਯ' ਨੂੰ 'ਭਉ' ਨਾਹ ਲਿਖਦੇ। ਇਸ ਪੁਸਤਕ ਦਾ ਇਸ ਮਜ਼ਮੂਨ ਨਾਲ ਕੋਈ ਸੰਬੰਧ ਨਹੀਂ ਕਿ ਗੁਰੂ ਨਾਨਕ ਸਾਹਿਬ ਦੀ ਸੰਸਕ੍ਰਿਤ ਵਿੱਦਿਆ ਦਾ ਸਬੂਤ ਦਿੱਤਾ ਜਾਵੇ, ਕਿਉਂਕਿ ਇਸ ਗੱਲ ਦੀ ਤਾਂ ਲੋੜ ਹੀ ਨਹੀਂ ਸੀ ਕਿ ਗੁਰੂ ਸਾਹਿਬ ਆਪਣੇ ਸਮੇਂ ਦੇ ਜੀਵਾਂ ਨੂੰ ਸੰਸਕ੍ਰਿਤ ਬੋਲੀ ਵਿਚ ਉਪਦੇਸ਼ ਦਿੰਦੇ ਜਾਂ ਸੰਸਕ੍ਰਿਤ ਦੇ ਧਾਰਮਕ ਪੁਸਤਕਾਂ ਦਾ ਉਪਦੇਸ਼ ਦ੍ਰਿੜ੍ਹ ਕਰਾਉਂਦੇ। ਅਕਾਲ ਪੁਰਖ ਪਾਸੋਂ ਉਹ ਜੋ ਸੁਨੇਹਾ ਲੈ ਕੇ ਆਏ ਸਨ, ਉਹ ਉਹਨਾਂ ਨੇ ਉਸ ਬੋਲੀ ਵਿਚ ਸੁਣਾਉਣਾ ਸੀ ਤੇ ਸੁਣਾਇਆ, ਜੋ ਇਸ ਵੇਲੇ ਇਸ ਦੇਸ਼ ਦੇ ਲੋਕਾਂ ਵਿਚ ਪਰਚੱਲਤ ਸੀ। ਬੋਲੀ ਸਦਾ ਬਦਲਦੀ ਆਈ ਹੈ। ਵੇਦਾਂ ਦੀ ਸੰਸਕ੍ਰਿਤ ਬਦਲ ਕੇ ਹੋਰ ਹੋ ਗਈ। ਸੰਸਕ੍ਰਿਤ ਬਦਲ ਕੇ ਪ੍ਰਾਕ੍ਰਿਤ ਬਣ ਗਈ। ਪ੍ਰਾਕ੍ਰਿਤ ਤੋਂ ਪੰਜਾਬੀ ਬਣ ਗਈ। ਗੁਰੂ ਨਾਨਕ ਸਾਹਿਬ ਦੇ ਵੇਲੇ ਦੀ ਪੰਜਾਬੀ ਭੀ ਹੁਣ ਨਹੀਂ ਰਹੀ, ਹੋਰ ਹੋ ਗਈ ਹੈ। ਇਸ ਵਾਸਤੇ ਸੁਆਮੀ ਦਇਆਨੰਦ ਗੁਰੂ ਨਾਨਕ ਸਾਹਿਬ ਦੀ ਸ਼ਾਨ ਵਿਚ ਦੁਖਦਾਈ ਲਫ਼ਜ਼ ਲਿਖਣ ਦੀ ਥਾਂ, ਜੇ ਇਹ ਵੇਖਦੇ ਕਿ ਦੇਸ ਦੀ ਬੋਲੀ ਉਸ ਸਮੇਂ ਕਿਹੜੀ ਸੀ ਤਾਂ ਇਹ ਭੁੱਲ ਨਾਹ ਕਰਦੇ। ਸੰਸਕ੍ਰਿਤ, ਪ੍ਰਾਕ੍ਰਿਤ ਤੇ ਪੰਜਾਬੀ ਦੀ ਖੋਜ ਦੇ ਅਧਾਰ 'ਤੇ ਬੇਅੰਤ ਸ਼ਬਦ ਪੇਸ਼ ਕੀਤੇ ਜਾ ਸਕਦੇ ਹਨ , ਜਿੱਥੇ ਇਹ ਪਰਤੱਖ ਸਾਬਤ ਹੋ ਜਾਂਦਾ ਹੈ ਕਿ ਕਿਵੇਂ ਸੰਸਕ੍ਰਿਤ ਸ਼ਬਦ ਬਦਲ ਬਦਲ ਕੇ ਪੰਜਾਬੀ ਵਿਚ ਨਵਾਂ ਰੂਪ ਧਾਰਦੇ ਗਏ। ਭਉ = ਅਕਾਲ ਪੁਰਖ ਦਾ ਡਰ। ਖਲਾ = ਖੱਲਾਂ; ਧੌਂਕਣੀ (ਜਿਸ ਨਾਲ ਸੁਨਿਆਰੇ ਫੂਕ ਮਾਰ ਕੇ ਅੱਗ ਭਖਾਂਦੇ ਹਨ) । ਤਪਤਾਉ = ਤਪਾਂ ਨਾਲ ਤਪਣਾ, ਘਾਲ ਘਾਲਣੀ, ਕਮਾਈ ਕਰਨੀ। ਭਾਂਡਾ = ਕੁਠਾਲੀ। ਭਾਉ = ਪ੍ਰੇਮ। ਅੰਮ੍ਰਿਤੁ = ਅਕਾਲ ਪੁਰਖ ਦਾ ਅਮਰ ਕਰਨ ਵਾਲਾ ਨਾਮ। ਤਿਤੁ = ਉਸ ਭਾਂਡੇ ਵਿਚ। ਘੜੀਐ = ਘੜੀਦਾ ਹੈ, ਘੜਿਆ ਜਾਂਦਾ ਹੈ। ਘੜੀਐ ਸਬਦੁ = ਸ਼ਬਦ ਘੜਿਆ ਜਾਂਦਾ ਹੈ। ਸੱਚੀ ਟਕਸਾਲ = ਇਸ ਉੱਪਰ-ਦੱਸੀ ਹੋਈ ਸੱਚੀ ਟਕਸਾਲ ਵਿਚ।
8
https://www.gurugranthdarpan.net/0008.html
ਜਿਨ ਕਉ ਨਦਰਿ ਕਰਮੁ ਤਿਨ ਕਾਰ ॥ ਨਾਨਕ ਨਦਰੀ ਨਦਰਿ ਨਿਹਾਲ ॥੩੮॥{ਪੰਨਾ 8}
ਇਹ ਕਾਰ ਉਹਨਾਂ ਮਨੁੱਖਾਂ ਦੀ ਹੈ, ਜਿਨ੍ਹਾਂ ਉੱਤੇ ਮਿਹਰ ਦੀ ਨਜ਼ਰ ਹੁੰਦੀ ਹੈ, ਜਿੰਨ੍ਹਾਂ ਉੱਤੇ ਬਖ਼ਸ਼ਸ਼ ਹੁੰਦੀ ਹੈ। ਹੇ ਨਾਨਕ! ਉਹ ਮਨੁੱਖ ਅਕਾਲ ਪੁਰਖ ਦੀ ਕ੍ਰਿਪਾ-ਦ੍ਰਿਸ਼ਟੀ ਨਾਲ ਨਿਹਾਲ ਹੋ ਜਾਂਦਾ ਹੈ। 38। ਭਾਵ:ਪਰ ਇਹ ਉੱਚੀ ਆਤਮਕ ਅਵਸਥਾ ਤਦੋਂ ਹੀ ਬਣ ਸਕਦੀ ਹੈ ਜੇ ਆਚਰਨ ਪਵਿੱਤਰ ਹੋਵੇ, ਦੂਜਿਆਂ ਦੀ ਵਧੀਕੀ ਸਹਾਰਨ ਦਾ ਹੌਂਸਲਾ ਹੋਵੇ , ਉੱਚੀ ਤੇ ਵਿਸ਼ਾਲ ਸਮਝ ਹੋਵੇ, ਪ੍ਰਭੂ ਦਾ ਡਰ ਹਿਰਦੇ ਵਿਚ ਟਿਕਿਆ ਰਹੇ , ਸੇਵਾ ਦੀ ਘਾਲ ਘਾਲੀ ਜਾਏ ਖ਼ਾਲਕ ਤੇ ਖ਼ਲਕ ਦਾ ਪਿਆਰ ਦਿਲ ਵਿਚ ਹੋਵੇ। ਇਹ ਜਤ, ਧੀਰਜ, ਮਤ, ਗਿਆਨ, ਭਉ, ਘਾਲ ਅਤੇ ਪ੍ਰੇਮ ਦੇ ਗੁਣ ਇਕ ਸੱਚੀ ਟਕਸਾਲ ਹੈ ਜਿਸ ਵਿਚ ਗੁਰ ਸ਼ਬਦ ਦੀ ਮੋਹਰ ਘੜੀ ਜਾਂਦੀ ਹੈ (ਭਾਵ, ਜਿਸ ਉੱਚੀ ਆਤਮਕ ਅਵਸਥਾ ਵਿਚ ਕੋਈ ਸ਼ਬਦ ਸਤਿਗੁਰੂ ਨੇ ਉਚਾਰਿਆ ਹੈ, ਉੱਪਰ-ਦੱਸੇ ਜੀਵਨ ਵਾਲੇ ਸਿੱਖ ਨੂੰ ਭੀ ਉਹ ਸ਼ਬਦ ਉਸੇ ਆਤਮਕ ਅਵਸਥਾ ਵਿਚ ਲੈ ਅੱਪੜਦਾ ਹੈ) । 38।
ਜਿਨ ਕਉ = ਜਿਨ੍ਹਾਂ ਮਨੁੱਖਾਂ ਉੱਤੇ। ਨਦਰਿ = ਮਿਹਰ ਦੀ ਨਜ਼ਰ। ਕਰਮੁ = ਬਖ਼ਸ਼ਸ਼। ਤਿਨ ਕਾਰ = ਉਹਨਾਂ ਮਨੁੱਖਾਂ ਦੀ ਹੀ ਇਹ ਕਾਰ ਹੈ, (ਭਾਵ, ਉਹ ਮਨੁੱਖ ਇਹ ਉੱਪਰ ਦੱਸੀ ਟਕਸਾਲ ਤਿਆਰ ਕਰਕੇ ਸ਼ਬਦ ਦੀ ਘਾੜਤ ਘੜਦੇ ਹਨ) । ਨਿਹਾਲ = ਪਰਸੰਨ, ਖ਼ੁਸ਼, ਅਨੰਦ। ਨਦਰੀ = ਮਿਹਰ ਦੀ ਨਜ਼ਰ ਵਾਲਾ ਪ੍ਰਭੂ।
8
https://www.gurugranthdarpan.net/0008.html
ਸਲੋਕੁ ॥ ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥
ਪ੍ਰਾਣ (ਸਰੀਰਾਂ ਲਈ ਇਉਂ ਹਨ ਜਿਵੇਂ) ਗੁਰੂ (ਜੀਵਾਂ ਦੇ ਆਤਮਾ ਲਈ) ਹੈ, ਪਾਣੀ (ਸਭ ਜੀਵਾਂ ਦਾ) ਪਿਉ ਹੈ ਅਤੇ ਧਰਤੀ (ਸਭ ਦੀ) ਵੱਡੀ ਮਾਂ ਹੈ। ਦਿਨ ਅਤੇ ਰਾਤ ਦੋਵੇਂ ਖਿਡਾਵਾ ਤੇ ਖਿਡਾਵੀ ਹਨ, ਸਾਰਾ ਸੰਸਾਰ ਖੇਡ ਰਿਹਾ ਹੈ, (ਭਾਵ, ਸੰਸਾਰ ਦੇ ਸਾਰੇ ਜੀਵ ਰਾਤ ਨੂੰ ਸੌਣ ਵਿਚ ਅਤੇ ਦਿਨੇ ਕਾਰ-ਵਿਹਾਰ ਵਿਚ ਪਰਚੇ ਪਏ ਹਨ) ।
ਪਵਣੁ = ਹਵਾ, ਸੁਆਸ, ਪ੍ਰਾਣ। ਮਹਤੁ = ਵੱਡੀ। ਦਿਵਸੁ = ਦਿਨ। ਦੁਇ = ਦੋਵੇਂ। ਦਿਵਸੁ ਦਾਇਆ = ਦਿਨ ਖਿਡਾਵਾ ਹੈ। ਰਾਤਿ ਦਾਈ = ਰਾਤ ਖਿਡਾਵੀ ਹੈ। ਸਗਲ = ਸਾਰਾ।
8
https://www.gurugranthdarpan.net/0008.html
ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥ ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥
ਧਰਮਰਾਜ ਅਕਾਲ ਪੁਰਖ ਦੀ ਹਜ਼ੂਰੀ ਵਿਚ (ਜੀਵਾਂ ਦੇ ਕੀਤੇ ਹੋਏ) ਚੰਗੇ ਤੇ ਮੰਦੇ ਕੰਮ ਵਿਚਾਰਦਾ ਹੈ। ਆਪੋ ਆਪਣੇ (ਇਹਨਾਂ ਕੀਤੇ ਹੋਏ) ਕਰਮਾਂ ਦੇ ਅਨੁਸਾਰ ਕਈ ਜੀਵ ਅਕਾਲ ਪੁਰਖ ਦੇ ਨੇੜੇ ਹੋ ਜਾਂਦੇ ਹਨ ਅਤੇ ਅਕਾਲ ਪੁਰਖ ਤੋਂ ਦੂਰਿ ਹੋ ਜਾਂਦੇ ਹਨ।
ਵਾਚੈ = ਪਰਖਦਾ ਹੈ, (ਲਿਖੇ ਹੋਏ) ਪੜ੍ਹਦਾ ਹੈ। ਹਦੂਰਿ = ਅਕਾਲ ਪੁਰਖ ਦੀ ਹਜ਼ੂਰੀ ਵਿਚ, ਅਕਾਲ ਪੁਰਖ ਦੇ ਦਰ 'ਤੇ। ਕਰਮੀ = ਕਰਮਾਂ ਅਨੁਸਾਰ। ਕੇ = ਕਈ ਜੀਵ। ਨੇੜੈ = ਅਕਾਲ ਪੁਰਖ ਦੇ ਨਜ਼ਦੀਕ।
8
https://www.gurugranthdarpan.net/0008.html
ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥
ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੇ ਅਕਾਲ ਪੁਰਖ ਦਾ ਨਾਮ ਸਿਮਰਿਆ ਹੈ, ਉਹ ਆਪਣੀ ਮਿਹਨਤ ਸਫਲੀ ਕਰ ਗਏ ਹਨ, (ਅਕਾਲ ਪੁਰਖ ਦੇ ਦਰ 'ਤੇ) ਉਹ ਉੱਜਲ ਮੁਖ ਵਾਲੇ ਹਨ ਅਤੇ (ਹੋਰ ਭੀ) ਕਈ ਜੀਵ ਉਹਨਾਂ ਦੀ ਸੰਗਤਿ ਵਿਚ (ਰਹਿ ਕੇ) ("ਕੂੜ ਦੀ ਪਾਲਿ" ਢਾਹ ਕੇ ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੋ ਗਏ ਹਨ।1। ਭਾਵ:ਇਹ ਜਗਤ ਇਕ ਰੰਗ-ਭੂਮੀ ਹੈ, ਜਿਸ ਵਿਚ ਜੀਵ ਖਿਲਾੜੀ ਆਪੋ ਆਪਣੀ ਖੇਡ ਖੇਡ ਰਹੇ ਹਨ। ਹਰੇਕ ਜੀਵ ਦੀ ਪੜਤਾਲ ਬੜੇ ਗਹੁ ਨਾਲ ਹੋ ਰਹੀ ਹੈ। ਜੋ ਨਿਰੀ ਮਾਇਆ ਦੀ ਖੇਡ ਹੀ ਖੇਡ ਗਏ, ਉਹ ਪ੍ਰਭੂ ਤੋਂ ਵਿੱਥ ਪਾਈ ਗਏ। ਪਰ ਜਿਨ੍ਹਾਂ ਨੇ ਸਿਮਰਨ ਦੀ ਖੇਡ ਖੇਡੀ, ਉਹ ਆਪਣੀ ਮਿਹਨਤ ਸਫਲੀ ਕਰ ਗਏ ਤੇ ਹੋਰ ਕਈ ਜੀਵਾਂ ਨੂੰ ਇਸ ਸੁਚੱਜੇ ਰਾਹ 'ਤੇ ਪਾਂਦੇ ਹੋਏ ਆਪ ਭੀ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂ ਹੋਏ।
ਜਿਨੀ = ਜਿਨ੍ਹਾਂ ਮਨੁੱਖਾਂ ਨੇ। ਤੇ = ਉਹ ਮਨੁੱਖ। ਧਿਆਇਆ = ਸਿਮਰਿਆ ਹੈ। ਮਸਕਤਿ = ਮਸ਼ੱਕਤਿ, ਮਿਹਨਤ, ਘਾਲ = ਕਮਾਈ। ਘਾਲਿ = ਘਾਲ ਕੇ, ਸਫਲੀ ਕਰ ਕੇ। ਮੁਖ ਉਜਲੇ = ਉੱਜਲ ਮੁਖ ਵਾਲੇ। ਕੇਤੀ = ਕਈ ਜੀਵ। ਛੁਟੀ = ਮੁਕਤ ਹੋ ਗਈ, ਮਾਇਆ ਦੇ ਬੰਦਨਾਂ ਤੋਂ ਰਹਿਤ ਹੋ ਗਈ। ਨਾਲਿ = ਉਹਨਾਂ (ਗੁਰਮੁਖਾਂ) ਦੀ ਸੰਗਤ ਵਿਚ।
8
https://www.gurugranthdarpan.net/0008.html
ਸੋ ਦਰੁ ਰਾਗੁ ਆਸਾ ਮਹਲਾ ੧     ੴ ਸਤਿਗੁਰ ਪ੍ਰਸਾਦਿ ॥ ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥ ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥
(ਹੇ ਪ੍ਰਭੂ!) ਤੇਰਾ ਉਹ ਘਰ ਅਤੇ (ਉਸ ਘਰ ਦਾ) ਉਹ ਦਰਵਾਜ਼ਾ ਬੜਾ ਹੀ ਅਸਚਰਜ ਹੋਵੇਗਾ, ਜਿੱਥੇ ਬੈਠ ਕੇ ਤੂੰ ਸਾਰੇ ਜੀਵਾਂ ਦੀ ਸੰਭਾਲ ਕਰ ਰਿਹਾ ਹੈਂ। (ਤੇਰੀ ਇਸ ਰਚੀ ਹੋਈ ਕੁਦਰਤ ਵਿਚ) ਅਨੇਕਾਂ ਤੇ ਅਣਗਿਣਤ ਵਾਜੇ ਤੇ ਰਾਗ ਹਨ; ਬੇਅੰਤ ਹੀ ਜੀਵ (ਉਹਨਾਂ ਵਾਜਿਆਂ ਨੂੰ) ਵਜਾਣ ਵਾਲੇ ਹਨ। ਰਾਗਣੀਆਂ ਸਮੇਤ ਬੇਅੰਤ ਹੀ ਰਾਗਾਂ ਦੇ ਨਾਮ ਲਏ ਜਾਂਦੇ ਹਨ। ਅਨੇਕਾਂ ਹੀ ਜੀਵ (ਇਹਨਾਂ ਰਾਗ-ਰਾਗਣੀਆਂ ਦੀ ਰਾਹੀਂ ਤੈਨੂੰ) ਗਾਣ ਵਾਲੇ ਹਨ (ਤੇਰੀ ਸਿਫ਼ਤਿ ਦੇ ਗੀਤ ਗਾ ਰਹੇ ਹਨ) ।
ਕੇਹਾ = ਕਿਹੋ ਜਿਹਾ? ਬੜਾ ਅਚਰਜ। ਦਰੁ = ਦਰਵਾਜ਼ਾ। ਜਿਤੁ = ਜਿੱਥੇ। ਬਹਿ = ਬੈਠ ਕੇ। ਸਰਬ = ਸਾਰੇ ਜੀਵਾਂ ਨੂੰ। ਸਮਾਲੇ = ਤੂੰ ਸੰਭਾਲ ਕੀਤੀ ਹੈ, ਤੂੰ ਸੰਭਾਲ ਕਰ ਰਿਹਾ ਹੈਂ। ਨਾਦ = ਆਵਾਜ਼ਾਂ, ਸਬਦ, ਰਾਗ। ਵਾਵਣਹਾਰੇ = ਵਜਾਣ ਵਾਲੇ। ਪਰੀ = ਰਾਗ ਪਰੀ, ਰਾਗਣੀਆਂ। ਸਿਉ = ਸਮੇਤ, ਸਣੇ। ਪਰੀ ਸਿਉ = ਰਾਗਣੀਆਂ ਸਮੇਤ। ਕਹੀਅਹਿ = ਕਹੇ ਜਾਂਦੇ ਹਨ, ਆਖੇ ਜਾਂਦੇ ਹਨ।
8
https://www.gurugranthdarpan.net/0008.html
ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਬੀਚਾਰੇ ॥
(ਹੇ ਪ੍ਰਭੂ!) ਹਵਾ ਪਾਣੀ ਅੱਗ (ਆਦਿਕ ਤੱਤ) ਤੇਰੇ ਗੁਣ ਗਾ ਰਹੇ ਹਨ (ਤੇਰੀ ਰਜ਼ਾ ਵਿਚ ਤੁਰ ਰਹੇ ਹਨ) । ਧਰਮ ਰਾਜ (ਤੇਰੇ) ਦਰ ਤੇ (ਖਲੋ ਕੇ ਤੇਰੀ ਸਿਫ਼ਤਿ-ਸਾਲਾਹ ਦੇ ਗੀਤ) ਗਾ ਰਿਹਾ ਹੈ। ਉਹ ਚਿੱਤਰ ਗੁਪਤ ਭੀ ਜੋ (ਜੀਵਾਂ ਦੇ ਚੰਗੇ ਮੰਦੇ ਕਰਮਾਂ ਦੇ ਲੇਖੇ) ਲਿਖਣੇ ਜਾਣਦੇ ਹਨ ਅਤੇ ਜਿਨ੍ਹਾਂ ਦੇ ਲਿਖੇ ਹੋਏ ਧਰਮ ਰਾਜ ਵਿਚਾਰਦਾ ਹੈ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾ ਰਹੇ ਹਨ।
ਗਾਵਨਿ = ਗਾਂਦੇ ਹਨ। ਤੁਧ ਨੋ = ਤੈਨੂੰ। ਬੈਸੰਤਰੁ = ਅੱਗ। ਗਾਵੈ = ਗਾਂਦਾ ਹੈ {'ਗਾਵੈ' ਇਕ-ਵਚਨ ਹੈ, 'ਗਾਵਨਿ' ਬਹੁ-ਵਚਨ ਹੈ}। ਰਾਜਾ ਧਰਮੁ = ਧਰਮ ਰਾਜ। ਦੁਆਰੇ = (ਹੇ ਪ੍ਰਭੂ! ਤੇਰੇ) ਦਰ ਤੇ। ਚਿਤੁ ਗੁਪਤੁ = ਪੁਰਾਤਨ ਹਿੰਦੂ ਖ਼ਿਆਲ ਤੁਰਿਆ ਆ ਰਿਹਾ ਹੈ ਕਿ ਇਹ ਦੋਵੇਂ ਵਿਅਕਤੀਆਂ ਚਿੱਤਰ ਅਤੇ ਗੁਪਤ ਸਾਰੇ ਜੀਵਾਂ ਦੇ ਕੀਤੇ ਚੰਗੇ ਮੰਦੇ ਕਰਮਾਂ ਦੇ ਲੇਖੇ ਲਿਖਦੇ ਰਹਿੰਦੇ ਹਨ। ਲਿਖਿ ਜਾਣਹਿ = {Know to write} ਲਿਖਣਾ ਜਾਣਦੇ ਹਨ। ਲਿਖਿ ਲਿਖਿ = (ਹਰ ਵੇਲੇ) ਲਿਖ ਲਿਖ ਕੇ (ਜੋ ਕੁਝ ਉਹ ਚਿੱਤਰ ਗੁਪਤ ਹਰ ਵੇਲੇ ਲਿਖਦੇ ਰਹਿੰਦੇ ਹਨ) ।
8
https://www.gurugranthdarpan.net/0008.html
ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥ ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥
(ਹੇ ਪ੍ਰਭੂ!) ਅਨੇਕਾਂ ਦੇਵੀਆਂ ਸ਼ਿਵ ਅਤੇ ਬ੍ਰਹਮਾ (ਆਦਿਕ ਦੇਵਤੇ) ਜੋ ਤੇਰੇ ਸਵਾਰੇ ਹੋਏ ਹਨ ਸਦਾ (ਤੇਰੇ ਦਰ ਤੇ) ਸੋਭ ਰਹੇ ਹਨ ਤੈਨੂੰ ਗਾ ਰਹੇ ਹਨ (ਤੇਰੇ ਗੁਣ ਗਾ ਰਹੇ ਹਨ) । ਕਈ ਇੰਦਰ ਦੇਵਤੇ ਆਪਣੇ ਤਖ਼ਤ ਉੱਤੇ ਬੈਠੇ ਹੋਏ ਦੇਵਤਿਆਂ ਸਮੇਤ ਤੇਰੇ ਦਰ ਉੱਤੇ ਤੈਨੂੰ ਗਾ ਰਹੇ ਹਨ (ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾ ਰਹੇ ਹਨ) ।
ਈਸਰੁ = ਸ਼ਿਵ। ਦੇਵੀ = ਦੇਵੀਆਂ। ਸੋਹਨਿ = ਸੋਹਣੇ ਲੱਗਦੇ ਹਨ, ਸੋਭਦੇ ਹਨ। ਸਵਾਰੇ = ਸੋਹਣੇ ਬਣਾਏ ਹੋਏ। ਇੰਦ੍ਰਾਸਣਿ = {ਇੰਦ੍ਰ-ਆਸਣ} ਇੰਦਰ ਦੇ ਆਸਣ ਉੱਤੇ (ਬੈਠੇ ਹੋਏ) । ਦਰਿ = ਤੇਰੇ ਦਰਵਾਜ਼ੇ ਉੱਤੇ। ਦੇਵਤਿਆ ਨਾਲੇ = ਦੇਵਤਿਆਂ ਸਮੇਤ।
8
https://www.gurugranthdarpan.net/0008.html
ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿ ਤੁਧਨੋ ਸਾਧ ਬੀਚਾਰੇ ॥ ਗਾਵਨਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥
(ਹੇ ਪ੍ਰਭੂ!) ਸਿੱਧ ਲੋਕ ਸਮਾਧੀਆਂ ਲਾ ਕੇ ਤੈਨੂੰ ਗਾ ਰਹੇ ਹਨ। ਸਾਧ ਜਨ (ਤੇਰੇ ਗੁਣਾਂ ਦੀ) ਵਿਚਾਰ ਕਰ ਕੇ ਤੈਨੂੰ ਸਲਾਹ ਰਹੇ ਹਨ। ਜਤੀ, ਦਾਨੀ ਅਤੇ ਸੰਤੋਖੀ ਬੰਦੇ ਭੀ ਤੇਰੇ ਹੀ ਗੁਣ ਗਾ ਰਹੇ ਹਨ। ਬੇਅੰਤ ਤਕੜੇ ਸੂਰਮੇ ਤੇਰੀਆਂ ਹੀ ਵਡਿਆਈਆਂ ਕਰ ਰਹੇ ਹਨ।
ਸਮਾਧੀ ਅੰਦਰਿ = ਸਮਾਧੀ ਵਿਚ ਜੁੜ ਕੇ। ਸਿਧ = ਜੋਗ ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਉਹ ਵਿਅਕਤੀਆਂ ਜੋ ਮਨੁੱਖਾਂ ਦੀ ਸ਼੍ਰੇਣੀ ਤੋਂ ਅਗਾਂਹ ਅਤੇ ਦੇਵਤਿਆਂ ਤੋਂ ਹੇਠ ਮੰਨੀਆਂ ਜਾਂਦੀਆਂ ਹਨ; ਇਹ ਸਿੱਧ ਪਵਿਤ੍ਰਤਾ ਦਾ ਪੁੰਜ ਅਤੇ ਅੱਠਾਂ ਹੀ ਸਿੱਧੀਆਂ ਦੇ ਮਾਲਕ ਸਮਝੇ ਜਾਂਦੇ ਹਨ। ਬੀਚਾਰੇ = ਬੀਚਾਰਿ, ਵਿਚਾਰ ਕੇ। ਜਤੀ = ਕਾਮ-ਵਾਸ਼ਨਾ ਨੂੰ ਰੋਕ ਕੇ ਰੱਖਣ ਵਾਲੇ। ਸਤੀ = ਦਾਨੀ। ਵੀਰ = ਸੂਰਮੇ। ਕਰਾਰੇ = ਤਕੜੇ।
9
https://www.gurugranthdarpan.net/0009.html
ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥ ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥{ਪੰਨਾ 9}
(ਹੇ ਪ੍ਰਭੂ!) ਪੰਡਿਤ ਅਤੇ ਮਹਾ ਰਿਖੀ ਜੋ (ਵੇਦਾਂ ਨੂੰ ਪੜ੍ਹਦੇ ਹਨ, ਵੇਦਾਂ ਸਣੇ ਤੇਰਾ ਹੀ ਜਸ ਕਰ ਰਹੇ ਹਨ। ਸੁੰਦਰ ਇਸਤ੍ਰੀਆਂ ਜੋ (ਆਪਣੀ ਸੁੰਦਰਤਾ ਨਾਲ ਮਨੁੱਖ ਦੇ) ਮਨ ਨੂੰ ਮੋਹ ਲੈਂਦੀਆਂ ਹਨ ਤੈਨੂੰ ਹੀ ਗਾ ਰਹੀਆਂ ਹਨ, (ਭਾਵ, ਤੇਰੀ ਸੁੰਦਰਤਾ ਦਾ ਪਰਕਾਸ਼ ਕਰ ਰਹੀਆਂ ਹਨ) । ਸੁਰਗ-ਲੋਕ, ਮਾਤ-ਲੋਕ ਅਤੇ ਪਤਾਲ-ਲੋਕ (ਭਾਵ, ਸੁਰਗ ਮਾਤ ਅਤੇ ਪਤਾਲ ਦੇ ਸਾਰੇ ਜੀਆ ਜੰਤ) ਤੇਰੀ ਹੀ ਵਡਿਆਈ ਕਰ ਰਹੇ ਹਨ।
ਪੜਨਿ = ਪੜ੍ਹਦੇ ਹਨ। ਰਖੀਸੁਰ = {ਰਿਖੀ-ਈਸਰੁ} ਵੱਡੇ ਵੱਡੇ ਰਿਖੀ, ਮਹਾਂ ਰਿਖੀ। ਜੁਗੁ ਜੁਗੁ = ਹਰੇਕ ਜੁਗ ਵਿਚ। ਵੇਦਾ ਨਾਲੇ = ਵੇਦਾਂ ਸਣੇ। ਮੋਹਣੀਆ = ਸੁੰਦਰ ਇਸਤ੍ਰੀਆਂ। ਮਨੁ ਮੋਹਨਿ = ਜੋ ਮਨ ਨੂੰ ਮੋਹ ਲੈਂਦੀਆਂ ਹਨ। ਮਛੁ = ਮਾਤ ਲੋਕ। ਪਇਆਲੇ = ਪਾਤਾਲ ਲੋਕ।
9
https://www.gurugranthdarpan.net/0009.html
ਗਾਵਨਿ ਤੁਧਨੋ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਨਿ ਤੁਧਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ ਚਾਰੇ ॥ ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥{ਪੰਨਾ 9}
(ਹੇ ਪ੍ਰਭੂ!) ਤੇਰੇ ਪੈਦਾ ਕੀਤੇ ਹੋਏ ਰਤਨ ਅਠਾਹਠ ਤੀਰਥਾਂ ਸਮੇਤ ਤੈਨੂੰ ਹੀ ਗਾ ਰਹੇ ਹਨ। ਵੱਡੇ ਬਲ ਵਾਲੇ ਜੋਧੇ ਅਤੇ ਸੂਰਮੇ (ਤੇਰਾ ਦਿੱਤਾ ਬਲ ਵਿਖਾ ਕੇ) ਤੇਰੀ ਹੀ (ਤਾਕਤ ਦੀ) ਸਿਫ਼ਤਿ ਕਰ ਰਹੇ ਹਨ। ਚੌਹਾਂ ਹੀ ਖਾਣੀਆਂ ਦੇ ਜੀਅ ਜੰਤ ਤੈਨੂੰ ਗਾ ਰਹੇ ਹਨ। ਸਾਰੀ ਸ੍ਰਿਸ਼ਟੀ, ਸ੍ਰਿਸ਼ਟੀ ਦੇ ਸਾਰੇ ਖੰਡ ਤੇ ਮੰਡਲ, ਜੋ ਤੂੰ ਪੈਦਾ ਕਰ ਕੇ ਟਿਕਾ ਰੱਖੇ ਹਨ, ਤੈਨੂੰ ਹੀ ਗਾਉਂਦੇ ਹਨ।
ਉਪਾਏ ਤੇਰੇ = ਤੇਰੇ ਕੀਤੇ ਹੋਏ। ਅਠਸਠਿ = ਅਠਾਹਠ। ਤੀਰਥ ਨਾਲੇ = ਤੀਰਥਾਂ ਸਮੇਤ। ਜੋਧ = ਜੋਧੇ। ਮਹਾਬਲ = ਵੱਡੇ ਬਲ ਵਾਲੇ। ਸੂਰਾ = ਸੂਰਮੇ। ਖਾਣੀ ਚਾਰੇ = ਚਾਰੇ ਖਾਣੀਆਂ {ਅੰਡਜ, ਜੇਰਜ, ਸੇਤਜ, ਉਤਭੁਜ}। ਖਾਣੀ = ਖਾਣ ਜਿਸ ਨੂੰ ਪੁੱਟ ਕੇ ਵਿਚੋਂ ਧਾਤਾਂ ਜਾਂ ਰਤਨ ਆਦਿਕ ਪਦਾਰਥ ਕੱਢੇ ਜਾਣ {ਖਨ = ਪੁੱਟਣਾ}। ਪੁਰਾਤਨ ਖ਼ਿਆਲ ਤੁਰਿਆ ਆ ਰਿਹਾ ਹੈ ਕਿ ਜਗਤ ਦੇ ਸਾਰੇ ਜੀਵ ਚਾਰ ਖਾਣੀਆਂ ਤੋਂ ਪੈਦਾ ਹੋਏ ਹਨ– ਅੰਡਾ, ਜਿਓਰ, ਮੁੜਕਾ, ਪਾਣੀ ਦੀ ਸਹੈਤਾ ਨਾਲ ਧਰਤੀ ਵਿਚੋਂ ਆਪਣੇ ਆਪ ਉੱਗ ਪੈਣਾ (ਇਥੇ ਭਾਵ ਹੈ, ਚੌਹਾਂ ਹੀ ਖਾਣੀਆਂ ਦੇ ਜੀਵ, ਸਾਰੀ ਰਚਨਾ) । ਖੰਡ = ਟੋਟਾ, ਬ੍ਰਹਮੰਡ ਦਾ ਟੋਟਾ, ਹਰੇਕ ਧਰਤੀ। ਮੰਡਲ = ਚੱਕ੍ਰ, ਬ੍ਰਹਮੰਡ ਦਾ ਇਕ ਚੱਕ੍ਰ ਜਿਸ ਵਿਚ ਇੱਕ ਸੂਰਜ, ਇੱਕ ਚੰਦ੍ਰਮਾ ਅਤੇ ਧਰਤੀ ਆਦਿਕ ਗਿਣੇ ਜਾਂਦੇ ਹਨ। ਬ੍ਰਹਮੰਡ = ਸਾਰੀ ਸ੍ਰਿਸ਼ਟੀ। ਕਰਿ ਕਰਿ = ਬਣਾ ਕੇ। ਧਾਰੇ = ਟਿਕਾਏ ਹੋਏ।
9
https://www.gurugranthdarpan.net/0009.html
ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥{ਪੰਨਾ 9}
(ਹੇ ਪ੍ਰਭੂ!) ਅਸਲ ਵਿਚ ਉਹੀ ਬੰਦੇ ਤੇਰੀ ਸਿਫ਼ਤਿ-ਸਾਲਾਹ ਕਰਦੇ ਹਨ (ਭਾਵ, ਉਹਨਾਂ ਦੀ ਕੀਤੀ ਸਿਫ਼ਤਿ-ਸਾਲਾਹ ਸਫਲ ਹੈ) ਜੋ ਤੇਰੇ ਪ੍ਰੇਮ ਵਿਚ ਰੰਗੇ ਹੋਏ ਹਨ ਅਤੇ ਤੇਰੇ ਰਸੀਏ ਭਗਤ ਹਨ, ਉਹੀ ਬੰਦੇ ਤੈਨੂੰ ਪਿਆਰੇ ਲੱਗਦੇ ਹਨ। ਅਨੇਕਾਂ ਹੋਰ ਜੀਵ ਤੇਰੀ ਵਡਿਆਈ ਕਰ ਰਹੇ ਹਨ, ਜੋ ਮੈਥੋਂ ਗਿਣੇ ਨਹੀਂ ਜਾ ਸਕਦੇ। (ਭਲਾ, ਇਸ ਗਿਣਤੀ ਬਾਰੇ) ਨਾਨਕ ਕੀਹ ਵਿਚਾਰ ਕਰ ਸਕਦਾ ਹੈ? (ਨਾਨਕ ਇਹ ਵਿਚਾਰ ਕਰਨ-ਜੋਗਾ ਨਹੀਂ ਹੈ) ।
ਸੇਈ = ਉਹੀ ਬੰਦੇ। ਤੁਧੁ ਭਾਵਨਿ = ਤੈਨੂੰ ਚੰਗੇ ਲੱਗਦੇ ਹਨ। ਰਤੇ = ਰੱਤੇ, ਰੰਗੇ ਹੋਏ, ਪ੍ਰੇਮ ਵਿਚ ਮਸਤ। ਰਸਾਏ = {ਰਸ-ਆਲਯ} ਰਸ ਦੇ ਘਰ, ਰਸੀਏ। ਹੋਰਿ ਕੇਤੇ = ਅਨੇਕਾਂ ਹੋਰ ਜੀਵ {ਲਫ਼ਜ਼ 'ਹੋਰਿ' ਲਫ਼ਜ਼ 'ਹੋਰ' ਤੋਂ ਬਹੁ-ਵਚਨ ਹੈ}। ਮੈ ਚਿਤਿ = ਮੇਰੇ ਚਿੱਤ ਵਿਚ। ਮੈ ਚਿਤਿ ਨ ਆਵਨਿ = ਮੇਰੇ ਚਿੱਤ ਵਿਚ ਨਹੀਂ ਆਉਂਦੇ, ਮੈਥੋਂ ਗਿਣੇ ਨਹੀਂ ਜਾ ਸਕਦੇ, ਮੇਰੀ ਵਿਚਾਰ ਤੋਂ ਪਰੇ ਹਨ। ਕਿਆ ਬੀਚਾਰੇ = ਕੀਹ ਵਿਚਾਰ ਕਰ ਸਕਦਾ ਹੈ?
9
https://www.gurugranthdarpan.net/0009.html
ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥{ਪੰਨਾ 9}
ਜਿਸ (ਪ੍ਰਭੂ) ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਇਸ ਵੇਲੇ ਭੀ ਮੌਜੂਦ ਹੈ, ਤੇ ਸਦਾ ਕਾਇਮ ਰਹਿਣ ਵਾਲਾ ਹੈ। ਉਹ ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ। ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।
ਸਚੁ = ਥਿਰ ਰਹਿਣ ਵਾਲਾ। ਨਾਈ = ਵਡਿਆਈ {ਅਰਬੀ ਲਫ਼ਜ਼Ônw। ਇਸ ਅਰਬੀ ਲਫ਼ਜ਼ ਦੇ ਪੰਜਾਬੀ ਵਿਚ ਦੋ ਪਾਠ ਹਨ– ਅਸਨਾਈ, ਨਾਈ। 'ਜੋ ਕਿਛੁ ਹੋਇਆ ਸਭੁ ਕਿਛੁ ਤੁਝ ਤੇ, ਤੇਰੀ ਸਭ ਅਸਨਾਈ'} ਇਸੇ ਤਰ੍ਹਾਂ ਸੰਸਕ੍ਰਿਤ ਦੇ ਲਫ਼ਜ਼ਾਂ ਤੋਂ स्थान = ਅਸਥਾਨ, ਥਾਨ,स्नान = ਅਸਨਾਨ, ਨ੍ਹਾਨ,स्तंभ = ਅਸਥੰਭ, ਥੰਭ,स्नेह = ਅਸਨੇਹ, ਨੇਹ,स्थिर = ਅਸਥਿਰ, ਥਿਰ,स्थल = ਅਸਥਲ, ਤਲ,{ਵੇਖੋ 'ਗੁਰਬਾਣੀ ਵਿਆਕਰਣ'} ਹੋਸੀ = ਹੋਵੇਗਾ, ਥਿਰ ਰਹੇਗਾ। ਜਾਇ ਨ = ਜੰਮਦਾ ਨਹੀਂ। ਨ ਜਾਸੀ = ਨਾਹ ਹੀ ਮਰੇਗਾ। ਜਿਨਿ = ਜਿਸ (ਪ੍ਰਭੂ) ਨੇ। ਰਚਾਈ = ਪੈਦਾ ਕੀਤੀ ਹੈ।
9
https://www.gurugranthdarpan.net/0009.html
ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ ॥{ਪੰਨਾ 9}
ਜਿਸ ਪ੍ਰਭੂ ਨੇ ਕਈ ਰੰਗਾਂ ਕਿਸਮਾਂ ਤੇ ਜਿਨਸਾਂ ਦੀ ਮਾਇਆ ਰਚ ਦਿੱਤੀ ਹੈ, ਉਹ, ਜਿਵੇਂ ਉਸ ਦੀ ਰਜ਼ਾ ਹੈ, ਜਗਤ ਨੂੰ ਪੈਦਾ ਕਰ ਕੇ ਆਪਣੇ ਪੈਦਾ ਕੀਤੇ ਹੋਏ ਦੀ ਸੰਭਾਲ ਕਰ ਰਿਹਾ ਹੈ।
ਰੰਗੀ ਰੰਗੀ = ਰੰਗਾਂ ਰੰਗਾਂ ਦੀ, ਕਈ ਰੰਗਾਂ ਦੀ। ਭਾਤੀ = ਕਈ ਕਿਸਮਾਂ ਦੀ। ਜਿਨਸੀ = ਕਈ ਜਿਨਸਾਂ ਦੀ। ਜਿਨਿ = ਜਿਸ (ਪ੍ਰਭੂ) ਨੇ। ਉਪਾਈ = ਪੈਦਾ ਕੀਤੀ ਹੈ। ਕਰਿ ਕਰਿ = ਪੈਦਾ ਕਰ ਕੇ। ਦੇਖੈ = ਸੰਭਾਲ ਕਰਦਾ ਹੈ। ਕੀਤਾ ਆਪਣਾ = ਆਪਣਾ ਰਚਿਆ ਜਗਤ। ਜਿਉ = ਜਿਵੇਂ। ਵਡਿਆਈ = ਰਜ਼ਾ।
9
https://www.gurugranthdarpan.net/0009.html
ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਤਿਸਾਹਿਬੁ ਨਾਨਕ ਰਹਣੁ ਰਜਾਈ ॥੧॥{ਪੰਨਾ 9}
ਜੋ ਕੁਝ ਉਸ (ਪ੍ਰਭੂ) ਨੂੰ ਚੰਗਾ ਲੱਗਦਾ ਹੈ ਉਹੀ ਉਹ ਕਰਦਾ ਹੈ। ਕੋਈ ਜੀਵ ਉਸ ਦੇ ਅੱਗੇ ਹੈਂਕੜ ਨਹੀਂ ਵਿਖਾ ਸਕਦਾ (ਕੋਈ ਜੀਵ ਉਸ ਨੂੰ ਇਹ ਨਹੀਂ ਆਖ ਸਕਦਾ 'ਇਉਂ ਨਹੀਂ, ਇਉਂ ਕਰ') । ਉਹ ਪ੍ਰਭੂ (ਸਾਰੇ ਜਗਤ ਦਾ) ਪਾਤਿਸ਼ਾਹ ਹੈ, ਪਾਤਿਸ਼ਾਹਾਂ ਦਾ ਭੀ ਪਾਤਿਸ਼ਾਹ ਹੈ। ਹੇ ਨਾਨਕ! (ਜੀਵਾਂ ਨੂੰ) ਉਸ ਦੀ ਰਜ਼ਾ ਵਿਚ ਰਹਿਣਾ ਹੀ ਫਬਦਾ ਹੈ।1।
ਤਿਸੁ ਭਾਵੈ = ਉਸ ਨੂੰ ਚੰਗਾ ਲੱਗਦਾ ਹੈ। ਕਰਸੀ = ਕਰੇਗਾ। ਨ ਕਰਣਾ ਜਾਈ = ਨਹੀਂ ਕੀਤਾ ਜਾ ਸਕਦਾ। ਸਾਹਾ ਪਤਿ ਸਾਹਿਬੁ = ਸ਼ਾਹਾਂ ਦਾ ਪਾਤਿਸ਼ਾਹ ਮਾਲਕ। ਰਹਣੁ = ਰਹਿਣਾ (ਫਬਦਾ ਹੈ) । ਰਜਾਈ = ਰਜ਼ਾ ਵਿਚ।
9
https://www.gurugranthdarpan.net/0009.html
ਆਸਾ ਮਹਲਾ ੧ ॥ ਸੁਣਿ ਵਡਾ ਆਖੈ ਸਭੁ ਕੋਇ ॥ ਕੇਵਡੁ ਵਡਾ ਡੀਠਾ ਹੋਇ ॥ ਕੀਮਤਿ ਪਾਇ ਨ ਕਹਿਆ ਜਾਇ ॥ ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥ ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥ ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥ ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥ ਸਭ ਕੀਮਤਿ ਮਿਲਿ ਕੀਮਤਿ ਪਾਈ ॥ ਗਿਆਨੀ ਧਿਆਨੀ ਗੁਰ ਗੁਰਹਾਈ ॥ ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥ ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥ ਸਿਧਾ ਪੁਰਖਾ ਕੀਆ ਵਡਿਆਈਆ ॥ ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥ ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥ ਆਖਣ ਵਾਲਾ ਕਿਆ ਵੇਚਾਰਾ ॥ ਸਿਫਤੀ ਭਰੇ ਤੇਰੇ ਭੰਡਾਰਾ ॥ ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥ ਨਾਨਕ ਸਚੁ ਸਵਾਰਣਹਾਰਾ ॥੪॥੨॥{ਪੰਨਾ 9}
ਹਰੇਕ ਜੀਵ (ਹੋਰਨਾਂ ਪਾਸੋਂ ਸਿਰਫ਼) ਸੁਣ ਕੇ (ਹੀ) ਆਖ ਦੇਂਦਾ ਹੈ ਕਿ (ਹੇ ਪ੍ਰਭੂ!) ਤੂੰ ਵੱਡਾ ਹੈਂ। ਪਰ ਤੂੰ ਕੇਡਾ ਵੱਡਾ ਹੈਂ (ਕਿਤਨਾ ਬੇਅੰਤ ਹੈਂ) = ਇਹ ਗੱਲ ਤੇਰਾ ਦਰਸਨ ਕੀਤਿਆਂ ਹੀ ਦੱਸੀ ਜਾ ਸਕਦੀ ਹੈ (ਤੇਰਾ ਦਰਸਨ ਕੀਤਿਆਂ ਹੀ ਦੱਸਿਆ ਜਾ ਸਕਦਾ ਹੈ ਕਿ ਤੂੰ ਬਹੁਤ ਬੇਅੰਤ ਹੈਂ) । ਤੇਰੇ ਬਰਾਬਰ ਦਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ, ਤੇਰੇ ਸਰੂਪ ਦਾ ਬਿਆਨ ਨਹੀਂ ਕੀਤਾ ਜਾ ਸਕਦਾ। ਤੇਰੀ ਵਡਿਆਈ ਆਖਣ ਵਾਲੇ (ਆਪਾ ਭੁੱਲ ਕੇ) ਤੇਰੇ ਵਿਚ (ਹੀ) ਲੀਨ ਹੋ ਜਾਂਦੇ ਹਨ।1। ਹੇ ਮੇਰੇ ਵੱਡੇ ਮਾਲਕ! ਤੂੰ (ਮਾਨੋ, ਇਕ) ਡੂੰਘਾ (ਸਮੁੰਦਰ) ਹੈਂ, ਤੂੰ ਬੜੇ ਜਿਗਰੇ ਵਾਲਾ ਹੈਂ, ਤੂੰ ਬੇਅੰਤ ਗੁਣਾਂ ਵਾਲਾ ਹੈਂ। ਕੋਈ ਭੀ ਜੀਵ ਨਹੀਂ ਜਾਣਦਾ ਕਿ ਤੇਰਾ ਕਿਤਨਾ ਵੱਡਾ ਵਿਸਥਾਰ ਹੈ।1। ਰਹਾਉ। (ਤੂੰ ਕੇਡਾ ਵੱਡਾ ਹੈਂ = ਇਹ ਗੱਲ ਲੱਭਣ ਵਾਸਤੇ) ਸਮਾਧੀਆਂ ਲਾਉਣ ਵਾਲੇ ਕਈ ਵੱਡੇ ਵੱਡੇ ਪ੍ਰਸਿੱਧ ਜੋਗੀਆਂ ਨੇ ਧਿਆਨ ਜੋੜਨ ਦੇ ਜਤਨ ਕੀਤੇ , ਮੁੜ ਮੁੜ ਜਤਨ ਕੀਤੇ, ਵੱਡੇ ਵੱਡੇ ਪ੍ਰਸਿੱਧ (ਸ਼ਾਸਤ੍ਰ-ਵੇੱਤਾ) ਵਿਚਾਰਵਾਨਾਂ ਨੇ ਆਪੋ ਵਿਚ ਇਕ ਦੂਜੇ ਦੀ ਸਹੈਤਾ ਲੈ ਕੇ, ਤੇਰੇ ਬਰਾਬਰ ਦੀ ਕੋਈ ਹਸਤੀ ਲੱਭਣ ਦੀ ਕੋਸ਼ਿਸ਼ ਕੀਤੀ, ਪਰ ਤੇਰੀ ਵਡਿਆਈ ਦਾ ਇਕ ਤਿਲ ਜਿਤਨਾ ਭੀ ਹਿੱਸਾ ਨਹੀਂ ਦੱਸ ਸਕੇ।2। (ਵਿਚਾਰਵਾਨ ਕੀਹ ਤੇ ਸਿਧ ਜੋਗੀ ਕੀਹ? ਤੇਰੀ ਵਡਿਆਈ ਦਾ ਅੰਦਾਜ਼ਾ ਤਾਂ ਕੋਈ ਭੀ ਨਹੀਂ ਲਾ ਸਕਿਆ, ਪਰ ਵਿਚਾਰਵਾਨਾਂ ਦੇ) ਸਾਰੇ ਭਲੇ ਕੰਮ, ਸਾਰੇ ਤਪ ਤੇ ਸਾਰੇ ਗੁਣ, ਸਿੱਧਾਂ ਲੋਕਾਂ ਦੀਆਂ (ਰਿੱਧੀਆਂ ਸਿੱਧੀਆਂ ਆਦਿਕ) ਵੱਡੇ ਵੱਡੇ ਕੰਮ = ਇਹ ਕਾਮਯਾਬੀ ਕਿਸੇ ਨੂੰ ਭੀ ਤੇਰੀ ਸਹੈਤਾ ਤੋਂ ਬਿਨਾ ਹਾਸਲ ਨਹੀਂ ਹੋਈ। (ਜਿਸ ਕਿਸੇ ਨੂੰ ਸਿੱਧੀ ਪ੍ਰਾਪਤ ਹੋਈ ਹੈ) ਤੇਰੀ ਮਿਹਰ ਨਾਲ ਪ੍ਰਾਪਤ ਹੋਈ ਹੈ। ਤੇ, ਕੋਈ ਹੋਰ ਉਸ ਪ੍ਰਾਪਤੀ ਦੇ ਰਾਹ ਵਿਚ ਰੋਕ ਨਹੀਂ ਪਾ ਸਕਿਆ।3। (ਹੇ ਪ੍ਰਭੂ!) ਤੇਰੇ ਗੁਣਾਂ ਦੇ (ਮਾਨੋ) ਖ਼ਜ਼ਾਨੇ ਭਰੇ ਪਏ ਹਨ। ਜੀਵ ਦੀ ਕੀਹ ਪਾਂਇਆਂ ਹੈ ਕਿ ਇਹਨਾਂ ਗੁਣਾਂ ਨੂੰ ਬਿਆਨ ਕਰ ਸਕੇ? ਜਿਸ ਨੂੰ ਤੂੰ ਸਿਫ਼ਤਿ-ਸਾਲਾਹ ਕਰਨ ਦੀ ਦਾਤਿ ਬਖ਼ਸ਼ਦਾ ਹੈਂ; ਉਸ ਦੇ ਰਾਹ ਵਿਚ ਰੁਕਾਵਟ ਪਾਣ ਲਈ ਕਿਸੇ ਦਾ ਜ਼ੋਰ ਨਹੀਂ ਚੱਲ ਸਕਦਾ, (ਕਿਉਂਕਿ) ਹੇ ਨਾਨਕ! (ਆਖ– ਹੇ ਪ੍ਰਭੂ!) ਤੂੰ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਉਸ (ਭਾਗਾਂ ਵਾਲੇ) ਨੂੰ ਸੰਵਾਰਨ ਵਾਲਾ (ਆਪ) ਹੈਂ।4।2।
ਸੁਣਿ = ਸੁਣ ਕੇ। ਸਭੁ ਕੋਇ = ਹਰੇਕ ਜੀਵ। ਕੇਵਡੁ = ਕੇਡਾ। ਡੀਠਾ = ਵੇਖਿਆਂ ਹੀ। ਹੋਇ = (ਬਿਆਨ) ਹੋ ਸਕਦਾ ਹੈ, ਦੱਸਿਆ ਜਾ ਸਕਦਾ ਹੈ। ਕੀਮਤਿ = ਮੁੱਲ, ਬਰਾਬਰ ਦੀ ਸ਼ੈ। ਕੀਮਤਿ ਪਾਇ ਨ = ਮੁੱਲ ਨਹੀਂ ਪਾਇਆ ਜਾ ਸਕਦਾ, ਉਸ ਦੇ ਬਰਾਬਰ ਦੀ ਕੋਈ ਹਸਤੀ ਨਹੀਂ ਦੱਸੀ ਜਾ ਸਕਦੀ। ਰਹੇ ਸਮਾਇ = ਲੀਨ ਹੋ ਜਾਂਦੇ ਹਨ। ਗਹਿਰ = ਹੇ ਡੂੰਘੇ! ਗੰਭੀਰਾ = ਹੇ ਵੱਡੇ ਜਿਗਰੇ ਵਾਲੇ! ਗੁਣੀ ਗਹੀਰਾ = ਹੇ ਗੁਣਾਂ ਕਰਕੇ ਡੂੰਘੇ! ਹੇ ਬੇਅੰਤ ਗੁਣਾਂ ਦੇ ਮਾਲਕ! ਚੀਰਾ = ਪਾਟ, ਚੌੜਾਈ, ਵਿਸਥਾਰ।1। ਰਹਾਉ। ਸਭਿ ਮਿਲਿ = ਸਾਰਿਆਂ ਨੇ ਮਿਲ ਕੇ, ਸਾਰਿਆਂ ਨੇ ਇਕ ਦੂਜੇ ਦੀ ਸਹੈਤਾ ਲੈ ਕੇ। ਸੁਰਤੀ = ਸੁਰਤਿ। ਸੁਰਤੀ ਸੁਰਤਿ ਕਮਾਈ = ਸੁਰਤਿ ਕਮਾਈ, ਸੁਰਤਿ ਕਮਾਈ, ਮੁੜ ਮੁੜ ਸਮਾਧੀ ਲਾਈ। ਸਭ...ਪਾਈ = ਸਭ ਮਿਲਿ ਕੀਮਤਿ ਪਾਈ, ਕੀਮਤਿ ਪਾਈ। ਗਿਆਨੀ = ਵਿਚਾਰਵਾਨ, ਉੱਚੀ ਸਮਝ ਵਾਲੇ। ਧਿਆਨੀ = ਸੁਰਤਿ ਜੋੜਨ ਵਾਲੇ। ਗੁਰ = ਵੱਡੇ। ਗੁਰ ਹਾਈ = ਗੁਰ ਭਾਈ, ਵਡਿਆਂ ਦੇ ਭਰਾ, ਅਜਿਹੇ ਹੋਰ ਕੋਈ ਵੱਡੇ। ਗੁਰ ਗੁਰਹਾਈ = ਕਈ ਵੱਡੇ ਵੱਡੇ ਪ੍ਰਸਿੱਧ {ਇਹ ਲਫ਼ਜ਼ 'ਗੁਰ ਗੁਰਹਾਈ' ਲਫ਼ਜ਼ 'ਗਿਆਨੀ ਧਿਆਨੀ' ਦਾ ਵਿਸ਼ੇਸ਼ਣ ਹਨ}। ਤਿਲੁ = ਰਤਾ ਜਿਤਨੀ ਭੀ।2। ਸਭਿ ਸਤ = ਸਾਰੇ ਭਲੇ ਕੰਮ। ਤਪ = ਕਸ਼ਟ, ਔਖਿਆਈਆਂ। ਚੰਗਿਆਈਆ = ਚੰਗੇ ਗੁਣ। ਸਿਧ = ਪੁੱਗੇ ਹੋਏ, ਜੀਵਨ ਵਿਚ ਸਫਲ ਹੋਏ ਮਨੁੱਖ। ਸਿਧੀ = ਸਫਲਤਾ, ਕਾਮਯਾਬੀ। ਕਰਮਿ = (ਤੇਰੀ) ਮਿਹਰ ਨਾਲ, ਬਖ਼ਸ਼ਸ਼ ਦੀ ਰਾਹੀਂ। ਠਾਕਿ = ਵਰਜ ਕੇ, ਰੋਕ ਕੇ।3। ਸਿਫਤੀ = ਸਿਫ਼ਤਾਂ ਨਲ, ਗੁਣਾਂ ਨਾਲ। ਚਾਰਾ = ਜ਼ੋਰ ਤਦਬੀਰ, ਜਤਨ।4।
9
https://www.gurugranthdarpan.net/0009.html
ਆਸਾ ਮਹਲਾ ੧ ॥ ਆਖਾ ਜੀਵਾ ਵਿਸਰੈ ਮਰਿ ਜਾਉ ॥ ਆਖਣਿ ਅਉਖਾ ਸਾਚਾ ਨਾਉ ॥ ਸਾਚੇ ਨਾਮ ਕੀ ਲਾਗੈ ਭੂਖ ॥ ਉਤੁ ਭੂਖੈ ਖਾਇ ਚਲੀਅਹਿ ਦੂਖ ॥੧॥ ਸੋ ਕਿਉ ਵਿਸਰੈ ਮੇਰੀ ਮਾਇ ॥ ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥ ਸਾਚੇ ਨਾਮ ਕੀ ਤਿਲੁ ਵਡਿਆਈ ॥ ਆਖਿ ਥਕੇ ਕੀਮਤਿ ਨਹੀ ਪਾਈ ॥ ਜੇ ਸਭਿ ਮਿਲਿ ਕੈ ਆਖਣ ਪਾਹਿ ॥ ਵਡਾ ਨ ਹੋਵੈ ਘਾਟਿ ਨ ਜਾਇ ॥੨॥ ਨਾ ਓਹੁ ਮਰੈ ਨ ਹੋਵੈ ਸੋਗੁ ॥ ਦੇਦਾ ਰਹੈ ਨ ਚੂਕੈ ਭੋਗੁ ॥ ਗੁਣੁ ਏਹੋ ਹੋਰੁ ਨਾਹੀ ਕੋਇ ॥ ਨਾ ਕੋ ਹੋਆ ਨਾ ਕੋ ਹੋਇ ॥੩॥ ਜੇਵਡੁ ਆਪਿ ਤੇਵਡ ਤੇਰੀ ਦਾਤਿ ॥ ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥ ਖਸਮੁ ਵਿਸਾਰਹਿ ਤੇ ਕਮਜਾਤਿ ॥ ਨਾਨਕ ਨਾਵੈ ਬਾਝੁ ਸਨਾਤਿ ॥੪॥੩॥{ਪੰਨਾ 9}
(ਜਿਉਂ ਜਿਉਂ) ਮੈਂ (ਪਰਮਾਤਮਾ ਦਾ) ਨਾਮ ਸਿਮਰਦਾ ਹਾਂ, ਤਿਉਂ ਤਿਉਂ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ। (ਪਰ ਜਦੋਂ ਮੈਨੂੰ ਪ੍ਰਭੂ ਦਾ ਨਾਮ) ਭੁੱਲ ਜਾਂਦਾ ਹੈ, ਮੇਰੀ ਆਤਮਕ ਮੌਤ ਹੋ ਜਾਂਦੀ ਹੈ। (ਇਹ ਪਤਾ ਹੁੰਦਿਆਂ ਭੀ) ਸਦਾ ਕਾਇਮ-ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰਨਾ ਔਖਾ (ਕੰਮ ਜਾਪਦਾ ਹੈ) । (ਜਿਸ ਮਨੁੱਖ ਦੇ ਅੰਦਰ) ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਦੀ ਤਾਂਘ ਪੈਦਾ ਹੋ ਜਾਂਦੀ ਹੈ, ਉਸ ਤਾਂਘ ਦੀ ਬਰਕਤਿ ਨਾਲ (ਹਰਿ-ਨਾਮ-ਭੋਜਨ) ਖਾ ਕੇ ਉਸ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ।1। ਹੇ ਮੇਰੀ ਮਾਂ! (ਅਰਦਾਸ ਕਰ ਕਿ) ਉਹ ਪਰਮਾਤਮਾ ਮੈਨੂੰ ਕਦੇ ਭੀ ਨਾਹ ਭੁੱਲੇ। ਜਿਉਂ ਜਿਉਂ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ ਸਿਮਰੀਏ, ਤਿਉਂ ਤਿਉਂ ਉਹ ਸਦਾ ਕਾਇਮ ਰਹਿਣ ਵਾਲਾ ਮਾਲਕ (ਮਨ ਵਿਚ ਆ ਵੱਸਦਾ ਹੈ) ।1। ਰਹਾਉ। ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਨਾਮ ਦੀ ਰਤਾ ਜਿਤਨੀ ਭੀ ਮਹਿਮਾ ਬਿਆਨ ਕਰ ਕੇ (ਸਾਰੇ ਜੀਵ) ਥੱਕ ਗਏ ਹਨ (ਬਿਆਨ ਨਹੀਂ ਕਰ ਸਕਦੇ) । ਕੋਈ ਭੀ ਨਹੀਂ ਦੱਸ ਸਕਿਆ ਕਿ ਪਰਮਾਤਮਾ ਦੇ ਬਰਾਬਰ ਦੀ ਕਿਹੜੀ ਹਸਤੀ ਹੈ। ਜੇ (ਜਗਤ ਦੇ) ਸਾਰੇ ਹੀ ਜੀਵ ਰਲ ਕੇ (ਪ੍ਰਭੂ ਦੀ ਵਡਿਆਈ) ਬਿਆਨ ਕਰਨ ਦਾ ਜਤਨ ਕਰਨ, ਤਾਂ ਉਹ ਪ੍ਰਭੂ (ਆਪਣੇ ਅਸਲੇ ਨਾਲੋਂ) ਵੱਡਾ ਨਹੀਂ ਹੋ ਜਾਂਦਾ (ਤੇ, ਜੇ ਕੋਈ ਭੀ ਉਸ ਦੀ ਵਡਿਆਈ ਨਾਹ ਕਰੇ) , ਤਾਂ ਉਹ (ਅੱਗੇ ਨਾਲੋਂ) ਘੱਟ ਨਹੀਂ ਜਾਂਦਾ। (ਉਸ ਨੂੰ ਆਪਣੀ ਸੋਭਾ ਦਾ ਲਾਲਚ ਨਹੀਂ) ।2। ਉਹ ਪ੍ਰਭੂ ਕਦੇ ਮਰਦਾ ਨਹੀਂ, ਨਾਹ ਹੀ (ਉਸ ਦੀ ਖ਼ਾਤਰ) ਸੋਗ ਹੁੰਦਾ ਹੈ। ਉਹ ਸਦਾ (ਜੀਵਾਂ ਨੂੰ ਰਿਜ਼ਕ ਦਿੰਦਾ ਹੈ, ਉਸ ਦੀਆਂ ਦਿੱਤੀਆਂ ਦਾਤਾਂ ਦਾ ਵਰਤਣਾ ਕਦੇ ਮੁੱਕਦਾ ਨਹੀਂ (ਉਸ ਦੀਆਂ ਦਾਤਾਂ ਵਰਤਣ ਨਾਲ ਕਦੇ ਮੁਕਦੀਆਂ ਨਹੀਂ) । ਉਸ ਦੀ ਵੱਡੀ ਖ਼ੂਬੀ ਇਹ ਹੈ ਕਿ ਕੋਈ ਹੋਰ ਉਸ ਵਰਗਾ ਨਹੀਂ ਹੈ, (ਉਸ ਵਰਗਾ ਅਜੇ ਤਕ) ਨਾਹ ਕੋਈ ਹੋਇਆ ਹੈ, ਨਾਹ ਕਦੇ ਹੋਵੇਗਾ।3। (ਹੇ ਪ੍ਰਭੂ!) ਜਿਤਨਾ ਬੇਅੰਤ ਤੂੰ ਆਪ ਹੈਂ ਉਤਨੀ ਬੇਅੰਤ ਤੇਰੀ ਬਖ਼ਸ਼ਸ਼। (ਤੂੰ ਐਸਾ ਹੈਂ) ਜਿਸ ਨੇ ਦਿਨ ਬਣਾਇਆ ਹੈ ਤੇ ਰਾਤ ਬਣਾਈ ਹੈ। ਹੇ ਨਾਨਕ! ਉਹ ਬੰਦੇ ਨੀਵੇਂ ਜੀਵਨ ਵਾਲੇ ਬਣ ਜਾਂਦੇ ਹਨ, ਜੋ (ਅਜਿਹੇ) ਖਸਮ-ਪ੍ਰਭੂ ਨੂੰ ਭੁਲਾ ਦੇਂਦੇ ਹਨ। ਨਾਮ ਤੋਂ ਖੁੰਝੇ ਹੋਏ ਜੀਵ (ਹੀ) ਨੀਚ ਹਨ।4।3।
ਆਖਾ = ਆਖਾਂ, (ਜਦੋਂ) ਮੈਂ (ਹਰਿ-ਨਾਮ) ਉਚਾਰਦਾ ਹਾਂ। ਜੀਵਾ = ਜੀਵਾਂ, ਮੈਂ ਜੀਊ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਮਰਿ ਜਾਉ = ਮਰਿ ਜਾਉਂ, ਮੈਂ ਮਰ ਜਾਂਦਾ ਹਾਂ, (ਵਿਕਾਰਾਂ ਦੇ ਕਾਰਨ) ਮੇਰਾ ਆਤਮਕ ਜੀਵਨ ਮੁੱਕ ਜਾਂਦਾ ਹੈ, ਮੇਰੀ ਆਤਮਕ ਮੌਤ ਹੋ ਜਾਂਦੀ ਹੈ। ਸਾਚਾ = ਸਦਾ ਕਾਇਮ ਰਹਿਣ ਵਾਲਾ। ਉਤੁ = {ਲਫ਼ਜ਼ 'ਉਸ' ਤੋਂ ਕਰਣ ਕਾਰਕ। 'ਜਿਸ' ਤੋਂ 'ਜਿਤੁ'}। ਉਤੁ ਭੂਖੈ = ਉਸ ਭੁੱਖ ਦੇ ਕਾਰਨ। ਖਾਇ = (ਨਾਮ-ਭੋਜਨ) ਖਾ ਕੇ। ਚਲਿਅਹਿ = ਦੂਰ ਹੋ ਜਾਂਦੇ ਹਨ।1। ਮਾਇ = ਹੇ ਮਾਂ! ਨਾਇ = ਨਾਮ ਦੀ ਰਾਹੀਂ। ਸਾਚੈ ਨਾਇ = ਸਦਾ ਕਾਇਮ ਰਹਿਣ ਵਾਲੇ ਹਰਿ = ਨਾਮ ਦੀ ਰਾਹੀਂ, ਜਿਉਂ ਜਿਉਂ ਸਦਾ-ਥਿਰ ਰਹਿਣ ਵਾਲਾ ਹਰਿ-ਨਾਮ ਸਿਮਰੀਏ। ਕਿਉ ਵਿਸਰੈ = ਕਦੇ ਨਾਹ ਭੁੱਲੇ।1। ਰਹਾਉ। ਤਿਲੁ = ਰਤਾ ਭਰ ਭੀ। ਆਖਿ = ਆਖ ਕੇ, ਬਿਆਨ ਕਰ ਕੇ। ਸਭਿ = ਸਾਰੇ ਜੀਵ। ਆਪਣਿ ਪਾਹਿ = ਆਖਣ ਦਾ ਜਤਨ ਕਰਨ {'ਆਖਣਿ ਪਾਇ' ਇਕ-ਵਚਨ ਹੈ 'ਜੇ ਕੋ ਖਾਇਕੁ ਆਖਣਿ ਪਾਇ'}।2। ਸੋਗੁ = ਅਫ਼ਸੋਸ। ਦੇਦਾ = ਦੇਂਦਾ। ਨ ਚੂਕੈ = ਨਹੀਂ ਮੁੱਕਦਾ। ਭੋਗੁ = ਵਰਤਣਾ। ਗੁਣੁ ਏਹੋ = ਇਹੀ ਖ਼ੂਬੀ। ਕੋ = ਕੋਈ (ਹੋਰ) । ਹੋਆ = ਹੋਇਆ ਹੈ। ਨਾ ਹੋਇ = ਨਾਹ ਹੀ ਹੋਵੇਗਾ।3। ਜੇਵਡੁ = ਜਿਤਨਾ ਵੱਡਾ। ਤੇਵਡ = ਉਤਨੀ ਵੱਡੀ। ਜਿਨਿ = ਜਿਸ (ਤੈਂ) ਨੇ। ਕਰਿ ਕੈ = ਪੈਦਾ ਕਰ ਕੇ। ਵਿਸਾਰਹਿ = ਭੁਲਾ ਦੇਂਦੇ ਹਨ। ਤੇ = ਉਹ (ਬੰਦੇ) {ਬਹੁ-ਵਚਨ}। ਕਮਜਾਤਿ = ਭੈੜੀ ਜਾਤ ਵਾਲੇ। ਨਾਵੈ ਬਾਝੁ = ਹਰਿ-ਨਾਮ ਤੋਂ ਬਿਨਾ। ਸਨਾਤਿ = ਨੀਚ।4।
10
https://www.gurugranthdarpan.net/0010.html
ਰਾਗੁ ਗੂਜਰੀ ਮਹਲਾ ੪ ॥ ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥ ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥ ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥ ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥ ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥ ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥ ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥ ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥ ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥ ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥੪॥{ਪੰਨਾ 10}
ਹੇ ਮਹਾਪੁਰਖ ਗੁਰੂ! ਹੇ ਪ੍ਰਭੂ ਦੇ ਭਗਤ ਸਤਿਗੁਰੂ! ਮੈਂ, ਹੇ ਗੁਰੂ! ਤੇਰੇ ਅੱਗੇ ਬੇਨਤੀ ਕਰਦਾ ਹਾਂ = ਕਿਰਪਾ ਕਰ ਕੇ (ਮੇਰੇ ਅੰਦਰ) ਪ੍ਰਭੂ ਦਾ ਨਾਮ-ਚਾਨਣ ਪੈਦਾ ਕਰ। ਹੇ ਸਤਿਗੁਰੂ! ਮੈਂ ਨਿਮਾਣਾ ਤੇਰੀ ਸਰਨ ਆਇਆ ਹਾਂ।1। ਹੇ ਮੇਰੇ ਮਿੱਤਰ ਗੁਰੂ! ਮੈਨੂੰ ਪ੍ਰਭੂ ਦਾ ਨਾਮ-ਚਾਨਣ ਬਖ਼ਸ਼। ਗੁਰੂ ਦੀ ਦੱਸੀ ਮਤਿ ਦੀ ਰਾਹੀਂ ਮਿਲਿਆ ਹੋਇਆ ਹਰਿ-ਨਾਮ ਮੇਰੀ ਜਿੰਦ ਦਾ ਸਾਥੀ (ਬਣਿਆ ਰਹੇ) , ਪ੍ਰਭੂ ਦੀ ਸਿਫ਼ਤਿ-ਸਾਲਾਹ ਮੇਰੀ ਜ਼ਿੰਦਗੀ ਦੇ ਸਫ਼ਰ ਲਈ ਰਾਸਿ-ਪੂੰਜੀ ਬਣੀ ਰਹੇ।1। ਰਹਾਉ। ਪ੍ਰਭੂ ਦੇ ਉਹਨਾਂ ਸੇਵਕਾਂ ਦੇ ਬੜੇ ਉੱਚੇ ਭਾਗ ਹਨ ਜਿਨ੍ਹਾਂ ਦੇ ਅੰਦਰ ਪ੍ਰਭੂ ਦੇ ਨਾਮ ਵਾਸਤੇ ਸਰਧਾ ਹੈ, ਖਿੱਚ ਹੈ। ਜਦੋਂ ਉਹਨਾਂ ਨੂੰ ਪਰਮਾਤਮਾ ਦਾ ਨਾਮ ਪ੍ਰਾਪਤ ਹੁੰਦਾ ਹੈ ਉਹ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦੇ ਹਨ, ਸਾਧ ਸੰਗਤਿ ਵਿਚ ਮਿਲ ਕੇ (ਉਹਨਾਂ ਦੇ ਅੰਦਰ ਭਲੇ) ਗੁਣ ਪੈਦਾ ਹੁੰਦੇ ਹਨ।2। ਪਰ ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਨਹੀਂ ਆਇਆ, ਜਿਨ੍ਹਾਂ ਨੂੰ ਪ੍ਰਭੂ ਦਾ ਨਾਮ ਨਹੀਂ ਮਿਲਿਆ, ਉਹ ਬਦ-ਕਿਸਮਤ ਹਨ, ਉਹ ਜਮਾਂ ਦੇ ਵੱਸ (ਪਏ ਹੋਏ ਸਮਝੋ ਉਹਨਾਂ ਦੇ ਸਿਰ ਉਤੇ ਆਤਮਕ ਮੌਤ ਸਦਾ ਸਵਾਰ ਰਹਿੰਦੀ ਹੈ) । ਜੋ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦੇ, ਜੋ ਸਾਧ ਸੰਗਤਿ ਵਿਚ ਨਹੀਂ ਬੈਠਦੇ, ਲਾਹਨਤ ਹੈ ਉਹਨਾਂ ਦੇ ਜੀਊਣ ਨੂੰ, ਉਹਨਾਂ ਦਾ ਜੀਊਣਾ ਫਿਟਕਾਰ-ਜੋਗ ਹੈ।3। ਜਿਨ੍ਹਾਂ ਪ੍ਰਭੂ ਦੇ ਸੇਵਕਾਂ ਨੂੰ ਗੁਰੂ ਦੀ ਸੰਗਤਿ ਵਿਚ ਬੈਠਣਾ ਨਸੀਬ ਹੋਇਆ ਹੈ, (ਸਮਝੋ) ਉਹਨਾਂ ਦੇ ਮੱਥੇ ਉਤੇ ਧੁਰੋਂ ਹੀ ਚੰਗਾ ਲੇਖ ਲਿਖਿਆ ਹੋਇਆ ਹੈ। ਹੇ ਨਾਨਕ! ਧੰਨ ਹੈ ਸਤਸੰਗ! ਧੰਨ ਹੈ ਸਤਸੰਗ! ਜਿਸ ਵਿਚ (ਬੈਠਿਆਂ) ਪ੍ਰਭੂ ਦੇ ਨਾਮ ਦਾ ਆਨੰਦ ਮਿਲਦਾ ਹੈ, ਜਿਥੇ ਗੁਰਮੁਖਾਂ ਨੂੰ ਮਿਲਿਆਂ (ਹਿਰਦੇ ਵਿਚ ਪਰਮਾਤਮਾ ਦਾ) ਨਾਮ ਆ ਵੱਸਦਾ ਹੈ।4। 4।
ਹਰਿ ਕੇ ਜਨ = ਹੇ ਹਰੀ ਦੇ ਸੇਵਕ! ਸਤਿਗੁਰੂ = ਹੇ ਸਤਿਗੁਰ! ਸਤ ਪੁਰਖਾ = ਹੇ ਮਹਾ ਪੁਰਖ ਗੁਰੂ! ਬਿਨਉ = {ivnX} ਬੇਨਤੀ। ਕਰਉ = ਕਰਉਂ, ਮੈਂ ਕਰਦਾ ਹਾਂ। ਗੁਰ ਪਾਸਿ = ਹੇ ਗੁਰੂ! ਤੇਰੇ ਪਾਸ। ਸਤਿਗੁਰ ਸਰਣਾਈ = ਹੇ ਗੁਰੂ! ਤੇਰੀ ਸਰਨ। ਕੀਰੇ ਕਿਰਮ = ਨਿਮਾਣੇ ਦੀਨ ਜੀਵ। ਪਰਗਾਸਿ = ਪਰਗਟ ਕਰ, ਚਾਨਣ ਕਰ।1। ਮੋ ਕਉ = ਮੈਨੂੰ, ਮੇਰੇ ਅੰਦਰ। ਮੀਤ = ਹੇ ਮਿੱਤਰ! ਗੁਰਮਤਿ = ਗੁਰੂ ਦੀ ਮਤਿ ਦੀ ਰਾਹੀਂ (ਮਿਲਿਆ ਹੋਇਆ) । ਪ੍ਰਾਨ ਸਖਾਈ = ਜਿੰਦ ਦਾ ਸਾਥੀ। ਕੀਰਤਿ = ਸੋਭਾ, ਸਿਫ਼ਤਿ-ਸਾਲਾਹ। ਰਹਰਾਸਿ = ਰਾਹ ਦੀ ਰਾਸਿ, ਜ਼ਿੰਦਗੀ ਦੇ ਸਫ਼ਰ ਵਾਸਤੇ ਖ਼ਰਚੀ।1। ਰਹਾਉ। ਤ੍ਰਿਪਤਾਸਹਿ = ਰੱਜ ਜਾਂਦੇ ਹਨ। ਮਿਲਿ = ਮਿਲ ਕੇ।2। ਧ੍ਰਿਗੁ ਜੀਵੇ = ਲਾਹਨਤ ਹੈ ਉਹਨਾਂ ਦੇ ਜੀਵੇ ਨੂੰ।3। ਧੁਰਿ = ਧੁਰ ਤੋਂ, ਪਰਮਾਤਮਾ ਵਲੋਂ। ਮਸਤਕਿ = ਮੱਥੇ ਉੱਤੇ। ਲਿਖਾਸਿ = ਲੇਖ {ਲਫ਼ਜ਼ 'ਜੀਵਾਸਿ' ਅਤੇ 'ਲਿਖਾਸਿ' ਲਫ਼ਜ਼ 'ਜੀਵੇ' ਅਤੇ 'ਲੇਖ' ਤੋਂ ਬਦਲੇ ਹੋਏ ਹਨ ਤੁਕਾਂਤ ਪੂਰਾ ਕਰਨ ਲਈ}। ਜਿਤੁ = ਜਿਸ ਵਿਚ, ਜਿਸ ਦੀ ਰਾਹੀਂ। ਮਿਲਿ ਜਨ = ਜਨਾਂ ਨੂੰ ਮਿਲ ਕੇ, ਪ੍ਰਭੂ ਦੇ ਸੇਵਕਾਂ ਨੂੰ ਮਿਲ ਕੇ।4।
10
https://www.gurugranthdarpan.net/0010.html
ਰਾਗੁ ਗੂਜਰੀ ਮਹਲਾ ੫ ॥ ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥ ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥ ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥ ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥ ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥ ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥ ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥ ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੫॥{ਪੰਨਾ 10}
ਹੇ ਮਨ! (ਤੇਰੀ ਖ਼ਾਤਰ) ਜਿਸ ਆਹਰ ਵਿਚ ਪਰਮਾਤਮਾ ਆਪ ਲੱਗਾ ਹੋਇਆ ਹੈ, ਉਸ ਵਾਸਤੇ ਤੂੰ ਕਿਉਂ (ਸਦਾ) ਸੋਚਾਂ-ਫ਼ਿਕਰ ਕਰਦਾ ਰਹਿੰਦਾ ਹੈਂ? ਜੇਹੜੇ ਜੀਵ ਪ੍ਰਭੂ ਨੇ ਚਿਟਾਨਾਂ ਤੇ ਪੱਥਰਾਂ ਵਿਚ ਪੈਦਾ ਕੀਤੇ ਹਨ, ਉਹਨਾਂ ਦਾ ਭੀ ਰਿਜ਼ਕ ਉਸ ਨੇ (ਉਹਨਾਂ ਦੇ ਪੈਦਾ ਕਰਨ ਤੋਂ) ਪਹਿਲਾਂ ਹੀ ਬਣਾ ਰਖਿਆ ਹੈ।1। ਹੇ ਮੇਰੇ ਪ੍ਰਭੂ ਜੀ! ਜੇਹੜੇ ਮਨੁੱਖ ਸਾਧ ਸੰਗਤਿ ਵਿਚ ਮਿਲ ਬੈਠਦੇ ਹਨ, ਉਹ (ਵਿਅਰਥ ਤੌਖ਼ਲੇ-ਫ਼ਿਕਰਾਂ ਤੋਂ) ਬਚ ਜਾਂਦੇ ਹਨ। ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ ਇਹ (ਅਡੋਲਤਾ ਵਾਲੀ) ਉੱਚੀ ਆਤਮਕ ਅਵਸਥਾ ਮਿਲ ਜਾਂਦੀ ਹੈ, ਉਹ (ਮਾਨੋ) ਸੁੱਕਾ ਕਾਠ ਹਰਾ ਹੋ ਜਾਂਦਾ ਹੈ।1। ਰਹਾਉ। (ਹੇ ਮਨ!) ਮਾਂ, ਪਿਉ, ਪੁੱਤਰ, ਲੋਕ, ਵਹੁਟੀ = ਕੋਈ ਭੀ ਕਿਸੇ ਦਾ ਆਸਰਾ ਨਹੀਂ ਹੈ। ਹੇ ਮਨ! ਤੂੰ ਕਿਉਂ ਡਰਦਾ ਹੈਂ? ਪਾਲਣਹਾਰ ਪ੍ਰਭੂ ਹਰੇਕ ਜੀਵ ਨੂੰ ਆਪ ਹੀ ਰਿਜ਼ਕ ਅਪੜਾਂਦਾ ਹੈ।2। (ਹੇ ਮਨ! ਵੇਖ! ਕੂੰਜ) ਉੱਡ ਉੱਡ ਕੇ ਸੈਂਕੜੇ ਕੋਹਾਂ ਤੇ ਆ ਜਾਂਦੀ ਹੈ, ਪਿੱਛੇ ਉਸ ਦੇ ਬੱਚੇ (ਇਕੱਲੇ) ਛੱਡੇ ਹੋਏ ਹੁੰਦੇ ਹਨ। ਉਹਨਾਂ ਨੂੰ ਕੋਈ ਕੁਝ ਖੁਆਲਣ ਵਾਲਾ ਨਹੀਂ, ਕੋਈ ਉਹਨਾਂ ਨੂੰ ਚੋਗਾ ਨਹੀਂ ਚੁਗਾਂਦਾ। ਉਹ ਕੂੰਜ ਆਪਣੇ ਬੱਚਿਆਂ ਦਾ ਧਿਆਨ ਆਪਣੇ ਮਨ ਵਿਚ ਧਰਦੀ ਰਹਿੰਦੀ ਹੈ (ਤੇ, ਇਸੇ ਨੂੰ ਪ੍ਰਭੂ ਉਹਨਾਂ ਦੇ ਪਾਲਣ ਦਾ ਵਸੀਲਾ ਬਣਾਂਦਾ ਹੈ) ।3। ਹੇ ਪਾਲਣਹਾਰ ਪ੍ਰਭੂ! ਜਗਤ ਦੇ ਸਾਰੇ ਖ਼ਜ਼ਾਨੇ ਤੇ ਅਠਾਰਾਂ ਸਿੱਧੀਆਂ (ਮਾਨੋ) ਤੇਰੇ ਹੱਥਾਂ ਦੀਆਂ ਤਲੀਆਂ ਉੱਤੇ ਰੱਖੇ ਪਏ ਹਨ। ਹੇ ਦਾਸ ਨਾਨਕ! ਐਸੇ ਪ੍ਰਭੂ ਤੋਂ ਸਦਾ ਸਦਕੇ ਹੋ, ਸਦਾ ਕੁਰਬਾਨ ਹੋ, (ਤੇ ਆਖ– ਹੇ ਪ੍ਰਭੂ!) ਤੇਰੀ ਬਜ਼ੁਰਗੀ ਦੇ ਉਰਲੇ ਪਾਰਲੇ ਬੰਨੇ ਦਾ ਅੰਤ ਨਹੀਂ ਪੈ ਸਕਦਾ।4।5। ਰਾਗੁ ਆਸਾ ਮਹਲਾ 4 ਸੋ ਪੁਰਖੁ
ਕਾਹੇ = ਕਿਉਂ? ਚਿਤਵਹਿ = ਤੂੰ ਸੋਚਦਾ ਹੈਂ। ਚਿਤਵਹਿ ਉਦਮੁ = ਤੂੰ ਉੱਦਮ ਚਿਤਵਦਾ ਹੈਂ, ਤੂੰ ਜ਼ਿਕਰ ਕਰਦਾ ਹੈਂ, {ਨੋਟ: 'ਉੱਦਮ ਚਿਤਵਨ' ਅਤੇ 'ਉੱਦਮ ਕਰਨ' ਵਿਚ ਫ਼ਰਕ ਚੇਤੇ ਰੱਖਣ-ਜੋਗ ਹੈ। ਰੋਜ਼ੀ ਕਮਾਣ ਲਈ ਉੱਦਮ ਕਰਨਾ ਹਰੇਕ ਮਨੁੱਖ ਦਾ ਫ਼ਰਜ਼ ਹੈ। ਗੁਰੂ ਸਾਹਿਬ ਨੇ ਚਿੰਤਾ-ਤੌਖ਼ਲਾ ਕਰੀ ਜਾਣ ਵਾਲੇ ਗ਼ਲਤ ਰਸਤੇ ਵਲੋਂ ਵਰਜਿਆ ਹੈ}। ਜਾ ਆਹਰਿ = ਜਿਸ ਆਹਰ ਵਿਚ। ਪਰਿਆ = ਪਿਆ ਹੋਇਆ ਹੈ। ਸੈਲ = ਚਿਟਾਨ। ਤਾ ਕਾ = ਉਹਨਾਂ ਦਾ। ਆਗੈ = ਪਹਿਲਾਂ ਹੀ।1। ਮਾਧਉ ਜੀ = ਹੇ ਪ੍ਰਭੂ ਜੀ! ਹੇ ਮਾਇਆ ਦੇ ਪਤੀ ਜੀ! {ਮਾਧਉ = ਮਾ-ਧਵ। ਮਾ = ਮਾਇਆ। ਧਵ = ਪਤੀ}। ਪਰਸਾਦਿ = ਕਿਰਪਾ ਨਾਲਿ। ਪਰਮ ਪਦੁ = ਸਭ ਤੋਂ ਉੱਚਾ ਆਤਮਕ ਦਰਜਾ। ਕਾਸਟ = ਕਾਠ, ਲੱਕੜੀ।1। ਰਹਾਉ। ਜਨਨਿ = ਮਾਂ। ਸੁਤ = ਪੁੱਤਰ। ਬਨਿਤਾ = ਵਹੁਟੀ। ਧਰਿਆ = ਆਸਰਾ। ਕਿਸ ਕੀ = ਕਿਸੇ ਦਾ। ਸਿਰਿ = ਸਿਰ ਉੱਤੇ। ਸਿਰਿ ਸਿਰਿ = ਹਰੇਕ ਸਿਰ ਉਤੇ, ਹਰੇਕ ਜੀਵ ਲਈ। ਸੰਬਾਹੇ = {szvwhX} ਅਪੜਾਂਦਾ ਹੈ। ਮਨ = ਹੇ ਮਨ!2। ਊਡੇ = ਊਡਿ। ਊਡੇ ਊਡਿ = ਊਡਿ ਊਡਿ, ਉੱਡ ਕੇ। ਸੈ = ਸੈਂਕੜੇ {ਲਫ਼ਜ਼ 'ਸਉ' ਤੋਂ ਬਹੁ-ਵਚਨ}। ਤਿਸੁ ਪਾਛੈ = ਉਸ (ਕੂੰਜ) ਦੇ ਪਿਛੇ। ਬਚਰੇ = ਨਿੱਕੇ ਨਿੱਕੇ ਬੱਚੇ। ਛਰਿਆ = ਛੱਡੇ ਹੋਏ ਹੁੰਦੇ ਹਨ। ਚੁਗਾਵੈ = ਚੋਗਾ ਦੇਂਦਾ ਹੈ। ਮਨਿ ਮਹਿ = (ਉਹ ਕੂੰਜ ਆਪਣੇ) ਮਨ ਵਿਚ। ਸਿਮਰਨੁ = (ਉਹਨਾਂ ਬੱਚਿਆਂ ਦਾ) ਧਿਆਨ। ਖਲਾਵੈ = ਖੁਆਲਦਾ ਹੈ। ਕਵਣੁ ਖਲਾਵੈ = ਕੌਣ ਖੁਆਲਦਾ ਹੈ? ਕੋਈ ਭੀ ਕੁਝ ਖੁਆਲਦਾ ਨਹੀਂ।3। "ਜੈਸੀ ਗਗਨਿ ਫਿਰੰਤੀ ਊਡਤੀ, ਕਪਰੇ ਬਾਗੇ ਵਾਲੀ। ਉਹ ਰਾਖੈ ਚੀਤੁ ਪੀਛੈ ਬਿਚਿ ਬਚਰੇ, ਨਿਤ ਹਿਰਦੈ ਸਾਰਿ ਸਮਾਲੀ।1।7।13। 51। {ਗਉੜੀ ਬੈਰਾਗਣਿ ਮ: 4} ਸਭਿ ਨਿਧਾਨ = ਸਾਰੇ ਖ਼ਜ਼ਾਨੇ। ਅਸਟ = ਅੱਠ। ਦਸ ਅਸਟ = ਅਠਾਰਾਂ। ਸਿਧਾਨ = ਸਿੱਧੀਆਂ {ਨੋਟ: ਅਠਾਰਾਂ ਸਿੱਧੀਆਂ ਵਿੱਚੋਂ ਅੱਠ ਸਿੱਧੀਆਂ ਬਹੁਤ ਪ੍ਰਸਿੱਧ ਹਨ: Aixnw liDmw pRwiÈq; pRwkwMX mihmw qQw [Li_Ävz c vi_Ävz c, qQw kwmwvswiXqw [ ਅਣਿਮਾ = ਬਹੁਤ ਹੀ ਸੂਖਮ ਰੂਪ ਹੋ ਜਾਣਾ। ਲਘਿਮਾ = ਸਰੀਰ ਨੂੰ ਛੋਟਾ ਕਰ ਲੈਣਾ। ਪ੍ਰਾਪਤੀ = ਮਨ-ਇੱਛਤ ਪਦਾਰਥ ਹਾਸਲ ਕਰ ਲੈਣੇ। ਪ੍ਰਾਕਾਮਯ = ਹੋਰਨਾਂ ਦੇ ਮਨ ਦੀ ਜਾਣ ਲੈਣਾ। ਮਹਿਮਾ = ਸਰੀਰ ਨੂੰ ਵੱਡਾ ਕਰ ਲੈਣਾ। ਈਸ਼ਿੱਤ੍ਵ = ਆਪਣੀ ਮਰਜ਼ੀ ਅਨੁਸਾਰ ਸਭ ਨੂੰ ਪ੍ਰੇਰ ਲੈਣਾ। ਵਸ਼ਿੱਤ੍ਵ = ਸਭ ਨੂੰ ਵੱਸ ਕਰ ਲੈਣਾ। ਕਾਮਾਵਸਾਇਤਾ = ਕਾਮ-ਵਾਸਨਾ ਨੂੰ ਰੋਕਣ ਦੀ ਸੱਤਿਆ। ਨਿਧਾਨ = (ਨੌ) ਖ਼ਜ਼ਾਨੇ {ਸਾਰੇ ਜਗਤ ਦੇ ਨੌ ਖ਼ਾਜ਼ਾਨੇ ਮਿਥੇ ਗਏ ਹਨ। ਇਹਨਾਂ ਖ਼ਜ਼ਾਨਿਆਂ ਦਾ ਮਾਲਕ ਕੁਬੇਰ ਦੇਵਤਾ ਮੰਨਿਆ ਗਿਆ ਹੈ}। mhwpd`mÓc pd`mÓc _zKo mkr kÁCpO [mukuNd kuNd nolwÓc, KvLÓc inDXo nv[ ਪਦਮ = ਸੋਨਾ ਚਾਂਦੀ। ਮਹਾ ਪਦਮ = ਹੀਰੇ ਜਵਾਹਰਾਤ। ਸੰਖ = ਸੁੰਦਰ ਭੋਜਨ ਤੇ ਕੱਪੜੇ। ਮਕਰ = ਸ਼ਸਤ੍ਰ ਵਿੱਦਿਆ ਦੀ ਪ੍ਰਾਪਤੀ, ਰਾਜ ਦਰਬਾਰ ਵਿਚ ਮਾਣ। ਮੁਕੰਦੁ = ਰਾਗ ਆਦਿਕ ਕੋਮਲ ਹੁਨਰਾਂ ਦੀ ਪ੍ਰਾਪਤੀ। ਕੁੰਦ = ਸੋਨੇ ਦੀ ਸੁਦਾਗਰੀ। ਨੀਲ = ਮੋਤੀ ਮੂੰਗੇ ਦੀ ਸੁਦਾਗਰੀ। ਕੱਛਪ = ਕੱਪੜੇ ਦਾਣੇ ਦੀ ਸੁਦਾਗਰੀ। ਕਰ ਤਲ = ਹੱਥਾਂ ਦੀਆਂ ਤਲੀਆਂ ਉਤੇ। ਪਾਰਾਵਰਿਆਂ = ਪਾਰ-ਅਵਰ, ਪਾਰਲਾ ਉਰਲਾ ਬੰਨਾ।4।
10
https://www.gurugranthdarpan.net/0010.html
ਰਾਗੁ ਆਸਾ ਮਹਲਾ ੪ ਸੋ ਪੁਰਖੁ ੴ ਸਤਿਗੁਰ ਪ੍ਰਸਾਦਿ ॥ ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥ ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥ ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥ ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥ ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥
ਉਹ ਪਰਮਾਤਮਾ ਸਾਰੇ ਜੀਵਾਂ ਵਿਚ ਵਿਆਪਕ ਹੈ (ਫਿਰ ਭੀ) ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ, ਅਪਹੁੰਚ ਹੈ ਅਤੇ ਬੇਅੰਤ ਹੈ। ਹੇ ਸਦਾ ਕਾਇਮ ਰਹਿਣ ਵਾਲੇ ਅਤੇ ਸਭ ਜੀਵਾਂ ਨੂੰ ਪੈਦਾ ਕਰਨ ਵਾਲੇ ਹਰੀ! ਸਾਰੇ ਜੀਵ ਤੈਨੂੰ ਸਦਾ ਸਿਮਰਦੇ ਹਨ, ਤੇਰਾ ਧਿਆਨ ਧਰਦੇ ਹਨ। ਹੇ ਪ੍ਰਭੂ! ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਨ, ਤੂੰ ਹੀ ਸਭ ਜੀਵਾਂ ਦਾ ਰਾਜ਼ਕ ਹੈਂ। ਹੇ ਸੰਤ ਜਨੋ! ਉਸ ਪਰਮਾਤਮਾ ਦਾ ਧਿਆਨ ਧਰਿਆ ਕਰੋ, ਉਹ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ। ਉਹ (ਸਭ ਜੀਵਾਂ ਵਿਚ ਵਿਆਪਕ ਹੋਣ ਕਰਕੇ) ਆਪ ਹੀ ਮਾਲਕ ਹੈ ਅਤੇ ਆਪ ਹੀ ਸੇਵਕ ਹੈ। ਹੇ ਨਾਨਕ! ਉਸ ਤੋਂ ਬਿਨਾ) ਜੀਵ ਵਿਚਾਰੇ ਕੀਹ ਹਨ? (ਉਸ ਹਰੀ ਤੋਂ ਵੱਖਰੀ ਜੀਵਾਂ ਦੀ ਕੋਈ ਹਸਤੀ ਨਹੀਂ) ।1।
ਸੋ = ਉਹ। ਪੁਰਖੁ = {puir _oqy eiq purò} ਜੋ ਹਰੇਕ ਸਰੀਰ ਵਿਚ ਵਿਆਪਕ ਹੈ। ਨਿਰੰਜਨੁ = ਨਿਰ-ਅੰਜਨੁ। ਅੰਜਨੁ = ਕਾਲਖ, ਮਾਇਆ ਦਾ ਪ੍ਰਭਾਵ} ਜਿਸ ਉੱਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ। ਅਗਮ = ਅਪਹੁੰਚ {ਗਮ = ਪਹੁੰਚ}। ਅਪਾਰਾ = ਅ-ਪਾਰ, ਜਿਸ ਦਾ ਪਾਰਲਾ ਬੰਨਾ ਨਾਹ ਲੱਭ ਸਕੇ, ਬੇਅੰਤ। ਸਭਿ = ਸਾਰੇ ਜੀਵ = {ਲਫ਼ਜ਼ 'ਜੀਉ' ਤੋਂ ਬਹੁ-ਵਚਨ}। ਦਾਤਾਰਾ = ਰਾਜ਼ਕ। ਠਾਕੁਰੁ = ਮਾਲਕ।1।
11
https://www.gurugranthdarpan.net/0011.html
ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥ ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥ ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥ ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥ ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥੨॥{ਪੰਨਾ 11}
ਹੇ ਹਰੀ! ਤੂੰ ਹਰੇਕ ਸਰੀਰ ਵਿਚ ਵਿਆਪਕ ਹੈਂ; ਤੂੰ ਸਾਰੇ ਜੀਵਾਂ ਵਿਚ ਇਕ-ਰਸ ਮੌਜੂਦ ਹੈਂ, ਤੂੰ ਇਕ ਆਪ ਹੀ ਸਭ ਵਿਚ ਸਮਾਇਆ ਹੋਇਆ ਹੈਂ। (ਫਿਰ ਭੀ) ਕਈ ਜੀਵ ਦਾਨੀ ਹਨ, ਕਈ ਜੀਵ ਮੰਗਤੇ ਹਨ– ਇਹ ਸਾਰੇ ਤੇਰੇ ਹੀ ਅਚਰਜ ਤਮਾਸ਼ੇ ਹਨ (ਕਿਉਂਕਿ ਅਸਲ ਵਿਚ) ਤੂੰ ਆਪ ਹੀ ਦਾਤਾਂ ਦੇਣ ਵਾਲਾ ਹੈਂ, ਤੇ, ਆਪ (ਹੀ ਉਹਨਾਂ ਦਾਤਾਂ ਨੂੰ) ਵਰਤਣ ਵਾਲਾ ਹੈਂ। (ਸਾਰੀ ਸ੍ਰਿਸ਼ਟੀ ਵਿਚ) ਮੈਂ ਤੈਥੋਂ ਬਿਨਾ ਕਿਸੇ ਹੋਰ ਨੂੰ ਨਹੀਂ ਪਛਾਣਦਾ (ਤੈਥੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ) । ਮੈਂ ਤੇਰੇ ਕੇਹੜੇ ਕੇਹੜੇ ਗੁਣ ਗਾ ਕੇ ਦੱਸਾਂ? ਤੂੰ ਬੇਅੰਤ ਪਾਰਬ੍ਰਹਮ ਹੈਂ, ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਯਾਦ ਕਰਦੇ ਹਨ ਤੈਨੂੰ ਸਿਮਰਦੇ ਹਨ (ਤੇਰਾ) ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ।2।
ਘਟ = ਸਰੀਰ। ਅੰਤਰਿ = ਅੰਦਰ, ਵਿਚ। ਘਟ ਘਟ ਅੰਤਰਿ = ਹਰੇਕ ਸਰੀਰ ਵਿਚ। ਸਰਬ = ਸਾਰੇ। ਨਿਰੰਤਰਿ = ਅੰਦਰ ਇਕ-ਰਸ। ਸਰਬ ਨਿਰੰਤਰਿ = ਸਾਰਿਆਂ ਵਿਚ ਇਕ-ਰਸ। ਅੰਤਰੁ = ਵਿੱਥ। ਨਿਰੰਤਰਿ = ਵਿੱਥ ਤੋਂ ਬਿਨਾ, ਇਕ-ਰਸ। ਏਕੋ = ਇਕ (ਆਪ) ਹੀ। ਇਕਿ = {ਲਫ਼ਜ਼ 'ਇਕ' ਤੋਂ ਬਹੁ-ਵਚਨ} ਕਈ ਜੀਵ। ਦਾਤੇ = ਦਾਨੀ। ਭੇਖਾਰੀ = ਮੰਗਤੇ। ਸਭਿ = ਸਾਰੇ। ਵਿਡਾਣ = ਅਚਰਜ। ਚੋਜ = ਕੌਤਕ, ਤਮਾਸ਼ੇ। ਭੁਗਤਾ = ਭੋਗਣ ਵਾਲਾ, ਵਰਤਣ ਵਾਲਾ। ਹਉ = ਹਉਂ, ਮੈਂ। ਆਖਿ = ਆਖ ਕੇ। ਵਖਾਣਾ = ਮੈਂ ਬਿਆਨ ਕਰਾਂ। ਸੇਵਹਿ = ਸਿਮਰਦੇ ਹਨ। ਜਨੁ ਨਾਨਕ = {ਪਿਛਲੇ ਬੰਦ ਵਿਚ ਦੇ 'ਜਨ ਨਾਨਕ' ਅਤੇ ਇਸ 'ਜਨੁ ਨਾਨਕੁ' ਦੇ ਫ਼ਰਕ ਨੂੰ ਧਿਆਨ ਨਾਲ ਵੇਖੋ}।2।
11
https://www.gurugranthdarpan.net/0011.html
ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ ॥ ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ ॥ ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥ ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ ॥ ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ ਜਨੁ ਨਾਨਕੁ ਤਿਨ ਬਲਿ ਜਾਸੀ ॥੩॥{ਪੰਨਾ 11}
ਹੇ ਪ੍ਰਭੂ ਜੀ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ ਤੇਰਾ ਧਿਆਨ ਧਰਦੇ ਹਨ, ਉਹ ਬੰਦੇ ਆਪਣੀ ਜ਼ਿੰਦਗੀ ਵਿਚ ਸੁਖੀ ਵੱਸਦੇ ਹਨ। ਜਿਨ੍ਹਾਂ ਮਨੁੱਖਾਂ ਨੇ ਹਰਿ-ਨਾਮ ਸਿਮਰਿਆ ਹੈ, ਉਹ ਸਦਾ ਲਈ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਹੋ ਗਏ ਹਨ, ਉਹਨਾਂ ਦੀ ਜਮਾਂ ਵਾਲੀ ਫਾਹੀ ਟੁੱਟ ਗਈ ਹੈ (ਆਤਮਕ ਮੌਤ ਉਹਨਾਂ ਦੇ ਨੇੜੇ ਨਹੀਂ ਢੁੱਕਦੀ) । ਜਿਨ੍ਹਾਂ ਬੰਦਿਆਂ ਨੇ ਸਦਾ ਨਿਰਭਉ ਪ੍ਰਭੂ ਦਾ ਨਾਮ ਸਿਮਰਿਆ ਹੈ; ਪ੍ਰਭੂ ਉਹਨਾਂ ਦਾ ਸਾਰਾ ਡਰ ਦੂਰ ਕਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਨੇ ਪਿਆਰੇ ਪ੍ਰਭੂ ਨੂੰ ਸਦਾ ਸਿਮਰਿਆ ਹੈ, ਉਹ ਪ੍ਰਭੂ ਦੇ ਰੂਪ ਵਿਚ ਹੀ ਲੀਨ ਹੋ ਗਏ ਹਨ। ਭਾਗਾਂ ਵਾਲੇ ਹਨ ਉਹ ਮਨੁੱਖ, ਧੰਨ ਹਨ ਉਹ ਮਨੁੱਖ, ਜਿਨ੍ਹਾਂ ਪ੍ਰਭੂ ਦਾ ਨਾਮ ਸਿਮਰਿਆ ਹੈ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ।3।
ਹਰਿ ਜੀ = ਹੇ ਪ੍ਰਭੂ ਜੀ! ਧਿਆਵਹਿ = ਸਿਮਰਦੇ ਹਨ। ਸੇ ਜਨ = ਉਹ ਬੰਦੇ। ਜੁਗਿ ਮਹਿ = ਜ਼ਿੰਦਗੀ ਵਿਚ। ਸੁਖਵਾਸੀ = ਸੁਖ ਨਾਲ ਵੱਸਣ ਵਾਲੇ। ਮੁਕਤੁ = (ਮਾਇਆ ਦੇ ਬੰਧਨਾਂ ਤੋਂ) ਆਜ਼ਾਦ। ਫਾਸੀ = ਫਾਹੀ। ਭਉ ਸਭੁ = ਸਾਰਾ ਡਰ। ਗਵਾਸੀ = ਦੂਰ ਕਰ ਦੇਂਦਾ ਹੈ। ਰੂਪਿ = ਰੂਪ ਵਿਚ। ਸਮਾਸੀ = ਮਿਲ ਜਾਂਦੇ ਹਨ। ਧੰਨ = ਭਾਗਾਂ ਵਾਲੇ। ਬਲਿ ਜਾਸੀ = ਸਦਕੇ ਜਾਂਦਾ ਹੈ।3।
11
https://www.gurugranthdarpan.net/0011.html
ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ ਬੇਅੰਤਾ ॥ ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥ ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥ ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥ ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥{ਪੰਨਾ 11}
ਹੇ ਪ੍ਰਭੂ! ਤੇਰੀ ਭਗਤੀ ਦੇ ਬੇਅੰਤ ਖ਼ਜਾਨੇ ਭਰੇ ਪਏ ਹਨ। ਹੇ ਹਰੀ! ਅਨੇਕਾਂ ਤੇ ਬੇਅੰਤ ਤੇਰੇ ਭਗਤ ਤੇਰੀ ਸਿਫ਼ਤਿ-ਸਾਲਾਹ ਕਰ ਰਹੇ ਹਨ। ਹੇ ਪ੍ਰਭੂ! ਅਨੇਕਾਂ ਜੀਵ ਤੇਰੀ ਪੂਜਾ ਕਰਦੇ ਹਨ। ਬੇਅੰਤ ਜੀਵ (ਤੈਨੂੰ ਮਿਲਣ ਲਈ) ਤਪ ਸਾਧਦੇ ਹਨ। ਤੇਰੇ ਅਨੇਕਾਂ (ਸੇਵਕ) ਕਈ ਸਿਮ੍ਰਿਤਿਆਂ ਅਤੇ ਸ਼ਾਸਤ੍ਰ ਪੜ੍ਹਦੇ ਹਨ (ਅਤੇ ਉਹਨਾਂ ਦੇ ਦੱਸੇ ਹੋਏ) ਛੇ ਧਾਰਮਿਕ ਕੰਮ ਤੇ ਹੋਰ ਕਰਮ ਕਰਦੇ ਹਨ। ਹੇ ਦਾਸ ਨਾਨਕ! ਉਹੀ ਭਗਤ ਭਲੇ ਹਨ (ਉਹਨਾਂ ਦੀ ਹੀ ਘਾਲ ਕਬੂਲ ਹੋਈ ਜਾਣੋ) ਜੋ ਪਿਆਰੇ ਹਰਿ-ਭਗਵੰਤ ਨੂੰ ਪਿਆਰੇ ਲੱਗਦੇ ਹਨ।4।
ਭਗਤਿ ਭੰਡਾਰ = ਭਗਤੀ ਦੇ ਖ਼ਜ਼ਾਨੇ। ਭਗਤ = ਭਗਤੀ ਕਰਨ ਵਾਲੇ {ਨੋਟ: ਲਫ਼ਜ਼ 'ਭਗਤਿ' ਅਤੇ 'ਭਗਤ' ਦਾ ਫ਼ਰਕ ਚੇਤੇ ਰੱਖਣ-ਜੋਗ ਹੈ}। ਅਨਿਕ = ਅਨੇਕਾਂ। ਤਪੁ = ਧੂਣੀਆਂ ਆਦਿਕ ਦਾ ਸਰੀਰਕ ਔਖ। ਸਿਮ੍ਰਿਤਿ = ਉਹ ਧਾਰਮਿਕ ਪੁਸਤਕ ਜੋ ਹਿੰਦੂ ਵਿਦਵਾਨ ਰਿਸ਼ੀਆਂ ਨੇ ਵੇਦਾਂ ਨੂੰ ਚੇਤੇ ਕਰ ਕੇ ਆਪਣੇ ਸਮਾਜ ਦੀ ਅਗਵਾਈ ਲਈ ਲਿਖੇ, ਇਹਨਾਂ ਦੀ ਗਿਣਤੀ 27 ਦੇ ਕਰੀਬ ਹੈ। ਸਾਸਤ = ਹਿੰਦੂ ਧਰਮ ਦੇ ਫਲਸਫ਼ੇ ਦੇ ਪੁਸਤਕ ਜੋ ਗਿਣਤੀ ਵਿਚ ਛੇ ਹਨ– ਸਾਂਖ, ਯੋਗ, ਨਿਆਇ, ਵੈਸ਼ੇਸ਼ਿਕ, ਮੀਮਾਂਸਾ, ਵੇਦਾਂਤ। ਕਿਰਿਆ = ਧਾਰਮਿਕ ਸੰਸਕਾਰ। ਖਟੁ = ਛੇ। ਖਟੁ ਕਰਮ = ਮਨੂ-ਸਿਮ੍ਰਿਤੀ ਅਨੁਸਾਰ ਇਹ ਛੇ ਕਰਮ ਇਉਂ ਹਨ– ਵਿਦਿਆ ਪੜ੍ਹਨੀ ਤੇ ਪੜ੍ਹਾਣੀ; ਜੱਗ ਕਰਨਾ ਤੇ ਜੱਗ ਕਰਾਣਾ; ਦਾਨ ਦੇਣਾ ਤੇ ਦਾਨ ਲੈਣਾ। ਕਰੰਤਾ = ਕਰਦੇ ਹਨ। ਭਾਵਹਿ = ਚੰਗੇ ਲੱਗਦੇ ਹਨ।4।
11
https://www.gurugranthdarpan.net/0011.html
ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥ ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥ ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥ ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥ ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੧॥{ਪੰਨਾ 11}
ਹੇ ਪ੍ਰਭੂ! ਤੂੰ (ਸਾਰੇ ਜਗਤ ਦਾ) ਮੂਲ ਹੈਂ, ਸਭ ਵਿਚ ਵਿਆਪਕ ਹੈਂ, ਬੇਅੰਤ ਹੈਂ, ਸਭ ਦਾ ਪੈਦਾ ਕਰਨ ਵਾਲਾ ਹੈਂ, ਅਤੇ ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ। ਤੂੰ ਹਰੇਕ ਜੁਗ ਵਿਚ ਇਕ ਆਪ ਹੀ ਹੈਂ, ਤੂੰ ਸਦਾ ਹੀ ਆਪ ਹੀ ਆਪ ਹੈਂ, ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਸਭ ਦਾ ਪੈਦਾ ਕਰਨ ਵਾਲਾ ਹੈਂ, ਸਭ ਦੀ ਸਾਰ ਲੈਣ ਵਾਲਾ ਹੈਂ। ਹੇ ਪ੍ਰਭੂ! ਜਗਤ ਵਿਚ ਉਹੀ ਹੁੰਦਾ ਹੈ ਜੋ ਤੈਨੂੰ ਆਪ ਨੂੰ ਚੰਗਾ ਲੱਗਦਾ ਹੈ, ਉਹੀ ਹੁੰਦਾ ਹੈ ਜੋ ਤੂੰ ਆਪ ਹੀ ਕਰਦਾ ਹੈਂ। ਹੇ ਪ੍ਰਭੂ! ਸਾਰੀ ਸ੍ਰਿਸ਼ਟੀ ਤੂੰ ਆਪ ਹੀ ਪੈਦਾ ਕੀਤੀ ਹੈ। ਤੂੰ ਆਪ ਹੀ ਇਸ ਨੂੰ ਪੈਦਾ ਕਰਕੇ ਆਪ ਹੀ ਇਸ ਨੂੰ ਨਾਸ ਕਰਦਾ ਹੈਂ। ਦਾਸ ਨਾਨਕ ਉਸ ਕਰਤਾਰ ਦੇ ਗੁਣ ਗਾਂਦਾ ਹੈ ਜੋ ਹਰੇਕ ਜੀਵ ਦੇ ਦਿਲ ਦੀ ਜਾਣਨ ਵਾਲਾ ਹੈ।5।1।
ਆਦਿ = ਮੁੱਢ। ਅਪਰੰਪਰੁ = ਅ-ਪਰੰ-ਪਰ, ਜਿਸ ਦਾ ਪਰਲੇ ਤੋਂ ਪਰਲਾ ਬੰਨਾ ਨਾਹ ਲੱਭ ਸਕੇ, ਬੇਅੰਤ। ਤੁਧੁ ਜੇਵਡੁ = ਤੇਰੇ ਜੇਡਾ, ਤੇਰੇ ਬਰਾਬਰ ਦਾ। ਅਵਰੁ = ਹੋਰ। ਜੁਗੁ ਜੁਗੁ = ਹਰੇਕ ਜੁਗੁ ਵਿਚ। ਏਕੋ = ਇਕ ਆਪ ਹੀ। ਨਿਹਚਲੁ = ਨਾਹ ਹਿੱਲਣ ਵਾਲਾ, ਅਟੱਲ। ਵਰਤੈ = ਹੁੰਦਾ ਹੈ। ਸੁ = ਉਹ। ਸਭ = ਸਾਰੀ। ਉਪਾਈ = ਪੈਦਾ ਕੀਤੀ। ਸਿਰਜਿ = ਪੈਦਾ ਕਰ ਕੇ। ਆਪੇ = ਆਪ ਹੀ। ਗੋਈ = ਨਾਸ ਕੀਤੀ। ਜਾਣੋਈ = ਜਾਣਨ ਵਾਲਾ। ਸਭਸੈ ਕਾ = ਹਰੇਕ (ਦੇ ਦਿਲ) ਦਾ। ਸੋਈ = ਸੰਭਾਲ ਕਰਨ ਵਾਲਾ।5।
11
https://www.gurugranthdarpan.net/0011.html
ਆਸਾ ਮਹਲਾ ੪ ॥ ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥ ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥ ਸਭ ਤੇਰੀ ਤੂੰ ਸਭਨੀ ਧਿਆਇਆ ॥ ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥ ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥ ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥ ਤੂੰ ਦਰੀਆਉ ਸਭ ਤੁਝ ਹੀ ਮਾਹਿ ॥ ਤੁਝ ਬਿਨੁ ਦੂਜਾ ਕੋਈ ਨਾਹਿ ॥ ਜੀਅ ਜੰਤ ਸਭਿ ਤੇਰਾ ਖੇਲੁ ॥ ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥ ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥ ਹਰਿ ਗੁਣ ਸਦ ਹੀ ਆਖਿ ਵਖਾਣੈ ॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ ਸਹਜੇ ਹੀ ਹਰਿ ਨਾਮਿ ਸਮਾਇਆ ॥੩॥ ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥ ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥ ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥ ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੨॥{ਪੰਨਾ 11-12}
(ਹੇ ਪ੍ਰਭੂ!) ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ, ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੂੰ ਹੀ ਮੇਰਾ ਖਸਮ ਹੈਂ। (ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਤੈਨੂੰ ਪਸੰਦ ਆਉਂਦਾ ਹੈ। ਜੋ ਕੁਝ ਤੂੰ ਦੇਵੇਂ, ਮੈਂ ਉਹੀ ਕੁਝ ਪ੍ਰਾਪਤ ਕਰਦਾ ਹਾਂ।1। (ਹੇ ਪ੍ਰਭੂ!) ਸਾਰੀ ਸ੍ਰਿਸ਼ਟੀ ਤੇਰੀ (ਬਣਾਈ ਹੋਈ) ਹੈ, ਸਾਰੇ ਜੀਵ ਤੈਨੂੰ ਹੀ ਸਿਮਰਦੇ ਹਨ। ਜਿਸ ਉੱਤੇ ਤੂੰ ਦਇਆ ਕਰਦਾ ਹੈਂ ਉਸੇ ਨੇ ਤੇਰਾ ਰਤਨ ਵਰਗਾ ਕੀਮਤੀ) ਨਾਮ ਲੱਭਾ ਹੈ। ਜੋ ਮਨੁੱਖ ਗੁਰੂ ਦੇ ਸਨਮੁਖ ਹੋਇਆ ਉਸ ਨੇ (ਇਹ ਰਤਨ) ਲੱਭ ਲਿਆ। ਜੋ ਆਪਣੇ ਮਨ ਦੇ ਪਿੱਛੇ ਤੁਰਿਆ, ਉਸ ਨੇ ਗਵਾ ਲਿਆ। (ਪਰ ਕਿਸੇ ਜੀਵ ਦੇ ਕੀਹ ਵੱਸ? ਹੇ ਪ੍ਰਭੂ!) ਜੀਵ ਨੂੰ ਤੂੰ ਆਪ ਹੀ (ਆਪਣੇ ਨਾਲੋਂ) ਵਿਛੋੜਦਾ ਹੈਂ, ਆਪ ਹੀ ਆਪਣੇ ਨਾਲ ਮਿਲਾਂਦਾ ਹੈਂ।1। (ਹੇ ਪ੍ਰਭੂ!) ਤੂੰ (ਜ਼ਿੰਦਗੀ ਦਾ, ਮਾਨੋ, ਇਕ) ਦਰੀਆ ਹੈਂ, ਸਾਰੇ ਜੀਵ ਤੇਰੇ ਵਿਚ ਹੀ (ਮਾਨੋ, ਲਹਿਰਾਂ) ਹਨ। ਤੈਥੋਂ ਬਿਨਾ (ਤੇਰੇ ਵਰਗਾ) ਹੋਰ ਕੋਈ ਨਹੀਂ ਹੈ। ਇਹ ਸਾਰੇ ਜੀਆ ਜੰਤ ਤੇਰੀ (ਰਚੀ ਹੋਈ) ਖੇਡ ਹੈ। ਜਿਨ੍ਹਾਂ ਦੇ ਮੱਥੇ ਉਤੇ ਵਿਛੋੜੇ ਦਾ ਲੇਖ ਹੈ, ਉਹ ਮਨੁੱਖਾ ਜਨਮ ਪ੍ਰਾਪਤ ਕਰ ਕੇ ਭੀ ਤੈਥੋਂ ਵਿਛੁੜੇ ਹੋਏ ਹਨ। (ਪਰ ਤੇਰੀ ਰਜ਼ਾ ਅਨੁਸਾਰ) ਸੰਜੋਗਾਂ ਦੇ ਲੇਖ ਨਾਲ (ਫਿਰ ਤੇਰੇ ਨਾਲ) ਮਿਲਾਪ ਹੋ ਜਾਂਦਾ ਹੈ।2। (ਹੇ ਪ੍ਰਭੂ!) ਜਿਸ ਮਨੁੱਖ ਨੂੰ ਤੂੰ ਆਪ ਸੂਝ ਬਖ਼ਸ਼ਦਾ ਹੈਂ, ਉਹ ਮਨੁੱਖ (ਜੀਵਨ ਦਾ ਸਹੀ ਰਸਤਾ) ਸਮਝਦਾ ਹੈ। ਉਹ ਮਨੁੱਖ, ਹੇ ਹਰੀ! ਸਦਾ ਤੇਰੇ ਗੁਣ ਗਾਂਦਾ ਹੈ, ਅਤੇ (ਹੋਰਨਾਂ ਨੂੰ) ਉਚਾਰ ਉਚਾਰ ਕੇ ਸੁਣਾਂਦਾ ਹੈ। (ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਸ ਨੇ ਸੁਖ ਹਾਸਲ ਕੀਤਾ ਹੈ। ਉਹ ਮਨੁੱਖ ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿ ਕੇ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ।3। (ਹੇ ਪ੍ਰਭੂ!) ਤੂੰ ਆਪ ਹੀ ਸਭ ਕੁਝ ਪੈਦਾ ਕਰਨ ਵਾਲਾ ਹੈਂ, ਸਭ ਕੁਝ ਤੇਰਾ ਕੀਤਾ ਹੀ ਹੁੰਦਾ ਹੈ। ਤੈਥੋਂ ਬਿਨਾ (ਤੇਰੇ ਵਰਗਾ) ਹੋਰ ਕੋਈ ਨਹੀਂ ਹੈ। ਜੀਵ ਪੈਦਾ ਕਰ ਕੇ ਉਹਨਾਂ ਦੀ ਸੰਭਾਲ ਭੀ ਤੂੰ ਆਪ ਹੀ ਕਰਦਾ ਹੈਂ, ਤੇ, ਹਰੇਕ (ਦੇ ਦਿਲ) ਦੀ ਸਾਰ ਜਾਣਦਾ ਹੈਂ। ਹੇ ਦਾਸ ਨਾਨਕ! ਜੋ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ ਅੰਦਰ ਪਰਮਾਤਮਾ ਪਰਗਟ ਹੋ ਜਾਂਦਾ ਹੈ।4।2।
ਸਚਿਆਰੁ = {ਸਚ-ਆਲਯ} ਥਿਰਤਾ ਦਾ ਘਰ, ਸਦਾ ਕਾਇਮ ਰਹਿਣ ਵਾਲਾ। ਮੈਡਾ = ਮੇਰਾ। ਸਾਂਈ = ਖਸਮ, ਮਾਲਕ। ਤਉ = ਤੈਨੂੰ। ਭਾਵੈ = ਚੰਗਾ ਲੱਗਦਾ ਹੈ। ਥੀਸੀ = ਹੋਵੇਗਾ। ਹਉ = ਹਉਂ, ਮੈਂ। ਪਾਈ = ਪਾਈਂ, ਮੈਂ ਪ੍ਰਾਪਤ ਕਰਦਾ ਹਾਂ।1। ਸਭ = ਸਾਰੀ (ਸ੍ਰਿਸ਼ਟੀ) । ਤੂੰ = ਤੈਨੂੰ। ਗਉੜੀ ਛੰਤ ਮ: 5, ਪੰਨਾ 248 = 'ਮੋਹਨ, ਤੂੰ ਮਾਨਹਿ ਏਕੁ ਜੀ, ਅਵਰ ਸਭ ਰਾਲੀ' = ਇਥੇ ਭੀ ਲਫ਼ਜ਼ 'ਤੂੰ' ਦਾ ਅਰਥ 'ਤੈਨੂੰ' ਹੈ (ਭਾਵ, ਹੇ ਮੋਹਨ ਪ੍ਰਭੂ? ਤੈਨੂੰ ਇੱਕ ਨੂੰ ਹੀ ਲੋਕ-ਨਾਸ ਰਹਿਤ ਮੰਨਦੇ ਹਨ, ਹੋਰ ਸਾਰੀ ਸ੍ਰਿਸ਼ਟੀ ਨਾਸਵੰਤ ਹੈ) । ਇਸੇ ਤਰ੍ਹਾਂ ਸਿਰੀ ਰਾਗੁ ਮ: 5, ਪੰਨਾ 51, ਸ਼ਬਦ ਨੰ: 95 = 'ਜਿਨਿ ਤੂੰ ਸਾਜਿ ਸਵਾਰਿਆ' = ਤੂੰ = ਤੈਨੂੰ। ਪੰਨਾ 52 = 'ਜਿਨ ਤੂੰ ਸੇਵਿਆ ਭਾਉ ਕਰਿ' = ਤੂੰ = ਤੈਨੂੰ। ਪੰਨਾ 61 = 'ਗੁਰਮਤਿ ਤੂੰ ਸਲਾਹਣਾ, ਹੋਰੁ ਕੀਮਤਿ ਕਹਣੁ ਨ ਜਾਇ' = ਤੂੰ = ਤੈਨੂੰ। ਪੰਨਾ 100 = 'ਜਿਨ ਤੂੰ ਜਾਤਾ, ਜੋ ਤੁਧੁ ਮਨਿ ਭਾਣੇ' = ਤੂੰ = ਤੈਨੂੰ। ਪੰਨਾ 102 = 'ਤਿਸੁ ਕੁਰਬਾਣੀ ਜਿਨਿ ਤੂੰ ਸੁਣਿਆ' = ਤੂੰ = ਤੈਨੂੰ। ਪੰਨਾ 130 = 'ਤੁਧੁ ਬਿਨੁ ਅਵਰੁ ਨ ਕੋਈ ਜਾਚਾ, ਗੁਰ ਪਰਸਾਦੀ ਤੂੰ ਪਾਵਣਿਆ' = ਤੂੰ = ਤੈਨੂੰ। ਪੰਨਾ 142 = 'ਭੀ ਤੂੰ ਹੈ ਸਲਾਹਣਾ, ਆਖਣ ਲਹੈ ਨ ਚਾਉ' = ਤੂੰ = ਤੈਨੂੰ। ਹੋਰ ਬਥੇਰੇ ਐਸੇ ਪ੍ਰਮਾਣ ਹਨ}। ਤਿਨਿ = ਉਸ (ਮਨੁੱਖ) ਨੇ। ਗੁਰਮੁਖਿ = ਉਹ ਮਨੁੱਖ ਜਿਸ ਦਾ ਮੂੰਹ ਗੁਰੂ ਵਲ ਹੈ। ਮਨਮੁਖਿ = ਉਹ ਮਨੁੱਖ ਜਿਸ ਦਾ ਮੂੰਹ ਆਪਣੇ ਮਨ ਵਲ ਹੈ।1। ਮਾਹਿ = ਵਿਚ। ਸਭਿ = ਸਾਰੇ। ਵਿਜੋਗਿ = ਵਿਜੋਗ ਦੇ ਕਾਰਨ (ਭਾਵ, ਜਿਸ ਦੇ ਮੱਥੇ ਉੱਤੇ ਵਿਜੋਗ ਦਾ ਲੇਖ ਹੈ) । ਮਿਲਿ = ਮਿਲ ਕੇ, ਮਨੁੱਖਾ ਸਰੀਰ ਪ੍ਰਾਪਤ ਕਰ ਕੇ। ਸੰਜੋਗੀ = ਸੰਜੋਗ (ਦੇ ਲੇਖ) ਨਾਲ। ਮੇਲੁ = ਮਿਲਾਪ।2। ਜਾਣਾਇਹਿ = (ਤੂੰ) ਸਮਝ ਬਖ਼ਸ਼ਦਾ ਹੈਂ। ਸੋਈ = ਉਹੀ। ਸਦ = ਸਦਾ। ਆਖਿ = ਆਖ ਕੇ। ਸਹਜੇ = ਸਹਜਿ, ਆਤਮਕ ਅਡੋਲਤਾ ਵਿਚ। ਨਾਮਿ = ਨਾਮ ਵਿਚ।3। ਆਪੇ = ਆਪ ਹੀ। ਕੀਆ = ਕੀਤਾ ਹੋਇਆ। ਸਭੁ = ਹਰੇਕ ਕੰਮ। ਅਵਰੁ = ਹੋਰ। ਵੇਖਹਿ = ਸੰਭਾਲ ਕਰਦਾ ਹੈਂ। ਸੋਇ = ਸਾਰ। ਗੁਰਮੁਖਿ = ਗੁਰੂ ਦੀ ਸਰਨ ਪੈਣ ਵਾਲਾ ਮਨੁੱਖ।4।
12
https://www.gurugranthdarpan.net/0012.html
ਆਸਾ ਮਹਲਾ ੧ ॥ ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥ ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥ ਮਨ ਏਕੁ ਨ ਚੇਤਸਿ ਮੂੜ ਮਨਾ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥ ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥ ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ ॥੨॥੩॥{ਪੰਨਾ 12}
ਪਦ ਅਰਥ = ਤਿਤੁ = ਉਸ ਵਿਚ {ਲਫ਼ਜ਼ 'ਤਿਸੁ' ਤੋਂ 'ਤਿਤੁ' ਅਧਿਕਰਨ ਕਾਰਕ, ਇਕ-ਵਚਨ ਹੈ}। ਸਰਵਰੁ = ਤਾਲਾਬ। ਸਰਵਰੜਾ = ਭਿਆਨਕ ਤਾਲਾਬ। ਸਰਵਰੜੈ = ਭਿਆਨਕ ਤਾਲਾਬ ਵਿਚ। ਤਿਤੁ ਸਰਵਰੜੈ = ਉਸ ਭਿਆਨਕ ਸਰ ਵਿਚ। ਭਈਲੇ = ਹੋਇਆ ਹੈ। ਪਾਵਕੁ = ਅੱਗ, ਤਿਸ਼੍ਰਨਾ ਦੀ ਅੱਗ। ਤਿਨਹਿ = ਉਸ (ਪ੍ਰਭੂ) ਨੇ (ਆਪ ਹੀ) । ਪੰਕ = ਚਿੱਕੜ। ਪੰਕ ਜੁ ਮੋਹ = ਜੋ ਮੋਹ ਦਾ ਚਿੱਕੜ ਹੈ। ਪਗੁ = ਪੈਰ। ਹਮ ਦੇਖਾ = ਸਾਡੇ ਵੇਖਦਿਆਂ ਹੀ, ਸਾਡੇ ਸਾਹਮਣੇ ਹੀ। ਤਹ = ਉਸ (ਸਾਰ) ਵਿਚ। ਡੂਬੀਅਲੇ = ਡੁੱਬ ਗਏ, ਡੁੱਬ ਰਹੇ ਹਨ।1। ਮਨ = ਹੇ ਮਨ! ਮੂੜ ਮਨਾ = ਹੇ ਮੂਰਖ ਮਨ! ਗਲਿਆ = ਗਲਦੇ ਜਾ ਰਹੇ ਹਨ, ਘਟਦੇ ਜਾ ਰਹੇ ਹਨ।6। ਰਹਾਉ। ਹਉ = ਮੈਂ। ਜਤੀ = ਕਾਮ-ਵਾਸਨਾ ਨੂੰ ਰੋਕਣ ਦਾ ਜਤਨ ਕਰਨ ਵਾਲਾ। ਸਤੀ = ਉੱਚੇ ਆਚਰਨ ਵਾਲਾ। ਮੁਗਧ = ਮੂਰਖ, ਬੇ-ਸਮਝ। ਜਨਮੁ = ਜੀਵਨ। ਪ੍ਰਣਵਤਿ = ਬੇਨਤੀ ਕਰਦਾ ਹੈ।2। ਅਰਥ = (ਹੇ ਭਾਈ! ਸਾਡੀ ਜੀਵਾਂ ਦੀ) ਉਸ ਭਿਆਨਕ (ਸੰਸਾਰ-) ਸਰੋਵਰ ਵਿਚ ਵੱਸੋਂ ਹੈ (ਜਿਸ ਵਿਚ) ਉਸ ਪ੍ਰਭੂ ਨੇ ਆਪ ਹੀ ਪਾਣੀ (ਦੇ ਥਾਂ ਤ੍ਰਿਸ਼ਨਾ ਦੀ) ਅੱਗ ਪੈਦਾ ਕੀਤੀ ਹੋਈ ਹੈ (ਅਤੇ ਉਸ ਭਿਆਨਕ ਸਰੀਰ ਵਿਚ) ਜੋ ਮੋਹ ਦਾ ਚਿੱਕੜ ਹੈ (ਉਸ ਵਿਚ ਜੀਵਾਂ ਦਾ) ਪੈਰ ਚੱਲ ਨਹੀਂ ਸਕਦਾ (ਜੀਵ ਮੋਹ ਦੇ ਚਿੱਕੜ ਵਿਚ ਫਸੇ ਪਏ ਹਨ) । ਸਾਡੇ ਸਾਹਮਣੇ ਹੀ (ਅਨੇਕਾਂ ਜੀਵ ਮੋਹ ਦੇ ਚਿੱਕੜ ਵਿਚ ਫਸ ਕੇ) ਉਸ (ਤ੍ਰਿਸ਼ਨਾ-ਅੱਗ ਦੇ ਅਸਗਾਹ ਸਮੁੰਦਰ) ਵਿਚ ਡੁੱਬਦੇ ਜਾ ਰਹੇ ਹਨ।1। ਹੇ ਮਨ! ਹੇ ਮੂਰਖ ਮਨ! ਤੂੰ ਇੱਕ ਪਰਮਾਤਮਾ ਨੂੰ ਯਾਦ ਨਹੀਂ ਕਰਦਾ। ਤੂੰ ਜਿਉਂ ਜਿਉਂ ਪਰਮਾਤਮਾ ਨੂੰ ਵਿਸਾਰਦਾ ਜਾ ਰਿਹਾ ਹੈਂ, ਤੇਰੇ (ਅੰਦਰੋਂ) ਗੁਣ ਘਟਦੇ ਜਾ ਰਹੇ ਹਨ।1। ਰਹਾਉ। (ਹੇ ਪ੍ਰਭੂ!) ਨਾਹ ਮੈਂ ਜਤੀ ਹਾਂ, ਨਾਹ ਮੈਂ ਸਤੀ ਹਾਂ, ਨਾਹ ਹੀ ਮੈਂ ਪੜ੍ਹਿਆ ਹੋਇਆ ਹਾਂ, ਮੇਰਾ ਜੀਵਨ ਤਾਂ ਮੂਰਖ ਬੇਸਮਝਾਂ ਵਾਲਾ ਬਣਿਆ ਹੋਇਆ ਹੈ (ਭਾਵ, ਜਤ, ਸਤ ਅਤੇ ਵਿੱਦਿਆ ਇਸ ਤ੍ਰਿਸ਼ਨਾ ਦੀ ਅੱਗ ਅਤੇ ਮੋਹ ਦੇ ਚਿੱਕੜ ਵਿਚ ਡਿਗਣੋਂ ਬਚਾ ਨਹੀਂ ਸਕਦੇ। ਜੇ ਮਨੁੱਖ ਪ੍ਰਭੂ ਨੂੰ ਭੁਲਾ ਦੇਵੇ, ਤਾਂ ਜਤ ਸਤ ਵਿੱਦਿਆ ਦੇ ਹੁੰਦਿਆਂ ਭੀ ਮਨੁੱਖ ਦੀ ਜ਼ਿੰਦਗੀ ਮਹਾਮੂਰਖਾਂ ਵਾਲੀ ਹੁੰਦੀ ਹੈ) । ਸੋ, ਨਾਨਕ ਬੇਨਤੀ ਕਰਦਾ ਹੈ– (ਹੇ ਪ੍ਰਭੂ! ਮੈਨੂੰ) ਉਹਨਾਂ (ਗੁਰਮੁਖਾਂ) ਦੀ ਸਰਨ ਵਿਚ (ਰੱਖ) , ਜਿਨ੍ਹਾਂ ਨੂੰ ਤੂੰ ਨਹੀਂ ਭੁੱਲਿਆ (ਜਿਨ੍ਹਾਂ ਨੂੰ ਤੇਰੀ ਯਾਦ ਨਹੀਂ ਭੁੱਲੀ) ।2।3।
ਪਦ ਅਰਥ = ਤਿਤੁ = ਉਸ ਵਿਚ {ਲਫ਼ਜ਼ 'ਤਿਸੁ' ਤੋਂ 'ਤਿਤੁ' ਅਧਿਕਰਨ ਕਾਰਕ, ਇਕ-ਵਚਨ ਹੈ}। ਸਰਵਰੁ = ਤਾਲਾਬ। ਸਰਵਰੜਾ = ਭਿਆਨਕ ਤਾਲਾਬ। ਸਰਵਰੜੈ = ਭਿਆਨਕ ਤਾਲਾਬ ਵਿਚ। ਤਿਤੁ ਸਰਵਰੜੈ = ਉਸ ਭਿਆਨਕ ਸਰ ਵਿਚ। ਭਈਲੇ = ਹੋਇਆ ਹੈ। ਪਾਵਕੁ = ਅੱਗ, ਤਿਸ਼੍ਰਨਾ ਦੀ ਅੱਗ। ਤਿਨਹਿ = ਉਸ (ਪ੍ਰਭੂ) ਨੇ (ਆਪ ਹੀ) । ਪੰਕ = ਚਿੱਕੜ। ਪੰਕ ਜੁ ਮੋਹ = ਜੋ ਮੋਹ ਦਾ ਚਿੱਕੜ ਹੈ। ਪਗੁ = ਪੈਰ। ਹਮ ਦੇਖਾ = ਸਾਡੇ ਵੇਖਦਿਆਂ ਹੀ, ਸਾਡੇ ਸਾਹਮਣੇ ਹੀ। ਤਹ = ਉਸ (ਸਾਰ) ਵਿਚ। ਡੂਬੀਅਲੇ = ਡੁੱਬ ਗਏ, ਡੁੱਬ ਰਹੇ ਹਨ।1। ਮਨ = ਹੇ ਮਨ! ਮੂੜ ਮਨਾ = ਹੇ ਮੂਰਖ ਮਨ! ਗਲਿਆ = ਗਲਦੇ ਜਾ ਰਹੇ ਹਨ, ਘਟਦੇ ਜਾ ਰਹੇ ਹਨ।6। ਰਹਾਉ। ਹਉ = ਮੈਂ। ਜਤੀ = ਕਾਮ-ਵਾਸਨਾ ਨੂੰ ਰੋਕਣ ਦਾ ਜਤਨ ਕਰਨ ਵਾਲਾ। ਸਤੀ = ਉੱਚੇ ਆਚਰਨ ਵਾਲਾ। ਮੁਗਧ = ਮੂਰਖ, ਬੇ-ਸਮਝ। ਜਨਮੁ = ਜੀਵਨ। ਪ੍ਰਣਵਤਿ = ਬੇਨਤੀ ਕਰਦਾ ਹੈ।2। ਅਰਥ = (ਹੇ ਭਾਈ! ਸਾਡੀ ਜੀਵਾਂ ਦੀ) ਉਸ ਭਿਆਨਕ (ਸੰਸਾਰ-) ਸਰੋਵਰ ਵਿਚ ਵੱਸੋਂ ਹੈ (ਜਿਸ ਵਿਚ) ਉਸ ਪ੍ਰਭੂ ਨੇ ਆਪ ਹੀ ਪਾਣੀ (ਦੇ ਥਾਂ ਤ੍ਰਿਸ਼ਨਾ ਦੀ) ਅੱਗ ਪੈਦਾ ਕੀਤੀ ਹੋਈ ਹੈ (ਅਤੇ ਉਸ ਭਿਆਨਕ ਸਰੀਰ ਵਿਚ) ਜੋ ਮੋਹ ਦਾ ਚਿੱਕੜ ਹੈ (ਉਸ ਵਿਚ ਜੀਵਾਂ ਦਾ) ਪੈਰ ਚੱਲ ਨਹੀਂ ਸਕਦਾ (ਜੀਵ ਮੋਹ ਦੇ ਚਿੱਕੜ ਵਿਚ ਫਸੇ ਪਏ ਹਨ) । ਸਾਡੇ ਸਾਹਮਣੇ ਹੀ (ਅਨੇਕਾਂ ਜੀਵ ਮੋਹ ਦੇ ਚਿੱਕੜ ਵਿਚ ਫਸ ਕੇ) ਉਸ (ਤ੍ਰਿਸ਼ਨਾ-ਅੱਗ ਦੇ ਅਸਗਾਹ ਸਮੁੰਦਰ) ਵਿਚ ਡੁੱਬਦੇ ਜਾ ਰਹੇ ਹਨ।1। ਹੇ ਮਨ! ਹੇ ਮੂਰਖ ਮਨ! ਤੂੰ ਇੱਕ ਪਰਮਾਤਮਾ ਨੂੰ ਯਾਦ ਨਹੀਂ ਕਰਦਾ। ਤੂੰ ਜਿਉਂ ਜਿਉਂ ਪਰਮਾਤਮਾ ਨੂੰ ਵਿਸਾਰਦਾ ਜਾ ਰਿਹਾ ਹੈਂ, ਤੇਰੇ (ਅੰਦਰੋਂ) ਗੁਣ ਘਟਦੇ ਜਾ ਰਹੇ ਹਨ।1। ਰਹਾਉ। (ਹੇ ਪ੍ਰਭੂ!) ਨਾਹ ਮੈਂ ਜਤੀ ਹਾਂ, ਨਾਹ ਮੈਂ ਸਤੀ ਹਾਂ, ਨਾਹ ਹੀ ਮੈਂ ਪੜ੍ਹਿਆ ਹੋਇਆ ਹਾਂ, ਮੇਰਾ ਜੀਵਨ ਤਾਂ ਮੂਰਖ ਬੇਸਮਝਾਂ ਵਾਲਾ ਬਣਿਆ ਹੋਇਆ ਹੈ (ਭਾਵ, ਜਤ, ਸਤ ਅਤੇ ਵਿੱਦਿਆ ਇਸ ਤ੍ਰਿਸ਼ਨਾ ਦੀ ਅੱਗ ਅਤੇ ਮੋਹ ਦੇ ਚਿੱਕੜ ਵਿਚ ਡਿਗਣੋਂ ਬਚਾ ਨਹੀਂ ਸਕਦੇ। ਜੇ ਮਨੁੱਖ ਪ੍ਰਭੂ ਨੂੰ ਭੁਲਾ ਦੇਵੇ, ਤਾਂ ਜਤ ਸਤ ਵਿੱਦਿਆ ਦੇ ਹੁੰਦਿਆਂ ਭੀ ਮਨੁੱਖ ਦੀ ਜ਼ਿੰਦਗੀ ਮਹਾਮੂਰਖਾਂ ਵਾਲੀ ਹੁੰਦੀ ਹੈ) । ਸੋ, ਨਾਨਕ ਬੇਨਤੀ ਕਰਦਾ ਹੈ– (ਹੇ ਪ੍ਰਭੂ! ਮੈਨੂੰ) ਉਹਨਾਂ (ਗੁਰਮੁਖਾਂ) ਦੀ ਸਰਨ ਵਿਚ (ਰੱਖ) , ਜਿਨ੍ਹਾਂ ਨੂੰ ਤੂੰ ਨਹੀਂ ਭੁੱਲਿਆ (ਜਿਨ੍ਹਾਂ ਨੂੰ ਤੇਰੀ ਯਾਦ ਨਹੀਂ ਭੁੱਲੀ) ।2।3।
12
https://www.gurugranthdarpan.net/0012.html
ਆਸਾ ਮਹਲਾ ੫ ॥ ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥ ਅਵਰਿ ਕਾਜ ਤੇਰੈ ਕਿਤੈ ਨ ਕਾਮ ॥ ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥ ਸਰੰਜਾਮਿ ਲਾਗੁ ਭਵਜਲ ਤਰਨ ਕੈ ॥ ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥ ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥ ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥ ਕਹੁ ਨਾਨਕ ਹਮ ਨੀਚ ਕਰੰਮਾ ॥ ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥{ਪੰਨਾ 12}
(ਹੇ ਭਾਈ!) ਤੈਨੂੰ ਸੋਹਣਾ ਮਨੁੱਖਾ ਸਰੀਰ ਮਿਲਿਆ ਹੈ। ਪਰਮਾਤਮਾ ਨੂੰ ਮਿਲਣ ਦਾ ਤੇਰੇ ਲਈ ਇਹੀ ਮੌਕਾ ਹੈ। (ਜੇ ਪ੍ਰਭੂ ਨੂੰ ਮਿਲਣ ਲਈ ਕੋਈ ਉੱਦਮ ਨਾਹ ਕੀਤਾ, ਤਾਂ) ਹੋਰ ਸਾਰੇ ਕੰਮ ਤੇਰੇ ਆਪਣੇ ਕਿਸੇ ਭੀ ਅਰਥ ਨਹੀਂ (ਤੇਰੀ ਜਿੰਦ ਨੂੰ ਕੋਈ ਲਾਭ ਨਹੀਂ ਅਪੜਾਣਗੇ) । (ਇਸ ਵਾਸਤੇ) ਸਾਧ ਸੰਗਤਿ ਵਿਚ (ਭੀ) ਮਿਲ ਬੈਠਿਆ ਕਰ (ਸਾਧ ਸੰਗਤਿ ਵਿਚ ਬੈਠ ਕੇ ਭੀ) ਸਿਰਫ਼ ਪਰਮਾਤਮਾ ਦਾ ਨਾਮ ਸਿਮਰਿਆ ਕਰ (ਸਾਧ ਸੰਗਤਿ ਵਿਚ ਬੈਠਣ ਦਾ ਭੀ ਤਦੋਂ ਹੀ ਲਾਭ ਹੈ ਜੇ ਉਥੇ ਤੂੰ ਪਰਮਾਤਮਾ ਦੀ ਸਿਫ਼ਤਿ-ਸਾਲਹ ਵਿਚ ਜੁੜੇਂ) ।1। (ਹੇ ਭਾਈ!) ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਦੇ (ਭੀ) ਆਹਰੇ ਲੱਗ। (ਨਿਰੇ) ਮਾਇਆ ਦੇ ਪਿਆਰ ਵਿਚ ਮਨੁੱਖਾ ਜਨਮ ਵਿਅਰਥ ਜਾ ਰਿਹਾ ਹੈ।1। ਰਹਾਉ। (ਹੇ ਭਾਈ!) ਤੂੰ ਪ੍ਰਭੂ ਦਾ ਸਿਮਰਨ ਨਹੀਂ ਕਰਦਾ, (ਪ੍ਰਭੂ ਨੂੰ ਮਿਲਣ ਲਈ ਸੇਵਾ ਆਦਿਕ ਦਾ ਕੋਈ) ਉੱਦਮ ਨਹੀਂ ਕਰਦਾ, ਮਨ ਨੂੰ ਵਿਕਾਰਾਂ ਵਲੋਂ ਰੋਕਣ ਦਾ ਤੂੰ ਜਤਨ ਨਹੀਂ ਕਰਦਾ = ਤੂੰ (ਅਜੇਹਾ ਕੋਈ) ਧਰਮ ਨਹੀਂ ਕਮਾਂਦਾ। ਨਾਹ ਤੂੰ ਗੁਰੂ ਦੀ ਸੇਵਾ ਕੀਤੀ, ਨਾਹ ਤੂੰ ਮਾਲਕ ਪ੍ਰਭੂ ਦਾ ਨਾਮ ਸਿਮਰਨ ਕੀਤਾ। ਹੇ ਨਾਨਕ! (ਪ੍ਰਭੂ ਦੇ ਦਰ ਤੇ ਅਰਦਾਸ ਕਰ, ਤੇ) ਆਖ– (ਹੇ ਪ੍ਰਭੂ!) ਅਸੀਂ ਜੀਵ ਮੰਦ-ਕਰਮੀ ਹਾਂ (ਤੇਰੀ ਸਰਨ ਪਏ ਹਾਂ) , ਸਰਨ ਪਿਆਂ ਦੀ ਲਾਜ ਰੱਖ।2।4। ਜੇ ਇਹ ਦੋਵੇਂ ਸੰਗ੍ਰਹਿ ਵੱਖ ਵੱਖ ਨਾਹ ਹੁੰਦੇ ਤਾਂ ਇਹਨਾਂ ਦੀ ਰਲਵੀਂ ਤਰਤੀਬ ਇਉਂ ਹੁੰਦੀ: ਮ: 1 = ਸੋਦਰੁ ਕੇਹਾ; ਸੁਣਿ ਵਡਾ; ਆਖਾ ਜੀਵਾ; ਤਿਤੁ ਸਰਵਰੜੈ (4 ਸ਼ਬਦ)ਮ: 4 = ਹਰਿ ਕੇ ਜਨ; ਸੋ ਪੁਰਖੁ; ਤੂੰ ਕਰਤਾ . . . . . . . . . .(3 ਸ਼ਬਦ)ਮ: 5 = ਕਾਹੇ ਰੇ ਮਨ; ਭਈ ਪਰਾਪਤਿ . . . . . . . . . . . . .(2 ਸ਼ਬਦ) . . . . . . . ਜੋੜ . . . . . . . . . . . . . . . . . . . . . . . . . . . 9 ਸ਼ਬਦ
ਪਦ ਅਰਥ = ਭਈ ਪਰਾਪਤਿ = ਮਿਲੀ ਹੈ। ਦੇਹੁਰੀਆ = ਸੋਹਣੀ ਦੇਹ, ਸੋਹਣਾ ਸਰੀਰ। ਮਾਨੁਖ ਦੇਹੁਰੀਆ = ਸੋਹਣਾ ਮਨੁੱਖਾ ਸਰੀਰ। ਬਰੀਆ = ਵਾਰੀ, ਮੌਕਾ, ਸਮਾ। ਅਵਰਿ = ਹੋਰ ਸਾਰੇ {ਅਵਰੁ = ਇਕ-ਵਚਨ। ਅਵਰਿ = ਬਹੁ-ਵਚਨ}। ਭਜੁ = ਯਾਦ ਕਰ, ਸਿਮਰ।1। ਸਰੰਜਾਮਿ = ਇੰਤਜ਼ਾਮ ਵਿਚ, ਆਹਰ ਵਿਚ। ਲਾਗੁ = ਲੱਗ। ਭਵਜਲ = ਸੰਸਾਰ-ਸਮੁੰਦਰ। ਤਰਨ ਕੈ ਸਰੰਜਾਮਿ = ਪਾਰ ਲੰਘਣ ਦੇ ਆਹਰ ਵਿਚ। ਬ੍ਰਿਥਾ = ਵਿਅਰਥ। ਜਾਤ = ਜਾ ਰਿਹਾ ਹੈ। ਰੰਗਿ = ਪਿਆਰ ਵਿਚ।1। ਰਹਾਉ। ਜਪੁ = ਸਿਮਰਨ। ਤਪੁ = ਸੇਵਾ ਆਦਿਕ ਉੱਦਮ। ਸੰਜਮੁ = ਮਨ ਨੂੰ ਵਿਕਾਰਾਂ ਵਲੋਂ ਰੋਕਣ ਦਾ ਚੰਗੀ ਤਰ੍ਹਾਂ ਆਹਰ। ਸਾਧੂ = ਗੁਰੂ। ਸੇਵਾ ਹਰਿ ਰਾਇਆ = ਮਾਲਕ ਪ੍ਰਭੂ ਦਾ ਸਿਮਰਨ। ਕਹੁ = ਆਖ। ਨਾਨਕ = ਹੇ ਨਾਨਕ! ਹਮ = ਅਸੀਂ ਜੀਵ। ਨੀਚ ਕਰੰਮਾ = ਮੰਦ-ਕਰਮੀ। ਸਰਮਾ = ਸਰਮ, ਲਾਜ।2।
12
https://www.gurugranthdarpan.net/0012.html
ਸੋਹਿਲਾ ਰਾਗੁ ਗਉੜੀ ਦੀਪਕੀ ਮਹਲਾ ੧ ੴ ਸਤਿਗੁਰ ਪ੍ਰਸਾਦਿ ॥ ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥ ਤਿਤੁ ਘਰਿ ਗਾਵਹੁ ਸੋਹਿਲਾ ਸਿਵਰਿਹੁ ਸਿਰਜਣਹਾਰੋ ॥੧॥ ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥ ਹਉ ਵਾਰੀ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ ॥ ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥ ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥੨॥ ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥ ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥ ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥ ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥੧॥{ਪੰਨਾ 12}
ਜਿਸ (ਸਤਸੰਗ-) ਘਰ ਵਿਚ (ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕੀਤੀ ਜਾਂਦੀ ਹੈ ਅਤੇ ਕਰਤਾਰ ਦੇ ਗੁਣਾਂ ਦੀ ਵਿਚਾਰ ਹੁੰਦੀ ਹੈ (ਹੇ ਜਿੰਦ-ਕੁੜੀਏ!) ਉਸ (ਸਤਸੰਗ-) ਘਰ ਵਿਚ (ਜਾ ਕੇ ਤੂੰ ਭੀ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ (ਸੁਹਾਗ-ਮਿਲਾਪ ਦੀ ਤਾਂਘ ਦੇ ਸ਼ਬਦ) ਗਾਇਆ ਕਰ ਅਤੇ ਆਪਣੇ ਪੈਦਾ ਕਰਨ ਵਾਲੇ ਪ੍ਰਭੂ ਨੂੰ ਯਾਦ ਕਰਿਆ ਕਰ।1। (ਹੇ ਜਿੰਦੇ!) ਤੂੰ (ਸਤਸੰਗੀਆਂ ਨਾਲ ਮਿਲ ਕੇ) ਪਿਆਰੇ ਨਿਰਭਉ (ਖਸਮ) ਦੀ ਸਿਫ਼ਤਿ ਦੇ ਗੀਤ ਗਾ (ਅਤੇ ਆਖ–) ਮੈਂ ਸਦਕੇ ਹਾਂ ਉਸ ਸਿਫ਼ਤਿ-ਦੇ-ਗੀਤ ਤੋਂ ਜਿਸ ਦੀ ਬਰਕਤਿ ਨਾਲ ਸਦਾ ਦਾ ਸੁਖ ਮਿਲਦਾ ਹੈ।1। ਰਹਾਉ। (ਹੇ ਜਿੰਦੇ! ਜਿਸ ਖਸਮ ਦੀ ਹਜ਼ੂਰੀ ਵਿਚ) ਸਦਾ ਹੀ ਜੀਵਾਂ ਦੀ ਸੰਭਾਲ ਹੋ ਰਹੀ ਹੈ, ਜੋ ਦਾਤਾਂ ਦੇਣ ਵਾਲਾ ਮਾਲਕ (ਹਰੇਕ ਜੀਵ ਦੀ) ਸੰਭਾਲ ਕਰਦਾ ਹੈ, (ਜਿਸ ਦਾਤਾਰ ਦੀਆਂ) ਦਾਤਾਂ ਦਾ ਮੁੱਲ (ਹੇ ਜਿੰਦੇ!) ਤੇਰੇ ਪਾਸੋਂ ਨਹੀਂ ਪੈ ਸਕਦਾ, ਉਸ ਦਾਤਾਰ ਦਾ ਭੀ ਕੀਹ ਅੰਦਾਜ਼ਾ (ਤੂੰ ਲਾ ਸਕਦੀ ਹੈਂ) ? (ਉਹ ਦਾਤਾਰ-ਪ੍ਰਭੂ ਬਹੁਤ ਬੇਅੰਤ ਹੈ) ।2। (ਸਤਸੰਗ ਵਿਚ ਜਾ ਕੇ, ਹੇ ਜਿੰਦੇ! ਅਰਜ਼ੋਈਆਂ ਕਰਿਆ ਕਰ =) ਉਹ ਸੰਮਤ ਉਹ ਦਿਹਾੜਾ (ਪਹਿਲਾਂ ਹੀ) ਮਿਥਿਆ ਹੋਇਆ ਹੈ (ਜਦੋਂ ਪਤੀ ਦੇ ਦੇਸ ਜਾਣ ਲਈ ਮੇਰੇ ਵਾਸਤੇ ਸਾਹੇ-ਚਿੱਠੀ ਆਉਣੀ ਹੈ, ਹੇ ਸਤਸੰਗੀ ਸਹੇਲੀਓ!) ਰਲ ਕੇ ਮੈਨੂੰ ਮਾਂਈਏਂ ਪਾਓ, ਤੇ, ਹੇ ਸੱਜਣ (ਸਹੇਲੀਓ!) ਮੈਨੂੰ ਸੋਹਣੀਆਂ ਅਸੀਸਾਂ ਭੀ ਦਿਓ (ਭਾਵ, ਮੇਰੇ ਲਈ ਅਰਦਾਸ ਭੀ ਕਰੋ) ਜਿਵੇਂ ਪ੍ਰਭੂ-ਪਤੀ ਨਾਲ ਮੇਰਾ ਮਿਲਾਪ ਹੋ ਜਾਏ।3। (ਪਰਲੋਕ ਵਿਚ ਜਾਣ ਲਈ ਮੌਤ ਦੀ) ਇਹ ਸਾਹੇ-ਚਿੱਠੀ ਹਰੇਕ ਘਰ ਵਿਚ ਆ ਰਹੀ ਹੈ, ਇਹ ਸੱਦੇ ਨਿਤ ਪੈ ਰਹੇ ਹਨ। (ਹੇ ਸਤਸੰਗੀਓ!) ਉਸ ਸੱਦਾ ਭੇਜਣ ਵਾਲੇ ਪ੍ਰਭੂ-ਪਤੀ ਨੂੰ ਯਾਦ ਰੱਖਣਾ ਚਾਹੀਦਾ ਹੈ (ਕਿਉਂਕਿ) ਹੇ ਨਾਨਕ! (ਸਾਡੇ ਭੀ) ਉਹ ਦਿਨ (ਨੇੜੇ) ਆ ਰਹੇ ਹਨ।4।1।
ਪਦ ਅਰਥ = ਜੈ ਘਰਿ = ਜਿਸ ਘਰ ਵਿਚ, ਜਿਸ ਸਤਸੰਗ-ਘਰ ਵਿਚ। ਕੀਰਤਿ = ਸਿਫ਼ਤਿ-ਸਾਲਾਹ। ਆਖੀਐ = ਆਖੀ ਜਾਂਦੀ ਹੈ। ਤਿਤੁ ਘਰਿ = ਉਸ ਸਤਸੰਗ-ਘਰ ਵਿਚ। ਸੋਹਿਲਾ = ਸੁਹਾਗ ਦਾ ਗੀਤ {ਨੋਟ: ਕੁੜੀ ਦੇ ਵਿਆਹ ਸਮੇ ਜੋ ਗੀਤ ਰਾਤ ਨੂੰ ਜ਼ਨਾਨੀਆਂ ਰਲ ਕੇ ਗਾਂਦੀਆਂ ਹਨ ਉਹਨਾਂ ਨੂੰ 'ਸੋਹਿਲੜੇ' ਕਹੀਦਾ ਹੈ। ਇਹਨਾਂ ਗੀਤਾਂ ਵਿਚ ਕੁਝ ਤਾਂ ਵਿਛੋੜੇ ਦਾ ਜਜ਼ਬਾ ਹੁੰਦਾ ਹੈ ਜੋ ਕੁੜੀ ਦੇ ਵਿਆਹੇ ਜਾਣ ਤੇ ਮਾਪਿਆਂ ਅਤੇ ਸਹੇਲੀਆਂ ਨਾਲੋਂ ਪੈਣਾ ਹੁੰਦਾ ਹੈ, ਤੇ, ਕੁਝ ਅਸੀਸਾਂ ਆਦਿਕ ਹੁੰਦੀਆਂ ਹਨ ਕਿ ਪਤੀ ਦੇ ਘਰ ਜਾ ਕੇ ਸੁਖੀ ਵੱਸੇ}, ਜਸ, ਸਿਫ਼ਤਿ-ਸਾਲਾਹ, ਪ੍ਰਭੂ-ਪਤੀ ਨਾਲ ਮਿਲਣ ਦੀ ਤਾਂਘ ਦੇ ਸ਼ਬਦ।1। ਹਉ = ਮੈਂ। ਵਾਰੀ = ਸਦਕੇ। ਜਿਤੁ ਸੋਹਿਲੈ = ਜਿਸ ਸੋਹਿਲੇ ਦੀ ਬਰਕਤਿ ਨਾਲ।1। ਰਹਾਉ। ਨਿਤ ਨਿਤ = ਸਦਾ ਹੀ। ਸਮਾਲੀਅਨਿ = ਸਮਾਲੀਦੇ ਹਨ {ਕਰਮ ਵਾਚ, ਵਰਤਮਾਨ ਕਾਲ, ਅੱਨ ਪੁਰਖ, ਬਹੁ-ਵਚਨ}। ਦੇਖੈਗਾ = ਸੰਭਾਲ ਕਰੇਗਾ, ਸੰਭਾਲ ਕਰਦਾ ਹੈ। ਤੇਰੇ = ਤੇਰੇ ਪਾਸੋਂ (ਹੇ ਜਿੰਦੇ!) । ਦਾਨੈ ਕੀਮਤਿ = ਦਾਨ ਦਾ ਮੁੱਲ, ਬਖਸ਼ਸ਼ਾਂ ਦਾ ਮੁੱਲ। ਸੁਮਾਰੁ = ਅੰਦਾਜ਼ਾ, ਅੰਤ।2। ਸੰਬਤਿ = ਸਾਲ, ਵਰ੍ਹਾ। ਸਾਹਾ = ਵਿਆਹੇ ਜਾਣ ਦਾ ਦਿਨ। ਲਿਖਿਆ = ਮਿਥਿਆ ਹੋਇਆ। ਮਿਲਿ ਕਰਿ = ਰਲ ਕੇ। ਪਾਵਹੁ ਤੇਲੁ = {ਨੋਟ: ਵਿਆਹ ਤੋਂ ਕੁਝ ਦਿਨ ਪਹਿਲਾਂ ਵਿਆਹ ਵਾਲੀ ਕੁੜੀ ਨੂੰ ਮਾਂਈਏਂ ਪਾਈਦਾ ਹੈ। ਚਾਚੀਆਂ ਤਾਈਆਂ ਸਹੇਲੀਆਂ ਰਲ ਕੇ ਉਸ ਦੇ ਸਿਰ ਵਿਚ ਤੇਲ ਪਾਂਦੀਆਂ ਹਨ, ਤੇ ਅਸੀਸਾਂ ਦੇ ਗੀਤ ਗਾਂਦੀਆਂ ਹਨ ਕਿ ਪਤੀ ਦੇ ਘਰ ਜਾ ਕੇ ਸੁਖੀ ਵੱਸੇ}। ਅਸੀਸੜੀਆ = ਸੋਹਣੀਆਂ ਅਸੀਸਾਂ।3। ਘਰਿ = ਘਰ ਵਿਚ। ਘਰਿ ਘਰਿ = ਹਰੇਕ ਘਰ ਵਿਚ। ਪਾਹੁਚਾ = ਪਹੋਚਾ, ਸੱਦਾ, ਸਾਹੇ-ਚਿੱਠੀ {ਨੋਟ: ਵਿਆਹ ਦਾ ਸਾਹਾ ਤੇ ਲਗਨ ਮੁਕਰਰ ਹੋਣ ਤੇ ਮੁੰਡੇ ਵਾਲਿਆਂ ਦਾ ਨਾਈ ਜੰਞ ਦੀ ਗਿਣਤੀ ਆਦਿਕ ਤੇ ਹੋਰ ਜ਼ਰੂਰੀ ਸੁਨੇਹੇ ਲੈ ਕੇ ਕੁੜੀ ਵਾਲਿਆਂ ਦੇ ਘਰ ਜਾਂਦਾ ਹੈ। ਉਸ ਨੂੰ ਪਹੋਚੇ ਵਾਲਾ ਨਾਈ ਆਖਦੇ ਹਨ}। ਪਵੰਨਿ = ਪੈਂਦੇ ਹਨ। ਸਦੜੇ = ਸੱਦੇ। ਸੇ ਦਿਹ = ਉਹ ਦਿਹਾੜੇ। ਆਵੰਨਿ = ਆਉਂਦੇ ਹਨ।4। ਜਿਵੇਂ ਵਿਆਹ ਲਈ ਸਮਾ ਮੁਹੂਰਤ ਮਿਥਿਆ ਜਾਂਦਾ ਹੈ, ਤੇ ਉਸ ਮਿਥੇ ਸਮੇ ਉਤੇ ਹੀ ਹਥ-ਲੇਵੇਂ ਆਦਿਕ ਕਰਨ ਦਾ ਪੂਰਾ ਜਤਨ ਕੀਤਾ ਜਾਂਦਾ ਹੈ, ਇਸੇ ਤਰ੍ਹਾਂ ਹਰੇਕ ਜਿੰਦ-ਕੁੜੀ ਦਾ ਉਹ ਸਮਾ ਭੀ ਪਹਿਲਾਂ ਹੀ ਮਿਥਿਆ ਜਾ ਚੁਕਾ ਹੈ, ਜਦੋਂ ਮੌਤ ਦੀ ਸਾਹੇ-ਚਿੱਠੀ ਆਉਂਦੀ ਹੈ, ਤੇ ਇਸ ਨੇ ਸਾਕਾਂ ਸੰਬੰਧੀਆਂ ਤੋਂ ਵਿਛੁੜ ਕੇ ਇਸ ਜਗਤ-ਪੇਕੇ ਘਰ ਨੂੰ ਛੱਡ ਕੇ ਪਰਲੋਕ ਵਿਚ ਜਾਣਾ ਹੈ। ਇਸ ਸ਼ਬਦ ਵਿਚ ਜਿੰਦ-ਕੁੜੀ ਨੂੰ ਸਮਝਾਇਆ ਹੈ ਕਿ ਸਤਸੰਗ ਵਿਚ ਸੁਹਾਗ ਦੇ ਗੀਤ ਗਾਇਆ ਕਰ, ਤੇ ਸੁਣਿਆ ਕਰ। ਸਤ-ਸੰਗ, ਮਾਨੋ, ਮਾਂਈਏਂ ਪੈਣ ਦੀ ਥਾਂ ਹੈ। ਸਤਸੰਗੀ ਸਹੇਲੀਆਂ ਇਥੇ ਇਕ ਦੂਜੀ ਸਹੇਲੀ ਨੂੰ ਅਸੀਸਾਂ ਦੇਂਦੀਆਂ ਹਨ, ਅਰਦਾਸ ਕਰਦੀਆਂ ਹਨ ਕਿ ਪਰਲੋਕ ਤੁਰਨ ਵਾਲੀ ਸਹੇਲੀ ਨੂੰ ਪ੍ਰਭੂ-ਪਤੀ ਦਾ ਮਿਲਾਪ ਹੋਵੇ।
12
https://www.gurugranthdarpan.net/0012.html
ਰਾਗੁ ਆਸਾ ਮਹਲਾ ੧ ॥ ਛਿਅ ਘਰ ਛਿਅ ਗੁਰ ਛਿਅ ਉਪਦੇਸ ॥ ਗੁਰੁ ਗੁਰੁ ਏਕੋ ਵੇਸ ਅਨੇਕ ॥੧॥ ਬਾਬਾ ਜੈ ਘਰਿ ਕਰਤੇ ਕੀਰਤਿ ਹੋਇ ॥ ਸੋ ਘਰੁ ਰਾਖੁ ਵਡਾਈ ਤੋਇ ॥੧॥ ਰਹਾਉ ॥ ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਹੋਆ ॥ ਸੂਰਜੁ ਏਕੋ ਰੁਤਿ ਅਨੇਕ ॥ ਨਾਨਕ ਕਰਤੇ ਕੇ ਕੇਤੇ ਵੇਸ ॥੨॥੨॥{ਪੰਨਾ 12}
(ਹੇ ਭਾਈ!) ਛੇ ਸ਼ਾਸਤਰ ਹਨ, ਛੇ ਹੀ (ਇਹਨਾਂ ਸ਼ਾਸਤਰਾਂ ਦੇ) ਚਲਾਣ ਵਾਲੇ ਹਨ, ਛੇ ਹੀ ਇਹਨਾਂ ਦੇ ਸਿੱਧਾਂਤ ਹਨ। ਪਰ ਇਹਨਾਂ ਸਾਰਿਆਂ ਦਾ ਮੂਲ-ਗੁਰੂ (ਪਰਮਾਤਮਾ) ਇੱਕ ਹੈ। (ਇਹ ਸਾਰੇ ਸਿਧਾਂਤ) ਉਸ ਇੱਕ ਪ੍ਰਭੂ ਦੇ ਹੀ ਅਨੇਕਾਂ ਵੇਸ ਹਨ (ਪ੍ਰਭੂ ਦੀ ਹਸਤੀ ਦੇ ਪਰਕਾਸ਼ ਦੇ ਰੂਪ ਹਨ) ।1। ਹੇ ਭਾਈ! ਜਿਸ (ਸਤਸੰਗ-) ਘਰ ਵਿਚ ਕਰਤਾਰ ਦੀ ਸਿਫ਼ਤਿ-ਸਾਲਾਹ ਹੁੰਦੀ ਹੈ, ਉਸ ਘਰ ਨੂੰ ਸਾਂਭ ਰੱਖ (ਉਸ ਸਤਸੰਗ ਦਾ ਆਸਰਾ ਲਈ ਰੱਖ। ਇਸੇ ਵਿਚ) ਤੇਰੀ ਭਲਾਈ ਹੈ।1। ਰਹਾਉ। ਜਿਵੇਂ ਵਿਸੁਏ, ਚਸੇ, ਘੜੀਆਂ, ਪਹਰ, ਥਿੱਤਾਂ, ਵਾਰ, ਮਹੀਨਾ (ਆਦਿਕ) ਅਤੇ ਹੋਰ ਅਨੇਕਾਂ ਰੁੱਤਾਂ ਹਨ, ਪਰ ਸੂਰਜ ਇਕੋ ਹੀ ਹੈ (ਜਿਸ ਦੇ ਇਹ ਸਾਰੇ ਵਖ ਵਖ ਰੂਪ ਹਨ) , ਤਿਵੇਂ, ਹੇ ਨਾਨਕ! ਕਰਤਾਰ ਦੇ (ਇਹ ਸਾਰੇ ਸਿਧਾਂਤ ਆਦਿਕ) ਅਨੇਕਾਂ ਸਰੂਪ ਹਨ।2। 2।
ਛਿਅ = ਛੇ। ਘਰ = ਸ਼ਾਸਤਰ {ਸਾਂਖ, ਨਿਆਇ, ਵੈਸ਼ੇਸ਼ਿਕ, ਯੋਗ, ਮੀਮਾਂਸਾ, ਵੇਦਾਂਤ}। ਗੁਰ = (ਇਹਨਾਂ ਸ਼ਾਸਤਰਾਂ ਦੇ) ਕਰਤਾ, {ਕਪਲ, ਗੋਤਮ, ਕਣਾਦ, ਪਤੰਜਲੀ, ਜੈਮਨੀ, ਵਿਆਸ}। ਉਪਦੇਸ = ਸਿੱਖਿਆ, ਸਿੱਧਾਂਤ। ਗੁਰੁ ਗੁਰੁ = ਇਸਟ ਪ੍ਰਭੂ। ਏਕੋ = ਇੱਕ ਹੀ। ਵੇਸ = ਰੂਪ।1। ਬਾਬਾ = ਹੇ ਭਾਈ! ਜੈ ਘਰਿ = ਜਿਸ (ਸਤਸੰਗ-) ਘਰ ਵਿਚ। ਕਰਤੇ ਕੀਰਤਿ = ਕਰਤਾਰ ਦੀ ਸਿਫ਼ਤਿ-ਸਾਲਾਹ। ਹੋਇ = ਹੁੰਦੀ ਹੈ। ਰਾਖੁ = ਸੰਭਾਲ। ਤੋਇ-ਤੇਰੀ। ਵਡਾਈ = ਭਲਾਈ।1। ਰਹਾਉ। ਅੱਖ ਦੇ 15 ਫੋਰ = 1 ਵਿਸਾ। 15 ਵਿਸੁਏ = 1 ਚਸਾ। 30 ਚਸੇ = 1 ਪਲ। 60 ਪਲ = 1 ਘੜੀ। ਸਾਢੋ 7 ਘੜੀਆਂ = 1 ਪਹਰ। 8 ਪਹਰ = 1 ਦਿਨ ਰਾਤ। 15 ਥਿਤਾਂ; 7 ਵਾਰ; 12 ਮਹੀਨੇ, ਛੇ ਰੁੱਤਾਂ।2।
13
https://www.gurugranthdarpan.net/0013.html
ਰਾਗੁ ਧਨਾਸਰੀ ਮਹਲਾ ੧ ॥ ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥ ਕੈਸੀ ਆਰਤੀ ਹੋਇ ॥ ਭਵ ਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥ ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋੁਹੀ ॥ ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥ ਸਭ ਮਹਿ ਜੋਤਿ ਜੋਤਿ ਹੈ ਸੋਇ ॥ ਤਿਸ ਦੈ ਚਾਨਣਿ ਸਭ ਮਹਿ ਚਾਨਣੁ ਹੋਇ ॥ ਗੁਰ ਸਾਖੀ ਜੋਤਿ ਪਰਗਟੁ ਹੋਇ ॥ ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥ ਹਰਿ ਚਰਣ ਕਵਲ ਮਕਰੰਦ ਲੋਭਿਤ ਮਨੋ ਅਨਦਿਨੋੁ ਮੋਹਿ ਆਹੀ ਪਿਆਸਾ ॥ ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਇ ਵਾਸਾ ॥੪॥੩॥{ਪੰਨਾ 13}
ਸਾਰਾ ਆਕਾਸ਼ (ਮਾਨੋ) ਥਾਲ ਹੈ। ਸੂਰਜ ਤੇ ਚੰਦ (ਉਸ ਥਾਲ ਵਿਚ) ਦੀਵੇ ਬਣੇ ਹੋਏ ਹਨ। ਤਾਰਿਆਂ ਦੇ ਸਮੂਹ, ਮਾਨੋ, (ਥਾਲ ਵਿਚ) ਮੋਤੀ ਰੱਖੇ ਹੋਏ ਹਨ। ਮਲਯ ਪਰਬਤ ਵਲੋਂ ਆਉਣ ਵਾਲੀ ਹਵਾ, ਮਾਨੋ, ਧੂਪ (ਧੁਖ ਰਿਹਾ) ਹੈ। ਹਵਾ ਚੌਰ ਕਰ ਰਹੀ ਹੈ। ਸਾਰੀ ਬਨਸਪਤੀ ਜੋਤਿ-ਰੂਪ (ਪ੍ਰਭੂ ਦੀ ਆਰਤੀ) ਵਾਸਤੇ ਫੁੱਲ ਦੇ ਰਹੀ ਹੈ।1। ਹੇ ਜੀਵਾਂ ਦੇ ਜਨਮ ਮਰਨ ਨਾਸ ਕਰਨ ਵਾਲੇ! (ਕੁਦਰਤਿ ਵਿਚ) ਤੇਰੀ ਕੈਸੀ ਸੁੰਦਰ ਆਰਤੀ ਹੋ ਰਹੀ ਹੈ! (ਸਭ ਜੀਵਾਂ ਵਿਚ ਰੁਮਕ ਰਹੀ) ਇੱਕੋ ਜੀਵਨ-ਰੌ, ਮਾਨੋ, ਤੇਰੀ ਆਰਤੀ ਵਾਸਤੇ ਨਾਗਾਰੇ ਵੱਜ ਰਹੇ ਹਨ।1। ਰਹਾਉ। (ਸਭ ਜੀਵਾਂ ਵਿਚ ਵਿਆਪਕ ਹੋਣ ਕਰਕੇ) ਹਜ਼ਾਰਾਂ ਤੇਰੀਆਂ ਅੱਖਾਂ ਹਨ (ਪਰ, ਨਿਰਾਕਾਰ ਹੋਣ ਕਰਕੇ, ਹੇ ਪ੍ਰਭੂ!) ਤੇਰੀਆਂ ਕੋਈ ਅੱਖਾਂ ਨਹੀਂ। ਹਜ਼ਾਰਾਂ ਤੇਰੀਆਂ ਸ਼ਕਲਾਂ ਹਨ, ਪਰ ਤੇਰੀ ਕੋਈ ਭੀ ਸ਼ਕਲ ਨਹੀਂ ਹੈ। ਹਜ਼ਾਰਾਂ ਤੇਰੇ ਸੋਹਣੇ ਪੈਰ ਹਨ, (ਪਰ ਨਿਰਾਕਾਰ ਹੋਣ ਕਰਕੇ) ਤੇਰਾ ਇੱਕ ਭੀ ਪੈਰ ਨਹੀਂ। ਹਜ਼ਾਰਾਂ ਤੇਰੇ ਨੱਕ ਹਨ, ਪਰ ਤੂੰ ਨੱਕ ਤੋਂ ਬਿਨਾ ਹੀ ਹੈਂ। ਤੇਰੇ ਅਜੇਹੇ ਕੌਤਕਾਂ ਨੇ ਮੈਨੂੰ ਹੈਰਾਨ ਕੀਤਾ ਹੋਇਆ ਹੈ।1। ਸਾਰੇ ਜੀਵਾਂ ਵਿਚ ਇਕੋ ਉਹੀ ਪਰਮਾਤਮਾ ਦੀ ਜੋਤੀ ਵਰਤ ਰਹੀ ਹੈ। ਉਸ ਜੋਤਿ ਦੇ ਪਰਕਾਸ਼ ਨਾਲ ਸਾਰੇ ਜੀਵਾਂ ਵਿਚ ਚਾਨਣ (ਸੂਝ-ਬੂਝ) ਹੈ। ਪਰ ਇਸ ਜੋਤਿ ਦਾ ਗਿਆਨ ਗੁਰੂ ਦੀ ਸਿੱਖਿਆ ਨਾਲ ਹੀ ਹੁੰਦਾ ਹੈ। (ਗੁਰੂ ਰਾਹੀਂ ਇਹ ਸਮਝ ਪੈਂਦੀ ਹੈ ਕਿ ਹਰੇਕ ਦੇ ਅੰਦਰ ਪਰਮਾਤਮਾ ਦੀ ਜੋਤਿ ਹੈ) । (ਇਸ ਸਰਬ-ਵਿਆਪਕ ਜੋਤਿ ਦੀ) ਆਰਤੀ ਇਹ ਹੈ ਕਿ ਜੋ ਕੁਝ ਉਸ ਦੀ ਰਜ਼ਾ ਵਿਚ ਹੋ ਰਿਹਾ ਹੈ, ਉਹ ਜੀਵ ਨੂੰ ਚੰਗਾ ਲੱਗੇ (ਪ੍ਰਭੂ ਦੀ ਰਜ਼ਾ ਵਿਚ ਤੁਰਨਾ ਪ੍ਰਭੂ ਦੀ ਆਰਤੀ ਕਰਨੀ ਹੈ) ।3। ਹੇ ਹਰੀ! ਤੇਰੇ ਚਰਨ-ਰੂਪ ਕੌਲ-ਫੁੱਲਾਂ ਦੇ ਰਸ ਲਈ ਮੇਰਾ ਮਨ ਲਲਚਾਂਦਾ ਹੈ, ਹਰ ਰੋਜ਼ ਮੈਨੂੰ ਇਸੇ ਰਸ ਦੀ ਪਿਆਸ ਲੱਗੀ ਹੋਈ ਹੈ। ਮੈਨੂੰ ਨਾਨਕ ਪਪੀਹੇ ਨੂੰ ਆਪਣੀ ਮਿਹਰ ਦਾ ਜਲ ਦੇਹ, ਜਿਸ (ਦੀ ਬਰਕਤਿ) ਨਾਲ ਮੈਂ ਤੇਰੇ ਨਾਮ ਵਿਚ ਟਿਕਿਆ ਰਹਾਂ।4।3।
ਗਗਨ = ਆਕਾਸ਼। ਗਗਨ ਮੈ = ਗਗਨ ਮਯ, ਆਕਾਸ਼ ਰੂਪ, ਸਾਰਾ ਆਕਾਸ਼। ਰਵਿ = ਸੂਰਜ। ਦੀਪਕ = ਦੀਵੇ। ਜਨਕ = ਜਾਣੋ, ਮਾਨੋ, ਜਿਵੇਂ। ਮਲਆਨਲੋ = {ਮਲਯ-ਅਨਲੋ} ਮਲਯ ਪਹਾੜ ਵਲੋਂ ਆਉਣ ਵਾਲੀ ਹਵਾ (ਅਨਲ = ਹਵਾ) । ਮਲਯ ਪਰਬਤ ਉਤੇ ਚੰਦਨ ਦੇ ਬੂਟੇ ਹੋਣ ਕਰਕੇ ਉਧਰੋਂ ਆਉਣ ਵਾਲੀ ਹਵਾ ਸੁਗੰਧੀ ਵਾਲੀ ਹੁੰਦੀ ਹੈ। ਮਲਯ ਪਹਾੜ ਭਾਰਤ ਦੇ ਦੱਖਣ ਵਿਚ ਹੈ। ਸਗਲ = ਸਾਰੀ। ਬਨਰਇ = ਬਨਸਪਤੀ। ਫੂਲੰਤ = ਫੁੱਲ ਦੇ ਰਹੀ ਹੈ। ਜੋਤੀ = ਜੋਤਿ-ਰੂਪ ਪ੍ਰਭੂ।1। ਭਵ ਖੰਡਨ = ਹੇ ਜਨਮ ਮਰਨ ਕੱਟਣ ਵਾਲੇ! ਅਨਹਤਾ = {ਅਨ-ਹਤ} ਜੋ ਬਿਨਾ ਵਜਾਏ ਵੱਜੇ, ਇੱਕ-ਰਸ। ਸ਼ਬਦ = ਆਵਾਜ਼, ਜੀਵਨ-ਰੌ। ਭੇਰੀ = ਡੱਫ, ਨਗਾਰਾ।1। ਰਹਾਉ। ਸਹਸ = ਹਜ਼ਾਰਾਂ। ਤਵ = ਤੇਰੇ। ਨੈਨ = ਅੱਖਾਂ। ਨਨ = ਕੋਈ ਨਹੀਂ। ਹਹਿ = {'ਹੈ' ਤੋਂ ਬਹੁ-ਵਚਨ}। ਤੋਹਿ ਕਉ = ਤੇਰੇ, ਤੈਨੂੰ, ਤੇਰੇ ਵਾਸਤੇ। ਮੂਰਤਿ = ਸ਼ਕਲ। ਨਾ = ਕੋਈ ਨਹੀਂ। ਤੋੁਹੀ = ਤੇਰੀ {ਅੱਖਰ 'ਤ' ਦੇ ਨਾਲ ਦੋ ਲਗਾਂ ਹਨ– ੋ ਅਤੇ ੁ। ਅਸਲ ਲਫ਼ਜ਼ 'ਤੁਹੀ' ਹੈ, ਇਥੇ 'ਤੋਹੀ' ਪੜ੍ਹਨਾ ਹੈ}। ਪਦ = ਪੈਰ। ਬਿਮਲ = ਸਾਫ਼। ਗੰਧ = ਨੱਕ। ਤਿਵ = ਇਸ ਤਰ੍ਹਾਂ। ਚਲਤ = ਕੌਤਕ, ਅਚਰਜ ਖੇਡ।2। ਜੋਤਿ = ਚਾਨਣ, ਪ੍ਰਕਾਸ਼। ਸੋਇ = ਉਹ ਪ੍ਰਭੂ। ਤਿਸ ਦੈ ਚਾਨਣਿ = ਉਸ ਪ੍ਰਭੂ ਦੇ ਚਾਨਣ ਨਾਲ। ਸਾਖੀ = ਸਿੱਖਿਆ ਨਾਲ।3। ਮਕਰੰਦ = ਫੁੱਲਾਂ ਦੀ ਵਿਚਲੀ ਧੂੜ {Pollen-dust}, ਫੁੱਲਾਂ ਦਾ ਰਸ। ਮਨੋ = ਮਨ। ਅਨਦਿਨੋੁ = {ਅੱਖਰ 'ਨ' ਦੇ ਨਾਲ ਦੋ ਲਗਾਂ ਹਨ– ੋ ਅਤੇ ੁ। ਅਸਲ ਲਫ਼ਜ਼ 'ਅਨਦਿਨੁ' ਹੈ, ਇਥੇ 'ਅਨਦਿਨੋ' ਪੜ੍ਹਨਾ ਹੈ} ਹਰ ਰੋਜ਼। ਮੋਹਿ = ਮੈਨੂੰ। ਆਹੀ = ਹੈ, ਰਹਿੰਦੀ ਹੈ। ਸਾਰਿੰਗ = ਪਪੀਹਾ। ਕਉ = ਨੂੰ। ਜਾ ਤੇ = ਜਿਸ ਤੋਂ, ਜਿਸ ਨਾਲ। ਤੇਰੈ ਨਾਇ = ਤੇਰੇ ਨਾਮ ਵਿਚ।4।
13
https://www.gurugranthdarpan.net/0013.html
ਰਾਗੁ ਗਉੜੀ ਪੂਰਬੀ ਮਹਲਾ ੪ ॥ ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥ ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥ ਕਰਿ ਸਾਧੂ ਅੰਜੁਲੀ ਪੁਨੁ ਵਡਾ ਹੇ ॥ ਕਰਿ ਡੰਡਉਤ ਪੁਨੁ ਵਡਾ ਹੇ ॥੧॥ ਰਹਾਉ ॥ ਸਾਕਤ ਹਰਿ ਰਸ ਸਾਦੁ ਨ ਜਾਣਿਆ ਤਿਨ ਅੰਤਰਿ ਹਉਮੈ ਕੰਡਾ ਹੇ ॥ ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥ ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥ ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥ ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥ ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੪॥{ਪੰਨਾ 13}
(ਮਨੁੱਖ ਦਾ ਇਹ ਸਰੀਰ-) ਸ਼ਹਰ ਕਾਮ ਅਤੇ ਕ੍ਰੋਧ ਨਾਲ ਭਰਿਆ ਰਹਿੰਦਾ ਹੈ। ਗੁਰੂ ਨੂੰ ਮਿਲ ਕੇ ਹੀ (ਕਾਮ ਕ੍ਰੋਧ ਆਦਿਕ ਦੇ ਇਸ ਜੋੜ ਨੂੰ) ਤੋੜਿਆ ਜਾ ਸਕਦਾ ਹੈ। ਜਿਸ ਮਨੁੱਖ ਨੂੰ ਪੂਰਬਲੇ ਕੀਤੇ ਕਰਮਾਂ ਦੇ ਸੰਜੋਗਾਂ ਨਾਲ ਗੁਰੂ ਮਿਲ ਪੈਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਨਾਲ ਲਿਵ ਲੱਗ ਜਾਂਦੀ ਹੈ (ਅਤੇ ਉਸ ਦੇ ਅੰਦਰੋਂ ਕਾਮਾਦਿਕਾਂ ਦਾ ਜੋੜ ਟੁੱਟ ਜਾਂਦਾ ਹੈ) ।1। (ਹੇ ਭਾਈ!) ਗੁਰੂ ਅੱਗੇ ਹੱਥ ਜੋੜ, ਇਹ ਬਹੁਤ ਭਲਾ ਕੰਮ ਹੈ। ਗੁਰੂ ਅੱਗੇ ਢਹਿ ਪਉ, ਇਹ ਬੜਾ ਨੇਕ ਕੰਮ ਹੈ।1। ਰਹਾਉ। ਜੇਹੜੇ ਮਨੁੱਖ ਪਰਮਾਤਮਾ ਨਾਲੋਂ ਟੁੱਟੇ ਹੋਏ ਹਨ, ਉਹ ਉਸ ਦੇ ਨਾਮ ਦੇ ਰਸ ਦੇ ਸੁਆਦ ਨੂੰ ਸਮਝ ਨਹੀਂ ਸਕਦੇ। ਉਹਨਾਂ ਦੇ ਮਨ ਵਿਚ ਅਹੰਕਾਰ ਦਾ (ਮਾਨੋ) ਕੰਡਾ ਚੁੱਭਾ ਹੋਇਆ ਹੈ। ਜਿਉਂ ਜਿਉਂ ਉਹ ਤੁਰਦੇ ਹਨ (ਜਿਉਂ ਜਿਉਂ ਉਹ ਹਉਮੈ ਦੇ ਸੁਭਾਵ ਵਾਲੀ ਵਰਤੋਂ ਵਰਤਦੇ ਹਨ, ਹਉਮੈ ਦਾ ਉਹ ਕੰਡਾ ਉਹਨਾਂ ਨੂੰ) ਚੁੱਭਦਾ ਹੈ, ਉਹ ਦੁੱਖ ਪਾਂਦੇ ਹਨ, ਅਤੇ ਆਪਣੇ ਸਿਰ ਉੱਤੇ ਆਤਮਕ ਮੌਤ-ਰੂਪ ਡੰਡਾ ਸਹਾਰਦੇ ਹਨ (ਆਤਮਕ ਮੌਤ ਉਹਨਾਂ ਦੇ ਸਿਰ ਉਤੇ ਸਵਾਰ ਰਹਿੰਦੀ ਹੈ) ।2। (ਦੂਜੇ ਪਾਸੇ) ਪਰਮਾਤਮਾ ਦੇ ਪਿਆਰੇ ਬੰਦੇ ਪਰਮਾਤਮਾ ਦੇ ਨਾਮ ਵਿਚ ਜੁੜੇ ਰਹਿੰਦੇ ਹਨ। ਉਹਨਾਂ ਦਾ ਸੰਸਾਰ ਦਾ ਜੰਮਣ ਮਰਨ ਦਾ ਦੁੱਖ ਕੱਟਿਆ ਜਾਂਦਾ ਹੈ। ਉਹਨਾਂ ਨੂੰ ਕਦੇ ਨਾਸ਼ ਨਾਹ ਹੋਣ ਵਾਲਾ ਸਰਬ-ਵਿਆਪਕ ਪਰਮੇਸਰ ਮਿਲ ਪੈਂਦਾ ਹੈ। ਉਹਨਾਂ ਦੀ ਸੋਭਾ ਸਾਰੇ ਖੰਡਾਂ ਬ੍ਰਹਮੰਡਾਂ ਵਿਚ ਹੋ ਜਾਂਦੀ ਹੈ।3। ਹੇ ਪ੍ਰਭੂ! ਅਸੀਂ ਜੀਵ ਤੇਰੇ ਦਰ ਦੇ ਗਰੀਬ ਮੰਗਦੇ ਹਾਂ। ਤੂੰ ਸਭ ਤੋਂ ਵੱਡਾ ਸਹਾਈ ਹੈਂ। ਸਾਨੂੰ (ਇਹਨਾਂ ਕਾਮਾਦਿਕਾਂ ਤੋਂ) ਬਚਾ ਲੈ। ਹੇ ਪ੍ਰਭੂ! ਤੇਰੇ ਦਾਸ ਨਾਨਕ ਨੂੰ ਤੇਰਾ ਨਾਮ ਹੀ ਆਸਰਾ ਹੈ, ਤੇਰਾ ਨਾਮ ਹੀ ਸਹਾਰਾ ਹੈ। ਤੇਰੇ ਨਾਮ ਵਿਚ ਜੁੜਿਆਂ ਹੀ ਸੁਖ ਮਿਲਦਾ ਹੈ।4। 4। ਜਿਤਨਾ ਚਿਰ ਮਨੁੱਖ ਦੇ ਅੰਦਰ ਹਉਮੈ ਹੈ, ਇਹ ਦੁਖੀ ਹੀ ਕਰਦੀ ਰਹੇਗੀ। ਬਾਹਰਲੇ ਧਾਰਮਿਕ ਭੇਖ ਆਦਿਕ ਭੀ ਸੁਖ ਨਹੀਂ ਦੇ ਸਕਣਗੇ।
ਕਾਮਿ = ਕਾਮ-ਵਾਸਨਾ ਨਾਲ। ਕਰੋਧਿ = ਕ੍ਰੋਧ ਨਾਲ। ਨਗਰੁ = ਸਰੀਰ-ਨਗਰ। ਮਿਲਿ = ਮਿਲ ਕੇ। ਸਾਧੂ = ਗੁਰੂ। ਖੰਡਲ ਖੰਡਾ = ਤੋੜਿਆ ਹੈ। ਪੂਰਬਿ = ਪੂਰਬ ਵਿਚ, ਪਹਿਲੇ ਬੀਤੇ ਸਮੇ ਵਿਚ। ਪੂਰਬਿ ਲਿਖੇ ਲਿਖਤ = ਪਿਛਲੇ (ਕੀਤੇ ਕਰਮਾਂ ਦੇ) ਲਿਖੇ ਹੋਏ ਸੰਸਕਾਰਾਂ ਅਨੁਸਾਰ। ਮਨਿ = ਮਨ ਵਿਚ। ਮੰਡਲ ਮੰਡਾ = ਜੜਿਆ ਹੈ। ਅੰਜੁਲੀ = ਦੋਵੇਂ ਹੱਥ ਜੋੜੇ ਹੋਏ। ਪੁਨੁ = ਭਲਾ ਕੰਮ। ਡੰਡਉਤ = ਲੰਮੇ ਪੈ ਕੇ ਨਮਸ-ਕਾਰ।1। ਰਹਾਉ। ਸਾਕਤ = ਰੱਬ ਨਾਲੋਂ ਟੁੱਟੇ ਹੋਏ ਮਨੁੱਖ। ਸਾਦੁ = ਸੁਆਦ। ਤਿਨ ਅੰਤਰਿ = ਉਹਨਾਂ ਦੇ ਅੰਦਰ, ਉਹਨਾਂ ਦੇ ਮਨ ਵਿਚ। ਚਲਹਿ = ਤੁਰਦੇ ਹਨ। ਚੁਭੈ = (ਕੰਡਾ) ਚੁੱਭਦਾ ਹੈ। ਜਮ ਕਾਲੁ = (ਆਤਮਕ) ਮੌਤ। ਸਿਰਿ = ਸਿਰ ਉੱਤੇ।2। ਨਾਮਿ = ਨਾਮ ਵਿਚ। ਸਮਾਣੇ = ਲੀਨ, ਮਸਤ। ਭਵ = ਸੰਸਾਰ। ਖੰਡਾ ਹੇ = ਨਾਸ ਕਰ ਲਿਆ ਹੈ। ਸੋਭ = ਸੋਭਾ। ਖੰਡ ਬ੍ਰਹਮੰਡਾ = ਸਾਰੇ ਜਗਤ ਵਿਚ।3। ਮਸਕੀਨ = ਆਜਿਜ਼। ਪ੍ਰਭ = ਹੇ ਪ੍ਰਭੂ। ਰਾਖੁ = ਰੱਖਿਆ ਕਰ। ਅਧਾਰੁ = ਆਸਰਾ। ਨਾਮੇ = ਨਾਮਿ ਹੀ, ਨਾਮ ਵਿਚ ਹੀ। ਮੰਡਾ = ਮਿਲਿਆ।4।
13
https://www.gurugranthdarpan.net/0013.html
ਰਾਗੁ ਗਉੜੀ ਪੂਰਬੀ ਮਹਲਾ ੫ ॥ ਕਰਉ ਬੇਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥ ਅਉਧ ਘਟੈ ਦਿਨਸੁ ਰੈਣਾਰੇ ॥ ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥ ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ॥ ਜਿਸਹਿ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ॥੨॥ ਜਾ ਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥ ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥ ਨਾਨਕ ਦਾਸੁ ਇਹੈ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੫॥{ਪੰਨਾ 13}
ਹੇ ਮੇਰੇ ਮਿੱਤਰੋ! ਸੁਣੋ! ਮੈਂ ਬੇਨਤੀ ਕਰਦਾ ਹਾਂ = (ਹੁਣ) ਗੁਰਮੁਖਾਂ ਦੀ ਸੇਵਾ ਕਰਨ ਦਾ ਵੇਲਾ ਹੈ। (ਜੇ ਸੇਵਾ ਕਰੋਗੇ, ਤਾਂ) ਇਸ ਜਨਮ ਵਿਚ ਪ੍ਰਭੂ ਦੇ ਨਾਮ ਦੀ ਖੱਟੀ ਖੱਟ ਕੇ ਜਾਵੋਗੇ, ਅਤੇ ਪਰਲੋਕ ਵਿਚ ਰਹਿਣਾ ਸੌਖਾ ਹੋ ਜਾਇਗਾ।1। ਹੇ ਮਨ! ਦਿਨ ਰਾਤ (ਬੀਤ ਬੀਤ ਕੇ) ਉਮਰ ਘਟਦੀ ਜਾ ਰਹੀ ਹੈ। ਹੇ (ਮੇਰੇ) ਮਨ! ਗੁਰੂ ਨੂੰ ਮਿਲ ਕੇ (ਮਨੁੱਖਾ ਜੀਵਨ ਦਾ) ਕੰਮ ਸਿਰੇ ਚਾੜ੍ਹ।1। ਰਹਾਉ। ਇਹ ਜਗਤ ਵਿਕਾਰਾਂ ਨਾਲ ਭਰਪੂਰ ਹੈ। (ਜਗਤ ਦੇ ਜੀਵ) ਤੌਖ਼ਲਿਆਂ ਵਿਚ (ਡੁੱਬ ਰਹੇ ਹਨ। ਇਹਨਾਂ ਵਿਚੋਂ) ਉਹੀ ਮਨੁੱਖ ਨਿਕਲਦਾ ਹੈ ਜਿਸ ਨੇ ਪਰਮਾਤਮਾ ਨਾਲ ਜਾਣ-ਪਛਾਣ ਪਾ ਲਈ ਹੈ। (ਵਿਕਾਰਾਂ ਵਿਚ ਸੁੱਤੇ ਹੋਏ) ਜਿਸ ਮਨੁੱਖ ਨੂੰ ਪ੍ਰਭੂ ਆਪ ਜਗਾ ਕੇ ਇਹ ਨਾਮ-ਅੰਮ੍ਰਿਤ ਪਿਲਾਂਦਾ ਹੈ, ਉਸ ਮਨੁੱਖ ਨੇ ਅਕੱਥ ਪ੍ਰਭੂ ਦੀਆਂ ਗੱਲਾਂ (ਬੇਅੰਤ ਗੁਣਾਂ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ) ਕਰਨ ਦੀ ਜਾਚ ਸਿੱਖ ਲਈ ਹੈ।2। (ਹੇ ਭਾਈ!) ਜਿਸ ਕੰਮ ਵਾਸਤੇ (ਇੱਥੇ) ਆਏ ਹੋ, ਉਸ ਦਾ ਵਣਜ ਕਰੋ। ਉਹ ਹਰਿ-ਨਾਮ ਗੁਰੂ ਦੀ ਰਾਹੀਂ (ਹੀ) ਮਨ ਵਿਚ ਵੱਸ ਸਕਦਾ ਹੈ। (ਜੇ ਗੁਰੂ ਦੀ ਸਰਨ ਪਵੋਗੇ, ਤਾਂ) ਆਤਮਕ ਆਨੰਦ ਅਤੇ ਅਡੋਲਤਾ ਵਿਚ ਟਿਕ ਕੇ ਆਪਣੇ ਅੰਦਰ ਹੀ ਪਰਮਾਤਮਾ ਦਾ ਟਿਕਾਣਾ ਲੱਭ ਲਵੋਗੇ। ਫਿਰ ਮੁੜ ਜਨਮ ਮਰਨ ਦਾ ਗੇੜ ਨਹੀਂ ਹੋਵੇਗਾ।3। ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸਰਬ-ਵਿਆਪਕ ਸਿਰਜਨਹਾਰ! ਮੇਰੇ ਮਨ ਦੀ ਇੱਛਾ ਪੂਰੀ ਕਰ। ਦਾਸ ਨਾਨਕ ਤੈਥੋਂ ਇਹੀ ਸੁਖ ਮੰਗਦਾ ਹੈ ਕਿ ਮੈਨੂੰ ਸੰਤਾਂ ਦੇ ਚਰਨਾਂ ਦੀ ਧੂੜ ਬਣਾ ਦੇਹ।4।5।
ਕਰਉ = ਕਰਉਂ, ਮੈਂ ਕਰਦਾ ਹਾਂ {ਵਰਤਮਾਨ ਕਾਲ, ਉੱਤਮ ਪੁਰਖ, ਇਕ-ਵਚਨ}। ਸੁਣਹੁ = ਤੁਸੀ ਸੁਣੋ {ਹੁਕਮੀ ਭਵਿੱਖਤ, ਮੱਧਮ ਪੁਰਖ, ਬਹੁ-ਵਚਨ}। ਬੇਲਾ = ਵੇਲਾ, ਮੌਕਾ। ਈਹਾ = ਇਥੇ, ਇਸ ਜਨਮ ਵਿਚ। ਖਾਟਿ = ਖੱਟ ਕੇ। ਲਾਹਾ = ਲਾਭ, ਖੱਟੀ। ਆਗੈ = ਪਰਲੋਕ ਵਿਚ। ਬਸਨੁ = ਵੱਸਣਾ, ਵਸੋਂ। ਸੁਹੇਲਾ = ਸੌਖਾ।1। ਅਉਧ = ਉਮਰ। ਰੈਣਾ = ਰਾਤ। ਮਨ = ਹੇ ਮਨ! ਮਿਲਿ = ਮਿਲ ਕੇ। ਸਵਾਰੇ = ਸਵਾਰਿ, ਸਵਾਰ ਲੈ।1। ਰਹਾਉ। ਬਿਕਾਰ = ਵਿਕਾਰ-ਰੂਪ, ਵਿਕਾਰਾਂ ਨਾਲ ਭਰਿਆ ਹੋਇਆ। ਸੰਸੇ ਮਹਿ = ਸਹਿੰਸਿਆਂ ਵਿਚ, ਤੌਖ਼ਲਿਆਂ ਵਿਚ। ਜਿਸਹਿ = ਜਿਸ ਮਨੁੱਖ ਨੂੰ। ਜਗਾਇ = ਜਗਾ ਕੇ। ਪੀਆਵੈ = ਪਿਲਾਂਦਾ ਹੈ। ਤਿਨਿ = ਉਸ ਨੇ।2। ਜਾ ਕਉ = ਜਿਸ (ਮਨੋਰਥ) ਵਾਸਤੇ। ਬਿਹਾਝਹੁ = ਖ਼ਰੀਦੋ, ਵਣਜ ਕਰੋ। ਤੇ = ਤੋਂ, ਦੀ ਰਾਹੀਂ। ਮਨਹਿ = ਮਨ ਵਿਚ ਹੀ। ਨਿਜ ਘਰਿ = ਆਪਣੇ ਘਰ ਵਿਚ, ਆਪਣੇ ਹਿਰਦੇ ਵਿਚ। ਮਹਲੁ = (ਪਰਮਾਤਮਾ ਦਾ) ਟਿਕਾਣਾ। ਸਹਜੇ = ਸਹਜਿ, ਆਤਮਕ ਅਡੋਲਤਾ ਵਿਚ। ਬਹੁਰਿ = ਫਿਰ।3। ਅੰਤਰਜਾਮੀ = ਹੇ ਦਿਲਾਂ ਦੀ ਜਾਣਨ ਵਾਲੇ! ਪੁਰਖ = ਹੇ ਸਭ ਵਿਚ ਵਿਆਪਕ! ਬਿਧਾਤੇ = ਹੇ ਸਿਰਜਣਹਾਰ! ਪੂਰੇ = ਪੂਰਿ, ਪੂਰੀ ਕਰ। ਮਾਗੈ = ਮੰਗਦਾ ਹੈ। ਮੋ ਕਉ = ਮੈਨੂੰ। ਧੂਰੇ = ਚਰਨ-ਧੂੜ।4।
14
https://www.gurugranthdarpan.net/0014.html
ੴਸਤਿਗੁਰ ਪ੍ਰਸਾਦਿ ॥ ਰਾਗੁ ਸਿਰੀ ਰਾਗੁ ਮਹਲਾ ਪਹਿਲਾ 1 ਘਰੁ 1
ੴਸਤਿਗੁਰ ਪ੍ਰਸਾਦਿ ॥ ਰਾਗੁ ਸਿਰੀ ਰਾਗੁ ਮਹਲਾ ਪਹਿਲਾ 1 ਘਰੁ 1
14
https://www.gurugranthdarpan.net/0014.html
ੴ ਸਤਿਗੁਰ ਪ੍ਰਸਾਦਿ ॥
14
https://www.gurugranthdarpan.net/0014.html
ਰਾਗੁ ਸਿਰੀਰਾਗੁ ਮਹਲਾ ਪਹਿਲਾ ੧ ਘਰੁ ੧ ॥ ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ ॥ ਕਸਤੂਰਿ ਕੁੰਗੂ ਅਗਰਿ ਚੰਦਨਿ ਲੀਪਿ ਆਵੈ ਚਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੧॥ ਹਰਿ ਬਿਨੁ ਜੀਉ ਜਲਿ ਬਲਿ ਜਾਉ ॥ ਮੈ ਆਪਣਾ ਗੁਰੁ ਪੂਛਿ ਦੇਖਿਆ ਅਵਰੁ ਨਾਹੀ ਥਾਉ ॥੧॥ ਰਹਾਉ ॥ ਧਰਤੀ ਤ ਹੀਰੇ ਲਾਲ ਜੜਤੀ ਪਲਘਿ ਲਾਲ ਜੜਾਉ ॥ ਮੋਹਣੀ ਮੁਖਿ ਮਣੀ ਸੋਹੈ ਕਰੇ ਰੰਗਿ ਪਸਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੨॥ ਸਿਧੁ ਹੋਵਾ ਸਿਧਿ ਲਾਈ ਰਿਧਿ ਆਖਾ ਆਉ ॥ ਗੁਪਤੁ ਪਰਗਟੁ ਹੋਇ ਬੈਸਾ ਲੋਕੁ ਰਾਖੈ ਭਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੩॥ ਸੁਲਤਾਨੁ ਹੋਵਾ ਮੇਲਿ ਲਸਕਰ ਤਖਤਿ ਰਾਖਾ ਪਾਉ ॥ ਹੁਕਮੁ ਹਾਸਲੁ ਕਰੀ ਬੈਠਾ ਨਾਨਕਾ ਸਭ ਵਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੪॥੧॥{ਪੰਨਾ 14}
ਜੇ (ਮੇਰੇ ਵਾਸਤੇ) ਮੋਤੀਆਂ ਦੇ ਮਹਲ-ਮਾੜੀਆਂ ਉਸਰ ਪੈਣ, ਜੇ (ਉਹ ਮਹਲ-ਮਾੜੀਆਂ) ਰਤਨਾਂ ਨਾਲ ਜੜਾਊ ਹੋ ਜਾਣ, ਜੇ (ਉਹਨਾਂ ਮਹਲ-ਮਾੜੀਆਂ ਨੂੰ) ਕਸਤੂਰੀ ਕੇਸਰ ਊਦ ਤੇ ਚੰਦਨ ਨਾਲ ਲਿਪਾਈ ਕਰ ਕੇ (ਮੇਰੇ ਅੰਦਰ) ਚਾਉ ਚੜ੍ਹੇ, (ਤਾਂ ਭੀ ਇਹ ਸਭ ਕੁਝ ਵਿਅਰਥ ਹੈ, ਮੈਨੂੰ ਖ਼ਤਰਾ ਹੈ ਕਿ ਇਹਨਾਂ ਮਹਲ-ਮਾੜੀਆਂ) ਨੂੰ ਵੇਖ ਕੇ ਮੈਂ ਕਿਤੇ (ਹੇ ਪ੍ਰਭੂ!) ਤੈਨੂੰ ਭੁਲਾ ਨਾਹ ਬੈਠਾਂ, ਕਿਤੇ ਤੂੰ ਮੈਨੂੰ ਵਿੱਸਰ ਨਾਹ ਜਾਏਂ, ਕਿਤੇ ਤੇਰਾ ਨਾਮ ਮੇਰੇ ਚਿੱਤ ਵਿਚ ਟਿਕੇ ਹੀ ਨਾਹ।1। ਮੈਂ ਆਪਣੇ ਗੁਰੂ ਨੂੰ ਪੁੱਛ ਕੇ ਵੇਖ ਲਿਆ ਹੈ (ਮੈ ਆਪਣੇ ਗੁਰੂ ਨੂੰ ਪੁੱਛਿਆ ਹੈ ਤੇ ਮੈਨੂੰ ਯਕੀਨ ਭੀ ਆ ਗਿਆ ਹੈ) ਕਿ ਪ੍ਰਭੂ ਤੋਂ ਵਿੱਛੁੜ ਕੇ ਜਿੰਦ ਸੜ-ਬਲ ਜਾਂਦੀ ਹੈ (ਤੇ ਪ੍ਰਭੂ ਦੀ ਯਾਦ ਤੋਂ ਬਿਨਾ) ਹੋਰ ਕੋਈ ਥਾਂ (ਭੀ) ਨਹੀਂ ਹੈ (ਜਿਥੇ ਉਹ ਸਾੜ ਮੁੱਕ ਸਕੇ) ।1। ਰਹਾਉ। ਜੇ (ਮੇਰੇ ਰਹਣ ਵਾਸਤੇ) ਧਰਤੀ ਹੀਰੇ ਲਾਲਾਂ ਨਾਲ ਜੜੀ ਜਾਏ, ਜੇ (ਮੇਰੇ ਸੌਣ ਵਾਲੇ) ਪਲੰਘ ਉੱਤੇ ਲਾਲ ਜੜੇ ਜਾਣ, ਜੇ (ਮੇਰੇ ਸਾਹਮਣੇ) ਉਹ ਸੁੰਦਰ ਇਸਤ੍ਰੀ ਹਾਵ-ਭਾਵ ਕਰੇ ਜਿਸ ਦੇ ਮੱਥੇ ਉਤੇ ਮਣੀ ਸੋਭ ਰਹੀ ਹੋਵੇ, (ਤਾਂ ਭੀ ਇਹ ਸਭ ਕੁਝ ਵਿਅਰਥ ਹੈ, ਮੈਨੂੰ ਖ਼ਤਰਾ ਹੈ ਕਿ ਅਜਿਹੇ ਸੁੰਦਰ ਥਾਂ ਤੇ ਅਜਿਹੀ ਸੁੰਦਰੀ ਨੂੰ) ਵੇਖ ਕੇ ਮੈਂ ਕਿਤੇ (ਹੇ ਪ੍ਰਭੂ!) ਤੈਨੂੰ ਭੁਲਾ ਨਾਹ ਬੈਠਾਂ, ਕਿਤੇ ਤੂੰ ਮੈਨੂੰ ਵਿੱਸਰ ਨਾਹ ਜਾਏਂ, ਕਿਤੇ ਤੇਰਾ ਨਾਮ ਮੇਰੇ ਚਿੱਤ ਵਿਚ ਟਿਕੇ ਹੀ ਨਾਹ।2। ਜੇ ਮੈਂ ਪੁੱਗਾ ਹੋਇਆ ਜੋਗੀ ਬਣ ਜਾਵਾਂ, ਜੇ ਮੈਂ ਜੋਗ-ਸਮਾਧੀ ਦੀਆਂ ਕਾਮਯਾਬੀਆਂ ਹਾਸਲ ਕਰ ਲਵਾਂ, ਜੇ ਮੈਂ ਜੋਗ ਤੋਂ ਪ੍ਰਾਪਤ ਹੋ ਸਕਣ ਵਾਲੀਆਂ ਬਰਕਤਾਂ ਨੂੰ ਵਾਜ ਮਾਰਾਂ ਤੇ ਉਹ (ਮੇਰੇ ਪਾਸ) ਆ ਜਾਣ, ਜੇ (ਜੋਗ ਦੀ ਤਾਕਤ ਨਾਲ) ਮੈਂ ਕਦੇ ਲੁਕ ਸਕਾਂ ਤੇ ਕਦੇ ਪਰਤੱਖ ਹੋ ਕੇ ਬੈਠ ਜਾਵਾਂ, ਜੇ (ਸਾਰਾ) ਜਗਤ ਮੇਰਾ ਆਦਰ ਕਰੇ, (ਤਾਂ ਭੀ ਇਹ ਸਭ ਕੁਝ ਵਿਅਰਥ ਹੈ, ਮੈਨੂੰ ਖ਼ਤਰਾ ਹੈ ਕਿ ਇਹਨਾਂ ਰਿੱਧੀਆਂ ਸਿੱਧੀਆਂ ਨੂੰ) ਵੇਖ ਕੇ ਮੈਂ ਕਿਤੇ (ਹੇ ਪ੍ਰਭੂ!) ਤੈਨੂੰ ਭੁਲਾ ਨਾਹ ਬੈਠਾਂ, ਕਿਤੇ ਤੂੰ ਮੈਨੂੰ ਵਿੱਸਰ ਨਾਹ ਜਾਏਂ, ਕਿਤੇ ਤੇਰਾ ਨਾਮ ਮੇਰੇ ਚਿੱਤ ਵਿਚ ਟਿਕੇ ਹੀ ਨਾਹ।3। ਜੇ ਮੈਂ ਫ਼ੌਜਾਂ ਇਕੱਠੀਆਂ ਕਰ ਕੇ ਬਾਦਸ਼ਾਹ ਬਣ ਜਾਵਾਂ, ਜੇ ਮੈਂ (ਤਖ਼ਤ ਉੱਤੇ) ਬੈਠਾ (ਬਾਦਸ਼ਾਹੀ ਦਾ) ਹੁਕਮ ਚਲਾ ਸਕਾਂ, ਤਾਂ ਭੀ, ਹੇ ਨਾਨਕ! (ਇਹ) ਸਭ ਕੁਝ ਵਿਅਰਥ ਹੈ (ਮੈਨੂੰ ਖ਼ਤਰਾ ਹੈ ਕਿ ਇਹ ਰਾਜ-ਭਾਗ) ਵੇਖ ਕੇ ਮੈਂ ਕਿਤੇ (ਹੇ ਪ੍ਰਭੂ!) ਤੈਨੂੰ ਭੁਲਾ ਨਾਹ ਬੈਠਾਂ, ਕਿਤੇ ਤੂੰ ਮੈਨੂੰ ਵਿੱਸਰ ਨਾਹ ਜਾਏਂ, ਕਿਤੇ ਤੇਰਾ ਨਾਮ ਮੇਰੇ ਚਿੱਤ ਵਿਚ ਟਿਕੇ ਹੀ ਨਾਹ।4।1। ਭਾਵ:ਪ੍ਰਭੂ ਦੀ ਯਾਦ ਭੁਲਾ ਕੇ ਜਿੰਦ ਸੜ-ਬਲ ਜਾਂਦੀ ਹੈ। ਜੋਗ ਦੀਆਂ ਰਿੱਧੀਆਂ ਸਿੱਧੀਆਂ, ਤੇ ਬਾਦਸ਼ਾਹੀ ਪ੍ਰਭੂ ਦੇ ਵਿਛੋੜੇ ਤੋਂ ਪੈਦਾ ਹੋਏ ਉਸ ਸਾੜ ਨੂੰ ਸ਼ਾਂਤ ਨਹੀਂ ਕਰ ਸਕਦੇ। ਇਹ ਤਾਂ ਸਗੋਂ ਪਰਮਾਤਮਾ ਨਾਲੋਂ ਵਿੱਥ ਵਧਾ ਕੇ ਸਾੜ ਪੈਦਾ ਕਰਦੇ ਹਨ।
ਤ = ਜੇ। ਊਸਰਹਿ = ਉਸਰ ਪੈਣ, ਬਣ ਜਾਣ। ਕੁੰਗੂ = ਕੇਸਰ। ਅਗਰਿ = ਅਗਰ ਨਾਲ, ਊਦ ਦੀ ਸੁਗੰਧ-ਭਰੀ ਲੱਕੜੀ ਨਾਲ। ਚੰਦਨਿ = ਚੰਦਨ ਨਾਲ। ਲੀਪਿ = ਲਿਪਾਈ ਕਰ ਕੇ। ਦੇਖਿ = ਵੇਖ ਕੇ। ਚਿਤਿ = ਚਿੱਤ ਵਿਚ।1। ਪਲਘਿ = ਪਲੰਘ ਉਤੇ। ਮੋਹਣੀ = ਸੁੰਦਰ ਇਸਤ੍ਰੀ। ਮੁਖਿ = ਮੂੰਹ ਉੱਤੇ। ਰੰਗਿ = ਪਿਆਰ ਨਾਲ। ਪਸਾਓ = ਪਸਾਰਾ, ਖੇਡ। ਰੰਗਿ ਪਸਾਉ = ਪਿਆਰ-ਭਰੀ ਖੇਡ, ਹਾਵ-ਭਾਵ।2। ਸਿਧੁ = ਜੋਗ-ਸਾਧਨਾਂ ਵਿਚ ਪੁੱਗਾ ਹੋਇਆ ਜੋਗੀ। ਸਿਧਿ = ਜੋਗ-ਸਮਾਧੀ ਵਿਚ ਕਾਮਯਾਬੀ। ਲਾਈ = ਲਾਈਂ, ਮੈਂ ਲਾਵਾਂ। ਰਿਧਿ = ਜੋਗ ਤੋਂ ਪ੍ਰਾਪਤ ਹੋਈਆਂ ਬਰਕਤਾਂ। ਬੈਸਾ = ਬੈਸਾਂ, ਮੈਂ ਬੈਠਾਂ। ਭਾਉ = ਆਦਰ, ਸਤਕਾਰ।3। ਮੇਲਿ = ਇਕੱਠਾ ਕਰ ਕੇ। ਲਸਕਰ = ਫ਼ੌਜਾਂ। ਤਖਤਿ = ਤਖ਼ਤ ਉੱਤੇ। ਹਾਸਲੁ ਕਰੀ = ਮੈਂ ਹਾਸਲ ਕਰਾਂ, ਮੈਂ ਚਲਾਵਾਂ। ਵਾਉ = ਹਵਾ ਸਮਾਨ, ਵਿਅਰਥ। ਕਰੀ = ਕਰੀਂ, ਮੈਂ ਕਰਾਂ।4।
14
https://www.gurugranthdarpan.net/0014.html
ਸਿਰੀਰਾਗੁ ਮਹਲਾ ੧ ॥ ਕੋਟਿ ਕੋਟੀ ਮੇਰੀ ਆਰਜਾ ਪਵਣੁ ਪੀਅਣੁ ਅਪਿਆਉ ॥ ਚੰਦੁ ਸੂਰਜੁ ਦੁਇ ਗੁਫੈ ਨ ਦੇਖਾ ਸੁਪਨੈ ਸਉਣ ਨ ਥਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੧॥ ਸਾਚਾ ਨਿਰੰਕਾਰੁ ਨਿਜ ਥਾਇ ॥ ਸੁਣਿ ਸੁਣਿ ਆਖਣੁ ਆਖਣਾ ਜੇ ਭਾਵੈ ਕਰੇ ਤਮਾਇ ॥੧॥ ਰਹਾਉ ॥ ਕੁਸਾ ਕਟੀਆ ਵਾਰ ਵਾਰ ਪੀਸਣਿ ਪੀਸਾ ਪਾਇ ॥ ਅਗੀ ਸੇਤੀ ਜਾਲੀਆ ਭਸਮ ਸੇਤੀ ਰਲਿ ਜਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੨॥ ਪੰਖੀ ਹੋਇ ਕੈ ਜੇ ਭਵਾ ਸੈ ਅਸਮਾਨੀ ਜਾਉ ॥ ਨਦਰੀ ਕਿਸੈ ਨ ਆਵਊ ਨਾ ਕਿਛੁ ਪੀਆ ਨ ਖਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੩॥ ਨਾਨਕ ਕਾਗਦ ਲਖ ਮਣਾ ਪੜਿ ਪੜਿ ਕੀਚੈ ਭਾਉ ॥ ਮਸੂ ਤੋਟਿ ਨ ਆਵਈ ਲੇਖਣਿ ਪਉਣੁ ਚਲਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੪॥੨॥{ਪੰਨਾ 14}
ਜੇ ਮੇਰੀ ਉਮਰ ਕ੍ਰੋੜਾਂ ਹੀ ਸਾਲ ਹੋ ਜਾਏ, ਜੇ ਹਵਾ ਮੇਰਾ ਖਾਣਾ-ਪੀਣਾ ਹੋਵੇ (ਜੇ ਮੈਂ ਹਵਾ ਦੇ ਆਸਰੇ ਹੀ ਜੀਊ ਸਕਾਂ) , ਜੇ (ਕਿਸੇ) ਗੁਫਾ ਵਿਚ (ਬੈਠਾ ਰਹਿ ਕੇ) ਚੰਦ ਅਤੇ ਸੂਰਜ ਦੋਹਾਂ ਨੂੰ ਕਦੇ ਨਾ ਵੇਖਾਂ (ਭਾਵ, ਕਿ ਦਿਨ-ਰਾਤ ਮੈਂ ਗੁਫਾ ਵਿਚ ਬੈਠ ਕੇ ਸਮਾਧੀ ਲਾਈ ਰੱਖਾਂ) , ਜੇ ਸੁਫਨੇ ਵਿਚ ਭੀ ਸੌਣ ਦੀ ਥਾਂ ਨ ਮਿਲੇ (ਜੇ ਕਦੇ ਭੀ ਨਾਹ ਸੌਂ ਸਕਾਂ) ਤਾਂ ਭੀ (ਹੇ ਪ੍ਰਭੂ! ਇਤਨੀਆਂ ਲੰਮੀਆਂ ਸਮਾਧੀਆਂ ਲਾ ਕੇ ਭੀ) ਮੈਥੋਂ ਤੇਰਾ ਮੁੱਲ ਨਹੀਂ ਪੈ ਸਕਦਾ (ਤੇਰੇ ਬਰਾਬਰ ਦਾ ਮੈਂ ਕਿਸੇ ਹੋਰ ਨੂੰ ਲੱਭ ਨਹੀਂ ਸਕਦਾ) , ਮੈਂ ਤੇਰੀ ਕਿਤਨੀ ਕੁ ਵਡਿਆਈ ਦੱਸਾਂ? (ਮੈਂ ਤੇਰੀ ਵਡਿਆਈ ਦੱਸਣ ਜੋਗਾ ਨਹੀਂ ਹਾਂ) ।1। ਸਦਾ ਕਾਇਮ ਰਹਿਣ ਵਾਲਾ ਨਿਰ-ਆਕਾਰ ਪਰਮਾਤਮਾ ਆਪਣੇ ਆਪ ਵਿਚ ਟਿਕਿਆ ਹੋਇਆ ਹੈ (ਉਸ ਨੂੰ ਕਿਸੇ ਹੋਰ ਦੇ ਆਸਰੇ ਦੀ ਮੁਥਾਜੀ ਨਹੀਂ ਹੈ) ਅਸੀਂ ਜੀਵ ਇਕ ਦੂਜੇ ਤੋਂ ਸੁਣ ਸੁਣ ਕੇ ਹੀ (ਉਸ ਦੀ ਬਜ਼ੁਰਗੀ ਦਾ) ਬਿਆਨ ਕਰ ਦੇਂਦੇ ਹਾਂ। (ਪਰ ਇਹ ਕੋਈ ਨਹੀਂ ਦੱਸ ਸਕਦਾ ਕਿ ਉਹ ਕਿਤਨਾ ਕੁ ਵੱਡਾ ਹੈ) । ਜੇ ਪ੍ਰਭੂ ਨੂੰ ਚੰਗਾ ਲੱਗੇ ਤਾਂ (ਜੀਵ ਦੇ ਅੰਦਰ ਆਪਣੀ ਸਿਫ਼ਤਿ-ਸਾਲਾਹ ਦੀ) ਤਾਂਘ ਪੈਦਾ ਕਰ ਦੇਂਦਾ ਹੈ।1। ਰਹਾਉ। ਜੇ (ਤਪਾਂ ਦੇ ਕਸ਼ਟ ਦੇ ਦੇ ਕੇ ਆਪਣੇ ਸਰੀਰ ਨੂੰ) ਮੈਂ ਕੁਹ ਸੁੱਟਾਂ, ਮੁੜ ਮੁੜ ਰਤਾ ਰਤਾ ਕਟਾ ਦਿਆਂ, ਚੱਕੀ ਵਿਚ ਪਾ ਕੇ ਪੀਹ ਦਿਆਂ, ਅੱਗ ਨਾਲ ਸਾੜ ਸੁੱਟਾਂ, ਤੇ (ਆਪਣੇ ਆਪ ਨੂੰ) ਸੁਆਹ ਨਾਲ ਰਲਾ ਦਿਆਂ (ਇਤਨੇ ਤਪ ਸਾਧ ਕੇ ਭੀ, ਹੇ ਪ੍ਰਭੂ!) ਤੇਰੇ ਬਰਾਬਰ ਦਾ ਹੋਰ ਕਿਸੇ ਨੂੰ ਲੱਭ ਨਹੀਂ ਸਕਦਾ, ਮੈਂ ਤੇਰੀ ਵਡਿਆਈ ਦੱਸਣ ਜੋਗਾ ਨਹੀਂ ਹਾਂ।2। ਜੇ ਮੈਂ ਪੰਛੀ ਬਣ ਕੇ ਉੱਡ ਸਕਾਂ ਤੇ ਸੈਂਕੜੇ ਅਸਮਾਨਾਂ ਤਕ ਪਹੁੰਚ ਸਕਾਂ, ਜੇ (ਉੱਡ ਕੇ ਇਤਨਾ ਉੱਚਾ ਚਲਾ ਜਾਵਾਂ ਕਿ) ਮੈਂ ਕਿਸੇ ਨੂੰ ਦਿੱਸ ਨਾ ਸਕਾਂ, ਖਾਵਾਂ ਪੀਵਾਂ ਭੀ ਕੁਝ ਨਾ, (ਇਤਨੀ ਪਹੁੰਚ ਰੱਖਦਾ ਹੋਇਆ) ਭੀ (ਹੇ ਪ੍ਰਭੂ!) ਮੈਂ ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਲੱਭ ਸਕਦਾ, ਮੈਂ ਤੇਰੀ ਵਡਿਆਈ ਦੱਸਣ ਜੋਗਾ ਨਹੀਂ ਹਾਂ।3। ਹੇ ਨਾਨਕ! (ਆਖ– ਹੇ ਪ੍ਰਭੂ! ਜੇ ਮੇਰੇ ਪਾਸ ਤੇਰੀ ਵਡਿਆਈ ਨਾਲ ਭਰੇ ਹੋਏ) ਲੱਖਾਂ ਮਣਾਂ ਕਾਗ਼ਜ਼ ਹੋਣ ਉਹਨਾਂ ਨੂੰ ਮੁੜ ਮੁੜ ਪੜ੍ਹ ਕੇ ਵਿਚਾਰ (ਭੀ) ਕੀਤੀ ਜਾਵੇ, ਜੇ (ਤੇਰੀ ਵਡਿਆਈ ਲਿਖਣ ਵਾਸਤੇ) ਮੈਂ ਹਵਾ ਨੂੰ ਕਲਮ ਬਣਾ ਲਵਾਂ (ਲਿਖਦਿਆਂ ਲਿਖਦਿਆਂ) ਸਿਆਹੀ ਦੀ ਭੀ ਕਦੇ ਤੋਟ ਨਾਹ ਆਵੇ, ਤਾਂ ਭੀ (ਹੇ ਪ੍ਰਭੂ!) ਮੈਂ ਤੇਰਾ ਮੁੱਲ ਨਹੀਂ ਪਾ ਸਕਦਾ, ਮੈਂ ਤੇਰੀ ਵਡਿਆਈ ਦੱਸਣ ਜੋਗਾ ਨਹੀਂ ਹਾਂ।4।2। ਭਾਵ:ਜੇ ਕ੍ਰੋੜਾਂ ਸਾਲ ਅਤੁੱਟ ਸਮਾਧੀ ਲਾ ਕੇ ਤੇ ਬੜੇ ਬੜੇ ਤਪ ਸਹਾਰ ਸਹਾਰ ਕੇ ਦਿੱਬ ਦ੍ਰਿਸ਼ਟੀ ਹਾਸਲ ਕਰ ਲਈਏ, ਜੇ ਉੱਡਣ ਦੀ ਸਮਰੱਥਾ ਪ੍ਰਾਪਤ ਕਰ ਕੇ ਪਰਮਾਤਮਾ ਦੀ ਰਚੀ ਰਚਨਾ ਦਾ ਅਖ਼ੀਰਲਾ ਬੰਨਾ ਲੱਭਣ ਲਈ ਸੈਂਕੜੇ ਅਸਮਾਨਾਂ ਤਕ ਹੋ ਆਵੀਏ, ਜੇ ਅਮੁੱਕ ਸਿਆਹੀ ਨਾਲ ਲੱਖਾਂ ਮਣਾਂ ਕਾਗ਼ਜ਼ਾਂ ਉੱਤੇ ਪ੍ਰਭੂ ਦੀ ਵਡਿਆਈ ਦਾ ਲੇਖ ਇਕ-ਸਾਰ ਲਿਖਦੇ ਜਾਈਏ; ਤਾਂ ਭੀ ਕੋਈ ਜੀਵ ਉਸ ਦੀ ਵਡਿਆਈ ਦਾ ਅੰਤ ਪਾਣ ਜੋਗਾ ਨਹੀਂ ਹੈ। ਉਹ ਨਿਰਾਕਾਰ ਪ੍ਰਭੂ ਆਪਣੇ ਸਹਾਰੇ ਆਪ ਕਾਇਮ ਹੈ, ਉਸ ਨੂੰ ਸਹਾਰਾ ਦੇਣ ਜੋਗਾ ਕੋਈ ਉਸ ਦਾ ਸ਼ਰੀਕ ਨਹੀਂ ਹੈ। ਜਿਸ ਉਤੇ ਮੇਹਰ ਕਰੇ ਉਸ ਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਬਖ਼ਸ਼ਦਾ ਹੈ।2।
ਕੋਟੀ = ਕੋਟਿ। ਕੋਟੀ ਕੋਟਿ = ਕੋਟਿ ਕੋਟਿ, ਕ੍ਰੋੜਾਂ ਹੀ (ਸਾਲ) । ਆਰਜਾ = ਉਮਰ। ਪੀਅਣੁ = ਪੀਣਾ। ਅਪਿਆਉ = ਖਾਣਾ, ਭੋਜਨ। ਗੁਫੈ = ਗੁਫਾ ਵਿਚ (ਰਹਿ ਕੇ) । ਸਉਣ ਥਾਉ = ਸੌਣ ਦਾ ਥਾਂ। ਭੀ = ਫਿਰ ਭੀ। ਹਉ = ਮੈਂ। ਕੇਵਡੁ = ਕਿਤਨਾ ਵੱਡਾ। ਨਾਉ = ਨਾਮਣਾ, ਵਡਿਆਈ।6। ਥਾਇ = ਥਾਂ ਵਿਚ, ਸਰੂਪ ਵਿਚ। ਨਿਜ ਥਾਇ = ਆਪਣੇ ਸਰੂਪ ਵਿਚ, ਆਪਣੇ ਆਪ ਵਿਚ। ਸੁਣਿ ਸੁਣਿ = ਮੁੜ ਮੁੜ ਸੁਣ ਕੇ। ਆਖਣੁ = ਬਿਆਨ। ਜੇ ਭਾਵੈ = ਜੇ ਪ੍ਰਭੂ ਨੂੰ ਚੰਗਾ ਲੱਗੇ। ਤਮਾਇ = ਖਿੱਚ, ਤਾਂਘ (ਜੀਵ ਦੇ ਅੰਦਰ ਸਿਫ਼ਤਿ-ਸਾਲਾਹ ਕਰਨ ਦੀ) ਤਾਂਘ। ਕਰੇ = ਪੈਦਾ ਕਰ ਦੇਂਦਾ ਹੈ।1। ਰਹਾਉ। ਕੁਸਾ = ਕੁੱਸਾਂ, ਜੇ ਮੈਂ (ਆਪਣੇ ਆਪ ਨੂੰ) ਕੁਹ ਸੁੱਟਾਂ। ਕਟੀਆ = ਜੇ ਮੈਂ (ਆਪਣੇ ਆਪ ਨੂੰ ਰਤਾ ਰਤਾ) ਕਟਾ ਦਿਆਂ। ਵਾਰ ਵਾਰ = ਮੁੜ ਮੁੜ। ਪੀਸਣਿ = ਚੱਕੀ ਵਿਚ। ਪਾਇ = ਪਾ ਕੇ। ਸੇਤੀ = ਨਾਲ। ਜਾਲੀਆ = ਜਾਲੀਆਂ, ਜੇ ਮੈਂ ਸਾੜ ਦਿਆਂ।2। ਸੈ = ਸੈਂਕੜੇ। ਨਦਰੀ ਨ ਆਵਊ = ਮੈਂ ਨਾਹ ਦਿੱਸਾਂ।3। ਕਾਗਦ = ਕਾਗ਼ਜ਼। ਕੀਚੈ = ਕੀਤਾ ਜਾਏ। ਭਾਉ = ਅਰਥ। ਮਸੂ = (ਲਫ਼ਜ਼ 'ਮਸੁ' ਤੋਂ ਸੰਬੰਧ ਕਾਰਕ) ਮੱਸੁ ਦੀ, ਸਿਆਹੀ ਦੀ। ਨ ਆਵਈ = ਨ ਆਵੈ। ਲੇਖਣਿ = ਕਲਮ। ਪਵਣੁ = ਹਵਾ। ਚਲਾਉ = ਚਲਾਵਾਂ, ਮੈਂ ਚਲਾਵਾਂ।4।
15
https://www.gurugranthdarpan.net/0015.html
ਸਿਰੀਰਾਗੁ ਮਹਲਾ ੧ ॥ ਲੇਖੈ ਬੋਲਣੁ ਬੋਲਣਾ ਲੇਖੈ ਖਾਣਾ ਖਾਉ ॥ ਲੇਖੈ ਵਾਟ ਚਲਾਈਆ ਲੇਖੈ ਸੁਣਿ ਵੇਖਾਉ ॥ ਲੇਖੈ ਸਾਹ ਲਵਾਈਅਹਿ ਪੜੇ ਕਿ ਪੁਛਣ ਜਾਉ ॥੧॥ ਬਾਬਾ ਮਾਇਆ ਰਚਨਾ ਧੋਹੁ ॥ ਅੰਧੈ ਨਾਮੁ ਵਿਸਾਰਿਆ ਨਾ ਤਿਸੁ ਏਹ ਨ ਓਹੁ ॥੧॥ ਰਹਾਉ ॥ ਜੀਵਣ ਮਰਣਾ ਜਾਇ ਕੈ ਏਥੈ ਖਾਜੈ ਕਾਲਿ ॥ ਜਿਥੈ ਬਹਿ ਸਮਝਾਈਐ ਤਿਥੈ ਕੋਇ ਨ ਚਲਿਓ ਨਾਲਿ ॥ ਰੋਵਣ ਵਾਲੇ ਜੇਤੜੇ ਸਭਿ ਬੰਨਹਿ ਪੰਡ ਪਰਾਲਿ ॥੨॥ ਸਭੁ ਕੋ ਆਖੈ ਬਹੁਤੁ ਬਹੁਤੁ ਘਟਿ ਨ ਆਖੈ ਕੋਇ ॥ ਕੀਮਤਿ ਕਿਨੈ ਨ ਪਾਈਆ ਕਹਣਿ ਨ ਵਡਾ ਹੋਇ ॥ ਸਾਚਾ ਸਾਹਬੁ ਏਕੁ ਤੂ ਹੋਰਿ ਜੀਆ ਕੇਤੇ ਲੋਅ ॥੩॥ ਨੀਚਾ ਅੰਦਰਿ ਨੀਚ ਜਾਤਿ ਨੀਚੀ ਹੂ ਅਤਿ ਨੀਚੁ ॥ ਨਾਨਕੁ ਤਿਨ ਕੈ ਸੰਗਿ ਸਾਥਿ ਵਡਿਆ ਸਿਉ ਕਿਆ ਰੀਸ ॥ ਜਿਥੈ ਨੀਚ ਸਮਾਲੀਅਨਿ ਤਿਥੈ ਨਦਰਿ ਤੇਰੀ ਬਖਸੀਸ ॥੪॥੩॥{ਪੰਨਾ 15}
ਇਹ ਗੱਲ ਹਰ ਕੋਈ ਜਾਣਦਾ ਹੈ ਕਿ ਅਸੀਂ ਜ਼ਿੰਦਗੀ ਦੇ ਸਾਹ ਗਿਣੇ-ਮਿਥੇ ਸਮੇਂ ਲਈ ਹੀ ਲੈ ਰਹੇ ਹਾਂ, ਸਾਡਾ ਬੋਲ-ਚਾਲ, ਸਾਡਾ ਖਾਣ-ਪੀਣ ਥੋੜੇ ਹੀ ਸਮੇਂ ਲਈ ਹੈ, ਜਿਸ ਜੀਵਨ-ਸਫ਼ਰ ਵਿਚ ਅਸੀਂ ਤੁਰੇ ਹੋਏ ਹਾਂ ਇਹ ਸਫ਼ਰ ਭੀ ਥੋੜੇ ਹੀ ਚਿਰ ਲਈ ਹੈ, (ਦੁਨੀਆਂ ਦੇ ਰਾਗ-ਰੰਗ ਤੇ ਰੰਗ-ਤਮਾਸ਼ੇ) ਸੁਣਨੇ ਵੇਖਣੇ ਭੀ ਥੋੜੇ ਹੀ ਸਮੇਂ ਲਈ ਹਨ।1। ਹੇ ਭਾਈ! ਮਾਇਆ ਦੀ ਖੇਡ (ਜੀਵਾਂ ਲਈ) ਚਾਰ ਦਿਨ ਦੀ ਹੀ ਖੇਡ ਹੈ। ਪਰ ਇਸ ਚਾਰ ਦਿਨ ਦੀ ਖੇਡ ਵਿਚ ਅੰਨ੍ਹੇ ਹੋਏ ਮਨੁੱਖ ਨੇ ਪ੍ਰਭੂ ਦਾ ਨਾਮ ਵਿਸਾਰ ਦਿੱਤਾ ਹੈ, ਨਾਹ ਮਾਇਆ ਨਾਲ ਹੀ ਨਿਭਦੀ ਹੈ ਤੇ ਨਾਹ ਪ੍ਰਭੂ ਦਾ ਨਾਮ ਹੀ ਮਿਲਦਾ ਹੈ।1। ਰਹਾਉ। ਜਗਤ ਵਿਚ ਜਨਮ ਲੈ ਕੇ ਜੰਮਣ ਤੋਂ ਮਰਨ ਤਕ ਸਾਰੀ ਉਮਰ (ਮਨੁੱਖ) ਪਦਾਰਥ ਇਕੱਠੇ ਕਰਨ ਦੇ ਆਹਰੇ ਲੱਗਾ ਰਹਿੰਦਾ ਹੈ (ਜਿਨ੍ਹਾਂ ਦੀ ਖ਼ਾਤਰ ਇਹ ਦੌੜ ਭੱਜ ਕਰਦਾ ਹੈ, ਉਹਨਾਂ ਵਿਚੋਂ) ਕੋਈ ਭੀ ਉਹ ਥਾਂ ਤਕ ਸਾਥ ਨਹੀਂ ਨਿਬਾਹੁੰਦਾ ਜਿਥੇ ਇਸ ਨੂੰ (ਸਾਰੀ ਜ਼ਿੰਦਗੀ ਵਿਚ ਕੀਤੇ ਕੰਮਾਂ ਦਾ ਲੇਖਾ) ਸਮਝਾਇਆ ਜਾਂਦਾ ਹੈ, (ਇਸ ਦੇ ਮਰਨ ਪਿਛੋਂ) ਇਸ ਨੂੰ ਰੋਣ ਵਾਲੇ ਸਾਰੇ ਹੀ ਸੰਬੰਧੀ (ਇਸ ਦੇ ਭਾ ਦੀਆਂ) , ਪਰਾਲੀ ਦੀਆਂ ਪੰਡਾਂ ਪਏ ਚੁੱਕਦੇ ਹਨ (ਕਿਉਂਕਿ ਮਰਨ ਵਾਲੇ ਨੂੰ ਕੋਈ ਲਾਭ ਨਹੀਂ ਹੁੰਦਾ) ।2। (ਹੇ ਪ੍ਰਭੂ!) ਹਰੇਕ ਜੀਵ (ਤੈਨੂੰ) ਬਹੁਤ ਬਹੁਤ ਧਨ ਵਾਸਤੇ ਹੀ ਆਖਦਾ ਹੈ, ਕੋਈ ਭੀ ਥੋੜਾ ਨਹੀਂ ਮੰਗਦਾ, ਕਿਸੇ ਨੇ ਭੀ ਕਦੇ ਮੰਗਣ ਤੋਂ ਬੱਸ ਨਹੀਂ ਕੀਤੀ, ਮੰਗ ਮੰਗ ਕੇ ਕਦੇ ਕੋਈ ਭੀ ਰੱਜਿਆ ਨਹੀਂ (ਪਰ ਉਹ ਸਾਰਾ ਧਨ ਇਥੇ ਹੀ ਰਹਿ ਜਾਂਦਾ ਹੈ) । ਹੇ ਪ੍ਰਭੂ! ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਖ਼ਾਲਕ ਹੈਂ, ਹੋਰ ਸਾਰੇ ਜੀਆ-ਜੰਤ ਹੋਰ ਸਾਰੇ ਜਗਤ ਮੰਡਲ-ਨਾਸਵੰਤ ਹਨ।3। (ਹੇ ਪ੍ਰਭੂ! ਮੈਂ ਤੈਥੋਂ ਇਹੀ ਮੰਗਦਾ ਹਾਂ ਕਿ ਤੇਰਾ) ਨਾਨਕ ਉਹਨਾਂ ਬੰਦਿਆਂ ਨਾਲ ਸਾਥ ਬਣਾਏ ਜੋ ਨੀਵੀਂ ਤੋਂ ਨੀਵੀਂ ਜਾਤਿ ਦੇ ਹਨ ਜੋ ਨੀਵਿਆਂ ਤੋਂ ਭੀ ਅਤਿ ਨੀਵੇਂ ਅਖਵਾਂਦੇ ਹਨ, ਮੈਨੂੰ ਮਾਇਆ-ਧਾਰੀਆਂ ਦੇ ਰਾਹੇ ਤੁਰਨ ਦੀ ਕੋਈ ਤਾਂਘ ਨਹੀਂ (ਕਿਉਂਕਿ ਮੈਨੂੰ ਪਤਾ ਹੈ ਕਿ) ਤੇਰੀ ਮਿਹਰ ਦੀ ਨਜ਼ਰ ਉਥੇ ਹੈ ਜਿਥੇ ਗ਼ਰੀਬਾਂ ਦੀ ਸਾਰ ਲਈ ਜਾਂਦੀ ਹੈ।4।3। ਭਾਵ:ਚਾਰ ਦਿਨ ਦੀ ਖੇਡ ਦੀ ਖ਼ਾਤਰ ਜੀਵ ਪ੍ਰਭੂ ਦਾ ਨਾਮ ਵਿਸਾਰ ਕੇ ਜੀਵਨ ਵਿਅਰਥ ਗਵਾਂਦੇ ਹਨ। ਜ਼ਿੰਦਗੀ ਦੇ ਦਿਨ ਗਿਣੇ-ਮਿਥੇ ਹਨ, ਇਹ ਭੀ ਗਵਾ ਲਏ ਖਾਣ ਦੇ ਪਦਾਰਥਾਂ ਦੇ ਆਹਰੇ, ਸਦਾ ਧਨ ਹੀ ਮੰਗਦੇ ਰਹੇ ਜੋ ਨਾਲ ਨਹੀਂ ਨਿਭਦਾ। ਪਰ ਪ੍ਰਭੂ ਦੀ ਮਿਹਰ ਉਹਨਾਂ ਤੇ ਹੈ ਜੋ ਮਾਇਆ-ਧਾਰੀਆਂ ਦੇ ਰਾਹੇ ਨਹੀਂ ਤੁਰਦੇ।
ਲੇਖੈ = ਲੇਖੇ ਵਿਚ, ਗਿਣਤੀ-ਮਿਣਤੀ ਵਿਚ, ਥੋੜੇ ਹੀ ਸਮੇਂ ਲਈ। ਬੋਲਣੁ ਬੋਲਣਾ = ਬੋਲ-ਚਾਲ। ਖਾਣਾ ਖਾਉ = ਖਾਣ-ਪੀਣ। ਵਾਟ = ਜ਼ਿੰਦਗੀ ਦਾ ਸਫ਼ਰ। ਚਲਾਈਆ = ਜੋ ਚਲਾਈ ਹੋਈ ਹੈ। ਸੁਣਿ ਵੇਖਾਉ = ਸੁਣਨਾ ਵੇਖਣਾ। ਲਵਾਈਅਹਿ = ਜੋ ਲਏ ਜਾ ਰਹੇ ਹਨ। ਪੜੇ = ਪੜ੍ਹੇ ਹੋਏ ਮਨੁੱਖ ਨੂੰ। ਕਿ = ਕੀਹ? ਪੜੇ…ਜਾਉ = ਮੈਂ (ਇਸ ਬਾਰੇ) ਕਿਸੇ ਪੜ੍ਹੇ ਹੋਏ ਮਨੁੱਖ ਨੂੰ ਕੀਹ ਪੁੱਛਣ ਜਾਵਾਂ? ਇਸ ਬਾਰੇ ਕਿਸੇ ਨੂੰ ਪੁੱਛਣ ਦੀ ਲੋੜ ਨਹੀਂ, ਹਰ ਕੋਈ ਜਾਣਦਾ ਹੈ।1। ਬਾਬਾ = ਹੇ ਭਾਈ! ਰਚਨਾ = ਖੇਡ। ਧੋਹੁ = ਠੱਗੀ, ਚਾਰ ਦਿਨ ਦੀ ਖੇਡ। ਅੰਧੈ = ਅੰਨ੍ਹੇ ਨੇ, ਮਾਇਆ ਦੀ ਖੇਡ ਵਿਚ ਅੰਨ੍ਹੇ ਹੋਏ ਮਨੁੱਖ ਨੇ। ਏਹ = ਮਾਇਆ। ਓਹੁ = ਪ੍ਰਭੂ ਦਾ ਨਾਮ।1। ਰਹਾਉ। ਜੀਵਣ ਮਰਣਾ = ਜੰਮਣ ਤੋਂ ਮਰਨ ਤਕ। ਜਾਇ ਕੈ = ਜਨਮ ਲੈ ਕੇ, ਜੰਮ ਕੇ। ਏਥੈ = ਇਸ ਦੁਨੀਆ ਵਿਚ। ਖਾਜੈ = ਖਾਣ ਦੇ ਆਹਰੇ, ਪਦਾਰਥ ਇਕੱਠੇ ਕਰਨ ਦੇ ਆਹਰੇ। ਕਾਲਿ = (ਸਾਰੇ) ਸਮੇਂ ਵਿਚ, ਸਾਰੀ ਉਮਰ। ਬਹਿ = ਬੈਠ ਕੇ। ਸਮਝਾਈਐ = (ਜ਼ਿੰਦਗੀ ਵਿਚ ਕੀਤੇ ਕੰਮਾਂ ਦਾ ਲੇਖਾ) ਸਮਝਾਇਆ ਜਾਂਦਾ ਹੈ। ਸਭਿ = ਸਾਰੇ ਹੀ। ਪੰਡ ਪਰਾਲਿ = ਪਰਾਲੀ ਦੀਆਂ ਪੰਡਾਂ, ਨਕਾਰੇ ਭਾਰ।2। ਸਭੁ ਕੋ = ਹਰੇਕ ਜੀਵ। ਆਖੈ = ਆਖਦਾ ਹੈ, ਮੰਗਦਾ ਹੈ। ਆਖੈ ਬਹੁਤੁ ਬਹੁਤੁ = ਬਹੁਤੀ ਮਾਇਆ ਮੰਗਦਾ ਹੈ। ਕਹਣਿ = ਕਹਣ ਨਾਲ। ਕਹਣਿ……ਹੋਇ = ਆਪਣੇ ਕਹਿਣ-ਅਨੁਸਾਰ ਕੋਈ ਵੱਡਾ ਨਹੀਂ ਬਣਿਆ, ਮੂੰਹੋਂ-ਮੰਗੇ ਧਨ ਨਾਲ ਕਦੇ ਕੋਈ ਰੱਜਿਆ ਨਹੀਂ। ਕੀਮਤਿ……ਪਾਈਆ = ਕਿਸੇ ਨੇ ਕਦੇ ਆਪਣੇ ਮੰਗਣ ਦੀ ਕੀਮਤ ਨਹੀਂ ਪਾਈ, ਮੰਗਣ ਦਾ ਹੱਦ-ਬੰਨਾ ਨਹੀਂ ਲੱਭਾ, ਬੱਸ ਨਹੀਂ ਕੀਤੀ। ਸਾਚਾ = ਸਦਾ-ਥਿਰ ਰਹਿਣ ਵਾਲਾ। ਸਾਹਬੁ = ਮਾਲਕ। ਹੋਰਿ ਕੇਤੇ = ਬਾਕੀ ਸਾਰੇ ਬੇਅੰਤ ਜੀਵ। ਲੋਅ = ਲੋਕ, ਸ੍ਰਿਸ਼ਟੀਆਂ।3। ਹੂ = ਤੋਂ। ਤਿਨ ਕੈ ਸੰਗਿ = ਉਹਨਾਂ ਦੇ ਨਾਲ ਹੈ। ਵਡਿਆ ਸਿਉ = ਮਾਇਆ-ਧਾਰੀਆਂ ਨਾਲ। ਰੀਸ = ਕਿਸੇ ਹੋਰ ਦੇ ਪੂਰਨਿਆਂ ਤੇ ਤੁਰਨਾ। ਵਡਿਆ……ਰੀਸ = ਮਾਇਆ-ਧਾਰੀਆਂ ਦੇ ਰਾਹੇ ਨਹੀਂ ਤੁਰਨਾ। ਸਮਾਲੀਅਨਿ = ਸੰਭਾਲੇ ਜਾਂਦੇ ਹਨ, ਸਾਰ ਲਈ ਜਾਂਦੀ ਹੈ।4।
15
https://www.gurugranthdarpan.net/0015.html
ਸਿਰੀਰਾਗੁ ਮਹਲਾ ੧ ॥ ਲਬੁ ਕੁਤਾ ਕੂੜੁ ਚੂਹੜਾ ਠਗਿ ਖਾਧਾ ਮੁਰਦਾਰੁ ॥ ਪਰ ਨਿੰਦਾ ਪਰ ਮਲੁ ਮੁਖ ਸੁਧੀ ਅਗਨਿ ਕ੍ਰੋਧੁ ਚੰਡਾਲੁ ॥ ਰਸ ਕਸ ਆਪੁ ਸਲਾਹਣਾ ਏ ਕਰਮ ਮੇਰੇ ਕਰਤਾਰ ॥੧॥ ਬਾਬਾ ਬੋਲੀਐ ਪਤਿ ਹੋਇ ॥ ਊਤਮ ਸੇ ਦਰਿ ਊਤਮ ਕਹੀਅਹਿ ਨੀਚ ਕਰਮ ਬਹਿ ਰੋਇ ॥੧॥ ਰਹਾਉ ॥ ਰਸੁ ਸੁਇਨਾ ਰਸੁ ਰੁਪਾ ਕਾਮਣਿ ਰਸੁ ਪਰਮਲ ਕੀ ਵਾਸੁ ॥ ਰਸੁ ਘੋੜੇ ਰਸੁ ਸੇਜਾ ਮੰਦਰ ਰਸੁ ਮੀਠਾ ਰਸੁ ਮਾਸੁ ॥ ਏਤੇ ਰਸ ਸਰੀਰ ਕੇ ਕੈ ਘਟਿ ਨਾਮ ਨਿਵਾਸੁ ॥੨॥ ਜਿਤੁ ਬੋਲਿਐ ਪਤਿ ਪਾਈਐ ਸੋ ਬੋਲਿਆ ਪਰਵਾਣੁ ॥ ਫਿਕਾ ਬੋਲਿ ਵਿਗੁਚਣਾ ਸੁਣਿ ਮੂਰਖ ਮਨ ਅਜਾਣ ॥ ਜੋ ਤਿਸੁ ਭਾਵਹਿ ਸੇ ਭਲੇ ਹੋਰਿ ਕਿ ਕਹਣ ਵਖਾਣ ॥੩॥ ਤਿਨ ਮਤਿ ਤਿਨ ਪਤਿ ਤਿਨ ਧਨੁ ਪਲੈ ਜਿਨ ਹਿਰਦੈ ਰਹਿਆ ਸਮਾਇ ॥ ਤਿਨ ਕਾ ਕਿਆ ਸਾਲਾਹਣਾ ਅਵਰ ਸੁਆਲਿਉ ਕਾਇ ॥ ਨਾਨਕ ਨਦਰੀ ਬਾਹਰੇ ਰਾਚਹਿ ਦਾਨਿ ਨ ਨਾਇ ॥੪॥੪॥{ਪੰਨਾ 15}
ਹੇ ਮੇਰੇ ਕਰਤਾਰ! ਮੇਰੀਆਂ ਤਾਂ ਇਹ ਕਰਤੂਤਾਂ ਹਨ– ਖਾਣ ਦਾ ਲਾਲਚ (ਮੇਰੇ ਅੰਦਰ) ਕੁੱਤਾ ਹੈ (ਜੋ ਹਰ ਵੇਲੇ ਖਾਣ ਨੂੰ ਮੰਗਦਾ ਹੈ ਭੌਂਕਦਾ ਹੈ) , ਝੂਠ (ਬੋਲਣ ਦੀ ਵਾਦੀ ਮੇਰੇ ਅੰਦਰ) ਚੂਹੜਾ ਹੈ (ਜਿਸ ਨੇ ਮੈਨੂੰ ਬਹੁਤ ਨੀਵਾਂ ਕਰ ਦਿੱਤਾ ਹੈ) , (ਦੂਜਿਆਂ ਨੂੰ) ਠੱਗ ਕੇ ਖਾਣਾ (ਮੇਰੇ ਅੰਦਰ) ਮੁਰਦਾਰ ਹੈ (ਜੋ ਸੁਆਰਥ ਦੀ ਬਦਬੂ ਵਧਾ ਰਿਹਾ ਹੈ) , ਪਰਾਈ ਨਿੰਦਿਆ ਮੇਰੇ ਮੂੰਹ ਵਿਚ ਸਮੂਲਚੀ ਪਰਾਈ ਮੈਲ ਹੈ, ਕ੍ਰੋਧ-ਅੱਗ (ਮੇਰੇ ਅੰਦਰ) ਚੰਡਾਲ (ਬਣੀ ਪਈ ਹੈ) , ਮੈਨੂੰ ਕਈ ਚਸਕੇ ਹਨ, ਮੈਂ ਆਪਣੇ ਆਪ ਨੂੰ ਵਡਿਆਉਂਦਾ ਹਾਂ।1। ਹੇ ਭਾਈ! ਉਹ ਬੋਲ ਬੋਲਣਾ ਚਾਹੀਦਾ ਹੈ (ਜਿਸ ਨਾਲ ਪ੍ਰਭੂ ਦੀ ਹਜ਼ੂਰੀ ਵਿਚ) ਇੱਜ਼ਤ ਮਿਲੇ। ਉਹੀ ਮਨੁੱਖ (ਅਸਲ ਵਿਚ) ਚੰਗੇ ਹਨ, ਜੋ ਪ੍ਰਭੂ ਦੀ ਹਜ਼ੂਰੀ ਵਿਚ ਚੰਗੇ ਆਖੇ ਜਾਂਦੇ ਹਨ, ਮੰਦ-ਕਰਮੀ ਬੰਦੇ ਬੈਠੇ ਝੁਰਦੇ ਹੀ ਹਨ।1। ਰਹਾਉ। ਸੋਨਾ ਚਾਂਦੀ (ਇਕੱਠਾ ਕਰਨ) ਦਾ ਚਸਕਾ, ਇਸਤ੍ਰੀ (ਭਾਵ, ਕਾਮ) ਦਾ ਚਸਕਾ, ਸੁਗੰਧੀਆਂ ਦੀ ਲਗਨ, ਘੋੜਿਆਂ (ਦੀ ਸਵਾਰੀ) ਦਾ ਸ਼ੌਂਕ, (ਨਰਮ ਨਰਮ) ਸੇਜਾਂ ਤੇ (ਸੋਹਣੇ) ਮਹਲ-ਮਾੜੀਆਂ ਦੀ ਲਾਲਸਾ, (ਸੁਆਦਲੇ) ਮਿੱਠੇ ਪਦਾਰਥ, ਤੇ ਮਾਸ (ਖਾਣ) ਦਾ ਚਸਕਾ = ਜੇ ਮਨੁੱਖਾ ਸਰੀਰ ਨੂੰ ਇਤਨੇ ਚਸਕੇ ਲੱਗੇ ਹੋਏ ਹੋਣ, ਤਾਂ ਪਰਮਾਤਮਾ ਦੇ ਨਾਮ ਦਾ ਟਿਕਾਣਾ ਕਿਸ ਹਿਰਦੇ ਵਿਚ ਹੋ ਸਕਦਾ ਹੈ?2। ਉਹੀ ਬੋਲ ਬੋਲਿਆ ਹੋਇਆ ਸੁਚੱਜਾ ਹੈ ਜਿਸ ਦੇ ਬੋਲਣ ਨਾਲ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਮਿਲਦਾ ਹੈ। ਹੇ ਮੂਰਖ ਅੰਞਾਣ ਮਨ! ਸੁਣ, ਫਿੱਕਾ (ਨਾਮ-ਰਸ ਤੋਂ ਸੱਖਣਾ) ਬੋਲ ਬੋਲਿਆਂ ਖ਼ੁਆਰ ਹੋਈਦਾ ਹੈ (ਭਾਵ, ਜੇ ਸਾਰੀ ਉਮਰ ਨਿਰੀਆਂ ਉਹੀ ਗੱਲਾਂ ਕਰਦੇ ਰਹੀਏ ਜੋ ਪ੍ਰਭੂ ਦੀ ਯਾਦ ਤੋਂ ਖ਼ਾਲੀ ਹੋਣ ਤਾਂ ਦੁਖੀ ਹੀ ਰਹੀਦਾ ਹੈ) । ਪ੍ਰਭੂ ਭੀ ਸਿਫ਼ਤਿ-ਸਾਲਾਹ ਤੋਂ ਬਿਨਾ ਹੋਰ ਗੱਲਾਂ ਵਿਅਰਥ ਹਨ। ਜੋ ਮਨੁੱਖ (ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ) ਉਸ ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹੀ ਚੰਗੇ ਹਨ।3। ਜਿਨ੍ਹਾਂ ਬੰਦਿਆਂ ਦੇ ਹਿਰਦੇ ਵਿਚ ਪ੍ਰਭੂ ਹਰ ਵੇਲੇ ਵੱਸ ਰਿਹਾ ਹੈ, ਉਹ ਅਕਲ ਵਾਲੇ ਹਨ, ਇੱਜ਼ਤ ਵਾਲੇ ਹਨ ਤੇ ਧਨ ਵਾਲੇ ਹਨ। ਐਸੇ ਭਲੇ ਮਨੁੱਖਾਂ ਦੀ ਸਿਫ਼ਤਿ ਕੀਤੀ ਨਹੀਂ ਜਾ ਸਕਦੀ। ਉਹਨਾਂ ਵਰਗਾ ਸੋਹਣਾ ਹੋਰ ਕੌਣ ਹੈ? ਹੇ ਨਾਨਕ! ਪ੍ਰਭੂ ਦੀ ਮਿਹਰ ਦੀ ਨਜ਼ਰ ਤੋਂ ਵਾਂਜੇ ਬੰਦੇ ਉਸ ਦੇ ਨਾਮ ਵਿਚ ਨਹੀਂ ਜੁੜਦੇ, ਉਸ ਦੇ ਦਿੱਤੇ ਧਨ ਪਦਾਰਥ ਵਿਚ ਮਸਤ ਰਹਿੰਦੇ ਹਨ।4। 4। ਭਾਵ:ਜਿਸ ਮਨੁੱਖ ਦੇ ਮਨ ਵਿਚ ਦੁਨੀਆ ਦੇ ਚਸਕਿਆਂ ਤੇ ਵਿਕਾਰਾਂ ਦਾ ਜ਼ੋਰ ਹੋਵੇ, ਉਹ ਪਰਮਾਤਮਾ ਦੇ ਨਾਮ ਵਿਚ ਨਹੀਂ ਜੁੜ ਸਕਦਾ। ਚਸਕੇ-ਵਿਕਾਰ ਤੇ ਭਗਤੀ ਇਕੋ ਹਿਰਦੇ ਵਿਚ ਇਕੱਠੇ ਨਹੀਂ ਹੋ ਸਕਦੇ। ਅਜੇਹਾ ਮਨੁੱਖ ਭਾਵੇਂ ਕਿਤਨਾ ਹੀ ਅਕਲਈਆ ਮੰਨਿਆ-ਪ੍ਰੰਮਨਿਆ ਤੇ ਧਨੀ ਹੋਵੇ, ਉਸ ਦਾ ਜੀਵਨ ਖੇਹ-ਖ਼ੁਆਰੀ ਵਿਚ ਹੀ ਲੰਘਦਾ ਹੈ।
ਲਬੁ = ਖਾਣ ਦਾ ਲਾਲਚ। ਕੂੜੁ = ਝੂਠ ਬੋਲਣਾ। ਠਗਿ = ਠੱਗ ਕੇ। ਪਰ ਮਲੁ = ਪਰਾਈ ਮੈਲ। ਮੁਖਿ = ਮੂੰਹ ਵਿਚ। ਸੁਧੀ = ਸਮੂਲਚੀ, ਸਾਰੀ ਦੀ ਸਾਰੀ। ਅਗਨਿ = ਅੱਗ। ਰਸ ਕਸ = ਚਸਕੇ। ਆਪੁ ਸਲਾਹਣਾ = ਆਪਣੇ ਆਪ ਨੂੰ ਵਡਿਆਉਣਾ। ਏ = ਇਹ।1। ਬਾਬਾ = ਹੇ ਭਾਈ! ਬੋਲੀਐ = ਉਹ ਬੋਲ ਬੋਲੀਏ, ਪ੍ਰਭੂ ਦੀ ਸਿਫ਼ਤਿ-ਸਾਲਾਹ ਹੀ ਕਰੀਏ। ਪਤਿ = ਇੱਜ਼ਤ। ਸੇ = ਉਹੀ ਬੰਦੇ। ਦਰਿ = ਪ੍ਰਭੂ ਦੀ ਹਜ਼ੂਰੀ ਵਿਚ। ਕਹੀਅਹਿ = ਕਹੇ ਜਾਂਦੇ ਹਨ। ਨੀਚ ਕਰਮ = ਮੰਦ-ਕਰਮੀ ਬੰਦੇ।1। ਰਹਾਉ। ਰਸੁ = ਚਸਕਾ। ਰੁਪਾ = ਚਾਂਦੀ। ਕਾਮਣਿ = ਇਸਤ੍ਰੀ। ਪਰਮਲ = ਸੁਗੰਧੀ। ਪਰਮਲ ਕੀ ਵਾਸ = ਸੁਗੰਧੀ ਸੁੰਘਣੀ। ਮੰਦਰ = ਸੋਹਣੇ ਘਰ। ਏਤੇ = ਇਤਨੇ, ਕਈ। ਕੈ ਘਟਿ = ਕਿਸ ਹਿਰਦੇ ਵਿਚ?2। ਜਿਤੁ ਬੋਲਿਐ = ਜੇਹੜਾ ਬੋਲ ਬੋਲਿਆਂ। ਜਿਤੁ = ਜਿਸ (ਬੋਲ) ਦੀ ਰਾਹੀਂ। ਪਰਵਾਣੁ = ਕਬੂਲ, ਸੁਚੱਜਾ, ਸੁਲੱਖਣਾ। ਬੋਲਿ = ਬੋਲ ਕੇ। ਵਿਗੁਚਣਾ = ਖ਼ੁਆਰ ਹੋਈਦਾ ਹੈ। ਮਨ = ਹੇ ਮਨ! ਭਾਵਹਿ = ਚੰਗੇ ਲੱਗਦੇ ਹਨ। ਤਿਸੁ = ਉਸ ਪ੍ਰਭੂ ਨੂੰ। ਕਿ = ਕੀਹ? ਕਹਣ ਵਖਾਣ = ਕਹਣ-ਕਹਾਣ, ਫਾਲਤੂ ਗੱਲਾਂ। ਕਿ = ਕਿਸ ਅਰਥ? ਕੋਈ ਲਾਭ ਨਹੀਂ।2। ਤਿਨ ਪਲੈ = ਉਹਨਾਂ ਮਨੁੱਖਾਂ ਦੇ ਪਾਸ। ਜਿਨ ਹਿਰਦੈ = ਜਿਨ੍ਹਾਂ ਦੇ ਹਿਰਦੇ ਵਿਚ। ਸੁਆਲਿਉ = ਸੋਹਣਾ। ਕਾਇ = ਕੌਣ? ਨਾਨਕ = ਹੇ ਨਾਨਕ! ਨਦਰੀ ਬਾਹਰੇ = ਪ੍ਰਭੂ ਦੀ ਮਿਹਰ ਦੀ ਨਜ਼ਰ ਤੋਂ ਵਾਂਜੇ ਹੋਏ। ਦਾਨਿ = ਦਾਨ ਵਿਚ, ਪ੍ਰਭੂ ਦੇ ਦਿਤੇ ਹੋਏ ਪਦਾਰਥ ਵਿਚ। ਨਾਇ = ਪ੍ਰਭੂ ਦੇ ਨਾਮ ਵਿਚ।4।
15
https://www.gurugranthdarpan.net/0015.html
ਸਿਰੀਰਾਗੁ ਮਹਲਾ ੧ ॥ ਅਮਲੁ ਗਲੋਲਾ ਕੂੜ ਕਾ ਦਿਤਾ ਦੇਵਣਹਾਰਿ ॥ ਮਤੀ ਮਰਣੁ ਵਿਸਾਰਿਆ ਖੁਸੀ ਕੀਤੀ ਦਿਨ ਚਾਰਿ ॥ ਸਚੁ ਮਿਲਿਆ ਤਿਨ ਸੋਫੀਆ ਰਾਖਣ ਕਉ ਦਰਵਾਰੁ ॥੧॥ ਨਾਨਕ ਸਾਚੇ ਕਉ ਸਚੁ ਜਾਣੁ ॥ ਜਿਤੁ ਸੇਵਿਐ ਸੁਖੁ ਪਾਈਐ ਤੇਰੀ ਦਰਗਹ ਚਲੈ ਮਾਣੁ ॥੧॥ ਰਹਾਉ ॥ ਸਚੁ ਸਰਾ ਗੁੜ ਬਾਹਰਾ ਜਿਸੁ ਵਿਚਿ ਸਚਾ ਨਾਉ ॥ ਸੁਣਹਿ ਵਖਾਣਹਿ ਜੇਤੜੇ ਹਉ ਤਿਨ ਬਲਿਹਾਰੈ ਜਾਉ ॥ ਤਾ ਮਨੁ ਖੀਵਾ ਜਾਣੀਐ ਜਾ ਮਹਲੀ ਪਾਏ ਥਾਉ ॥੨॥ ਨਾਉ ਨੀਰੁ ਚੰਗਿਆਈਆ ਸਤੁ ਪਰਮਲੁ ਤਨਿ ਵਾਸੁ ॥ ਤਾ ਮੁਖੁ ਹੋਵੈ ਉਜਲਾ ਲਖ ਦਾਤੀ ਇਕ ਦਾਤਿ ॥ ਦੂਖ ਤਿਸੈ ਪਹਿ ਆਖੀਅਹਿ ਸੂਖ ਜਿਸੈ ਹੀ ਪਾਸਿ ॥੩॥ ਸੋ ਕਿਉ ਮਨਹੁ ਵਿਸਾਰੀਐ ਜਾ ਕੇ ਜੀਅ ਪਰਾਣ ॥ ਤਿਸੁ ਵਿਣੁ ਸਭੁ ਅਪਵਿਤ੍ਰੁ ਹੈ ਜੇਤਾ ਪੈਨਣੁ ਖਾਣੁ ॥ ਹੋਰਿ ਗਲਾਂ ਸਭਿ ਕੂੜੀਆ ਤੁਧੁ ਭਾਵੈ ਪਰਵਾਣੁ ॥੪॥੫॥{ਪੰਨਾ 15-16}
ਦੇਣਹਾਰ ਪ੍ਰਭੂ ਨੇ ਆਪ ਹੀ ਜਗਤ ਦਾ ਮੋਹ-ਰੂਪ ਅਫੀਮ ਦਾ ਗੋਲਾ ਜੀਵ ਨੂੰ ਦਿੱਤਾ ਹੋਇਆ ਹੈ। (ਇਸ ਮੋਹ-ਅਫੀਮ ਨੂੰ ਖਾ ਕੇ) ਮਸਤ ਹੋਈ ਜਿੰਦ ਨੇ ਮੌਤ ਭੁਲਾ ਦਿੱਤੀ ਹੈ, ਚਾਰ ਦਿਨ ਜ਼ਿੰਦਗੀ ਵਿਚ ਰੰਗ-ਰਲੀਆਂ ਮਾਣ ਰਹੀ ਹੈ। ਜਿਨ੍ਹਾਂ ਨੇ ਮੋਹ-ਨਸ਼ਾ ਛੱਡ ਕੇ ਪਰਮਾਤਮਾ ਦਾ ਦਰ ਮੱਲਣ ਦਾ ਆਹਰ ਕੀਤਾ, ਉਹਨਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪਿਆ।1। ਹੇ ਨਾਨਕ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਸੱਚੀ ਸਾਂਝ ਬਣਾ, ਜਿਸ ਦਾ ਸਿਮਰਨ ਕੀਤਿਆਂ ਸੁਖ ਮਿਲਦਾ ਹੈ। (ਤੇ ਅਰਦਾਸ ਕਰ ਕਿ ਹੇ ਪ੍ਰਭੂ! ਆਪਣਾ ਨਾਮ ਦੇਹ ਜਿਸ ਕਰਕੇ) ਤੇਰੀ ਹਜ਼ੂਰੀ ਵਿਚ ਆਦਰ ਮਿਲ ਸਕੇ।1। ਰਹਾਉ। ਸਦਾ ਦੀ ਮਸਤੀ ਕਾਇਮ ਰੱਖਣ ਵਾਲਾ ਸ਼ਰਾਬ ਗੁੜ ਤੋਂ ਬਿਨਾ ਹੀ ਤਿਆਰ ਕਰੀਦਾ ਹੈ, ਉਸ (ਸ਼ਰਾਬ) ਵਿਚ ਪ੍ਰਭੂ ਦਾ ਨਾਮ ਹੁੰਦਾ ਹੈ (ਪ੍ਰਭੂ ਦਾ ਨਾਮ ਹੀ ਸ਼ਰਾਬ ਹੈ ਜੋ ਦੁਨੀਆ ਵਲੋਂ ਬੇ-ਪਰਵਾਹ ਕਰ ਦੇਂਦਾ ਹੈ) । ਮੈਂ ਉਹਨਾਂ ਬੰਦਿਆਂ ਤੋਂ ਸਦਕੇ ਹਾਂ ਜੋ ਪ੍ਰਭੂ ਦਾ ਨਾਮ ਸੁਣਦੇ ਤੇ ਉਚਾਰਦੇ ਹਨ। ਮਨ ਨੂੰ ਤਦੋਂ ਹੀ ਮਸਤ ਹੋਇਆ ਜਾਣੋ, ਜਦੋਂ ਇਹ ਪ੍ਰਭੂ ਦੀ ਯਾਦ ਵਿਚ ਟਿਕ ਜਾਏ (ਤੇ, ਮਨ ਟਿਕਦਾ ਹੈ ਸਿਮਰਨ ਦੀ ਬਰਕਤਿ ਨਾਲ) ।2। ਪਰਮਾਤਮਾ ਦਾ ਨਾਮ ਤੇ ਸਿਫ਼ਤਿ-ਸਾਲਾਹ ਹੋਰ ਸਭ ਦਾਤਾਂ ਨਾਲੋਂ ਵਧੀਆ ਦਾਤ ਹੈ, ਸਿਫ਼ਤਿ-ਸਾਲਾਹ ਨਾਲ ਹੀ ਮਨੁੱਖ ਦਾ ਮੂੰਹ ਸੋਹਣਾ ਲੱਗਦਾ ਹੈ। ਪ੍ਰਭੂ ਦਾ ਨਾਮ ਤੇ ਸਿਫ਼ਤਿ-ਸਾਲਾਹ ਹੀ (ਮੂੰਹ ਉਜਲਾ ਕਰਨ ਲਈ) ਪਾਣੀ ਹੈ, ਤੇ (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਬਣਿਆ ਹੋਇਆ) ਸੁੱਚਾ ਆਚਰਨ ਸਰੀਰ ਉਤੇ ਲਾਣ ਲਈ ਸੁਗੰਧੀ ਹੈ। ਦੁੱਖਾਂ ਦੀ (ਨਿਵਿਰਤੀ) ਤੇ ਸੁੱਖਾਂ ਦੀ (ਪ੍ਰਾਪਤੀ) ਦੀ ਅਰਜ਼ੋਈ ਪਰਮਾਤਮਾ ਅੱਗੇ ਹੀ ਕਰਨੀ ਚਾਹੀਦੀ ਹੈ।3। ਜਿਸ ਪ੍ਰਭੂ ਦੀ ਬਖ਼ਸ਼ੀ ਹੋਈ ਇਹ ਜਿੰਦ-ਜਾਨ ਹੈ, ਉਸ ਨੂੰ ਕਦੇ ਮਨ ਤੋਂ ਭੁਲਾਣਾ ਨਹੀਂ ਚਾਹੀਦਾ। ਪ੍ਰਭੂ ਨੂੰ ਵਿਸਾਰਿਆਂ ਖਾਣ ਪਹਿਨਣ ਦਾ ਸਾਰਾ ਹੀ ਉੱਦਮ ਮਨ ਨੂੰ ਹੋਰ ਹੋਰ ਮਲੀਨ ਕਰਦਾ ਹੈ, (ਕਿਉਂਕਿ) ਹੋਰ ਸਾਰੀਆਂ ਗੱਲਾਂ (ਮਨ ਨੂੰ) ਨਾਸਵੰਤ ਸੰਸਾਰ ਦੇ ਮੋਹ ਵਿਚ ਫਸਾਂਦੀਆਂ ਹਨ। (ਹੇ ਪ੍ਰਭੂ!) ਉਹੀ ਉੱਦਮ ਸੁਚੱਜਾ ਹੈ ਜੋ ਤੇਰੇ ਨਾਲ ਪ੍ਰੀਤ ਬਣਾਂਦਾ ਹੈ।4।5। ਭਾਵ:ਪ੍ਰਭੂ ਦੀ ਯਾਦ ਭੁਲਾਇਆਂ ਜਗਤ ਦਾ ਮੋਹ ਆ ਦਬਾਂਦਾ ਹੈ, ਮੋਹ-ਅਧੀਨ ਹੋ ਕੇ ਕੀਤੇ ਕੰਮ ਮਨ ਨੂੰ ਹੋਰ ਮਲੀਨ ਕਰਦੇ ਜਾਂਦੇ ਹਨ। ਪ੍ਰਭੂ ਦਾ ਨਾਮ ਸਭ ਤੋਂ ਉੱਚੀ ਬਖ਼ਸ਼ਸ਼ ਹੈ, ਇਹ ਇਕ ਐਸਾ ਹੁਲਾਰਾ ਪੈਦਾ ਕਰਦਾ ਹੈ ਜਿਸ ਦਾ ਸਦਕਾ ਮਨੁੱਖ ਮੋਹ ਤੋਂ ਉਤਾਂਹ ਰਹਿ ਕੇ ਸੁੱਚੇ ਆਚਰਨ ਵਾਲਾ ਹੋ ਜਾਂਦਾ ਹੈ ਤੇ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।5। ਸਿਰੀ ਰਾਗੁ ਮਹਲੁ 1 ॥ {ਨੋਟ: ਇਥੇ ਲਫ਼ਜ਼ 'ਮਹਲਾ' ਦੇ ਥਾਂ ਲਫ਼ਜ਼ 'ਮਹਲੁ' ਹੈ। ਜੇ ਲਫ਼ਜ਼ 'ਮਹਲਾ' ਦਾ ਉਚਾਰਨ 'ਮਹੱਲਾ' ਕਰੀਏ, ਤਾਂ ਲਫ਼ਜ਼ 'ਮਹਲੁ' ਦਾ ਉਚਾਰਨ ਮਹੱਲ ਕਰਨਾ ਪਏਗਾ; ਤੇ 'ਮਹੱਲਾ' ਅਤੇ 'ਮਹਲੁ' ਦੇ ਅਰਥ ਵਿਚ ਫ਼ਰਕ ਪ੍ਰਤੱਖ ਹੈ। ਸੋ, ਠੀਕ ਉਚਾਰਨ ਲਫ਼ਜ਼ 'ਬਹਰਾ' 'ਗਹਲਾ' ਵਾਂਗ ਹੈ। ਵਧੀਕ ਵਿਚਾਰ ਲਈ ਪੜ੍ਹੋ 'ਗੁਰਬਾਣੀ ਵਿਆਕਰਣ'}।
ਅਮਲੁ = ਨਸ਼ਾ (ਅਫ਼ੀਮ ਆਦਿਕ ਦਾ) । ਗਲੋਲਾ = ਗੋਲਾ। ਕੂੜ = ਨਾਸ਼ਵੰਤ ਜਗਤ (ਦਾ ਮੋਹ) । ਦੇਵਣਹਾਰਿ = ਦੇਵਣਹਾਰ ਨੇ। ਮਤੀ = ਮੱਤੀ, ਮਸਤ ਹੋਈ ਨੇ। ਸਚੁ = ਸਦਾ-ਥਿਰ ਰਹਿਣ ਵਾਲਾ ਪ੍ਰਭੂ। ਸੋਫੀ = ਜੋ ਨਸ਼ੇ ਤੋਂ ਪਰਹੇਜ਼ ਕਰਦੇ ਹਨ, ਜਿਨ੍ਹਾਂ ਨਾਸ਼ਵੰਤ ਜਗਤ ਦੇ ਮੋਹ-ਨਸ਼ੇ ਨੂੰ ਛੱਡਿਆ। ਰਾਖਣ ਕਉ = ਮੱਲਣ ਲਈ। ਦਰਵਾਰੁ = ਪ੍ਰਭੂ ਦਾ ਦਰ।1। ਜਿਤੁ ਸੇਵਿਐ = ਜਿਸ ਦਾ ਸਿਮਰਨ ਕੀਤਿਆਂ। ਚਲੈ ਮਾਣੁ = ਆਦਰ ਮਿਲੇ।1। ਰਹਾਉ। ਸਰਾ = ਸ਼ਰਾਬ। ਗੁੜ ਬਾਹਰਾ = ਗੁੜ ਪਾਣ ਤੋਂ ਬਿਨਾ ਬਣਾਇਆ ਹੋਇਆ। ਵਖਾਣਹਿ = ਉਚਾਰਦੇ ਹਨ। ਜੇਤੜੇ = ਜੋ ਜੋ ਮਨੁੱਖ। ਹਉ = ਮੈਂ। ਖੀਵਾ = ਮਸਤ। ਮਹਲੀ = ਪਰਮਾਤਮਾ ਦੀ ਹਜ਼ੂਰੀ ਵਿਚ।2। ਨਾਉ = ਪ੍ਰਭੂ ਦਾ ਨਾਮ। ਨੀਰੁ = (ਇਸ਼ਨਾਨ ਵਾਸਤੇ) ਪਾਣੀ। ਚੰਗਿਆਈਆ = ਪ੍ਰਭੂ ਦੇ ਗੁਣ, ਸਿਫ਼ਤਿ-ਸਾਲਾਹ। ਸਤੁ = ਉੱਚਾ ਆਚਰਨ। ਪਰਮਲੁ = ਸੁਗੰਧੀ। ਤਨਿ = ਤਨ ਉੱਤੇ, ਤਨ ਵਿਚ। ਵਾਸੁ = ਸੁਗੰਧੀ। ਉਜਲਾ = ਰੌਸ਼ਨ, ਸਾਫ਼-ਸੁਥਰਾ। ਆਖੀਅਹਿ = ਆਖੇ ਜਾਂਦੇ ਹਨ।3। ਮਨਹੁ = ਮਨ ਤੋਂ। ਜੀਅ = ਜਿੰਦ। ਪਰਾਣ = ਸਾਹ। ਜੀਅ ਪਰਾਣ = ਜਿੰਦ-ਜਾਨ। ਜੇਤਾ = ਜਿਤਨਾ ਭੀ, ਸਾਰਾ ਹੀ। ਕੂੜੀਆ = ਕੂੜ ਵਿਚ ਫਸਾਣ ਵਾਲੀਆਂ, ਜਗਤ ਦੇ ਮੋਹ ਵਿਚ ਫਸਾਣ ਵਾਲੀਆਂ। ਪਰਵਾਣੁ = ਸੁਚੱਜੀ, ਚੰਗੀ, ਕਬੂਲ ਕਰਨ-ਜੋਗ।4।
16
https://www.gurugranthdarpan.net/0016.html
ਸਿਰੀਰਾਗੁ ਮਹਲੁ ੧ ॥ ਜਾਲਿ ਮੋਹੁ ਘਸਿ ਮਸੁ ਕਰਿ ਮਤਿ ਕਾਗਦੁ ਕਰਿ ਸਾਰੁ ॥ ਭਾਉ ਕਲਮ ਕਰਿ ਚਿਤੁ ਲੇਖਾਰੀ ਗੁਰ ਪੁਛਿ ਲਿਖੁ ਬੀਚਾਰੁ ॥ ਲਿਖੁ ਨਾਮੁ ਸਾਲਾਹ ਲਿਖੁ ਲਿਖੁ ਅੰਤੁ ਨ ਪਾਰਾਵਾਰੁ ॥੧॥ ਬਾਬਾ ਏਹੁ ਲੇਖਾ ਲਿਖਿ ਜਾਣੁ ॥ ਜਿਥੈ ਲੇਖਾ ਮੰਗੀਐ ਤਿਥੈ ਹੋਇ ਸਚਾ ਨੀਸਾਣੁ ॥੧॥ ਰਹਾਉ ॥ ਜਿਥੈ ਮਿਲਹਿ ਵਡਿਆਈਆ ਸਦ ਖੁਸੀਆ ਸਦ ਚਾਉ ॥ ਤਿਨ ਮੁਖਿ ਟਿਕੇ ਨਿਕਲਹਿ ਜਿਨ ਮਨਿ ਸਚਾ ਨਾਉ ॥ ਕਰਮਿ ਮਿਲੈ ਤਾ ਪਾਈਐ ਨਾਹੀ ਗਲੀ ਵਾਉ ਦੁਆਉ ॥੨॥ ਇਕਿ ਆਵਹਿ ਇਕਿ ਜਾਹਿ ਉਠਿ ਰਖੀਅਹਿ ਨਾਵ ਸਲਾਰ ॥ ਇਕਿ ਉਪਾਏ ਮੰਗਤੇ ਇਕਨਾ ਵਡੇ ਦਰਵਾਰ ॥ ਅਗੈ ਗਇਆ ਜਾਣੀਐ ਵਿਣੁ ਨਾਵੈ ਵੇਕਾਰ ॥੩॥ ਭੈ ਤੇਰੈ ਡਰੁ ਅਗਲਾ ਖਪਿ ਖਪਿ ਛਿਜੈ ਦੇਹ ॥ ਨਾਵ ਜਿਨਾ ਸੁਲਤਾਨ ਖਾਨ ਹੋਦੇ ਡਿਠੇ ਖੇਹ ॥ ਨਾਨਕ ਉਠੀ ਚਲਿਆ ਸਭਿ ਕੂੜੇ ਤੁਟੇ ਨੇਹ ॥੪॥੬॥{ਪੰਨਾ 16}
(ਹੇ ਭਾਈ! ਮਾਇਆ ਦਾ) ਮੋਹ ਸਾੜ ਕੇ (ਉਸ ਨੂੰ) ਘਸਾ ਕੇ ਸਿਆਹੀ ਬਣਾ ਤੇ (ਆਪਣੀ) ਅਕਲ ਨੂੰ ਸੋਹਣਾ ਕਾਗ਼ਜ਼ ਬਣਾ। ਪ੍ਰੇਮ ਨੂੰ ਕਲਮ, ਤੇ ਆਪਣੇ ਮਨ ਨੂੰ ਲਿਖਾਰੀ ਬਣਾ। ਗੁਰੂ ਦੀ ਸਿਖਿਆ ਲੈ ਕੇ (ਪਰਮਾਤਮਾ ਦੇ ਗੁਣਾਂ ਦੀ) ਵਿਚਾਰ ਕਰਨੀ ਲਿਖ। ਪ੍ਰਭੂ ਦਾ ਨਾਮ ਲਿਖ, ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖ, ਇਹ ਲਿਖ ਕਿ ਪ੍ਰਭੂ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਪਾਰਲਾ-ਉਰਲਾ ਬੰਨਾ ਨਹੀਂ ਲੱਭ ਸਕਦਾ।1। ਹੇ ਭਾਈ! ਇਹ ਲੇਖਾ ਲਿਖਣ ਦੀ ਜਾਚ ਸਿੱਖ। ਜਿਸ ਥਾਂ (ਜ਼ਿੰਦਗੀ ਵਿਚ ਕੀਤੇ ਕੰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ, ਉਥੇ ਇਹ ਲੇਖਾ ਸੱਚੀ ਰਾਹਦਾਰੀ ਬਣਦਾ ਹੈ।1। ਰਹਾਉ। ਜਿਨ੍ਹਾਂ ਮਨੁੱਖਾਂ ਦੇ ਮਨ ਵਿਚ (ਪ੍ਰਭੂ ਦਾ) ਸਦਾ-ਥਿਰ ਨਾਮ ਵੱਸਦਾ ਹੈ (ਲੇਖਾ ਮੰਗਣ ਵਾਲੇ ਥਾਂ) ਉਹਨਾਂ ਦੇ ਮੂੰਹ ਉਤੇ ਟਿੱਕੇ ਲੱਗਦੇ ਹਨ, ਉਹਨਾਂ ਨੂੰ ਵਡਿਆਈਆਂ ਮਿਲਦੀਆਂ ਹਨ, ਉਹਨਾਂ ਨੂੰ ਸਦਾ ਦੀਆਂ ਖੁਸ਼ੀਆਂ ਤੇ ਆਤਮ ਹੁਲਾਰੇ ਮਿਲਦੇ ਹਨ। ਪਰ ਪ੍ਰਭੂ ਦਾ ਨਾਮ ਪ੍ਰਭੂ ਦੀ ਮਿਹਰ ਨਾਲ ਮਿਲਦਾ ਹੈ, ਹਵਾਈ ਫ਼ਜ਼ੂਲ ਗੱਲਾਂ ਨਾਲ ਨਹੀਂ ਮਿਲਦਾ।2। (ਸੰਸਾਰ ਵਿਚ) ਬੇਅੰਤ ਜੀਵ ਆਉਂਦੇ ਹਨ (ਤੇ ਜੀਵਨ-ਸਫ਼ਰ ਮੁਕਾ ਕੇ ਇਥੋਂ) ਕੂਚ ਕਰ ਜਾਂਦੇ ਹਨ, (ਕਈਆਂ ਦੇ) ਸਰਦਾਰ (ਆਦਿਕ ਵੱਡੇ ਵੱਡੇ) ਨਾਮ ਰੱਖੀਦੇ ਹਨ, ਕਈ (ਜਗਤ ਵਿਚ) ਮੰਗਤੇ ਹੀ ਜੰਮੇ, ਕਈਆਂ ਦੇ ਵੱਡੇ ਵੱਡੇ ਦਰਬਾਰ ਲੱਗਦੇ ਹਨ। (ਪਰ ਦਰਬਾਰਾਂ ਵਾਲੇ ਸਰਦਾਰ ਹੋਣ ਚਾਹੇ ਕੰਗਾਲ ਹੋਣ) ਜੀਵਨ-ਸਫ਼ਰ ਮੁਕਾਇਆਂ ਸਮਝ ਆਉਂਦੀ ਹੈ ਕਿ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ (ਇਹ ਸਭ) ਜੀਵਨ ਵਿਅਰਥ (ਗੰਵਾ ਜਾਂਦੇ ਹਨ) ।3। ਹੇ ਨਾਨਕ! (ਆਖ– ਹੇ ਪ੍ਰਭੂ!) ਤੈਥੋਂ ਦੂਰ ਦੂਰ ਰਿਹਾਂ ਸੰਸਾਰ ਦਾ ਤੌਖ਼ਲਾ ਬਹੁਤ ਵਿਆਪਦਾ ਹੈ, (ਇਸ ਤੌਖ਼ਲੇ ਵਿਚ) ਖਿੱਝ ਖਿੱਝ ਕੇ ਸਰੀਰ ਭੀ ਢਹਿੰਦਾ ਜਾਂਦਾ ਹੈ, (ਤੇਰੀ ਯਾਦ ਤੋਂ ਬਿਨਾ ਮਾਇਆ ਦਾ ਭੀ ਕੀਹ ਮਾਣ?) ਜਿਨ੍ਹਾਂ ਦੇ ਨਾਮ ਖ਼ਾਨ ਸੁਲਤਾਨ ਕਰ ਕੇ ਵੱਜਦੇ ਹਨ ਸਭ (ਇਥੇ ਹੀ) ਮਿੱਟੀ ਵਿਚ ਮਿਲ ਜਾਂਦੇ ਹਨ (ਜਗਤ ਤੋਂ ਤੁਰਨ ਵੇਲੇ ਸਾਰੇ ਝੂਠੇ ਮੋਹ-ਪਿਆਰ ਮੁੱਕ ਜਾਂਦੇ ਹਨ) ।4।6। ਭਾਵ:ਅਸਲੀ ਸਾਥ ਨਿਬਾਹੁਣ ਵਾਲਾ ਪਦਾਰਥ ਪ੍ਰਭੂ ਦਾ ਨਾਮ ਹੈ ਜੋ ਪ੍ਰਭੂ ਦੀ ਮਿਹਰ ਨਾਲ ਗੁਰੂ ਤੋਂ ਮਿਲਦਾ ਹੈ। ਸਰਦਾਰੀਆਂ ਤੇ ਪਾਤਿਸ਼ਾਹੀਆਂ ਇਥੇ ਹੀ ਧਰੀਆਂ ਰਹਿ ਜਾਂਦੀਆਂ ਹਨ, ਪ੍ਰਭੂ ਦੀ ਯਾਦ ਤੋਂ ਵਾਂਜੇ ਰਹਿ ਕੇ ਇਹਨਾਂ ਦਾ ਮੁੱਲ ਕੌਡੀ ਭੀ ਨਹੀਂ ਪੈਂਦਾ, ਸਾਰੀ ਜ਼ਿੰਦਗੀ ਹੀ ਅਜਾਈਂ ਚਲੀ ਜਾਂਦੀ ਹੈ। ਤਾਂ ਤੇ, ਜਗਤ ਦਾ ਮੋਹ ਛੱਡ ਕੇ ਪਿਆਰ ਨਾਲ ਪ੍ਰਭੂ ਦੀ ਸਿਫ਼ਤਿ-ਸਾਲਾਹ ਹਿਰਦੇ ਵਿਚ ਵਸਾਓ।6।
ਜਾਲਿ = ਸਾੜ ਕੇ। ਘਸਿ = ਘਸਾ ਕੇ। ਮਸੁ = ਸਿਆਹੀ {ਇਹ ਲਫ਼ਜ਼ ਇਸਤ੍ਰੀ-ਲਿੰਗ ਹੈ ਤੇ ਸਦਾ (ੁ) ਅੰਤ ਹੁੰਦਾ ਹੈ}। ਸਾਰੁ = ਵਧੀਆ। ਭਾਉ = ਪ੍ਰੇਮ। ਪੁਛਿ = ਪੁੱਛ ਕੇ। ਪਾਰਾਵਾਰ = ਪਾਰ-ਅਵਾਰ, ਪਾਰਲਾ ਉਰਲਾ ਬੰਨਾ।1। ਲਿਖਿ ਜਾਣੁ = ਲਿਖਣ ਦੀ ਜਾਚ ਸਿੱਖ। ਨੀਸਾਣੁ = ਰਾਹਦਾਰੀ, ਪਰਵਾਨਾ।1। ਰਹਾਉ। ਮਿਲਹਿ = ਮਿਲਦੀਆਂ ਹਨ। ਸਦ = ਸਦਾ। ਤਿਨ ਮੁਖਿ = ਉਹਨਾਂ ਬੰਦਿਆਂ ਦੇ ਮੂੰਹ ਉੱਤੇ। ਨਿਕਲਹਿ = ਲੱਗਦੇ ਹਨ। ਮਨਿ = ਮਨ ਵਿਚ। ਕਰਮਿ = (ਪਰਮਾਤਮਾ ਦੀ) ਮਿਹਰ ਨਾਲ। ਗਲੀ ਵਾਉ ਦੁਆਉ = ਹਵਾਈ ਫ਼ਜ਼ੂਲ ਗੱਲਾਂ ਨਾਲ।2। ਇਕਿ = ਕਈ ਜੀਵ। ਰਖੀਅਹਿ = ਰੱਖੇ ਜਾਂਦੇ ਹਨ। ਨਾਵ = ਨਾਮ {'ਨਾਉ' ਤੋਂ ਬਹੁ-ਵਚਨ}। ਸਲਾਰ = ਸਰਦਾਰ। ਇਕਨਾ = ਕਈਆਂ ਦੇ। ਅਗੈ = ਪਰਮਾਤਮਾ ਦੀ ਹਜ਼ੂਰੀ ਵਿਚ। ਜਾਣੀਐ = ਪਤਾ ਲਗਦਾ ਹੈ। ਵੇਕਾਰ = ਵਿਅਰਥ।3। ਭੈ ਤੇਰੈ = ਤੈਥੋਂ ਭਉ ਕੀਤਿਆਂ, ਤੈਥੋਂ ਦੂਰ ਦੂਰ ਰਿਹਾਂ। ਅਗਲਾ = ਬਹੁਤਾ। ਖਪਿ = ਖਪ ਕੇ, ਖਿੱਝ ਕੇ। ਦੇਹ = ਸਰੀਰ। ਉਠੀ ਚਲਿਆ = ਉਠ ਤੁਰਨ ਵੇਲੇ, ਉਠ ਤੁਰਿਆਂ। ਸਭਿ ਕੂੜੇ ਨੇਹ = ਸਾਰੇ ਝੂਠੇ ਮੋਹ-ਪਿਆਰ।4।
16
https://www.gurugranthdarpan.net/0016.html
ਸਿਰੀਰਾਗੁ ਮਹਲਾ ੧ ॥ ਸਭਿ ਰਸ ਮਿਠੇ ਮੰਨਿਐ ਸੁਣਿਐ ਸਾਲੋਣੇ ॥ ਖਟ ਤੁਰਸੀ ਮੁਖਿ ਬੋਲਣਾ ਮਾਰਣ ਨਾਦ ਕੀਏ ॥ ਛਤੀਹ ਅੰਮ੍ਰਿਤ ਭਾਉ ਏਕੁ ਜਾ ਕਉ ਨਦਰਿ ਕਰੇਇ ॥੧॥ ਬਾਬਾ ਹੋਰੁ ਖਾਣਾ ਖੁਸੀ ਖੁਆਰੁ ॥ ਜਿਤੁ ਖਾਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥ ਰਤਾ ਪੈਨਣੁ ਮਨੁ ਰਤਾ ਸੁਪੇਦੀ ਸਤੁ ਦਾਨੁ ॥ ਨੀਲੀ ਸਿਆਹੀ ਕਦਾ ਕਰਣੀ ਪਹਿਰਣੁ ਪੈਰ ਧਿਆਨੁ ॥ ਕਮਰਬੰਦੁ ਸੰਤੋਖ ਕਾ ਧਨੁ ਜੋਬਨੁ ਤੇਰਾ ਨਾਮੁ ॥੨॥ ਬਾਬਾ ਹੋਰੁ ਪੈਨਣੁ ਖੁਸੀ ਖੁਆਰੁ ॥ ਜਿਤੁ ਪੈਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥ ਘੋੜੇ ਪਾਖਰ ਸੁਇਨੇ ਸਾਖਤਿ ਬੂਝਣੁ ਤੇਰੀ ਵਾਟ ॥ ਤਰਕਸ ਤੀਰ ਕਮਾਣ ਸਾਂਗ ਤੇਗਬੰਦ ਗੁਣ ਧਾਤੁ ॥ ਵਾਜਾ ਨੇਜਾ ਪਤਿ ਸਿਉ ਪਰਗਟੁ ਕਰਮੁ ਤੇਰਾ ਮੇਰੀ ਜਾਤਿ ॥੩॥ ਬਾਬਾ ਹੋਰੁ ਚੜਣਾ ਖੁਸੀ ਖੁਆਰੁ ॥ ਜਿਤੁ ਚੜਿਐ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥ ਘਰ ਮੰਦਰ ਖੁਸੀ ਨਾਮ ਕੀ ਨਦਰਿ ਤੇਰੀ ਪਰਵਾਰੁ ॥ ਹੁਕਮੁ ਸੋਈ ਤੁਧੁ ਭਾਵਸੀ ਹੋਰੁ ਆਖਣੁ ਬਹੁਤੁ ਅਪਾਰੁ ॥ ਨਾਨਕ ਸਚਾ ਪਾਤਿਸਾਹੁ ਪੂਛਿ ਨ ਕਰੇ ਬੀਚਾਰੁ ॥੪॥ ਬਾਬਾ ਹੋਰੁ ਸਉਣਾ ਖੁਸੀ ਖੁਆਰੁ ॥ ਜਿਤੁ ਸੁਤੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥੪॥੭॥{ਪੰਨਾ 16-17}
ਜੇ ਮਨ ਪ੍ਰਭੂ ਦੀ ਯਾਦ ਵਿਚ ਪਰਚ ਜਾਏ, ਤਾਂ ਇਸ ਨੂੰ (ਦੁਨੀਆ ਦੇ) ਸਾਰੇ ਮਿੱਠੇ ਸੁਆਦ ਵਾਲੇ ਪਦਾਰਥ ਸਮਝੋ। ਜੇ ਸੁਰਤਿ ਹਰੀ ਦੇ ਨਾਮ ਵਿਚ ਜੁੜਨ ਲੱਗ ਪਏ, ਤਾਂ ਇਸ ਨੂੰ ਲੂਣ ਵਾਲੇ ਪਦਾਰਥ ਜਾਣੋ। ਮੂੰਹ ਨਾਲ ਪ੍ਰਭੂ ਦਾ ਨਾਮ ਉਚਾਰਨਾ ਖੱਟੇ ਸੁਆਦ ਵਾਲੇ ਪਦਾਰਥ ਸਮਝੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਕੀਰਤਨ ਮਸਾਲੇ ਜਾਣੋ। ਪਰਮਾਤਮਾ ਨਾਲ ਇਕ-ਰਸ ਪ੍ਰੇਮ ਛੱਤੀ ਕਿਸਮਾਂ ਦੇ ਸੁਆਦਲੇ ਭੋਜਨ ਹਨ। (ਪਰ ਇਹ ਉੱਚੀ ਦਾਤਿ ਉਸੇ ਨੂੰ ਮਿਲਦੀ ਹੈ) ਜਿਸ ਉਤੇ (ਪ੍ਰਭੂ ਮਿਹਰ ਦੀ) ਨਜ਼ਰ ਕਰਦਾ ਹੈ।1। ਹੇ ਭਾਈ! ਜਿਨ੍ਹਾਂ ਪਦਾਰਥਾਂ ਦੇ ਖਾਣ ਨਾਲ ਸਰੀਰ ਰੋਗੀ ਹੋ ਜਾਂਦਾ ਹੈ, ਅਤੇ ਮਨ ਵਿਚ (ਭੀ ਕਈ) ਮੰਦੇ ਖ਼ਿਆਲ ਤੁਰ ਪੈਂਦੇ ਹਨ, ਉਹਨਾਂ ਪਦਾਰਥਾਂ ਨੂੰ ਖਾਣ ਨਾਲ ਖ਼ੁਆਰ ਹੋਈਦਾ ਹੈ।1। ਰਹਾਉ। ਪ੍ਰਭੂ-ਪ੍ਰੀਤ ਵਿਚ ਮਨ ਰੰਗਿਆ ਜਾਏ, ਇਹ ਲਾਲ ਪੁਸ਼ਾਕ (ਸਮਾਨ) ਹੈ, ਦਾਨ ਪੁੰਨ ਕਰਨਾ (ਲੋੜਵੰਦਿਆਂ ਦੀ ਸੇਵਾ ਕਰਨੀ) ਇਹ ਚਿੱਟੀ ਪੁਸ਼ਾਕ ਸਮਝੋ। ਆਪਣੇ ਮਨ ਵਿਚੋਂ ਕਾਲਖ਼ ਕੱਟ ਦੇਣੀ ਨੀਲੇ ਰੰਗ ਦੀ ਪੁਸ਼ਾਕ ਜਾਣੋ। ਪ੍ਰਭੂ-ਚਰਨਾਂ ਦਾ ਧਿਆਨ ਚੋਗਾ ਹੈ। ਹੇ ਪ੍ਰਭੂ! ਸੰਤੋਖ ਨੂੰ ਮੈਂ ਆਪਣੇ ਲੱਕ ਦਾ ਪਟਕਾ ਬਣਾਇਆ ਹੈ, ਤੇਰਾ ਨਾਮ ਹੀ ਮੇਰਾ ਧਨ ਹੈ ਮੇਰੀ ਜੁਆਨੀ ਹੈ।2। ਹੇ ਭਾਈ! ਜਿਸ ਪਹਿਨਣ ਨਾਲ ਸਰੀਰ ਦੁਖੀ ਹੋਵੇ, ਤੇ ਮਨ ਵਿਚ ਭੀ ਭੈੜੇ ਖ਼ਿਆਲ ਤੁਰ ਪੈਣ, ਇਹੋ ਜਿਹਾ ਪਹਿਨਣ ਦਾ ਸ਼ੌਂਕ ਤੇ ਚਾਉ ਖ਼ੁਆਰ ਕਰਦਾ ਹੈ।1। ਰਹਾਉ। ਹੇ ਪ੍ਰਭੂ! ਤੇਰੇ ਚਰਨਾਂ ਵਿਚ ਜੁੜਨ ਦਾ ਜੀਵਨ-ਰਾਹ ਸਮਝਣਾ (ਮੇਰੇ ਵਾਸਤੇ) ਸੋਨੇ ਦੀ ਦੁਮਚੀ ਵਾਲੇ ਤੇ (ਸੋਹਣੀ) ਕਾਠੀ ਵਾਲੇ ਘੋੜਿਆਂ ਦੀ ਸਵਾਰੀ ਹੈ। ਤੇਰੀ ਸਿਫ਼ਤਿ-ਸਾਲਾਹ ਦਾ ਉੱਦਮ ਕਰਨਾ (ਮੇਰੇ ਵਾਸਤੇ) ਭੱਥੇ ਤੀਰ ਕਮਾਨ ਬਰਛੀ ਤੇ ਤਲਵਾਰ ਦਾ ਗਾਤ੍ਰਾ ਹਨ। (ਤੇਰੇ ਦਰ ਤੇ) ਇੱਜ਼ਤ ਨਾਲ ਸੁਰਖ਼ਰੂ ਹੋਣਾ (ਮੇਰੇ ਵਾਸਤੇ) ਵਾਜਾ ਤੇ ਨੇਜਾ ਹਨ, ਤੇਰੀ ਮਿਹਰ (ਦੀ ਨਜ਼ਰ) ਮੇਰੇ ਲਈ ਉੱਚੀ ਕੁਲ ਹੈ।3। ਹੇ ਭਾਈ! ਜਿਸ ਘੋੜ-ਸਵਾਰੀ ਕਰਨ ਨਾਲ ਸਰੀਰ ਔਖਾ ਹੋਵੇ, ਮਨ ਵਿਚ ਭੀ (ਅਹੰਕਾਰ ਆਦਿਕ ਦੇ) ਕਈ ਵਿਕਾਰ ਪੈਦਾ ਹੋ ਜਾਣ, ਉਹ ਘੋੜ-ਸਵਾਰੀ ਤੇ ਉਸ ਦਾ ਚਾਉ ਖ਼ੁਆਰ ਕਰਦਾ ਹੈ।1। ਰਹਾਉ। ਮਹਲ-ਮਾੜੀਆਂ ਦਾ ਵਸੇਬਾ (ਮੇਰੇ ਵਾਸਤੇ) ਤੇਰਾ ਨਾਮ ਜਪਣ ਤੋਂ ਪੈਦਾ ਹੋਈ ਖ਼ੁਸ਼ੀ ਹੀ ਹੈ। ਤੇਰੀ ਮਿਹਰ ਦੀ ਨਜ਼ਰ ਮੇਰਾ ਕੁਟੰਬ ਹੈ (ਜੋ ਖ਼ੁਸ਼ੀ ਮੈਨੂੰ ਆਪਣਾ ਪਰਵਾਰ ਦੇਖ ਕੇ ਹੁੰਦੀ ਹੈ, ਉਹੀ ਤੇਰੀ ਮਿਹਰ ਦੀ ਨਜ਼ਰ ਵਿਚੋਂ ਮਿਲੇਗੀ) । (ਦੂਜਿਆਂ ਪਾਸੋਂ ਆਪਣਾ) ਹੁਕਮ (ਮਨਾਣਾ) ਤੇ (ਹੁਕਮ ਦੇ) ਹੋਰ ਹੋਰ ਬੋਲ ਬੋਲਣੇ (ਤੇ ਇਸ ਵਿਚ ਖ਼ੁਸ਼ੀ ਮਹਿਸੂਸ ਕਰਨੀ ਮੇਰੇ ਵਾਸਤੇ) ਤੇਰੀ ਰਜ਼ਾ ਵਿਚ ਰਾਜ਼ੀ ਰਹਿਣਾ ਹੈ। ਹੇ ਨਾਨਕ! ਸਦਾ-ਥਿਰ ਪ੍ਰਭੂ ਪਾਤਿਸ਼ਾਹ ਐਸੇ ਜੀਵਨ ਵਾਲੇ ਦੀ ਹੋਰ ਪੁੱਛ-ਵਿਚਾਰ ਨਹੀਂ ਕਰਦਾ (ਭਾਵ, ਉਸ ਦਾ ਜੀਵਨ ਉਸ ਦੀਆਂ ਨਜ਼ਰਾਂ ਬਿਵ ਪਰਵਾਨ ਹੈ) ।4। ਹੇ ਭਾਈ! (ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਖ਼ੁਸ਼ੀ ਛੱਡ ਕੇ) ਹੋਰ ਐਸ਼-ਇਸ਼ਰਤ ਦੀ ਖ਼ੁਸ਼ੀ ਖ਼ੁਆਰ ਕਰਦੀ ਹੈ, ਕਿਉਂਕਿ ਹੋਰ ਹੋਰ ਐਸ਼-ਇਸ਼ਰਤ ਸਰੀਰ ਨੂੰ ਰੋਗੀ ਕਰਦੀ ਹੈ ਤੇ ਮਨ ਵਿਚ ਭੀ ਵਿਕਾਰ ਚੱਲ ਪੈਂਦੇ ਹਨ।1। ਰਹਾਉ।4।7।
ਸਭਿ = ਸਾਰੇ। ਰਸ = ਸੁਆਦ। ਮੰਨਿਐ = ਜੇ (ਮਨ) ਮੰਨ ਜਾਏ। ਸੁਣਿਐ = ਜੇ ਸੁਣ ਲਏ, ਜੇ ਸੁਰਤਿ ਜੁੜ ਜਾਏ। ਸਾਲੋਣੇ = ਲੂਣ ਵਾਲੇ। ਖਟ ਤੁਰਸੀ = ਖੱਟੇ ਤੁਰਸ਼। ਮੁਖਿ = ਮੂੰਹ ਨਾਲ। ਮਾਰਣ = ਮਸਾਲੇ। ਨਾਦ = ਰਾਗੁ, ਕੀਰਤਨ। ਭਾਉ = ਪ੍ਰੇਮ।1। ਬਾਬਾ = ਹੇ ਭਾਈ! ਖੁਆਰ = ਜ਼ਲੀਲ। ਜਿਤੁ = ਜਿਸ ਦੀ ਰਾਹੀਂ। ਜਿਤੁ ਖਾਧੈ = ਜਿਸ ਖਾਧੇ (ਪਦਾਰਥ) ਨਾਲ। ਪੀੜੀਐ = ਔਖਾ ਹੁੰਦਾ ਹੈ। ਚਲਹਿ = ਚੱਲ ਪੈਂਦੇ ਹਨ।1। ਰਹਾਉ। ਰਤਾ = ਰੰਗਿਆ ਹੋਇਆ। ਸੁਪੇਦੀ = ਚਿੱਟਾ ਕੱਪੜਾ। ਸਤੁ = ਦਾਨ। ਨੀਲੀ = ਨੀਲੀ ਪੁਸ਼ਾਕ। ਸਿਆਹੀ = ਮਨ ਦੀ ਕਾਲਖ। ਕਦਾ ਕਰਣੀ = ਕੱਟ ਦੇਣੀ। ਪਹਿਰਣੁ = ਜਾਮਾ, ਚੋਗਾ। ਕਮਰ = ਲੱਕ। ਕਮਰ ਬੰਦੁ = ਲੱਕ ਦਾ ਪਟਕਾ। ਪਾਖਰ = ਕਾਠੀ। ਸਾਖਤਿ = ਦੁਮਚੀ। ਤੇਰੀ ਵਾਟ = ਤੇਰੇ ਚਰਨਾਂ ਤਕ ਅੱਪੜਨ ਦਾ ਰਸਤਾ। ਤਰਕਸ = ਭੱਥਾ, ਤੀਰ ਰੱਖਣ ਵਾਲਾ ਥੈਲਾ। ਸਾਂਗ = ਬਰਛੀ। ਤੇਗਬੰਦ = ਤਲਵਾਰ ਦਾ ਗਾਤ੍ਰਾ। ਧਾਤ = ਦੌੜ-ਭੱਜ, ਜਤਨ। ਪਤਿ = ਇੱਜ਼ਤ। ਕਰਮ = ਬਖ਼ਸ਼ਸ਼।3। ਤੁਧੁ ਭਾਵਸੀ = ਤੇਰੀ ਰਜ਼ਾ ਵਿਚ ਰਹਿਣਾ। ਹੋਰੁ ਆਖਣੁ = ਹੋਰ ਹੁਕਮ ਕਰਨ ਦਾ ਬਚਨ। ਪੂਛਿ = ਪੁੱਛ ਕੇ।4। ਸਉਣਾ = ਦੁਨਿਆਵੀ ਮੌਜਾਂ ਮਾਣਨੀਆਂ। ਜਿਤੁ ਸੁਤੈ = ਜਿਸ ਐਸ਼-ਇਸ਼ਰਤ ਦੀ ਰਾਹੀਂ।
17
https://www.gurugranthdarpan.net/0017.html
ਸਿਰੀਰਾਗੁ ਮਹਲਾ ੧ ॥ ਕੁੰਗੂ ਕੀ ਕਾਂਇਆ ਰਤਨਾ ਕੀ ਲਲਿਤਾ ਅਗਰਿ ਵਾਸੁ ਤਨਿ ਸਾਸੁ ॥ ਅਠਸਠਿ ਤੀਰਥ ਕਾ ਮੁਖਿ ਟਿਕਾ ਤਿਤੁ ਘਟਿ ਮਤਿ ਵਿਗਾਸੁ ॥ ਓਤੁ ਮਤੀ ਸਾਲਾਹਣਾ ਸਚੁ ਨਾਮੁ ਗੁਣਤਾਸੁ ॥੧॥ ਬਾਬਾ ਹੋਰ ਮਤਿ ਹੋਰ ਹੋਰ ॥ ਜੇ ਸਉ ਵੇਰ ਕਮਾਈਐ ਕੂੜੈ ਕੂੜਾ ਜੋਰੁ ॥੧॥ ਰਹਾਉ ॥ ਪੂਜ ਲਗੈ ਪੀਰੁ ਆਖੀਐ ਸਭੁ ਮਿਲੈ ਸੰਸਾਰੁ ॥ ਨਾਉ ਸਦਾਏ ਆਪਣਾ ਹੋਵੈ ਸਿਧੁ ਸੁਮਾਰੁ ॥ ਜਾ ਪਤਿ ਲੇਖੈ ਨਾ ਪਵੈ ਸਭਾ ਪੂਜ ਖੁਆਰੁ ॥੨॥ ਜਿਨ ਕਉ ਸਤਿਗੁਰਿ ਥਾਪਿਆ ਤਿਨ ਮੇਟਿ ਨ ਸਕੈ ਕੋਇ ॥ ਓਨਾ ਅੰਦਰਿ ਨਾਮੁ ਨਿਧਾਨੁ ਹੈ ਨਾਮੋ ਪਰਗਟੁ ਹੋਇ ॥ ਨਾਉ ਪੂਜੀਐ ਨਾਉ ਮੰਨੀਐ ਅਖੰਡੁ ਸਦਾ ਸਚੁ ਸੋਇ ॥੩॥ ਖੇਹੂ ਖੇਹ ਰਲਾਈਐ ਤਾ ਜੀਉ ਕੇਹਾ ਹੋਇ ॥ ਜਲੀਆ ਸਭਿ ਸਿਆਣਪਾ ਉਠੀ ਚਲਿਆ ਰੋਇ ॥ ਨਾਨਕ ਨਾਮਿ ਵਿਸਾਰਿਐ ਦਰਿ ਗਇਆ ਕਿਆ ਹੋਇ ॥੪॥੮॥{ਪੰਨਾ 17}
ਜਿਸ ਮਨੁੱਖ ਦਾ ਸਰੀਰ ਕੇਸਰ (ਵਰਗਾ ਸੁੱਧ ਵਿਕਾਰ-ਰਹਿਤ) ਹੋਵੇ, ਜਿਸ ਦੀ ਜੀਭ (ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਜੜੀ ਹੋਵੇ, ਜਿਸ ਦੇ ਸਰੀਰ ਵਿਚ ਹਰੇਕ ਸੁਆਸ ਉਸ ਦੀ ਲਕੜੀ ਦੀ ਸੁਗੰਧੀ ਵਾਲਾ ਹੋਵੇ (ਭਾਵ, ਪ੍ਰਭੂ ਦੇ ਨਾਮ ਦੀ ਯਾਦ ਨਾਲ ਸੁਗੰਧਿਤ ਹੋਵੇ) , ਜਿਸ ਮਨੁੱਖ ਦੇ ਮੱਥੇ ਉੱਤੇ ਅਠਾਹਠ ਹੀ ਤੀਰਥਾਂ ਦਾ ਟਿੱਕਾ ਹੋਵੇ (ਭਾਵ, ਜੋ ਪ੍ਰਭੂ ਦਾ ਨਾਮ ਜਪ ਕੇ ਅਠਾਹਠ ਤੀਰਥਾਂ ਨਾਲੋਂ ਵਧੀਕ ਪਵਿਤ੍ਰ ਹੋ ਚੁਕਾ ਹੋਵੇ) ਉਸ ਮਨੁੱਖ ਦੇ ਅੰਦਰ ਮਤਿ ਖਿੜਦੀ ਹੈ, ਉਸ ਖਿੜੀ ਹੋਈ ਮਤਿ ਨਾਲ ਹੀ ਸੱਚਾ ਨਾਮ ਸਲਾਹਿਆ ਜਾ ਸਕਦਾ ਹੈ, ਗੁਣਾਂ ਦਾ ਖ਼ਜ਼ਾਨਾ ਪ੍ਰਭੂ ਸਲਾਹਿਆ ਜਾ ਸਕਦਾ ਹੈ। ਹੇ ਭਾਈ! ਪ੍ਰਭੂ ਦੇ ਨਾਮ ਤੋਂ ਖੁੰਝੀ ਹੋਈ ਮਤਿ ਹੋਰ ਹੋਰ ਪਾਸੇ ਹੀ ਲੈ ਜਾਂਦੀ ਹੈ। ਸਿਫ਼ਤਿ-ਸਾਲਾਹ ਛੱਡ ਕੇ ਜੇ ਹੋਰ ਕਰਮ ਸੈਂਕੜੇ ਵਾਰੀ ਭੀ ਕਰੀਏ (ਤਾਂ ਕੁਝ ਨਹੀਂ ਬਣਦਾ, ਕਿਉਂਕਿ) ਕੂੜਾ ਕਰਮ ਕਰਨ ਨਾਲ ਕੂੜ ਦਾ ਹੀ ਜ਼ੋਰ ਵਧਦਾ ਹੈ।1। ਰਹਾਉ। ਜੇ ਕੋਈ ਮਨੁੱਖ ਪੀਰ ਅਖਵਾਣ ਲੱਗ ਪਏ, ਸਾਰਾ ਸੰਸਾਰ ਆ ਕੇ ਉਸ ਦਾ ਦਰਸ਼ਨ ਕਰੇ, ਉਸ ਦੀ ਪੂਜਾ ਹੋਣ ਲੱਗ ਪਏ, ਜੇ ਉਹ ਪੁੱਗਿਆ ਹੋਇਆ (ਕਰਾਮਾਤੀ) ਜੋਗੀ ਗਿਣਿਆ ਜਾਣ ਲੱਗ ਪਏ, ਵੱਡੇ ਨਾਮਣੇ ਵਾਲਾ ਸਦਾਣ ਲੱਗ ਪਏ (ਤਾਂ ਭੀ ਇਹ ਸਭ ਕੁਝ ਕਿਸੇ ਅਰਥ ਨਹੀਂ, ਕਿਉਂਕਿ) ਜੇ ਪ੍ਰਭੂ ਦੀ ਹਜ਼ੂਰੀ ਵਿਚ ਕੀਤੇ ਕਰਮਾਂ ਦਾ ਹਿਸਾਬ ਹੋਣ ਵੇਲੇ ਉਸ ਨੂੰ ਇੱਜ਼ਤ ਨਹੀਂ ਮਿਲਦੀ, ਤਾਂ (ਦੁਨੀਆ ਵਿਚ ਹੋਈ) ਸਾਰੀ ਪੂਜਾ ਖ਼ੁਆਰ ਹੀ ਕਰਦੀ ਹੈ।2। ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਨੇ ਸ਼ਾਬਾਸ਼ੇ ਦਿੱਤੀ ਹੈ, ਉਹਨਾਂ ਦੀ ਉਸ ਇੱਜ਼ਤ ਨੂੰ ਕੋਈ ਮਿਟਾ ਨਹੀਂ ਸਕਦਾ (ਕਿਉਂਕਿ) ਉਹਨਾਂ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਖ਼ਜ਼ਾਨਾ ਵੱਸਦਾ ਹੈ, ਉਹਨਾਂ ਦੇ ਅੰਦਰ ਨਾਮ ਹੀ ਉੱਘੜਦਾ ਹੈ। (ਇਹ ਪੱਕਾ ਨਿਯਮ ਜਾਣੋ ਕਿ) ਪ੍ਰਭੂ ਦਾ ਨਾਮ ਹੀ ਪੂਜਿਆ ਜਾਂਦਾ ਹੈ, ਨਾਮ ਹੀ ਸਤਕਾਰਿਆ ਜਾਂਦਾ ਹੈ। ਪ੍ਰਭੂ ਹੀ ਸਦਾ ਇਕ-ਰਸ ਸਦਾ-ਥਿਰ ਰਹਿਣ ਵਾਲਾ ਹੈ।3। (ਜਿਨ੍ਹਾਂ ਮਨੁੱਖਾਂ ਨੇ ਕਦੇ ਨਾਮ ਨਾਹ ਜਪਿਆ, ਉਹਨਾਂ ਦਾ ਸਰੀਰ ਜਦੋਂ) ਮਿੱਟੀ ਹੋ ਕੇ ਮਿੱਟੀ ਵਿਚ ਰਲਿਆ, ਤਾਂ (ਨਾਮ-ਹੀਣ) ਜਿੰਦ ਦਾ ਹਾਲ ਭੈੜਾ ਹੀ ਹੁੰਦਾ ਹੈ। (ਦੁਨੀਆ ਵਿਚ ਕੀਤੀਆਂ) ਸਾਰੀਆਂ ਚਤੁਰਾਈਆਂ ਸੁਆਹ ਹੋ ਜਾਂਦੀਆਂ ਹਨ, ਜਗਤ ਤੋਂ ਜੀਵ ਦੁਖੀ ਹੋ ਕੇ ਹੀ ਤੁਰਦਾ ਹੈ। ਹੇ ਨਾਨਕ! ਜੇ ਪ੍ਰਭੂ ਦਾ ਨਾਮ ਭੁਲਾ ਦੇਈਏ, ਤਾਂ ਪ੍ਰਭੂ ਦੇ ਦਰ ਤੇ ਪਹੁੰਚ ਕੇ ਭੈੜਾ ਹਾਲ ਹੀ ਹੁੰਦਾ ਹੈ।4।7।
ਕੁੰਗੂ = ਕੇਸਰ। ਕਾਂਇਆ = ਸਰੀਰ। ਰਤਨ = (ਭਾਵ) ਪ੍ਰਭੂ ਦੀ ਸਿਫ਼ਤਿ-ਸਾਲਾਹ। ਲਲਿਤਾ = ਜੀਭ। ਅਗਰਿ = ਊਦ ਦੀ ਲਕੜੀ ਨਾਲ। ਵਾਸੁ = ਸੁਗੰਧੀ। ਤਨਿ = ਸਰੀਰ ਵਿਚ। ਸਾਸੁ = (ਹਰੇਕ) ਸੁਆਸ। ਅਠਸਠਿ = ਅਠਾਹਠ। ਮੁਖਿ = ਮੂੰਹ ਉੱਤੇ, ਮੱਥੇ ਉੱਤੇ। ਤਿਤੁ ਘਟਿ = ਉਸ ਸਰੀਰ ਵਿਚ, ਉਸ ਮਨੁੱਖ ਦੇ ਅੰਦਰ। ਵਿਗਾਸੁ = ਖਿੜਾਉ। ਓਤੁ ਮਤੀ = ਉਸ ਮਤਿ ਨਾਲ ਹੀ। ਗੁਣ ਤਾਸੁ = ਗੁਣਾਂ ਦਾ ਖ਼ਜ਼ਾਨਾ ਪ੍ਰਭੂ। ਬਾਬਾ = ਹੇ ਭਾਈ! ਕਮਾਈਐ = ਕਮਾਈ ਕਰੀਏ, ਉੱਦਮ ਕਰੀਏ। ਕੂੜੈ = ਕੂੜ ਨਾਲ।1। ਰਹਾਉ। ਪੂਜ = ਪੂਜਾ, ਮਾਣਤਾ। ਸਭੁ = ਸਾਰਾ। ਸਿਧੁ = ਜੋਗ-ਸਾਧਨਾਂ ਵਿਚ ਪੁੱਗਿਆ ਹੋਇਆ ਜੋਗੀ। ਸਭਾ = ਸਾਰੀ। ਲੇਖੈ = ਕੀਤੇ ਕਰਮਾਂ ਦਾ ਹਿਸਾਬ ਹੋਣ ਵੇਲੇ।2। ਸਤਿਗੁਰਿ = ਗੁਰੂ ਨੇ। ਥਾਪਿਆ = ਥਾਪਣਾ ਦਿੱਤੀ, ਦਿਲਾਸਾ ਦਿੱਤਾ। ਨਾਮੋ = ਨਾਮ ਹੀ। ਅਖੰਡ = ਇਕ-ਰਸ, ਸਦਾ, ਲਗਾਤਾਰ।3। ਖੇਹ = ਮਿੱਟੀ। ਜੀਉ = ਜਿੰਦ। ਕੇਹਾ ਹੋਇ = ਭੈੜੀ ਹਾਲਤ ਹੁੰਦੀ ਹੈ। ਸਭਿ = ਸਾਰੀਆਂ। ਰੋਇ = ਦੁਖੀ ਹੋ ਕੇ। ਨਾਮਿ ਵਿਸਾਰਿਐ = ਜੇ ਪ੍ਰਭੂ ਦਾ ਨਾਮ ਵਿਸਾਰ ਦਿੱਤਾ ਜਾਏ। ਦਰਿ = (ਪ੍ਰਭੂ ਦੇ) ਦਰ ਤੇ। ਕਿਆ ਹੋਇ = ਭੈੜੀ ਹਾਲਤ ਹੀ ਹੁੰਦੀ ਹੈ।4।
17
https://www.gurugranthdarpan.net/0017.html
ਸਿਰੀਰਾਗੁ ਮਹਲਾ ੧ ॥ ਗੁਣਵੰਤੀ ਗੁਣ ਵੀਥਰੈ ਅਉਗੁਣਵੰਤੀ ਝੂਰਿ ॥ ਜੇ ਲੋੜਹਿ ਵਰੁ ਕਾਮਣੀ ਨਹ ਮਿਲੀਐ ਪਿਰ ਕੂਰਿ ॥ ਨਾ ਬੇੜੀ ਨਾ ਤੁਲਹੜਾ ਨਾ ਪਾਈਐ ਪਿਰੁ ਦੂਰਿ ॥੧॥ ਮੇਰੇ ਠਾਕੁਰ ਪੂਰੈ ਤਖਤਿ ਅਡੋਲੁ ॥ ਗੁਰਮੁਖਿ ਪੂਰਾ ਜੇ ਕਰੇ ਪਾਈਐ ਸਾਚੁ ਅਤੋਲੁ ॥੧॥ ਰਹਾਉ ॥ ਪ੍ਰਭੁ ਹਰਿਮੰਦਰੁ ਸੋਹਣਾ ਤਿਸੁ ਮਹਿ ਮਾਣਕ ਲਾਲ ॥ ਮੋਤੀ ਹੀਰਾ ਨਿਰਮਲਾ ਕੰਚਨ ਕੋਟ ਰੀਸਾਲ ॥ ਬਿਨੁ ਪਉੜੀ ਗੜਿ ਕਿਉ ਚੜਉ ਗੁਰ ਹਰਿ ਧਿਆਨ ਨਿਹਾਲ ॥੨॥ ਗੁਰੁ ਪਉੜੀ ਬੇੜੀ ਗੁਰੂ ਗੁਰੁ ਤੁਲਹਾ ਹਰਿ ਨਾਉ ॥ ਗੁਰੁ ਸਰੁ ਸਾਗਰੁ ਬੋਹਿਥੋ ਗੁਰੁ ਤੀਰਥੁ ਦਰੀਆਉ ॥ ਜੇ ਤਿਸੁ ਭਾਵੈ ਊਜਲੀ ਸਤ ਸਰਿ ਨਾਵਣ ਜਾਉ ॥੩॥ ਪੂਰੋ ਪੂਰੋ ਆਖੀਐ ਪੂਰੈ ਤਖਤਿ ਨਿਵਾਸ ॥ ਪੂਰੈ ਥਾਨਿ ਸੁਹਾਵਣੈ ਪੂਰੈ ਆਸ ਨਿਰਾਸ ॥ ਨਾਨਕ ਪੂਰਾ ਜੇ ਮਿਲੈ ਕਿਉ ਘਾਟੈ ਗੁਣ ਤਾਸ ॥੪॥੯॥{ਪੰਨਾ 17}
ਜਿਸ ਜੀਵ-ਇਸਤ੍ਰੀ ਨੇ ਆਪਣੇ ਹਿਰਦੇ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਵਸਾਈ ਹੋਈ ਹੈ ਉਹ ਪ੍ਰਭੂ ਦੇ ਗੁਣਾਂ ਦੀ ਹੀ ਕਥਾ ਵਾਰਤਾ ਕਰਦੀ ਹੈ, ਪਰ ਜਿਸ ਦੇ ਅੰਦਰ (ਮਾਇਆ ਦੇ ਮੋਹ ਦੇ ਕਾਰਨ) ਔਗੁਣ ਹੀ ਔਗੁਣ ਹਨ ਉਹ (ਆਪਣੇ ਹੀ ਔਗੁਣਾਂ ਦੇ ਪ੍ਰਭਾਵ ਹੇਠ) ਸਦਾ ਝੂਰਦੀ ਰਹਿੰਦੀ ਹੈ। ਹੇ ਜੀਵ-ਇਸਤ੍ਰੀ! ਜੇ ਤੂੰ ਖਸਮ-ਪ੍ਰਭੂ ਨੂੰ ਮਿਲਣਾ ਚਾਹੁੰਦੀ ਹੈਂ, ਤਾਂ (ਚੇਤੇ ਰੱਖ ਕਿ) ਕੂੜੇ ਮੋਹ ਵਿਚ ਫਸੇ ਰਿਹਾਂ ਪਤੀ-ਪ੍ਰਭੂ ਨੂੰ ਨਹੀਂ ਮਿਲ ਸਕਦੀ। (ਤੂੰ ਤਾਂ ਮੋਹ ਦੇ ਸਮੁੰਦਰ ਵਿਚ ਗੋਤੇ ਖਾ ਰਹੀ ਹੈਂ) ਤੇਰੇ ਪਾਸ ਨਾਹ ਬੇੜੀ ਹੈ, ਨਾਹ ਤੁਲਹਾ ਹੈ, ਇਸ ਤਰ੍ਹਾਂ ਪਤੀ-ਪ੍ਰਭੂ ਨਹੀਂ ਲੱਭ ਸਕਦਾ, (ਕਿਉਂਕਿ) ਉਹ ਤਾਂ (ਇਸ ਸੰਸਾਰ-ਸਮੁੰਦਰ ਤੋਂ ਪਾਰ ਹੈ,) ਦੂਰ ਹੈ।1। ਮੇਰੇ ਪਾਲਣਹਾਰ ਪ੍ਰਭੂ ਦਾ ਅਹਿੱਲ ਟਿਕਾਣਾ ਉਸ ਤਖ਼ਤ ਉੱਤੇ ਹੈ ਜੇਹੜਾ (ਪ੍ਰਭੂ ਵਾਂਗ ਹੀ) ਸੰਪੂਰਨ ਹੈ (ਜਿਸ ਵਿਚ ਕੋਈ ਉਕਾਈ ਨਹੀਂ ਹੈ) । ਉਹ ਪ੍ਰਭੂ ਸਦਾ-ਥਿਰ ਰਹਿਣ ਵਾਲਾ ਹੈ, ਉਸ ਦਾ ਤੋਲ-ਮਾਪ ਦੱਸਿਆ ਨਹੀਂ ਜਾ ਸਕਦਾ। ਪੂਰਾ ਗੁਰੂ ਜੇ ਮਿਹਰ ਕਰੇ, ਤਾਂ ਹੀ ਉਹ ਮਿਲ ਸਕਦਾ ਹੈ।1। ਰਹਾਉ। ਹਰੀ-ਪਰਮਾਤਮਾ (ਮਾਨੋ) ਇਕ ਸੋਹਣਾ ਮੰਦਰ ਹੈ ਜਿਸ ਵਿਚ ਮਾਣਕ ਲਾਲ ਮੋਤੀ ਤੇ ਚਮਕਦੇ ਹੀਰੇ ਹਨ (ਜਿਸ ਦੇ ਦੁਆਲੇ) ਸੋਨੇ ਦੇ ਸੁੰਦਰ ਕਿਲ੍ਹੇ ਹਨ। ਪਰ ਉਸ (ਮੰਦਰ-) ਕਿਲ੍ਹੇ ਉਤੇ ਪਉੜੀ ਤੋਂ ਬਿਨਾ ਚੜ੍ਹਿਆ ਨਹੀਂ ਜਾ ਸਕਦਾ। (ਹਾਂ,) ਜੇ ਗੁਰੂ-ਚਰਨਾਂ ਦਾ ਧਿਆਨ ਧਰਿਆ ਜਾਏ, ਜੇ ਪ੍ਰਭੂ-ਚਰਨਾਂ ਦਾ ਧਿਆਨ ਧਰਿਆ ਜਾਏ, ਤਾਂ ਦਰਸਨ ਹੋ ਜਾਂਦਾ ਹੈ।2। ਉਸ (ਹਰਿ-ਮੰਦਰ-ਕਿਲ੍ਹੇ ਉੱਤੇ ਚੜ੍ਹਨ ਵਾਸਤੇ) ਗੁਰੂ ਪਉੜੀ ਹੈ, (ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਸਤੇ) ਗੁਰੂ ਬੇੜੀ ਹੈ, ਪ੍ਰਭੂ ਦਾ ਨਾਮ (ਦੇਣ ਵਾਲਾ) ਗੁਰੂ ਹੀ ਤੁਲਹਾ ਹੈ। ਗੁਰੂ ਸਰੋਵਰ ਹੈ, ਗੁਰੂ ਸਮੁੰਦਰ ਹੈ, ਗੁਰੂ ਹੀ ਜਹਾਜ਼ ਹੈ, ਗੁਰੂ ਹੀ ਤੀਰਥ ਹੈ ਤੇ ਦਰੀਆ ਹੈ। ਜੇ ਪ੍ਰਭੂ ਦੀ ਰਜ਼ਾ ਹੋਵੇ, ਤਾਂ (ਗੁਰੂ ਨੂੰ ਮਿਲ ਕੇ) ਮਨੁੱਖ ਦੀ ਮਤਿ ਸ਼ੁੱਧ ਹੋ ਜਾਂਦੀ ਹੈ (ਕਿਉਂਕਿ) ਮਨੁੱਖ ਸਾਧ ਸੰਗਤਿ ਸਰੋਵਰ ਵਿਚ (ਮਾਨਸਕ) ਇਸ਼ਨਾਨ ਕਰਨ ਜਾਣ ਲੱਗ ਪੈਂਦਾ ਹੈ।3। ਹਰ ਕੋਈ ਆਖਦਾ ਹੈ ਕਿ ਪਰਮਾਤਮਾ ਵਿਚ ਕੋਈ ਉਕਾਈ ਨਹੀਂ ਹੈ, ਉਸ ਦਾ ਨਿਵਾਸ ਭੀ ਐਸੇ ਤਖ਼ਤ ਉੱਤੇ ਹੈ ਜਿਸ ਵਿਚ ਕੋਈ ਘਾਟ ਨਹੀਂ ਹੈ ਉਹ ਪੂਰਾ ਪ੍ਰਭੂ ਸੋਹਣੇ ਉਕਾਈ-ਹੀਣ ਥਾਂ ਤੇ ਬੈਠਾ ਹੈ ਤੇ ਟੁੱਟੇ ਦਿਲਾਂ ਵਾਲੇ ਬੰਦਿਆਂ ਦੀਆਂ ਆਸਾਂ ਪੂਰੀਆਂ ਕਰਦਾ ਹੈ। ਹੇ ਨਾਨਕ! ਉਹ ਪੂਰਨ ਪ੍ਰਭੂ ਜੇ ਮਨੁੱਖ ਨੂੰ ਮਿਲ ਪਏ ਤਾਂ ਉਸ ਦੇ ਗੁਣਾਂ ਵਿਚ ਭੀ ਕਿਵੇਂ ਕੋਈ ਘਾਟ ਆ ਸਕਦੀ ਹੈ?।4।9।
ਗੁਣਵੰਤੀ = ਗੁਣਾਂ ਵਾਲੀ ਜੀਵ-ਇਸਤ੍ਰੀ। ਵੀਥਰੈ = ਵਿਥਾਰ ਕਰਦੀ ਹੈ, ਕਥਨ ਕਰਦੀ ਹੈ। ਝੂਰਿ = ਝੂਰੇ, ਝੂਰਦੀ ਹੈ। ਵਰੁ = ਖਸਮ-ਪ੍ਰਭੂ। ਕਾਮਣੀ = ਹੇ ਜੀਵ-ਇਸਤ੍ਰੀ! ਨਹ ਮਿਲੀਐ ਪਿਰ = ਪਿਰ ਨੂੰ ਨਹੀਂ ਮਿਲ ਸਕੀਦਾ। ਕੂਰਿ = ਕੂੜ ਦੀ ਰਾਹੀਂ, ਕੂੜੇ ਮੋਹ ਵਿਚ ਪਏ ਰਿਹਾਂ। ਤੁਲਹੜਾ = ਤੁਲਹਾ, ਕਾਹੀ ਪਿਲਛੀ ਤੇ ਲੱਕੜਾਂ ਦਾ ਬਣਿਆ ਹੋਇਆ ਆਸਰਾ ਜਿਸ ਉਤੇ ਚੜ੍ਹ ਕੇ ਦਰਿਆ-ਕੰਢੇ ਦੇ ਲੋਕ ਦਰਿਆ ਪਾਰ ਕਰ ਲੈਂਦੇ ਹਨ।1। ਮੇਰੇ ਠਾਕੁਰ ਅਡੋਲੁ = ਮੇਰੇ ਠਾਕੁਰ ਦਾ ਅਹਿੱਲ ਟਿਕਾਣਾ। ਤਖਤਿ = ਤਖ਼ਤ ਉੱ​ਤੇ। ਗੁਰਮੁਖਿ ਪੂਰਾ = ਪੂਰਾ ਗੁਰੂ। ਜੇ ਕਰੇ = ਜੇ ਮਿਹਰ ਕਰੇ।1। ਰਹਾਉ। ਤਿਸੁ ਮਹਿ = ਉਸ (ਹਰਿਮੰਦਰ ਵਿਚ) । ਮਾਣਕ = ਮੋਤੀ। ਕੰਚਨ ਕੋਟ = ਸੋਨੇ ਦੇ ਕਿਲ੍ਹੇ। ਰੀਸਾਲ = ਸੁੰਦਰ, ਆਨੰਦ ਦਾ ਘਰ, ਆਨੰਦ ਦੇਣ ਵਾਲੇ। ਗੜਿ = ਕਿਲ੍ਹੇ ਉੱਤੇ। ਗੁਰ ਧਿਆਨ = ਗੁਰੂ (ਚਰਨਾਂ) ਦਾ ਧਿਆਨ। ਨਿਹਾਲ = ਵਿਖਾ ਦੇਂਦਾ ਹੈ।2। ਸਰੁ = ਤਾਲਾਬ। ਸਾਗਰੁ = ਸਮੁੰਦਰ। ਬੋਹਿਥੋ = ਜਹਾਜ਼। ਤਿਸੁ ਭਾਵੈ = ਉਸ (ਗੁਰੂ) ਨੂੰ ਚੰਗਾ ਲੱਗੇ। ਊਜਲੀ = ਮਤਿ ਉਜਲੀ (ਹੋ ਜਾਂਦੀ ਹੈ) । ਸਤਸਰਿ = ਸਤਸੰਗ ਸਰੋਵਰ ਵਿਚ। ਨਾਵਣ = ਇਸ਼ਨਾਨ ਕਰਨ ਲਈ, ਮਨ ਧੋਣ ਲਈ।3। ਥਾਨਿ = ਥਾਂ ਉੱਤੇ। ਪੂਰੈ = ਪੂਰੀ ਕਰਦਾ ਹੈ। ਆਸ ਨਿਰਾਸ = ਨਿਰਾਸਿਆਂ ਦੀ ਆਸ। ਕਿਉ ਘਾਟੈ = ਨਹੀਂ ਘਟਦੇ। ਤਾਸ = ਉਸ (ਜੀਵ) ਦੇ।4।
17
https://www.gurugranthdarpan.net/0017.html
ਸਿਰੀਰਾਗੁ ਮਹਲਾ ੧ ॥ ਆਵਹੁ ਭੈਣੇ ਗਲਿ ਮਿਲਹ ਅੰਕਿ ਸਹੇਲੜੀਆਹ ॥ ਮਿਲਿ ਕੈ ਕਰਹ ਕਹਾਣੀਆ ਸੰਮ੍ਰਥ ਕੰਤ ਕੀਆਹ ॥ ਸਾਚੇ ਸਾਹਿਬ ਸਭਿ ਗੁਣ ਅਉਗਣ ਸਭਿ ਅਸਾਹ ॥੧॥ ਕਰਤਾ ਸਭੁ ਕੋ ਤੇਰੈ ਜੋਰਿ ॥ ਏਕੁ ਸਬਦੁ ਬੀਚਾਰੀਐ ਜਾ ਤੂ ਤਾ ਕਿਆ ਹੋਰਿ ॥੧॥ ਰਹਾਉ ॥ ਜਾਇ ਪੁਛਹੁ ਸੋਹਾਗਣੀ ਤੁਸੀ ਰਾਵਿਆ ਕਿਨੀ ਗੁਣੀ ॥ ਸਹਜਿ ਸੰਤੋਖਿ ਸੀਗਾਰੀਆ ਮਿਠਾ ਬੋਲਣੀ ॥ ਪਿਰੁ ਰੀਸਾਲੂ ਤਾ ਮਿਲੈ ਜਾ ਗੁਰ ਕਾ ਸਬਦੁ ਸੁਣੀ ॥੨॥ ਕੇਤੀਆ ਤੇਰੀਆ ਕੁਦਰਤੀ ਕੇਵਡ ਤੇਰੀ ਦਾਤਿ ॥ ਕੇਤੇ ਤੇਰੇ ਜੀਅ ਜੰਤ ਸਿਫਤਿ ਕਰਹਿ ਦਿਨੁ ਰਾਤਿ ॥ ਕੇਤੇ ਤੇਰੇ ਰੂਪ ਰੰਗ ਕੇਤੇ ਜਾਤਿ ਅਜਾਤਿ ॥੩॥ ਸਚੁ ਮਿਲੈ ਸਚੁ ਊਪਜੈ ਸਚ ਮਹਿ ਸਾਚਿ ਸਮਾਇ ॥ ਸੁਰਤਿ ਹੋਵੈ ਪਤਿ ਊਗਵੈ ਗੁਰਬਚਨੀ ਭਉ ਖਾਇ ॥ ਨਾਨਕ ਸਚਾ ਪਾਤਿਸਾਹੁ ਆਪੇ ਲਏ ਮਿਲਾਇ ॥੪॥੧੦॥{ਪੰਨਾ 17-18}
ਹੇ ਸਤ ਸੰਗਣ ਭੈਣੋ ਤੇ ਸਹੇਲੀਹੋ! ਆਓ, ਪਿਆਰ ਨਾਲ (ਸਤ-ਸੰਗ ਵਿਚ) ਇਕੱਠੀਆਂ ਹੋਵੀਏ, ਸਤਸੰਗ ਵਿਚ ਮਿਲ ਕੇ ਉਸ ਖਸਮ-ਪ੍ਰਭੂ ਦੀਆਂ ਗੱਲਾਂ ਕਰੀਏ ਜੋ ਸਾਰੀਆਂ ਤਾਕਤਾਂ ਵਾਲਾ ਹੈ। (ਹੇ ਸਹੇਲੀਹੋ!) ਉਸ ਸਦਾ-ਥਿਰ ਮਾਲਕ ਵਿਚ ਸਾਰੇ ਗੁਣ ਹੀ ਗੁਣ ਹਨ (ਉਸ ਤੋਂ ਵਿੱਛੁੜ ਕੇ ਹੀ) ਸਾਰੇ ਔਗੁਣ ਸਾਡੇ ਵਿਚ ਆ ਜਾਂਦੇ ਹਨ।1। ਹੇ ਕਰਤਾਰ! ਹਰੇਕ ਜੀਵ ਤੇਰੇ ਹੁਕਮ ਵਿਚ (ਹੀ ਤੁਰ ਸਕਦਾ ਹੈ) । ਜਦੋਂ ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਨੂੰ ਵਿਚਾਰਦਾ ਹੈ (ਤਾਂ ਇਹ ਸਮਝ ਪੈਂਦੀ ਹੈ ਕਿ) ਜਦੋਂ ਤੂੰ (ਸਾਡੇ ਸਿਰ ਉੱਤੇ ਰਾਖਾ) ਹੈਂ, ਤਾਂ ਹੋਰ ਕੋਈ ਸਾਡਾ ਕੀਹ ਵਿਗਾੜ ਸਕਦੇ ਹਨ।1। ਰਹਾਉ। (ਹੇ ਸਤਸੰਗਣ ਭੈਣੋ! ਬੇ-ਸ਼ੱਕ) ਜਾ ਕੇ ਸੁਹਾਗਣ (ਜੀਵ-ਇਸਤ੍ਰੀਆਂ) ਨੂੰ ਪੁੱਛ ਲਵੋ ਕਿ ਤੁਸਾਂ ਕਿਨ੍ਹਾਂ ਗੁਣਾਂ ਦੀ ਰਾਹੀਂ ਪ੍ਰਭੂ-ਮਿਲਾਪ ਹਾਸਲ ਕੀਤਾ ਹੈ, ਉਥੋਂ ਇਹੀ ਪਤਾ ਮਿਲੇਗਾ ਕਿ ਉਹ ਅਡੋਲਤਾ ਨਾਲ ਸੰਤੋਖ ਨਾਲ ਮਿੱਠੇ ਬੋਲਾਂ ਨਾਲ ਸਿੰਗਾਰੀਆਂ ਹੋਈਆਂ ਹਨ (ਤਾਹੀਏਂ ਉਹਨਾਂ ਨੂੰ ਮਿਲ ਪਿਆ) । ਉਹ ਆਨੰਦ-ਦਾਤਾ ਪ੍ਰਭੂ-ਪਤੀ ਤਦੋਂ ਹੀ ਮਿਲਦਾ ਹੈ, ਜਦੋਂ ਗੁਰੂ ਦਾ ਉਪਦੇਸ਼ ਗਹੁ ਨਾਲ ਸੁਣਿਆ ਜਾਏ (ਤੇ ਸੰਤੋਖ ਮਿਠ-ਬੋਲਾ-ਪਨ ਆਦਿਕ ਗੁਣ ਧਾਰੇ ਜਾਣ) ।2। ਹੇ ਪ੍ਰਭੂ! ਤੇਰੀਆਂ ਬੇਅੰਤ ਤਾਕਤਾਂ ਹਨ, ਤੇਰੀਆਂ ਬੇਅੰਤ ਬਖ਼ਸ਼ਸ਼ਾਂ ਹਨ। ਬੇਅੰਤ ਜੀਵ ਦਿਨ ਰਾਤ ਤੇਰੀਆਂ ਸਿਫ਼ਤਾਂ ਕਰ ਰਹੇ ਹਨ। ਤੇਰੇ ਬੇਅੰਤ ਹੀ ਰੂਪ ਰੰਗ ਹਨ, ਤੇਰੇ ਪੈਦਾ ਕੀਤੇ ਬੇਅੰਤ ਜੀਵ ਹਨ, ਜੋ ਕੋਈ ਉੱਚੀਆਂ ਤੇ ਕੋਈ ਨੀਵੀਆਂ ਜਾਤਾਂ ਵਿਚ ਹਨ।3। ਹੇ ਨਾਨਕ! ਜੇ ਮਨੁੱਖ ਸਿਮਰਨ ਦੀ ਰਾਹੀਂ ਸਦਾ-ਥਿਰ ਪ੍ਰਭੂ ਵਿਚ ਲੀਨ ਰਹੇ, ਉਸ ਨੂੰ ਪਰਮਾਤਮਾ ਮਿਲ ਪੈਂਦਾ ਹੈ, ਪਰਮਾਤਮਾ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ, ਉਸ ਦੀ ਸੁਰਤਿ (ਪ੍ਰਭੂ-ਚਰਨਾਂ ਵਿਚ) ਜੁੜੀ ਰਹਿੰਦੀ ਹੈ, (ਪ੍ਰਭੂ ਦੇ ਦਰ ਤੇ) ਉਸ ਨੂੰ ਆਦਰ ਮਿਲਦਾ ਹੈ, ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ ਸੰਸਾਰਕ ਡਰ ਮੁਕਾ ਲੈਂਦਾ ਹੈ, ਤੇ ਸਦਾ-ਥਿਰ ਰਹਿਣ ਵਾਲਾ ਪ੍ਰਭੂ-ਪਾਤਿਸ਼ਾਹ ਉਸ ਨੂੰ ਆਪ ਹੀ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ।4।10।
ਗਲਿ = ਗਲ ਨਾਲ। ਅੰਕਿ = ਅੰਕ ਵਿਚ, ਜੱਫੀ ਵਿਚ। ਭੈਣੇ ਸਹੇਲੜੀਆਹ = ਹੇ ਭੈਣੋ! ਹੇ ਸਹੇਲੀਹੋ! ਕਰਹ = ਆਓ ਅਸੀਂ ਕਰੀਏ। ਸੰਮ੍ਰਥ = ਸਭ ਤਾਕਤਾਂ ਵਾਲਾ। ਸਭਿ = ਸਾਰੇ। ਅਸਾਹ = ਸਾਡੇ ਹੀ।1। ਕਰਤਾ = ਹੇ ਕਰਤਾਰ! ਸਭੁ ਕੋ = ਹਰੇਕ ਜੀਵ। ਤੇਰੈ ਜੋਰਿ = ਤੇਰੇ ਜ਼ੋਰ ਵਿਚ, ਤੇਰੇ ਹੁਕਮ ਵਿਚ। ਏਕੁ ਸਬਦੁ = ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ। ਕਿਆ = ਕੀਹ (ਵਿਗਾੜ ਸਕਦੇ ਹਨ) ?1। ਰਹਾਉ। ਜਾਇ = ਜਾ ਕੇ। ਰਾਵਿਆ = ਮਾਣਿਆ, ਮਿਲਾਪ ਹਾਸਲ ਕੀਤਾ। ਗੁਣੀ = ਗੁਣਾਂ ਨਾਲ। ਸਹਜਿ = ਸਹਜ ਨਾਲ, ਅਡੋਲ ਅਵਸਥਾ ਨਾਲ। ਰੀਸਾਲੂ = ਸੁੰਦਰ ਰਸ ਦਾ ਘਰ, ਆਨੰਦ ਦਾਤਾ।2। ਕੁਦਰਤੀ = ਕੁਦਰਤਾਂ। ਦਾਤਿ = ਦਾਤਾਂ। ਕੇਤੇ = ਬੇਅੰਤ। ਜਾਤਿ ਅਜਾਤਿ = ਉੱਚੀਆਂ ਜਾਤਾਂ ਤੇ ਨੀਵੀਆਂ ਜਾਤਾਂ ਦੇ ਜੀਵ।3। ਸਾਚਿ = ਸੱਚ ਦੀ ਰਾਹੀਂ, ਸਿਮਰਨ ਦੇ ਰਾਹੀਂ। ਸਚ ਮਹਿ = ਸਦਾ-ਥਿਰ ਪ੍ਰਭੂ ਵਿਚ। ਭਉ ਖਾਇ = ਦੁਨੀਆ ਵਾਲਾ ਸਹਮ-ਡਰ ਮੁਕਾ ਲੈਂਦਾ ਹੈ।
18
https://www.gurugranthdarpan.net/0018.html
ਸਿਰੀਰਾਗੁ ਮਹਲਾ ੧ ॥ ਭਲੀ ਸਰੀ ਜਿ ਉਬਰੀ ਹਉਮੈ ਮੁਈ ਘਰਾਹੁ ॥ ਦੂਤ ਲਗੇ ਫਿਰਿ ਚਾਕਰੀ ਸਤਿਗੁਰ ਕਾ ਵੇਸਾਹੁ ॥ ਕਲਪ ਤਿਆਗੀ ਬਾਦਿ ਹੈ ਸਚਾ ਵੇਪਰਵਾਹੁ ॥੧॥ ਮਨ ਰੇ ਸਚੁ ਮਿਲੈ ਭਉ ਜਾਇ ॥ ਭੈ ਬਿਨੁ ਨਿਰਭਉ ਕਿਉ ਥੀਐ ਗੁਰਮੁਖਿ ਸਬਦਿ ਸਮਾਇ ॥੧॥ ਰਹਾਉ ॥ ਕੇਤਾ ਆਖਣੁ ਆਖੀਐ ਆਖਣਿ ਤੋਟਿ ਨ ਹੋਇ ॥ ਮੰਗਣ ਵਾਲੇ ਕੇਤੜੇ ਦਾਤਾ ਏਕੋ ਸੋਇ ॥ ਜਿਸ ਕੇ ਜੀਅ ਪਰਾਣ ਹੈ ਮਨਿ ਵਸਿਐ ਸੁਖੁ ਹੋਇ ॥੨॥ ਜਗੁ ਸੁਪਨਾ ਬਾਜੀ ਬਨੀ ਖਿਨ ਮਹਿ ਖੇਲੁ ਖੇਲਾਇ ॥ ਸੰਜੋਗੀ ਮਿਲਿ ਏਕਸੇ ਵਿਜੋਗੀ ਉਠਿ ਜਾਇ ॥ ਜੋ ਤਿਸੁ ਭਾਣਾ ਸੋ ਥੀਐ ਅਵਰੁ ਨ ਕਰਣਾ ਜਾਇ ॥੩॥ ਗੁਰਮੁਖਿ ਵਸਤੁ ਵੇਸਾਹੀਐ ਸਚੁ ਵਖਰੁ ਸਚੁ ਰਾਸਿ ॥ ਜਿਨੀ ਸਚੁ ਵਣੰਜਿਆ ਗੁਰ ਪੂਰੇ ਸਾਬਾਸਿ ॥ ਨਾਨਕ ਵਸਤੁ ਪਛਾਣਸੀ ਸਚੁ ਸਉਦਾ ਜਿਸੁ ਪਾਸਿ ॥੪॥੧੧॥{ਪੰਨਾ 18}
(ਮੇਰੇ ਵਾਸਤੇ ਬਹੁਤ) ਚੰਗਾ ਹੋਇਆ ਕਿ ਮੇਰੀ ਜਿੰਦ ਵਿਕਾਰਾਂ ਤੋਂ ਬਚ ਗਈ, ਮੇਰੇ ਹਿਰਦੇ ਵਿਚੋਂ ਹਉਮੈ ਮਰ ਗਈ। ਮੈਨੂੰ ਆਪਣੇ ਗੁਰੂ ਦੀ ਥਾਪਣਾ ਮਿਲੀ, ਤੇ ਵਿਕਾਰ (ਮੈਨੂੰ ਖ਼ੁਆਰ ਕਰਨ ਦੇ ਥਾਂ) ਉਲਟੇ ਮੇਰੇ ਵੱਸ ਵਿਚ ਹੋ ਗਏ। ਸਦਾ-ਥਿਰ ਰਹਿਣ ਵਾਲਾ ਬੇ-ਪਰਵਾਹ ਪ੍ਰਭੂ (ਮੈਨੂੰ ਮਿਲ ਪਿਆ) , ਮੈਂ (ਮਾਇਆ-ਮੋਹ ਦੀ) ਵਿਅਰਥ ਕਲਪਣਾ ਛੱਡ ਦਿੱਤੀ।1। ਹੇ (ਮੇਰੇ) ਮਨ! ਜਦੋਂ ਸਦਾ-ਥਿਰ ਪ੍ਰਭੂ ਮਿਲ ਪਏ, ਤਾਂ ਦੁਨੀਆ ਦਾ ਡਰ-ਸਹਮ ਦੂਰ ਹੋ ਜਾਂਦਾ ਹੈ। ਜਦ ਤਕ ਪਰਮਾਤਮਾ ਦਾ ਡਰ-ਅਦਬ ਮਨ ਵਿਚ ਨਾਹ ਹੋਵੇ, ਮਨੁੱਖ ਦੁਨੀਆ ਦੇ ਡਰਾਂ ਤੋਂ ਬਚ ਹੀ ਨਹੀਂ ਸਕਦਾ (ਤੇ ਪਰਮਾਤਮਾ ਦਾ ਡਰ-ਅਦਬ ਤਦੋਂ ਹੀ ਪੈਦਾ ਹੁੰਦਾ ਹੈ ਜਦੋਂ ਜੀਵ) ਗੁਰੂ ਦੀ ਰਾਹੀਂ ਸ਼ਬਦ ਵਿਚ ਜੁੜਦਾ ਹੈ।1। ਰਹਾਉ। ਮਨੁੱਖ ਦੁਨੀਆ ਵਾਲੀ ਮੰਗ ਕਿਤਨੀ ਹੀ ਮੰਗਦਾ ਰਹਿੰਦਾ ਹੈ, ਮੰਗ ਮੰਗਣ ਵਿਚ ਕਮੀ ਹੁੰਦੀ ਹੀ ਨਹੀਂ (ਭਾਵ, ਦੁਨੀਆਵੀ ਮੰਗ ਮੁੱਕਦੀ ਹੀ ਨਹੀਂ) (ਫਿਰ) ਬੇਅੰਤ ਜੀਵ ਹਨ ਮੰਗਾਂ ਮੰਗਣ ਵਾਲੇ, ਤੇ ਦੇਣ ਵਾਲਾ ਸਿਰਫ਼ ਇਕੋ ਪਰਮਾਤਮਾ ਹੈ (ਪਰ ਇਸ ਮੰਗਣ ਵਿਚ ਸੁਖ ਭੀ ਨਹੀਂ ਹੈ) । ਜਿਸ ਪਰਮਾਤਮਾ ਨੇ ਜਿੰਦ ਪ੍ਰਾਣ ਦਿੱਤੇ ਹੋਏ ਹਨ, ਜੇ ਉਹ ਮਨੁੱਖ ਦੇ ਮਨ ਵਿਚ ਵੱਸ ਪਏ, ਤਦੋਂ ਹੀ ਸੁਖ ਹੁੰਦਾ ਹੈ।3। ਜਗਤ (ਮਾਨੋ) ਸੁਪਨਾ ਹੈ, ਜਗਤ ਇਕ ਖੇਡ ਬਣੀ ਹੋਈ ਹੈ, ਜੀਵ ਇਕ ਖਿਨ ਵਿਚ (ਜ਼ਿੰਦਗੀ ਦੀ) ਖੇਡ ਖੇਡ ਕੇ ਚਲਾ ਜਾਂਦਾ ਹੈ। (ਪ੍ਰਭੂ ਦੀ) ਸੰਜੋਗ-ਸੱਤਿਆ ਨਾਲ ਪ੍ਰਾਣੀ ਮਿਲ ਕੇ ਇਕੱਠੇ ਹੁੰਦੇ ਹਨ, ਵਿਜੋਗ-ਸੱਤਿਆ ਅਨੁਸਾਰ ਜੀਵ (ਇਥੋਂ) ਉੱਠ ਕੇ ਤੁਰ ਪੈਂਦਾ ਹੈ। ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਉਹੀ ਹੁੰਦਾ ਹੈ, (ਉਸ ਦੇ ਉਲਟ) ਹੋਰ ਕੁਝ ਨਹੀਂ ਕੀਤਾ ਜਾ ਸਕਦਾ।3। ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਅਸਲ ਸੌਦਾ ਹੈ ਤੇ ਪੂੰਜੀ ਹੈ (ਜੋ ਵਿਹਾਝਣ ਲਈ ਜੀਵ ਇਥੇ ਆਇਆ ਹੈ) ਇਹ ਸੌਦਾ ਗੁਰੂ ਦੀ ਰਾਹੀਂ ਹੀ ਖ਼ਰੀਦਿਆ ਜਾ ਸਕਦਾ ਹੈ। ਜਿਨ੍ਹਾਂ ਬੰਦਿਆਂ ਨੇ ਇਹ ਸੱਚਾ ਸੌਦਾ ਖ਼ਰੀਦਿਆ ਹੈ ਉਹਨਾਂ ਨੂੰ ਪੂਰੇ ਗੁਰੂ ਦੀ ਥਾਪਣਾ ਮਿਲਦੀ ਹੈ। ਹੇ ਨਾਨਕ! ਜਿਸ ਦੇ ਪਾਸ ਇਹ ਸੱਚਾ ਸੌਦਾ ਹੁੰਦਾ ਹੈ, ਇਸ ਵਸਤ ਦੀ ਕਦਰ ਭੀ ਉਹੀ ਜਾਣਦਾ ਹੈ।4।11। ਸਿਰੀ ਰਾਗੁ ਮਹਲੁ 1 ॥ {ਨੋਟ: ਵੇਖੋ ਸ਼ਬਦ ਨੰ: 6 ਉਥੇ ਭੀ ਸਿਰਲੇਖ 'ਮਹਲਾ' ਦੇ ਥਾਂ ਲਫ਼ਜ਼ 'ਮਹਲੁ' ਹੀ ਹੈ}।
ਸਰੀ = ਫਬ ਗਈ। ਉਬਰੀ = ਬਚ ਗਈ। ਘਰਾਹੁ = ਘਰ ਤੋਂ, ਹਿਰਦੇ ਵਿਚੋਂ। ਦੂਤ = ਵਿਕਾਰ। ਵੇਸਾਹੁ = ਭਰੋਸਾ, ਦਿਲਾਸਾ। ਕਲਪ = ਕਲਪਣਾ। ਬਾਦਿ = ਵਿਅਰਥ।1। ਸਚੁ = ਸਦਾ-ਥਿਰ ਰਹਿਣ ਵਾਲਾ ਪ੍ਰਭੂ। ਭੈ ਬਿਨੁ = (ਨਿਰਮਲ) ਡਰ ਤੋਂ ਬਿਨਾ।1। ਰਹਾਉ। ਕੇਤਾ ਆਖਣੁ ਆਖੀਐ = (ਦੁਨੀਆ ਵਾਲੀ) ਮੰਗ ਕਿਤਨੀ ਹੀ ਮੰਗੀਦੀ ਹੈ। ਮਨਿ ਵਸਿਐ = ਜੇ ਮਨ ਵਿਚ ਵੱਸ ਪਏ।2। ਬਾਜੀ = ਖੇਡ। ਖੇਲੁ ਖੇਲਾਇ = ਖੇਡ ਖਿਡਾ ਦੇਂਦਾ ਹੈ, ਖੇਡ ਮੁਕਾ ਦੇਂਦਾ ਹੈ। ਏਕਸੇ = ਇਕੱਠੇ ਹੋ ਜਾਂਦੇ ਹਨ। ਜਾਇ = ਚਲਾ ਜਾਂਦਾ ਹੈ।3। ਵੇਸਾਹੀਐ = ਵਿਹਾਝੀਦੀ ਹੈ। ਵਖਰੁ = ਸੌਦਾ। ਰਾਸਿ = ਪੂੰਜੀ। ਸਾਬਾਸਿ = ਪ੍ਰਸੰਨਤਾ, ਆਦਰ। ਪਛਾਣਸੀ = ਪਛਾਣਦਾ ਹੈ, ਕਦਰ ਪਾਂਦਾ ਹੈ।4।
18
https://www.gurugranthdarpan.net/0018.html
ਸਿਰੀਰਾਗੁ ਮਹਲੁ ੧ ॥ ਧਾਤੁ ਮਿਲੈ ਫੁਨਿ ਧਾਤੁ ਕਉ ਸਿਫਤੀ ਸਿਫਤਿ ਸਮਾਇ ॥ ਲਾਲੁ ਗੁਲਾਲੁ ਗਹਬਰਾ ਸਚਾ ਰੰਗੁ ਚੜਾਉ ॥ ਸਚੁ ਮਿਲੈ ਸੰਤੋਖੀਆ ਹਰਿ ਜਪਿ ਏਕੈ ਭਾਇ ॥੧॥ ਭਾਈ ਰੇ ਸੰਤ ਜਨਾ ਕੀ ਰੇਣੁ ॥ ਸੰਤ ਸਭਾ ਗੁਰੁ ਪਾਈਐ ਮੁਕਤਿ ਪਦਾਰਥੁ ਧੇਣੁ ॥੧॥ ਰਹਾਉ ॥ ਊਚਉ ਥਾਨੁ ਸੁਹਾਵਣਾ ਊਪਰਿ ਮਹਲੁ ਮੁਰਾਰਿ ॥ ਸਚੁ ਕਰਣੀ ਦੇ ਪਾਈਐ ਦਰੁ ਘਰੁ ਮਹਲੁ ਪਿਆਰਿ ॥ ਗੁਰਮੁਖਿ ਮਨੁ ਸਮਝਾਈਐ ਆਤਮ ਰਾਮੁ ਬੀਚਾਰਿ ॥੨॥ ਤ੍ਰਿਬਿਧਿ ਕਰਮ ਕਮਾਈਅਹਿ ਆਸ ਅੰਦੇਸਾ ਹੋਇ ॥ ਕਿਉ ਗੁਰ ਬਿਨੁ ਤ੍ਰਿਕੁਟੀ ਛੁਟਸੀ ਸਹਜਿ ਮਿਲਿਐ ਸੁਖੁ ਹੋਇ ॥ ਨਿਜ ਘਰਿ ਮਹਲੁ ਪਛਾਣੀਐ ਨਦਰਿ ਕਰੇ ਮਲੁ ਧੋਇ ॥੩॥ ਬਿਨੁ ਗੁਰ ਮੈਲੁ ਨ ਉਤਰੈ ਬਿਨੁ ਹਰਿ ਕਿਉ ਘਰ ਵਾਸੁ ॥ ਏਕੋ ਸਬਦੁ ਵੀਚਾਰੀਐ ਅਵਰ ਤਿਆਗੈ ਆਸ ॥ ਨਾਨਕ ਦੇਖਿ ਦਿਖਾਈਐ ਹਉ ਸਦ ਬਲਿਹਾਰੈ ਜਾਸੁ ॥੪॥੧੨॥{ਪੰਨਾ 18}
ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਗੁਣਾਂ ਦੇ ਮਾਲਕ ਪ੍ਰਭੂ ਵਿਚ ਮਨੁੱਖ ਇਉਂ ਲੀਨ ਹੋ ਜਾਂਦਾ ਹੈ, ਜਿਵੇਂ (ਸੋਨਾ ਆਦਿਕ ਕਿਸੇ ਧਾਤ ਦਾ ਬਣਿਆ ਹੋਇਆ ਜ਼ੇਵਰ ਢਲ ਕੇ) ਮੁੜ (ਉਸੇ) ਧਾਤ ਨਾਲ ਇੱਕ-ਰੂਪ ਹੋ ਜਾਂਦਾ ਹੈ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮਨੁੱਖ ਉੱਤੇ ਪੱਕਾ ਗੂੜ੍ਹਾ ਲਾਲ ਰੰਗ ਚੜ੍ਹ ਜਾਂਦਾ ਹੈ (ਮਨੁੱਖ ਦਾ ਚਿਹਰਾ ਚਮਕ ਉਠਦਾ ਹੈ) । ਪਰ ਉਹ ਸਦਾ-ਥਿਰ ਪ੍ਰਭੂ ਉਹਨਾਂ ਸੰਤੋਖੀ ਜੀਵਨ ਵਾਲਿਆਂ ਨੂੰ ਹੀ ਮਿਲਦਾ ਹੈ ਜੋ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਕਰਦੇ ਉਸ ਇੱਕੋ ਦੇ ਪ੍ਰੇਮ ਵਿਚ ਹੀ (ਮਗਨ ਰਹਿੰਦੇ) ਹਨ।1। ਹੇ ਭਾਈ! (ਪ੍ਰਭੂ ਦਾ ਦਰਸ਼ਨ ਕਰਨਾ ਹੈ ਤਾਂ) ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣ। ਸੰਤ ਜਨਾਂ ਦੀ ਸਭਾ ਵਿਚ (ਸਤਸੰਗ ਵਿਚ) ਗੁਰੂ ਮਿਲਦਾ ਹੈ ਜੋ (ਮਾਨੋ) ਕਾਮਧੇਨ ਹੈ ਜਿਸ ਪਾਸੋਂ ਉਹ ਨਾਮ-ਪਦਾਰਥ ਮਿਲਦਾ ਹੈ ਜੋ ਵਿਕਾਰਾਂ ਤੋਂ ਬਚਾ ਲੈਂਦਾ ਹੈ।1। ਰਹਾਉ। ਪਰਮਾਤਮਾ (ਦੇ ਰਹਿਣ) ਦਾ ਸੋਹਣਾ ਥਾਂ ਉੱਚਾ ਹੈ, ਉਸ ਦਾ ਮਹਲ (ਸਭ ਤੋਂ) ਉੱਪਰ ਹੈ। ਉਸ ਦਾ ਦਰ ਉਸ ਦਾ ਘਰ ਮਹਲ ਪਿਆਰ ਦੀ ਰਾਹੀਂ ਲੱਭਦਾ ਹੈ, ਟਿਕਵਾਂ (ਚੰਗਾ) ਆਚਰਣ ਦੇ ਕੇ ਲੱਭੀਦਾ ਹੈ (ਪਰ ਉੱਚਾ ਆਚਰਨ ਭੀ ਸੌਖੀ ਖੇਡ ਨਹੀਂ, ਮਨ ਵਿਕਾਰਾਂ ਵਲ ਹੀ ਪ੍ਰੇਰਦਾ ਰਹਿੰਦਾ ਹੈ, ਤੇ) ਮਨ ਨੂੰ ਗੁਰੂ ਦੀ ਰਾਹੀਂ ਸਿੱਧੇ ਰਾਹੇ ਪਾਈਦਾ ਹੈ, ਸਰਬ-ਵਿਆਪੀ ਪ੍ਰਭੂ ਦੇ ਗੁਣਾਂ ਦੀ ਵਿਚਾਰ ਨਾਲ ਸਮਝਾਈਦਾ ਹੈ।2। (ਦੁਨੀਆ ਵਿਚ ਆਮ ਤੌਰ ਤੇ) ਮਾਇਆ ਦੇ ਤਿੰਨਾਂ ਗੁਣਾਂ ਦੇ ਅਧੀਨ ਰਹਿ ਕੇ ਹੀ ਕਰਮ ਕਰੀਦੇ ਹਨ, ਜਿਸ ਕਰਕੇ ਆਸਾ ਤੇ ਸਂਹਸਿਆਂ ਦਾ ਗੇੜ ਬਣਿਆ ਰਹਿੰਦਾ ਹੈ (ਇਹਨਾਂ ਦੇ ਕਾਰਨ ਮਨ ਵਿਚ ਖਿੱਝ ਬਣਦੀ ਹੈ) ਇਹ ਖਿੱਝ ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਨਹੀਂ ਹਟਦੀ (ਗੁਰੂ ਦੀ ਰਾਹੀਂ ਹੀ ਅਡੋਲਤਾ ਪੈਦਾ ਹੁੰਦੀ ਹੈ) , ਅਡੋਲਤਾ ਵਿਚ ਟਿਕੇ ਰਿਹਾਂ ਆਤਮਕ ਆਨੰਦ ਮਿਲਦਾ ਹੈ। ਜਦੋਂ ਪ੍ਰਭੂ ਮਿਹਰ ਦੀ ਨਜ਼ਰ ਕਰਦਾ ਹੈ, ਮਨੁੱਖ (ਆਪਣੇ ਮਨ ਦੀ) ਮੈਲ ਸਾਫ਼ ਕਰਦਾ ਹੈ (ਮਨ ਭਟਕਣੋਂ ਹਟ ਜਾਂਦਾ ਹੈ) ਤੇ ਅਡੋਲਤਾ ਵਿਚ ਪਰਮਾਤਮਾ ਦਾ ਟਿਕਾਣਾ (ਆਪਣੇ ਅੰਦਰ ਹੀ) ਪਛਾਣ ਲਈਦਾ ਹੈ।3। ਗੁਰੂ ਤੋਂ ਬਿਨਾ ਮਨ ਦੀ ਮੈਲ ਨਹੀਂ ਧੁਪਦੀ, ਪਰਮਾਤਮਾ ਵਿਚ ਜੁੜਨ ਤੋਂ ਬਿਨਾ ਮਾਨਸਕ ਅਡੋਲਤਾ ਨਹੀਂ ਲੱਭਦੀ। (ਹੇ ਭਾਈ!) ਇਕ (ਰਾਜ਼ਕ) ਪ੍ਰਭੂ ਦੀ ਹੀ ਸਿਫ਼ਤਿ-ਸਾਲਾਹ ਵਿਚਾਰਨੀ ਚਾਹੀਦੀ ਹੈ (ਜੋ ਸਿਫ਼ਤਿ-ਸਾਲਾਹ ਕਰਦਾ ਹੈ ਉਹ) ਹੋਰ ਹੋਰ ਆਸਾਂ ਛੱਡ ਦੇਂਦਾ ਹੈ। ਹੇ ਨਾਨਕ! (ਆਖ–) ਜਿਹੜਾ ਗੁਰੂ ਆਪ ਪ੍ਰਭੂ ਦਾ ਦਰਸ਼ਨ ਕਰ ਕੇ ਮੈਨੂੰ ਦਰਸ਼ਨ ਕਰਾਉਂਦਾ ਹੈ, ਮੈਂ ਉਸ ਤੋਂ ਸਦਾ ਸਦਕੇ ਜਾਂਦਾ ਹਾਂ।4।12।
ਫੁਨਿ = ਮੁੜ। ਧਾਤੁ = ਸੋਨਾ ਆਦਿਕ ਧਾਤੂ ਦਾ ਬਣਿਆ ਹੋਇਆ ਗਹਿਣਾ। ਸਿਫਤੀ = ਸਿਫ਼ਤਾਂ ਦਾ ਮਾਲਕ ਪਰਮਾਤਮਾ। ਗੁਲਾਲੁ = ਲਾਲ ਫੁੱਲ। ਗਹਬਰਾ = ਗੂੜ੍ਹਾ। ਸਚਾ = ਸਦਾ ਟਿਕਿਆ ਰਹਿਣ ਵਾਲਾ, ਪੱਕਾ। ਭਾਇ = ਭਾਉ ਵਿਚ, ਪ੍ਰੇਮ ਵਿਚ। ਏਕੈ ਭਾਇ = ਇਕ-ਰਸ ਪ੍ਰੇਮ ਵਿਚ।1। ਰੇਣੁ = ਚਰਨ-ਧੂੜ। ਧੇਣੁ = ਗਾਂ। ਮੁਕਤਿ = ਵਿਕਾਰਾਂ ਤੋਂ ਖ਼ਲਾਸੀ।1। ਰਹਾਉ। ਮੁਰਾਰਿ = ਪਰਮਾਤਮਾ। ਕਰਣੀ = ਆਚਰਨ। ਦਰੁ ਘਰੁ = ਪ੍ਰਭੂ ਦਾ ਦਰ, ਪ੍ਰਭੂ ਦਾ ਘਰ। ਪਿਆਰਿ = ਪਿਆਰ ਦੀ ਰਾਹੀਂ। ਆਤਮ ਰਾਮੁ = ਸਭ ਦੇ ਆਤਮਾ ਵਿਚ ਵਿਆਪਕ ਪ੍ਰਭੂ। ਬੀਚਾਰਿ = ਵਿਚਾਰ ਕੇ। ਆਤਮੁ ਰਾਮੁ ਬੀਚਾਰਿ = ਸਰਬ-ਵਿਆਪੀ ਪ੍ਰਭੂ (ਦੇ ਗੁਣਾਂ) ਨੂੰ ਵਿਚਾਰ ਕੇ।2। ਤ੍ਰਿਬਿਧਿ = ਤਿੰਨ ਕਿਸਮਾਂ ਦੇ, ਮਾਇਆ ਦੇ ਤਿੰਨ ਗੁਣਾਂ (ਰਜੋ, ਸਤੋ, ਤਮੋ) ਵਾਲੇ। ਕਮਾਈਅਹਿ = ਕਮਾਏ ਜਾਂਦੇ ਹਨ, ਕੀਤੇ ਜਾਂਦੇ ਹਨ। ਅੰਦੇਸਾ = ਸਹਸਾ। ਤ੍ਰਿਕਟੀ = {ਤ੍ਰਿ = ਤਿੰਨ। ਕੁਟੀ = ਵਿੰਗੀ ਲਕੀਰ} ਤਿੰਨ ਵਿੰਗੀਆਂ ਲਕੀਰਾਂ, ਤ੍ਰਿਊੜੀ, ਖਿੱਝ। ਸਹਜਿ ਮਿਲਿਐ = ਜੇ ਅਡੋਲ ਅਵਸਥਾ ਵਿਚ ਟਿਕੇ ਰਹੀਏ। ਨਿਜ ਘਰਿ = ਆਪਣੇ ਘਰ ਵਿਚ, ਅਡੋਲ ਅਵਸਥਾ ਵਿਚ ਜਦੋਂ ਮਨ ਬਾਹਰ ਭਟਕਣੋਂ ਹਟ ਜਾਂਦਾ ਹੈ।3। ਘਰ ਵਾਸੁ = ਘਰ ਦਾ ਵਸੇਬਾ, ਅਡੋਲ ਅਵਸਥਾ, ਉਹ ਹਾਲਤ ਜਦੋਂ ਮਨ ਬਾਹਰ ਭਟਕਣੋਂ ਰੁਕ ਜਾਂਦਾ ਹੈ। ਏਕੋ = ਇਕ (ਰਾਜ਼ਕ ਪ੍ਰਭੂ) ਦਾ। ਦੇਖਿ = ਦੇਖ ਕੇ। ਦਿਖਾਈਐ = ਵਿਖਾਇਆ ਜਾ ਸਕਦਾ ਹੈ। ਜਾਸੁ = ਜਾਂਦਾ ਹਾਂ।4।
19
https://www.gurugranthdarpan.net/0019.html
ਸਿਰੀਰਾਗੁ ਮਹਲਾ ੧ ॥ ਧ੍ਰਿਗੁ ਜੀਵਣੁ ਦੋਹਾਗਣੀ ਮੁਠੀ ਦੂਜੈ ਭਾਇ ॥ ਕਲਰ ਕੇਰੀ ਕੰਧ ਜਿਉ ਅਹਿਨਿਸਿ ਕਿਰਿ ਢਹਿ ਪਾਇ ॥ ਬਿਨੁ ਸਬਦੈ ਸੁਖੁ ਨਾ ਥੀਐ ਪਿਰ ਬਿਨੁ ਦੂਖੁ ਨ ਜਾਇ ॥੧॥ ਮੁੰਧੇ ਪਿਰ ਬਿਨੁ ਕਿਆ ਸੀਗਾਰੁ ॥ ਦਰਿ ਘਰਿ ਢੋਈ ਨ ਲਹੈ ਦਰਗਹ ਝੂਠੁ ਖੁਆਰੁ ॥੧॥ ਰਹਾਉ ॥ ਆਪਿ ਸੁਜਾਣੁ ਨ ਭੁਲਈ ਸਚਾ ਵਡ ਕਿਰਸਾਣੁ ॥ ਪਹਿਲਾ ਧਰਤੀ ਸਾਧਿ ਕੈ ਸਚੁ ਨਾਮੁ ਦੇ ਦਾਣੁ ॥ ਨਉ ਨਿਧਿ ਉਪਜੈ ਨਾਮੁ ਏਕੁ ਕਰਮਿ ਪਵੈ ਨੀਸਾਣੁ ॥੨॥ ਗੁਰ ਕਉ ਜਾਣਿ ਨ ਜਾਣਈ ਕਿਆ ਤਿਸੁ ਚਜੁ ਅਚਾਰੁ ॥ ਅੰਧੁਲੈ ਨਾਮੁ ਵਿਸਾਰਿਆ ਮਨਮੁਖਿ ਅੰਧ ਗੁਬਾਰੁ ॥ ਆਵਣੁ ਜਾਣੁ ਨ ਚੁਕਈ ਮਰਿ ਜਨਮੈ ਹੋਇ ਖੁਆਰੁ ॥੩॥ ਚੰਦਨੁ ਮੋਲਿ ਅਣਾਇਆ ਕੁੰਗੂ ਮਾਂਗ ਸੰਧੂਰੁ ॥ ਚੋਆ ਚੰਦਨੁ ਬਹੁ ਘਣਾ ਪਾਨਾ ਨਾਲਿ ਕਪੂਰੁ ॥ ਜੇ ਧਨ ਕੰਤਿ ਨ ਭਾਵਈ ਤ ਸਭਿ ਅਡੰਬਰ ਕੂੜੁ ॥੪॥ ਸਭਿ ਰਸ ਭੋਗਣ ਬਾਦਿ ਹਹਿ ਸਭਿ ਸੀਗਾਰ ਵਿਕਾਰ ॥ ਜਬ ਲਗੁ ਸਬਦਿ ਨ ਭੇਦੀਐ ਕਿਉ ਸੋਹੈ ਗੁਰਦੁਆਰਿ ॥ ਨਾਨਕ ਧੰਨੁ ਸੁਹਾਗਣੀ ਜਿਨ ਸਹ ਨਾਲਿ ਪਿਆਰੁ ॥੫॥੧੩॥{ਪੰਨਾ 19}
ਜੇਹੜੀ ਭਾਗ-ਹੀਣ ਜੀਵ-ਇਸਤ੍ਰੀ (ਪ੍ਰਭੂ-ਪਤੀ ਤੋਂ ਬਿਨਾ ਮਾਇਆ ਆਦਿਕ) ਹੋਰ ਦੂਜੇ ਪਿਆਰ ਵਿਚ ਹੀ ਠੱਗੀ ਰਹਿੰਦੀ ਹੈ ਉਸ ਦਾ ਜੀਉਣਾ ਫਿਟਕਾਰ-ਜੋਗ ਹੀ ਹੈ। ਜਿਵੇਂ ਕੱਲਰ ਦੀ ਕੰਧ (ਸਹਜੇ ਸਹਜੇ) ਕਿਰਦੀ ਰਹਿੰਦੀ ਹੈ, ਤਿਵੇਂ ਉਸ ਦਾ ਆਤਮਕ ਜੀਵਨ ਭੀ ਦਿਨ ਰਾਤ (ਮਾਇਆ ਦੇ ਮੋਹ ਵਿਚ) ਕਿਰ ਕਿਰ ਕੇ ਢਹਿ-ਢੇਰੀ ਹੁੰਦਾ ਜਾਂਦਾ ਹੈ। (ਸੁਖ ਦੀ ਖ਼ਾਤਰ ਉਹ ਦੌੜ-ਭੱਜ ਕਰਦੀ ਹੈ, ਪਰ) ਗੁਰੂ ਦੀ ਸਰਨ ਤੋਂ ਬਿਨਾ ਸੁਖ ਨਹੀਂ ਮਿਲ ਸਕਦਾ (ਮਾਇਆ ਦਾ ਮੋਹ ਤਾਂ ਸਗੋਂ ਦੁੱਖ ਹੀ ਦੁੱਖ ਪੈਦਾ ਕਰਦਾ ਹੈ, ਤੇ) ਪਤੀ-ਪ੍ਰਭੂ ਨੂੰ ਮਿਲਣ ਤੋਂ ਬਿਨਾ ਮਾਨਸਕ ਦੁੱਖ ਦੂਰ ਨਹੀਂ ਹੁੰਦਾ।1। ਹੇ ਮੂਰਖ ਜੀਵ ਇਸਤ੍ਰੀ! ਜੇ ਪਤੀ ਨ ਮਿਲੇ ਤਾਂ ਸ਼ਿੰਗਾਰ ਕਰਨ ਦਾ ਕੋਈ ਲਾਭ ਨਹੀਂ ਹੁੰਦਾ। (ਜੋ ਜੀਵ-ਇਸਤ੍ਰੀ ਪ੍ਰੇਮ ਤੋਂ ਸੱਖਣੀ ਰਹਿ ਕੇ ਹੀ ਧਾਰਮਿਕ ਉੱਦਮ ਕਰਮ ਆਦਿਕ ਕਰੀ ਜਾਂਦੀ ਹੈ, ਪਰ ਉਸ ਦੇ ਅੰਦਰ ਮਾਇਆ-ਮੋਹ ਪ੍ਰਬਲ ਹੈ) ਉਹ ਪ੍ਰਭੂ ਦੇ ਦਰ ਤੇ ਪ੍ਰਭੂ ਦੇ ਘਰ ਵਿਚ ਆਸਰਾ ਨਹੀਂ ਲੈ ਸਕਦੀ, (ਕਿਉਂਕਿ) ਝੂਠ (ਭਾਵ, ਮਾਇਆ ਦਾ ਮੋਹ) ਪ੍ਰਭੂ ਦੀ ਹਜ਼ੂਰੀ ਵਿਚ ਦੁਰਕਾਰਿਆ ਹੀ ਜਾਂਦਾ ਹੈ।1। ਰਹਾਉ। (ਕਿਸਾਨ ਆਪਣੇ ਰੋਜ਼ਾਨਾ ਤਜਰਬੇ ਤੋਂ ਜਾਣਦਾ ਹੈ ਕਿ ਬੀ ਬੀਜਣ ਤੋਂ ਪਹਿਲਾਂ ਧਰਤੀ ਨੂੰ ਕਿਵੇਂ ਤਿਆਰ ਕਰਨਾ ਹੈ ਤਾਂ ਕਿ ਫਸਲ ਚੰਗਾ ਲੱਗ ਸਕੇ) ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਵੱਡਾ ਕਿਸਾਨ ਹੈ, ਉਹ (ਬੜਾ) ਸਿਆਣਾ ਕਿਸਾਨ ਹੈ, ਉਹ ਗ਼ਲਤੀ ਨਹੀਂ ਖਾਂਦਾ (ਜਿਸ ਹਿਰਦੇ-ਧਰਤੀ ਵਿਚ ਨਾਮ-ਬੀਜ ਬੀਜਣਾ ਹੁੰਦਾ ਹੈ) ਉਹ ਉਸ ਹਿਰਦੇ ਧਰਤੀ ਨੂੰ ਪਹਿਲਾਂ ਚੰਗੀ ਤਰ੍ਹਾਂ ਤਿਆਰ ਕਰਦਾ ਹੈ ਫਿਰ ਉਸ ਵਿਚ ਸੱਚੇ ਨਾਮ ਦਾ ਬੀਜ ਬੀਜਦਾ ਹੈ। ਉਥੇ ਨਾਮ ਉੱਗਦਾ ਹੈ, (ਮਾਨੋ) ਨੌ ਖ਼ਜ਼ਾਨੇ ਪੈਦਾ ਹੋ ਜਾਂਦੇ ਹਨ, ਪ੍ਰਭੂ ਦੀ ਮਿਹਰ ਨਾਲ (ਉਸ ਹਿਰਦੇ ਵਿਚ ਕੀਤੀ ਮਿਹਨਤ) ਕਬੂਲ ਪੈਂਦੀ ਹੈ।2। ਜੇਹੜਾ ਮਨੁੱਖ ਜਾਣ ਬੁੱਝ ਕੇ ਗੁਰੂ (ਦੀ ਬਜ਼ੁਰਗੀ) ਨੂੰ ਨਹੀਂ ਸਮਝਦਾ ਉਸ ਦਾ ਸਾਰਾ ਜੀਵਨ-ਢੰਗ ਕੋਝਾ ਹੈ, (ਆਤਮਕ ਰੌਸ਼ਨੀ ਵਲੋਂ) ਉਸ ਅੰਨ੍ਹੇ ਨੇ ਪ੍ਰਭੂ ਦਾ ਨਾਮ ਵਿਸਾਰਿਆ ਹੈ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਨੂੰ (ਜੀਵਨ-ਪੰਧ ਵਿਚ) ਘੁੱਪ ਹਨੇਰਾ ਹੀ ਹਨੇਰਾ ਰਹਿੰਦਾ ਹੈ। ਉਸ ਦਾ ਜਨਮ ਮਰਨ ਦਾ ਗੇੜ ਨਹੀਂ ਮੁੱਕਦਾ ਉਹ ਨਿੱਤ ਜੰਮਦਾ ਹੈ ਮਰਦਾ ਹੈ, ਜੰਮਦਾ ਹੈ, ਮਰਦਾ ਹੈ ਤੇ ਖ਼ੁਆਰ ਹੁੰਦਾ ਰਹਿੰਦਾ ਹੈ।3। (ਕਿਸੇ ਇਸਤ੍ਰੀ ਨੇ ਆਪਣੇ ਪਤੀ ਨੂੰ ਪ੍ਰਸੰਨ ਕਰਨ ਲਈ ਆਪਣੇ ਸਰੀਰਕ ਸ਼ਿੰਗਾਰ ਵਾਸਤੇ) ਚੰਦਨ ਮੁੱਲ ਮੰਗਾਇਆ, ਕੇਸਰ ਮੰਗਾਇਆ, ਸਿਰ ਦੇ ਕੇਸਾਂ ਦੇ ਚੀਰ ਸੁੰਦਰ ਬਣਾਣ ਲਈ ਸੰਧੂਰ ਮੰਗਾਇਆ, ਅਤਰ ਚੰਦਨ ਤੇ ਹੋਰ ਸੁਗੰਧੀਆਂ ਮੰਗਾਈਆਂ, ਪਾਨ ਮੰਗਾਏ ਤੇ ਕਪੂਰ ਮੰਗਾਇਆ, ਪਰ ਜੇ ਉਹ ਇਸਤ੍ਰੀ ਪਤੀ ਨੂੰ (ਫਿਰ ਭੀ) ਚੰਗੀ ਨ ਲੱਗੀ, ਤਾਂ ਉਸ ਦੇ ਉਹ ਵਿਖਾਵੇ ਦੇ ਸਾਰੇ ਉੱਦਮ ਵਿਅਰਥ ਗਏ (ਇਹੀ ਹਾਲ ਜੀਵ-ਇਸਤ੍ਰੀ ਦਾ ਹੈ, ਪਤੀ-ਪ੍ਰਭੂ ਵਿਖਾਵੇ ਦੇ ਧਾਰਮਿਕ ਉੱਦਮਾਂ ਨਾਲ ਨਹੀਂ ਰੀਝਦਾ) ।4। ਜਦ ਤਕ ਮਨੁੱਖ ਦਾ ਮਨ ਗੁਰੂ ਦੇ ਸ਼ਬਦ (-ਤੀਰ) ਨਾਲ ਵਿੱਝਦਾ ਨਹੀਂ, ਤਦ ਤਕ ਗੁਰੂ ਦੇ ਦਰ ਤੇ ਸੋਭਾ ਨਹੀਂ ਮਿਲਦੀ, ਅਜੇਹੇ ਮਨੁੱਖ ਦੇ ਸਾਰੇ ਸੁੰਦਰ ਪਦਾਰਥ ਵਰਤਣੇ ਵਿਅਰਥ ਚਲੇ ਜਾਂਦੇ ਹਨ (ਕਿਉਂਕਿ ਪਦਾਰਥਾਂ ਨੂੰ ਭੋਗਣ ਵਾਲਾ ਸਰੀਰ ਤਾਂ ਅੰਤ ਸੁਆਹ ਹੋ ਜਾਂਦਾ ਹੈ) ਸਾਰੀਆਂ ਸਰੀਰਕ ਸਜਾਵਟਾਂ ਭੀ ਬੇ-ਕਾਰ ਹੀ ਜਾਂਦੀਆਂ ਹਨ। ਹੇ ਨਾਨਕ! ਉਹੀ ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ ਮੁਬਾਰਿਕ ਹਨ ਜਿਨ੍ਹਾਂ ਦਾ ਪ੍ਰਭੂ-ਪਤੀ ਨਾਲ ਪ੍ਰੇਮ ਬਣਿਆ ਰਹਿੰਦਾ ਹੈ।4।13।
ਧ੍ਰਿਗੁ = ਫਿਟਕਾਰ-ਜੋਗ। ਦੋਹਾਗਣੀ = ਮੰਦੇ ਭਾਗਾਂ ਵਾਲੀ, ਪਤੀ ਤੋਂ ਵਿੱਛੁੜੀ ਹੋਈ। ਮੁਠੀ = ਮੁੱਠੀ, ਠੱਗੀ ਹੋਈ। ਦੂਜੈ ਭਾਇ = (ਪ੍ਰਭੂ ਤੋਂ ਬਿਨਾ) ਕਿਸੇ ਹੋਰ ਪ੍ਰੇਮ ਵਿਚ। ਕੇਰੀ = ਦੀ। ਅਹਿ = ਦਿਨ। ਨਿਸਿ = ਰਾਤ। ਕਿਰਿ-ਕਿਰ ਕੇ।1। ਮੁੰਧੇ = ਹੇ ਮੂਰਖ! ਢੋਈ = ਆਸਰਾ, ਸਹਾਰਾ।1। ਰਹਾਉ। ਸੁਜਾਣੁ = ਸਿਆਣਾ। ਸਾਧਿ ਕੈ = ਸਾਫ਼ ਕਰ ਕੇ, ਤਿਆਰ ਕਰ ਕੇ। ਦੇ = ਦੇਂਦਾ ਹੈ। ਦਾਣੁ = ਦਾਣਾ, ਕਣ, ਬੀ। ਕਰਮਿ = ਬਖ਼ਸ਼ਸ਼ ਦੀ ਰਾਹੀਂ। ਨੀਸਾਣੁ = ਪਰਵਾਨਾ, ਰਾਹਦਾਰੀ, ਪਰਵਾਨਗੀ।2। ਜਾਣਿ = ਜਾਣ-ਬੁੱਝ ਕੇ। ਚਜੁ ਅਚਾਰੁ = ਰਵਈਆ। ਅੰਧੁਲੈ = ਅੰਨ੍ਹੇ ਨੇ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ। ਅੰਧੁ ਗੁਬਾਰੁ = ਉਹ ਅੰਨ੍ਹਾ ਜਿਸ ਦੇ ਸਾਹਮਣੇ ਘੁੱਪ ਹਨੇਰਾ ਹੀ ਹੈ। ਨ ਚੁਕਈ = ਨਹੀਂ ਮੁੱਕਦਾ।3। ਮੋਲਿ = ਮੁੱਲ ਦੇ ਕੇ, ਮੁੱਲ ਨਾਲ। ਅਣਾਇਆ = ਮੰਗਾਇਆ। ਕੁੰਗੂ = ਕੇਸਰ। ਮਾਂਗ = ਕੇਸਾਂ ਦੇ ਵਿਚਕਾਰ ਬਣਾਇਆ ਹੋਇਆ ਚੀਰ। ਚੋਆ = ਅਤਰ। ਧਨ = ਇਸਤ੍ਰੀ। ਕੰਤ ਨ ਭਾਵਈ = ਕੰਤ ਨੂੰ ਚੰਗੀ ਨ ਲੱਗੀ। ਸਭਿ = ਸਾਰੇ।4। ਬਾਦਿ = ਵਿਅਰਥ। ਵਿਕਾਰ = ਬੇਕਾਰ। ਧਨੁ = ਧੰਨ, ਭਾਗਾਂ ਵਾਲੀ। ਸਹ ਨਾਲਿ = ਖਸਮ ਨਾਲ।4।
19
https://www.gurugranthdarpan.net/0019.html
ਸਿਰੀਰਾਗੁ ਮਹਲਾ ੧ ॥ ਸੁੰਞੀ ਦੇਹ ਡਰਾਵਣੀ ਜਾ ਜੀਉ ਵਿਚਹੁ ਜਾਇ ॥ ਭਾਹਿ ਬਲੰਦੀ ਵਿਝਵੀ ਧੂਉ ਨ ਨਿਕਸਿਓ ਕਾਇ ॥ ਪੰਚੇ ਰੁੰਨੇ ਦੁਖਿ ਭਰੇ ਬਿਨਸੇ ਦੂਜੈ ਭਾਇ ॥੧॥ ਮੂੜੇ ਰਾਮੁ ਜਪਹੁ ਗੁਣ ਸਾਰਿ ॥ ਹਉਮੈ ਮਮਤਾ ਮੋਹਣੀ ਸਭ ਮੁਠੀ ਅਹੰਕਾਰਿ ॥੧॥ ਰਹਾਉ ॥ ਜਿਨੀ ਨਾਮੁ ਵਿਸਾਰਿਆ ਦੂਜੀ ਕਾਰੈ ਲਗਿ ॥ ਦੁਬਿਧਾ ਲਾਗੇ ਪਚਿ ਮੁਏ ਅੰਤਰਿ ਤ੍ਰਿਸਨਾ ਅਗਿ ॥ ਗੁਰਿ ਰਾਖੇ ਸੇ ਉਬਰੇ ਹੋਰਿ ਮੁਠੀ ਧੰਧੈ ਠਗਿ ॥੨॥ ਮੁਈ ਪਰੀਤਿ ਪਿਆਰੁ ਗਇਆ ਮੁਆ ਵੈਰੁ ਵਿਰੋਧੁ ॥ ਧੰਧਾ ਥਕਾ ਹਉ ਮੁਈ ਮਮਤਾ ਮਾਇਆ ਕ੍ਰੋਧੁ ॥ ਕਰਮਿ ਮਿਲੈ ਸਚੁ ਪਾਈਐ ਗੁਰਮੁਖਿ ਸਦਾ ਨਿਰੋਧੁ ॥੩॥ ਸਚੀ ਕਾਰੈ ਸਚੁ ਮਿਲੈ ਗੁਰਮਤਿ ਪਲੈ ਪਾਇ ॥ ਸੋ ਨਰੁ ਜੰਮੈ ਨਾ ਮਰੈ ਨਾ ਆਵੈ ਨਾ ਜਾਇ ॥ ਨਾਨਕ ਦਰਿ ਪਰਧਾਨੁ ਸੋ ਦਰਗਹਿ ਪੈਧਾ ਜਾਇ ॥੪॥੧੪॥{ਪੰਨਾ 19}
ਜਦੋਂ ਜਿੰਦ ਸਰੀਰ ਵਿਚੋਂ ਨਿਕਲ ਜਾਂਦੀ ਹੈ ਤਾਂ ਇਹ ਸਰੀਰ ਉੱਜੜ ਜਾਂਦਾ ਹੈ, ਇਸ ਤੋਂ ਡਰ ਲੱਗਣ ਲੱਗ ਪੈਂਦਾ ਹੈ। ਜੇਹੜੀ ਜੀਵਨ-ਅਗਨੀ (ਪਹਿਲਾਂ ਇਸ ਵਿਚ) ਬਲਦੀ ਸੀ ਉਹ ਬੁੱਝ ਜਾਂਦੀ ਹੈ (ਜੀਵਨ-ਸੱਤਿਆ ਮੁੱਕ ਜਾਂਦੀ ਹੈ) , ਕੋਈ ਭੀ ਸਾਹ ਨਹੀਂ ਆਉਂਦਾ ਜਾਂਦਾ (ਅੱਖਾਂ ਕੰਨ ਆਦਿਕ) ਜੇਹੜੇ ਪੰਜ ਗਿਆਨ-ਇੰਦ੍ਰੇ (ਪਰ-ਤਨ ਨਿੰਦਾ ਆਦਿਕ) ਮਾਇਕ ਮੋਹ ਵਿਚ ਹੀ ਨਾਸ ਹੁੰਦੇ ਰਹੇ, ਉਹ ਵੀ ਦੁਖੀ ਹੋ ਹੋ ਕੇ ਰੋਏ (ਭਾਵ, ਨਕਾਰੇ ਹੋ ਜਾਣ ਤੇ ਮਜਬੂਰ ਹੋ ਗਏ) ।1। ਹੇ ਮੂਰਖ ਜੀਵ! (ਉਸ ਅੰਤਲੀ ਦਸ਼ਾ ਨੂੰ ਸਾਹਮਣੇ ਲਿਆ ਕੇ) ਪਰਮਾਤਮਾ ਦੇ ਗੁਣ ਚੇਤੇ ਕਰ, ਪ੍ਰਭੂ ਦਾ ਨਾਮ ਜਪ। ਸਾਰੀ ਸ੍ਰਿਸ਼ਟੀ (ਗਾਫ਼ਿਲ ਹੋ ਕੇ) ਮੋਹਣੀ ਮਾਇਆ ਦੀ ਮਮਤਾ ਵਿਚ ਹਉਮੈ ਵਿਚ ਤੇ ਅਹੰਕਾਰ ਵਿਚ ਠੱਗੀ ਜਾ ਰਹੀ ਹੈ।1। ਰਹਾਉ। ਜਿਨ੍ਹਾਂ ਬੰਦਿਆਂ ਨੇ ਹੋਰ ਹੋਰ ਨਿਰੀ ਦੁਨੀਆਵੀ ਕਾਰ ਵਿਚ ਲੱਗ ਕੇ ਪਰਮਾਤਮਾ ਦਾ ਨਾਮ ਭੁਲਾ ਦਿੱਤਾ ਹੈ, ਉਹ ਸਦਾ ਮੇਰ-ਤੇਰ ਵਿਚ ਫਸੇ ਰਹੇ, ਉਹਨਾਂ ਦੇ ਅੰਦਰ ਤ੍ਰਿਸ਼ਨਾ ਦੀ ਅੱਗ ਭੜਕਦੀ ਰਹੀ, ਜਿਸ ਵਿਚ ਖਿੱਝ ਸੜ ਕੇ ਉਹ ਆਤਮਕ ਮੌਤ ਮਰ ਗਏ। ਜਿਨ੍ਹਾਂ ਦੀ ਰਾਖੀ ਗੁਰੂ ਨੇ ਕੀਤੀ, ਉਹ ਤ੍ਰਿਸ਼ਨਾ-ਅੱਗ ਤੋਂ ਬੱਚ ਗਏ, ਬਾਕੀ ਸਭਨਾਂ ਨੂੰ ਦੁਨੀਆ ਦੇ ਖੱਲਜਗਣ-ਠੱਗ ਨੇ ਠੱਗ ਲਿਆ।2। ਪਰ ਜੋ ਗੁਰਮੁਖਿ ਗਿਆਨ-ਇੰਦ੍ਰਿਆਂ ਨੂੰ ਸਦਾ ਰੋਕ ਕੇ ਰੱਖਦਾ ਹੈ ਉਸ ਨੂੰ ਪ੍ਰਭੂ ਦੀ ਕ੍ਰਿਪਾ ਨਾਲ ਉਸ ਪ੍ਰਭੂ ਦਾ ਮਿਲਾਪ ਹੋ ਜਾਂਦਾ ਹੈ, ਉਸ ਦੀ ਦੁਨੀਆਵੀ ਪ੍ਰੀਤ ਮੁੱਕ ਜਾਂਦੀ ਹੈ ਉਸ ਦਾ ਮਾਇਕ ਪਦਾਰਥਾਂ ਨਾਲ ਪਿਆਰ ਖ਼ਤਮ ਹੋ ਜਾਂਦਾ ਹੈ, ਉਸ ਦਾ ਕਿਸੇ ਨਾਲ ਵੈਰ-ਵਿਰੋਧ ਨਹੀਂ ਰਹਿ ਜਾਂਦਾ। ਉਸ ਦੀ ਮਾਇਆ ਵਾਲੀ ਦੌੜ-ਭੱਜ ਮੁੱਕ ਜਾਂਦੀ ਹੈ, ਹਉਮੈ ਮਰ ਜਾਂਦੀ ਹੈ, ਮਾਇਆ ਦੀ ਮਮਤਾ ਖ਼ਤਮ ਹੋ ਜਾਂਦੀ ਹੈ, ਤੇ ਕ੍ਰੋਧ ਵੀ ਮਰ ਜਾਂਦਾ ਹੈ।3। ਜੇਹੜਾ ਮਨੁੱਖ (ਸਿਮਰਨ ਦੀ) ਸਦਾ-ਟਿਕੀ ਰਹਿਣ ਵਾਲੀ ਕਾਰ ਵਿਚ ਲੱਗਾ ਰਹਿੰਦਾ ਹੈ ਉਸ ਨੂੰ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ, ਉਸ ਨੂੰ ਗੁਰੂ ਦੀ ਸਿੱਖਿਆ ਪ੍ਰਾਪਤ ਹੋ ਜਾਂਦੀ ਹੈ। ਉਹ ਮਨੁੱਖ ਮੁੜ ਮੁੜ ਜੰਮਦਾ ਮਰਦਾ ਨਹੀਂ ਰਹਿੰਦਾ, ਉਹ ਜਨਮ ਮਰਨ ਦੇ ਗੇੜ ਤੋਂ ਬੱਚ ਜਾਂਦਾ ਹੈ। ਹੇ ਨਾਨਕ! ਉਹ ਮਨੁੱਖ ਪ੍ਰਭੂ ਦੇ ਦਰ ਤੇ ਸੁਰਖ਼ਰੂ ਹੁੰਦਾ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਸਰੋਪਾ ਲੈ ਕੇ ਜਾਂਦਾ ਹੈ।4।14।
ਸੁੰਞੀ = ਸੱਖਣੀ, ਉੱਜੜੀ ਹੋਈ। ਦੇਹ = ਕਾਂਇਆਂ, ਸਰੀਰ। ਜਾ = ਜਦੋਂ। ਜੀਉ = ਜਿੰਦ। ਭਾਹਿ = ਅੱਗ (ਜੀਵਨ-ਸੱਤਾ) । ਵਿਝਵੀ = ਬੁੱਝ ਗਈ। ਧੂਉ = ਧੂੰਆਂ (ਸੁਆਸ) । ਪੰਚੇ = ਪੰਜੇ ਗਿਆਨ-ਇੰਦ੍ਰੇ। ਦੂਜੈ ਭਾਇ = ਮਾਇਆ ਦੇ ਮੋਹ ਵਿਚ।1। ਸਾਰਿ = ਸੰਭਾਲ ਕੇ, ਚੇਤੇ ਕਰ ਕਰ ਕੇ। ਸਭ = ਸਾਰੀ ਸ੍ਰਿਸ਼ਟੀ। ਮੁਠੀ = ਮੁੱਠੀ, ਠੱਗੀ ਜਾ ਰਹੀ ਹੈ। ਅਹੰਕਾਰਿ = ਅਹੰਕਾਰ ਵਿਚ।1। ਰਹਾਉ। ਲਗਿ = ਲੱਗ ਕੇ। ਦੁਬਿਧਾ = ਦੁਚਿੱਤਾ-ਪਨ, ਮੇਰ = ਤੇਰ। ਪਚਿ = ਖ਼ੁਆਰ ਹੋ ਕੇ। ਮੁਏ = ਆਤਮਕ ਜੀਵਨ ਗਵਾ ਬੈਠੇ। ਗੁਰਿ = ਗੁਰੂ ਨੇ। ਉਬਰੇ = ਬਚ ਗਏ। ਮੁਠੀ = ਠੱਗ ਲਈ। ਠਗਿ = ਠੱਗ ਨੇ।1। ਮੁਈ = ਮੁੱਕ ਗਈ। ਹਉ = ਹਉਮੈ। ਮਮਤਾ ਮਾਇਆ = ਮਾਇਆ ਦੀ ਮਮਤਾ, ਮਾਇਆ ਜੋੜਨ ਦੀ ਲਾਲਸਾ। ਕਰਮਿ = (ਪ੍ਰਭੂ ਦੀ) ਮਿਹਰ ਨਾਲ। ਗੁਰਮੁਖਿ = ਗੁਰੂ ਦੀ ਰਾਹੀਂ। ਨਿਰੋਧੁ = (ਵਿਕਾਰਾਂ ਵਲੋਂ) ਰੋਕ।3। ਕਾਰੈ = ਕਾਰ ਵਿਚ (ਲੱਗ ਕੇ) । ਪਲੈ ਪਾਇ = ਪ੍ਰਾਪਤੀ ਹੋ ਜਾਏ। ਦਰਿ = (ਪ੍ਰਭੂ ਦੇ) ਦਰ ਤੇ। ਪਰਧਾਨੁ = ਮੰਨਿਆ-ਪਰਮੰਨਿਆ, ਸੁਰਖ਼ਰੂ। ਪੈਧਾ = ਸਰੋਪਾ ਲੈ ਕੇ।4।
19
https://www.gurugranthdarpan.net/0019.html
ਸਿਰੀਰਾਗੁ ਮਹਲ ੧ ॥ ਤਨੁ ਜਲਿ ਬਲਿ ਮਾਟੀ ਭਇਆ ਮਨੁ ਮਾਇਆ ਮੋਹਿ ਮਨੂਰੁ ॥ ਅਉਗਣ ਫਿਰਿ ਲਾਗੂ ਭਏ ਕੂਰਿ ਵਜਾਵੈ ਤੂਰੁ ॥ ਬਿਨੁ ਸਬਦੈ ਭਰਮਾਈਐ ਦੁਬਿਧਾ ਡੋਬੇ ਪੂਰੁ ॥੧॥ ਮਨ ਰੇ ਸਬਦਿ ਤਰਹੁ ਚਿਤੁ ਲਾਇ ॥ ਜਿਨਿ ਗੁਰਮੁਖਿ ਨਾਮੁ ਨ ਬੂਝਿਆ ਮਰਿ ਜਨਮੈ ਆਵੈ ਜਾਇ ॥੧॥ ਰਹਾਉ ॥ ਤਨੁ ਸੂਚਾ ਸੋ ਆਖੀਐ ਜਿਸੁ ਮਹਿ ਸਾਚਾ ਨਾਉ ॥ ਭੈ ਸਚਿ ਰਾਤੀ ਦੇਹੁਰੀ ਜਿਹਵਾ ਸਚੁ ਸੁਆਉ ॥ ਸਚੀ ਨਦਰਿ ਨਿਹਾਲੀਐ ਬਹੁੜਿ ਨ ਪਾਵੈ ਤਾਉ ॥੨॥ ਸਾਚੇ ਤੇ ਪਵਨਾ ਭਇਆ ਪਵਨੈ ਤੇ ਜਲੁ ਹੋਇ ॥ ਜਲ ਤੇ ਤ੍ਰਿਭਵਣੁ ਸਾਜਿਆ ਘਟਿ ਘਟਿ ਜੋਤਿ ਸਮੋਇ ॥ ਨਿਰਮਲੁ ਮੈਲਾ ਨਾ ਥੀਐ ਸਬਦਿ ਰਤੇ ਪਤਿ ਹੋਇ ॥੩॥ ਇਹੁ ਮਨੁ ਸਾਚਿ ਸੰਤੋਖਿਆ ਨਦਰਿ ਕਰੇ ਤਿਸੁ ਮਾਹਿ ॥ ਪੰਚ ਭੂਤ ਸਚਿ ਭੈ ਰਤੇ ਜੋਤਿ ਸਚੀ ਮਨ ਮਾਹਿ ॥ ਨਾਨਕ ਅਉਗਣ ਵੀਸਰੇ ਗੁਰਿ ਰਾਖੇ ਪਤਿ ਤਾਹਿ ॥੪॥੧੫॥{ਪੰਨਾ 19-20}
ਹੇ (ਮੇਰੇ) ਮਨ! ਗੁਰੂ ਦੇ ਸ਼ਬਦ ਵਿਚ ਚਿੱਤ ਜੋੜ (ਤੇ ਇਸ ਤਰ੍ਹਾਂ ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਪਾਰ ਲੰਘ। ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਨਾਲ ਸਾਂਝ ਨਹੀਂ ਪਾਈ, ਉਹ ਮਰਦਾ ਹੈ ਜੰਮਦਾ ਹੈ ਜੰਮਦਾ ਹੈ ਮਰਦਾ ਹੈ।1। ਰਹਾਉ। (ਜਿਸ ਨੇ ਨਾਮ ਨਹੀਂ ਸਿਮਰਿਆ, ਉਸ ਦਾ) ਸਰੀਰ (ਵਿਕਾਰਾਂ ਵਿਚ ਹੀ) ਸੜ ਬਲ ਕੇ ਮਿੱਟੀ ਹੋ ਜਾਂਦਾ ਹੈ (ਰੁਲ ਜਾਂਦਾ ਹੈ) ਉਸ ਦਾ ਮਨ ਮਾਇਆ ਦੇ ਮੋਹ ਵਿਚ (ਫਸ ਕੇ, ਮਾਨੋ) ਸੜਿਆ ਹੋਇਆ ਲੋਹਾ ਬਣ ਜਾਂਦਾ ਹੈ। ਫਿਰ ਵੀ ਵਿਕਾਰ ਉਸ ਦੀ ਖ਼ਲਾਸੀ ਨਹੀਂ ਕਰਦੇ, ਉਹ ਅਜੇ ਵੀ ਕੂੜ ਵਿਚ ਮਸਤ ਰਹਿ ਕੇ (ਮਾਇਆ ਦੇ ਮੋਹ ਦਾ) ਵਾਜਾ ਵਜਾਂਦਾ ਹੈ। ਗੁਰ-ਸ਼ਬਦ ਤੋਂ ਵਾਂਜਿਆਂ ਰਹਿ ਕੇ ਉਹ ਭਟਕਣਾ ਵਿਚ ਪਿਆ ਰਹਿੰਦਾ ਹੈ। ਦੁਬਿਧਾ ਉਸ ਮਨੁੱਖ ਦਾ (ਗਿਆਨ-ਇੰਦ੍ਰਿਆਂ ਦਾ) ਸਾਰਾ ਹੀ ਪਰਵਾਰ (ਮੋਹ ਦੇ ਸਮੁੰਦਰ ਵਿਚ) ਡੋਬ ਦੇਂਦੀ ਹੈ।1। ਜੇਹੜਾ ਸੁੰਦਰ ਸਰੀਰ ਪਰਮਾਤਮਾ ਦੇ ਅਦਬ-ਪਿਆਰ ਵਿਚ ਪਰਮਾਤਮਾ ਦੀ ਯਾਦ ਵਿਚ ਰੰਗਿਆ ਰਹਿੰਦਾ ਹੈ, ਜਿਸ ਦੀ ਜੀਭ ਨੂੰ ਸਿਮਰਨ ਹੀ (ਆਪਣੀ ਹਸਤੀ ਦਾ) ਅਸਲ ਮਨੋਰਥ ਜਾਪਦਾ ਹੈ, ਜਿਸ ਸਰੀਰ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਟਿਕਿਆ ਰਹਿੰਦਾ ਹੈ ਉਹੀ ਸਰੀਰ ਪਵਿਤ੍ਰ ਅਖਵਾ ਸਕਦਾ ਹੈ। ਜਿਸ ਉਤੇ ਪ੍ਰਭੂ ਦੀ ਮਿਹਰ ਦੀ ਨਜ਼ਰ ਹੁੰਦੀ ਹੈ, ਉਹ ਮੁੜ ਮੁੜ (ਚੌਰਾਸੀ ਦੇ ਗੇੜ ਦੀ ਕੁਠਾਲੀ ਵਿਚ ਪੈ ਕੇ) ਤਾਅ (ਸੇਕ) ਨਹੀਂ ਸਹਾਰਦਾ।2। ਗੁਰੂ ਦੇ ਸ਼ਬਦ ਵਿਚ ਰੰਗੇ ਹੋਏ ਨੂੰ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ਉਹ ਸਦਾ ਪਵਿਤ੍ਰ ਰਹਿੰਦਾ ਹੈ, ਉਸ ਨੂੰ ਵਿਕਾਰਾਂ ਦੀ ਮੈਲ ਨਹੀਂ ਲੱਗਦੀ। (ਉਸ ਨੂੰ ਇਹ ਯਕੀਨ ਬਣਿਆ ਰਹਿੰਦਾ ਹੈ ਕਿ) ਪਰਮਾਤਮਾ ਤੋਂ (ਸੂਖਮ ਤੱਤ) ਪਵਣ ਬਣਿਆ, ਪਵਣ ਤੋਂ ਜਲ ਹੋਂਦ ਵਿਚ ਆਇਆ, ਜਲ ਤੋਂ ਸਾਰਾ ਜਗਤ ਰਚਿਆ ਗਿਆ, (ਤੇ, ਇਸ ਰਚੇ ਸੰਸਾਰ ਦੇ) ਹਰੇਕ ਘਟ ਵਿਚ ਪਰਮਾਤਮਾ ਦੀ ਜੋਤਿ ਸਮਾਈ ਹੋਈ ਹੈ।3। ਹੇ ਨਾਨਕ! ਜਿਸ ਮਨੁੱਖ ਦੀ ਗੁਰੂ ਨੇ ਰਾਖੀ ਕੀਤੀ, ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲੀ, ਵਿਕਾਰ ਉਸ ਤੋਂ ਪਰੇ ਹਟ ਗਏ, ਉਸ ਦਾ ਮਨ ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਸੰਤੋਖ ਦਾ ਧਾਰਨੀ ਹੋ ਜਾਂਦਾ ਹੈ, ਉਸ ਉੱਤੇ ਪ੍ਰਭੂ ਦੀ ਮਿਹਰ ਦੀ ਨਜ਼ਰ ਕਰੀ ਰੱਖਦਾ ਹੈ, ਉਸ ਦਾ ਸਾਰਾ ਸਰੀਰ ਪ੍ਰਭੂ ਦੀ ਯਾਦ ਵਿਚ ਪ੍ਰਭੂ ਦੇ ਅਦਬ ਵਿਚ ਰੰਗਿਆ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੀ ਜੋਤਿ ਸਦਾ ਉਸ ਦੇ ਮਨ ਵਿਚ ਟਿਕੀ ਰਹਿੰਦੀ ਹੈ।4।15।
ਮੋਹਿ = ਮੋਹ ਵਿਚ। ਮਨੂਰੁ = ਸੜਿਆ ਹੋਇਆ ਲੋਹਾ, ਲੋਹੇ ਦੀ ਮੈਲ। ਫਿਰਿ = ਫਿਰ ਭੀ। ਲਾਗੂ = ਵੈਰੀ। ਕੂਰਿ = ਕੂੜ ਵਿਚ (ਮਸਤ ਰਹਿ ਕੇ) । ਤੂਰੁ = ਵਾਜਾ (ਵਿਕਾਰਾਂ ਦਾ) । ਭਰਮਾਈਐ = ਭਟਕਣਾ ਵਿਚ ਪਿਆ ਰਹਿੰਦਾ ਹੈ। ਦੁਬਿਧਾ = ਦੁਚਿੱਤਾ-ਪਨ। ਪੂਰੁ = ਸਾਰਾ ਪਰਵਾਰ (ਸਾਰੇ ਗਿਆਨ-ਇੰਦ੍ਰੇ) ।1। ਸਬਦਿ = (ਗੁਰੂ ਦੇ) ਸ਼ਬਦ ਵਿਚ। ਜਿਨਿ = ਜਿਸ (ਮਨੁੱਖ) ਨੇ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ।1। ਰਹਾਉ। ਸੂਚਾ = ਸੁੱਚਾ, ਪਵਿੱਤਰ। ਭੈ = ਨਿਰਮਲ ਡਰ ਵਿਚ, ਅਦਬ ਵਿਚ। ਸਚਿ = ਸਦਾ-ਥਿਰ ਪ੍ਰਭੂ ਦੀ ਯਾਦ ਵਿਚ। ਰਾਤੀ = ਰੰਗੀ ਹੋਈ। ਦੇਹੁਰੀ = ਸੁੰਦਰ ਦੇਹੀ। ਸਚੁ = ਸਦਾ-ਥਿਰ ਪ੍ਰਭੂ ਦਾ ਨਾਮ। ਸੁਆਉ = ਸੁਆਰਥ, ਮਨੋਰਥ। ਨਿਹਾਲੀਐ = ਤੱਕਿਆ ਜਾਂਦਾ ਹੈ। ਨ ਪਾਵੈ ਤਾਉ = ਤਾਅ ਨਹੀਂ ਸਹਾਰਦਾ।2। ਸਾਚੇ ਤੇ = ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤੋਂ। ਪਵਨੈ ਤੇ = ਪਵਨ ਤੋਂ। ਤ੍ਰਿਭਵਣੁ = ਸਾਰਾ ਜਗਤ (ਤਿੰਨੇ ਭਵਨ) । ਸਾਜਿਆ = ਰਚਿਆ ਗਿਆ। ਸਮੋਇ = ਸਮਾਈ ਹੋਈ ਹੈ। ਸਬਦਿ ਰਤੇ = ਗੁਰ-ਸ਼ਬਦ ਵਿਚ ਰੰਗੇ ਰਹਿ ਕੇ।3। ਪੰਚ ਭੂਤ = ਪੰਜੇ ਤਤ, ਸਾਰਾ ਸਰੀਰ। ਗੁਰਿ = ਗੁਰੂ ਨੇ। ਤਾਹਿ = ਉਸ ਦੀ।4।
19
https://www.gurugranthdarpan.net/0019.html
ਸਿਰੀਰਾਗੁ ਮਹਲਾ ੧ ॥ ਨਾਨਕ ਬੇੜੀ ਸਚ ਕੀ ਤਰੀਐ ਗੁਰ ਵੀਚਾਰਿ ॥ ਇਕਿ ਆਵਹਿ ਇਕਿ ਜਾਵਹੀ ਪੂਰਿ ਭਰੇ ਅਹੰਕਾਰਿ ॥ ਮਨਹਠਿ ਮਤੀ ਬੂਡੀਐ ਗੁਰਮੁਖਿ ਸਚੁ ਸੁ ਤਾਰਿ ॥੧॥ ਗੁਰ ਬਿਨੁ ਕਿਉ ਤਰੀਐ ਸੁਖੁ ਹੋਇ ॥ ਜਿਉ ਭਾਵੈ ਤਿਉ ਰਾਖੁ ਤੂ ਮੈ ਅਵਰੁ ਨ ਦੂਜਾ ਕੋਇ ॥੧॥ ਰਹਾਉ ॥ ਆਗੈ ਦੇਖਉ ਡਉ ਜਲੈ ਪਾਛੈ ਹਰਿਓ ਅੰਗੂਰੁ ॥ ਜਿਸ ਤੇ ਉਪਜੈ ਤਿਸ ਤੇ ਬਿਨਸੈ ਘਟਿ ਘਟਿ ਸਚੁ ਭਰਪੂਰਿ ॥ ਆਪੇ ਮੇਲਿ ਮਿਲਾਵਹੀ ਸਾਚੈ ਮਹਲਿ ਹਦੂਰਿ ॥੨॥ ਸਾਹਿ ਸਾਹਿ ਤੁਝੁ ਸੰਮਲਾ ਕਦੇ ਨ ਵਿਸਾਰੇਉ ॥ ਜਿਉ ਜਿਉ ਸਾਹਬੁ ਮਨਿ ਵਸੈ ਗੁਰਮੁਖਿ ਅੰਮ੍ਰਿਤੁ ਪੇਉ ॥ ਮਨੁ ਤਨੁ ਤੇਰਾ ਤੂ ਧਣੀ ਗਰਬੁ ਨਿਵਾਰਿ ਸਮੇਉ ॥੩॥ ਜਿਨਿ ਏਹੁ ਜਗਤੁ ਉਪਾਇਆ ਤ੍ਰਿਭਵਣੁ ਕਰਿ ਆਕਾਰੁ ॥ ਗੁਰਮੁਖਿ ਚਾਨਣੁ ਜਾਣੀਐ ਮਨਮੁਖਿ ਮੁਗਧੁ ਗੁਬਾਰੁ ॥ ਘਟਿ ਘਟਿ ਜੋਤਿ ਨਿਰੰਤਰੀ ਬੂਝੈ ਗੁਰਮਤਿ ਸਾਰੁ ॥੪॥ ਗੁਰਮੁਖਿ ਜਿਨੀ ਜਾਣਿਆ ਤਿਨ ਕੀਚੈ ਸਾਬਾਸਿ ॥ ਸਚੇ ਸੇਤੀ ਰਲਿ ਮਿਲੇ ਸਚੇ ਗੁਣ ਪਰਗਾਸਿ ॥ ਨਾਨਕ ਨਾਮਿ ਸੰਤੋਖੀਆ ਜੀਉ ਪਿੰਡੁ ਪ੍ਰਭ ਪਾਸਿ ॥੫॥੧੬॥
ਹੇ ਨਾਨਕ! (ਸੰਸਾਰ ਇਕ ਅਥਾਹ ਸਮੁੰਦਰ ਹੈ) ਜੇ ਗੁਰੂ ਦੀ ਸਿੱਖਿਆ ਉੱਤੇ ਤੁਰ ਕੇ ਸਿਮਰਨ ਦੀ ਬੇੜੀ ਬਣਾ ਲਈਏ ਤਾਂ (ਇਸ ਸੰਸਾਰ ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ। ਪਰ ਅਨੇਕਾਂ ਹੀ ਅਹੰਕਾਰੀ ਜੀਵ ਹਨ (ਜੋ ਆਪਣੀ ਹੀ ਅਕਲ ਦੇ ਮਾਣ ਵਿਚ ਰਹਿ ਕੇ ਕੁਰਾਹੇ ਪੈ ਕੇ) ਜੰਮਦੇ ਹਨ ਤੇ ਮਰਦੇ ਹਨ (ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ) ਆਪਣੀ ਅਕਲ ਦੇ ਹਠ ਤੇ ਤੁਰਿਆਂ (ਸੰਸਾਰ-ਸਮੁੰਦਰ ਦੇ ਵਿਕਾਰਾਂ ਵਿਚ) ਡੁੱਬੀਦਾ ਹੀ ਹੈ। ਜੋ ਮਨੁੱਖ ਗੁਰੂ ਦੇ ਰਾਹ ਉਤੇ ਤੁਰਦਾ ਹੈ ਉਸ ਨੂੰ ਪਰਮਾਤਮਾ ਪਾਰ ਲੰਘਾ ਲੈਂਦਾ ਹੈ।1। ਗੁਰੂ ਦੀ ਸਰਨ ਤੋਂ ਬਿਨਾ ਨਾਹ ਹੀ (ਇਸ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ, ਨਾਹ ਹੀ ਆਤਮਕ ਅਨੰਦ ਮਿਲਦਾ ਹੈ। (ਇਸ ਵਾਸਤੇ, ਹੇ ਮਨ! ਪ੍ਰਭੂ-ਦਰ ਤੇ ਅਰਦਾਸ ਕਰ ਤੇ ਆਖ– ਹੇ ਪ੍ਰਭੂ!) ਜਿਵੇਂ ਹੋ ਸਕੇ ਤੂੰ ਮੈਨੂੰ (ਗੁਰੂ ਦੀ ਸਰਨ ਵਿਚ) ਰੱਖ, (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ) ਮੈਨੂੰ ਕੋਈ ਹੋਰ (ਆਸਰਾ) ਨਹੀਂ ਸੁੱਝਦਾ।1। ਰਹਾਉ। (ਜਗਤ ਇਕ ਜੰਗਲ ਸਮਾਨ ਹੈ ਜਿਸ ਵਿਚ ਅੱਗੇ ਅੱਗੇ ਤਾਂ ਅੱਗ ਲਗੀ ਹੋਈ ਹੈ ਜੋ ਪਲੇ ਹੋਏ ਵੱਡੇ ਵੱਡੇ ਰੁੱਖਾਂ ਨੂੰ ਸਾੜਦੀ ਜਾਂਦੀ ਹੈ; ਤੇ ਪਿੱਛੇ ਪਿੱਛੇ ਨਵੇਂ ਕੋਮਲ ਬੂਟੇ ਉੱਗਦੇ ਜਾ ਰਹੇ ਹਨ) , ਪਿੱਛੇ ਪਿੱਛੇ ਨਵੇਂ ਕੋਮਲ ਬਾਲ ਜੰਮਦੇ ਆ ਰਹੇ ਹਨ। ਜਿਸ ਪਰਮਾਤਮਾ ਤੋਂ ਇਹ ਜਗਤ ਪੈਦਾ ਹੁੰਦਾ ਜਾਂਦਾ ਹੈ, ਉਸੇ (ਦੇ ਹੁਕਮ) ਅਨੁਸਾਰ ਨਾਸ ਭੀ ਹੁੰਦਾ ਰਹਿੰਦਾ ਹੈ। ਤੇ, ਉਹ ਸਦਾ-ਥਿਰ ਪ੍ਰਭੂ ਹਰੇਕ ਸਰੀਰ ਵਿਚ ਨਕਾ-ਨਕ ਮੌਜੂਦ ਹੈ। ਹੇ ਪ੍ਰਭੂ! ਤੂੰ ਆਪ ਹੀ ਜੀਵਾਂ ਨੂੰ ਆਪਣੇ ਚਰਨਾਂ ਵਿਚ ਜੋੜਦਾ ਹੈਂ, ਤੂੰ ਆਪ ਹੀ ਆਪਣੇ ਸਦਾ-ਥਿਰ ਮਹਲ ਵਿਚ ਹਜ਼ੂਰੀ ਵਿਚ ਰੱਖਦਾ ਹੈਂ।2। (ਹੇ ਪ੍ਰਭੂ! ਮਿਹਰ ਕਰ) ਮੈਂ ਹਰੇਕ ਸਾਹ ਦੇ ਨਾਲ ਤੈਨੂੰ ਯਾਦ ਕਰਦਾ ਰਹਾਂ, ਤੈਨੂੰ ਕਦੇ ਵੀ ਨਾਹ ਭੁਲਾਵਾਂ। (ਹੇ ਭਾਈ! ਜੇ ਮਾਲਕ-ਪ੍ਰਭੂ ਦੀ ਮਿਹਰ ਹੋਵੇ ਤਾਂ) ਗੁਰੂ ਦੀ ਸਰਨ ਪੈ ਕੇ ਜਿਉਂ ਜਿਉਂ (ਉਹ) ਮਾਲਕ (ਮੇਰੇ) ਮਨ ਵਿਚ ਟਿਕਿਆ ਰਹੇ, ਮੈਂ ਆਤਮਕ ਜੀਵਨ ਦੇਣ ਵਾਲਾ (ਉਸ ਦਾ) ਨਾਮ-ਜਲ ਪੀਂਦਾ ਰਹਾਂ। (ਹੇ ਪ੍ਰਭੂ! ਮੇਰਾ) ਮਨ (ਮੇਰਾ) ਤਨ ਤੇਰਾ ਹੀ ਦਿਤਾ ਹੋਇਆ ਹੈ, ਤੂੰ ਹੀ (ਮੇਰਾ) ਮਾਲਕ ਹੈਂ। (ਮਿਹਰ ਕਰ, ਮੈਂ ਆਪਣੇ ਅੰਦਰੋਂ) ਅਹੰਕਾਰ ਦੂਰ ਕਰ ਕੇ (ਤੇਰੀ ਯਾਦ ਵਿਚ) ਲੀਨ ਰਹਾਂ।3। ਜਿਸ (ਜੋਤਿ-ਸਰੂਪ ਪ੍ਰਭੂ) ਨੇ ਇਹ ਜਗਤ ਪੈਦਾ ਕੀਤਾ ਹੈ, ਇਹ ਤ੍ਰਿਭਵਣੀ ਸਰੂਪ ਬਣਾਇਆ ਹੈ, ਗੁਰੂ ਦੀ ਸਰਨ ਪਿਆਂ ਉਸ ਜੋਤਿ ਨਾਲ ਸਾਂਝ ਬਣਾਈ ਜਾ ਸਕਦੀ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਇਹ ਜੋਤਿ ਨਹੀਂ ਦਿੱਸਦੀ, ਉਸ ਨੂੰ) ਆਤਮਕ ਹਨੇਰਾ ਹੀ ਹਨੇਰਾ ਹੈ। (ਭਾਵੇਂ) ਰੱਬੀ ਜੋਤਿ ਇਕ-ਰਸ ਹਰੇਕ ਸਰੀਰ ਵਿਚ ਵਿਆਪਕ ਹੈ, (ਪਰ) ਗੁਰੂ ਦੀ ਮਤ ਲਿਆਂ ਹੀ (ਇਹ) ਅਸਲੀਅਤ ਸਮਝੀ ਜਾ ਸਕਦੀ ਹੈ। ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਸਰਬ-ਵਿਆਪੀ ਜੋਤਿ ਨਾਲ ਸਾਂਝ ਪਾ ਲਈ, ਉਹਨਾਂ ਨੂੰ ਸ਼ਾਬਾਸ਼ੇ ਮਿਲਦੀ ਹੈ, ਉਹ ਸਦਾ-ਥਿਰ ਪ੍ਰਭੂ ਨਾਲ ਇਕ-ਮਿਕ ਹੋ ਜਾਂਦੇ ਹਨ, ਸਦਾ-ਥਿਰ ਪ੍ਰਭੂ ਦੇ ਗੁਣ ਉਹਨਾਂ ਵਿਚ ਉੱਘੜ ਆਉਂਦੇ ਹਨ। ਹੇ ਨਾਨਕ! ਨਾਮ ਵਿਚ ਜੁੜ ਕੇ ਉਹ ਮਨੁੱਖ ਆਤਮਕ ਸ਼ਾਂਤੀ ਮਾਣਦੇ ਹਨ, ਉਹ ਆਪਣੀ ਜਿੰਦ ਆਪਣਾ ਸਰੀਰ ਪ੍ਰਭੂ ਦੇ ਹਵਾਲੇ ਕਰੀ ਰੱਖਦੇ ਹਨ।5।16।
ਨਾਨਕ = ਹੇ ਨਾਨਕ! ਸਚ = ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ। ਗੁਰ ਵੀਚਾਰਿ = ਗੁਰੂ ਦੀ ਦੱਸੀ ਵਿਚਾਰ ਦੀ ਰਾਹੀਂ, ਗੁਰੂ ਦੇ ਦੱਸੇ ਉਪਦੇਸ਼ ਦਾ ਆਸਰਾ ਲੈ ਕੇ। ਇਕਿ = ਅਨੇਕਾਂ ਜੀਵ। ਪੂਰ = ਬੇਅੰਤ ਜੀਵ, ਬੇੜੀ ਦੇ ਪੂਰਾਂ ਦੇ ਪੂਰ {ਨੋਟ: ਭਰੀ ਬੇੜੀ ਦੇ ਸਾਰੇ ਮੁਸਾਫ਼ਿਰਾਂ ਦੇ ਸਮੂਹ ਨੂੰ 'ਪੂਰ' ਆਖੀਦਾ ਹੈ}। ਭਰੇ ਅਹੰਕਾਰਿ = ਅਹੰਕਾਰ ਨਾਲ ਭਰੇ ਹੋਏ, ਅਹੰਕਾਰੀ। ਮਨ ਹਠਿ = ਮਨ ਦੇ ਹਠ ਵਿਚ। ਮਨ ਹਠਿ ਮਤੀ = ਹਠੀ ਮਤਿ ਨਾਲ, ਆਪਣੀ ਅਕਲ ਦੇ ਹਠ ਤੇ ਤੁਰਿਆਂ। ਗੁਰਮੁਖਿ = ਉਹ ਮਨੁੱਖ ਜੋ ਗੁਰੂ ਦਾ ਆਸਰਾ ਲੈਂਦਾ ਹੈ। ਤਾਰਿ = ਤਾਰੈ, ਤਾਰ ਲੈਂਦਾ ਹੈ।1। ਕਿਉ ਤਰੀਐ = ਨਹੀਂ ਤਰਿਆ ਜਾ ਸਕਦਾ।1। ਰਹਾਉ। ਆਗੈ = ਸਾਹਮਣੇ ਪਾਸੇ। ਡਉ = ਜੰਗਲ ਦੀ ਅੱਗ। ਡਉ ਜਲੈ = ਮਸਾਣਾਂ ਦੀ ਅੱਗ ਬਲ ਰਹੀ ਹੈ, ਬੇਅੰਤ ਜੀਵ ਮਰ ਰਹੇ ਹਨ। ਹਰਿਓ ਅੰਗੂਰ = ਹਰੇ ਨਵੇਂ ਨਵੇਂ ਕੋਮਲ ਬੂਟੇ, ਜੰਮਦੇ ਬਾਲ। ਜਿਸ ਤੇ = ਜਿਸ ਪਰਮਾਤਮਾ ਤੋਂ। ਸਚੁ = ਸਦਾ-ਥਿਰ ਪ੍ਰਭੂ। ਮਿਲਾਵਹੀ = (ਹੇ ਪ੍ਰਭੂ!) ਤੂੰ ਮਿਲਾ ਲੈਂਦਾ ਹੈਂ। ਮਹਲਿ = ਮਹਲ ਵਿਚ।2। ਸਾਹਿ = ਸਾਹ ਨਾਲ। ਸਾਹਿ ਸਾਹਿ = ਹਰੇਕ ਸਾਹ ਨਾਲ। ਸੰਮਲਾ-ਸੰਮਲਾਂ, ਮੈਂ ਯਾਦ ਕਰਾਂ। ਮਨਿ = ਮਨ ਵਿਚ। ਪੇਉ = ਪੇਉਂ, ਮੈਂ ਪੀਆਂ। ਧਣੀ = ਮਾਲਕ, ਖਸਮ। ਗਰਬੁ-ਅਹੰਕਾਰ। ਨਿਵਾਰਿ = ਦੂਰ ਕਰ ਕੇ। ਸਮੇਉ = ਸਮਾ ਜਾਵਾਂ, ਲੀਨ ਰਹਾਂ।3। ਜਿਨਿ = ਜਿਸ (ਪ੍ਰਭੂ) ਨੇ। ਤ੍ਰਿਭਵਣੁ = ਤਿੰਨੇ ਭਵਨ। ਆਕਾਰੁ = ਦਿਸੱਦਾ ਜਗਤ। ਚਾਨਣੁ = ਜੋਤਿ-ਰੂਪ ਪ੍ਰਭੂ। ਮੁਗਧੁ = ਮੂਰਖ। ਗੁਬਾਰੁ = ਹਨੇਰਾ। ਨਿਰੰਤਰਿ = {ਨਿਰ-ਅੰਤਰ। ਅੰਤਰ-ਵਿੱਥ} ਵਿੱਥ ਤੋਂ ਬਿਨਾ, ਇਕ-ਰਸ। ਸਾਰੁ = ਅਸਲੀਅਤ। 4 ਗੁਰਮੁਖਿ = ਗੁਰੂ ਦੀ ਰਾਹੀਂ, ਗੁਰੂ ਦੀ ਸਰਨ ਪੈ ਕੇ। ਕੀਚੈ = ਕੀਤੀ ਜਾਂਦੀ ਹੈ, ਮਿਲਦੀ ਹੈ। ਸੇਤੀ = ਨਾਲ। ਸਚੇ ਗੁਣ = ਸਦਾ-ਥਿਰ ਪ੍ਰਭੂ ਦੇ ਗੁਣ। ਨਾਮਿ = ਨਾਮ ਵਿਚ (ਜੁੜ ਕੇ) । ਸੰਤੋਖੀਆ = ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ। ਜੀਉ = ਜਿੰਦ। ਪਿੰਡੁ = ਸਰੀਰ। ਪ੍ਰਭ ਪਾਸਿ = ਪ੍ਰਭੂ ਦੇ ਹਵਾਲੇ ਕਰਦੇ (ਹਨ) ।5।
20
https://www.gurugranthdarpan.net/0020.html
ਸਿਰੀਰਾਗੁ ਮਹਲਾ ੧ ॥ ਸੁਣਿ ਮਨ ਮਿਤ੍ਰ ਪਿਆਰਿਆ ਮਿਲੁ ਵੇਲਾ ਹੈ ਏਹ ॥ ਜਬ ਲਗੁ ਜੋਬਨਿ ਸਾਸੁ ਹੈ ਤਬ ਲਗੁ ਇਹੁ ਤਨੁ ਦੇਹ ॥ ਬਿਨੁ ਗੁਣ ਕਾਮਿ ਨ ਆਵਈ ਢਹਿ ਢੇਰੀ ਤਨੁ ਖੇਹ ॥੧॥ ਮੇਰੇ ਮਨ ਲੈ ਲਾਹਾ ਘਰਿ ਜਾਹਿ ॥ ਗੁਰਮੁਖਿ ਨਾਮੁ ਸਲਾਹੀਐ ਹਉਮੈ ਨਿਵਰੀ ਭਾਹਿ ॥੧॥ ਰਹਾਉ ॥ ਸੁਣਿ ਸੁਣਿ ਗੰਢਣੁ ਗੰਢੀਐ ਲਿਖਿ ਪੜਿ ਬੁਝਹਿ ਭਾਰੁ ॥ ਤ੍ਰਿਸਨਾ ਅਹਿਨਿਸਿ ਅਗਲੀ ਹਉਮੈ ਰੋਗੁ ਵਿਕਾਰੁ ॥ ਓਹੁ ਵੇਪਰਵਾਹੁ ਅਤੋਲਵਾ ਗੁਰਮਤਿ ਕੀਮਤਿ ਸਾਰੁ ॥੨॥ ਲਖ ਸਿਆਣਪ ਜੇ ਕਰੀ ਲਖ ਸਿਉ ਪ੍ਰੀਤਿ ਮਿਲਾਪੁ ॥ ਬਿਨੁ ਸੰਗਤਿ ਸਾਧ ਨ ਧ੍ਰਾਪੀਆ ਬਿਨੁ ਨਾਵੈ ਦੂਖ ਸੰਤਾਪੁ ॥ ਹਰਿ ਜਪਿ ਜੀਅਰੇ ਛੁਟੀਐ ਗੁਰਮੁਖਿ ਚੀਨੈ ਆਪੁ ॥੩॥ ਤਨੁ ਮਨੁ ਗੁਰ ਪਹਿ ਵੇਚਿਆ ਮਨੁ ਦੀਆ ਸਿਰੁ ਨਾਲਿ ॥ ਤ੍ਰਿਭਵਣੁ ਖੋਜਿ ਢੰਢੋਲਿਆ ਗੁਰਮੁਖਿ ਖੋਜਿ ਨਿਹਾਲਿ ॥ ਸਤਗੁਰਿ ਮੇਲਿ ਮਿਲਾਇਆ ਨਾਨਕ ਸੋ ਪ੍ਰਭੁ ਨਾਲਿ ॥੪॥੧੭॥{ਪੰਨਾ 20}
ਹੇ ਪਿਆਰੇ ਮਿਤ੍ਰ ਮਨ! (ਮੇਰੀ ਸਿੱਖਿਆ) ਸੁਣ। ਪਰਮਾਤਮਾ ਨੂੰ ਮਿਲ, (ਮਿਲਣ ਦਾ) ਇਹ (ਮਨੁੱਖਾ ਜਨਮ ਹੀ) ਵੇਲਾ ਹੈ। ਜਦੋਂ ਤਕ ਜੁਆਨੀ ਵਿਚ (ਹਾਂ ਤੇ) ਸਾਹ ਆ ਰਿਹਾ ਹੈ, ਤਦੋਂ ਤਕ ਹੀ ਇਹ ਸਰੀਰ ਕੰਮ ਦੇ ਰਿਹਾ ਹੈ। ਜੇ ਪ੍ਰਭੂ ਦੇ ਗੁਣ (ਆਪਣੇ ਅੰਦਰ) ਨਾਹ ਵਸਾਏ, ਤਾਂ ਇਹ ਸਰੀਰ ਕਿਸ ਕੰਮ? ਇਹ ਤਾਂ ਆਖ਼ਰ ਢਹਿ ਕੇ ਮਿੱਟੀ ਦੀ ਢੇਰੀ ਹੋ ਜਾਇਗਾ।1। ਹੇ ਮੇਰੇ ਮਨ! (ਇਥੋਂ ਆਤਮਕ) ਲਾਭ ਖੱਟ ਕੇ (ਆਪਣੇ ਪਰਲੋਕ) ਘਰ ਵਿਚ ਜਾਹ। ਗੁਰੂ ਦੀ ਸਰਨ ਪੈ ਕੇ (ਇਥੇ) ਪ੍ਰਭੂ ਦਾ ਨਾਮ ਸਲਾਹੁਣਾ ਚਾਹੀਦਾ ਹੈ, ਨਾਮ ਦੀ ਬਰਕਤਿ ਨਾਲ ਹਉਮੈ ਦੀ ਅੱਗ (ਅੰਦਰੋਂ) ਮਿਟ ਜਾਂਦੀ ਹੈ (ਇਹ ਅੱਗ ਕਿ ਮੈਂ ਵੱਡਾ ਹਾਂ, ਮੈਂ ਵੱਡਾ ਬਣ ਜਾਵਾਂ = ਬੁੱਝ ਜਾਂਦੀ ਹੈ) ।1। ਰਹਾਉ। (ਪੜ੍ਹੇ ਹੋਏ ਲੋਕ) ਬੇਅੰਤ ਪੁਸਤਕਾਂ ਲਿਖ ਲਿਖ ਕੇ ਪੜ੍ਹ ਪੜ੍ਹ ਕੇ ਵਿਚਾਰਦੇ ਹਨ, (ਗਿਆਨ ਦੀਆਂ ਗੱਲਾਂ) ਸੁਣ ਸੁਣ ਕੇ (ਲੋਕਾਂ ਦੀਆਂ ਨਜ਼ਰਾਂ ਵਿਚ ਵਿਚਾਰਵਾਨ (ਦਿੱਸਣ ਦਾ) ਵਿਅਰਥ ਜਤਨ ਕਰਦੇ ਹਨ, ਪਰ ਅੰਤਰ ਆਤਮੇ ਦਿਨ-ਰਾਤ ਬਹੁਤ ਤ੍ਰਿਸ਼ਨਾ (ਵਿਆਪ ਰਹੀ) ਹੈ, ਅੰਦਰ ਹਉਮੈ ਦਾ ਰੋਗ, ਹਉਮੈ ਦਾ ਵਿਕਾਰ (ਕਾਇਮ) ਹੈ। (ਦੂਜੇ ਪਾਸੇ) ਉਹ ਪਰਮਾਤਮਾ (ਇਸ ਚੁੰਚ-ਗਿਆਨਤਾ ਦੀ) ਪਰਵਾਹ ਨਹੀਂ ਕਰਦਾ, (ਸਾਡੇ ਗਿਆਨ) ਉਸ ਨੂੰ ਤੋਲ ਭੀ ਨਹੀਂ ਸਕਦੇ। ਗੁਰੂ ਦੀ ਮਤਿ ਲੈ ਕੇ ਉਸ ਦੀ ਕਦਰ ਸਮਝ।2। ਜੇ ਮੈਂ ਲੱਖਾਂ ਚਤੁਰਾਈਆਂ ਕਰਾਂ, ਜੇ ਮੈਂ ਲੱਖਾਂ ਬੰਦਿਆਂ ਨਾਲ ਪ੍ਰੀਤ ਕਰਾਂ, ਮਿਲਾਪ ਪੈਦਾ ਕਰਾਂ, ਗੁਰੂ ਦੀ ਸੰਗਤਿ ਕਰਨ ਤੋਂ ਬਿਨਾ ਅੰਦਰਲੀ ਤ੍ਰਿਸ਼ਨਾ ਮੁੱਕਦੀ ਨਹੀਂ। ਪ੍ਰਭੂ ਦਾ ਨਾਮ ਜਪਣ ਤੋਂ ਬਿਨਾ ਮਾਨਸਕ ਦੁੱਖ ਕਲੇਸ਼ ਬਣਿਆ ਹੀ ਰਹਿੰਦਾ ਹੈ। ਹੇ ਮੇਰੀ ਜਿੰਦੇ! ਪਰਮਾਤਮਾ ਦਾ ਨਾਮ ਜਪ ਕੇ ਹੀ (ਇਸ ਤ੍ਰਿਸ਼ਨਾ ਤੋਂ) ਖ਼ਲਾਸੀ ਹੋ ਸਕਦੀ ਹੈ (ਕਿਉਂਕਿ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਨਾਮ ਜਪਦਾ ਹੈ, ਉਹ ਆਪਣੇ ਅਸਲੇ ਨੂੰ ਪਛਾਣ ਲੈਂਦਾ ਹੈ।3। ਜਿਸ ਮਨੁੱਖ ਨੇ (ਨਾਮ ਦੇ ਵੱਟੇ) ਆਪਣਾ ਤਨ ਤੇ ਆਪਣਾ ਮਨ ਗੁਰੂ ਦੇ ਹਵਾਲੇ ਕਰ ਦਿੱਤਾ, ਜਿਸ ਨੇ ਮਨ ਹਵਾਲੇ ਕੀਤਾ ਤੇ ਸਿਰ ਵੀ ਹਵਾਲੇ ਕਰ ਦਿੱਤਾ, ਉਸ ਨੇ ਗੁਰੂ ਦੀ ਰਾਹੀਂ ਖੋਜ ਕਰ ਕੇ ਉਸ ਪ੍ਰਭੂ ਨੂੰ (ਆਪਣੇ ਅੰਦਰ ਹੀ) ਵੇਖ ਲਿਆ, ਜਿਸ ਨੂੰ ਲੱਭਣ ਵਾਸਤੇ ਸਾਰਾ ਜਗਤ ਖੋਜ ਭਾਲਿਆ ਸੀ। ਹੇ ਨਾਨਕ! ਸਰਨ ਪਏ ਨੂੰ ਗੁਰੂ ਨੇ ਆਪਣੇ ਚਰਨਾਂ ਵਿਚ ਜੋੜ ਕੇ ਪ੍ਰਭੂ ਨਾਲ ਮਿਲਾ ਦਿੱਤਾ, ਅਤੇ ਉਹ ਪ੍ਰਭੂ (ਆਪਣੇ ਅੰਦਰ) ਅੰਗ-ਸੰਗ ਹੀ ਵਿਖਾ ਦਿੱਤਾ।4।17।
ਜੋਬਨਿ = ਜੁਆਨੀ ਵਿਚ। ਜਬ ਲਗੁ = ਜਦੋਂ ਤਕ। ਦੇਹ = ਸਰੀਰ। ਆਵਈ = ਆਵੈ, ਆਉਂਦਾ। ਢਹਿ = ਢਹਿ ਕੇ। ਢੇਰੀ ਖੇਹੁ = ਖੇਹੁ ਦੀ ਡੇਰੀ।1। ਲਾਹਾ = ਲਾਭ। ਲੈ = ਲੈ ਕੇ। ਘਰਿ = (ਆਪਣੇ) ਘਰ ਵਿਚ। ਨਿਵਰੀ = ਦੂਰ ਹੋ ਜਾਇਗੀ। ਭਾਹਿ = ਅੱਗ।1। ਰਹਾਉ। ਸੁਣਿ = ਸੁਣ ਕੇ। ਗੰਢਣੁ ਗੰਢੀਐ = ਗਾਂਢਾ ਗੰਢੀਦਾ ਹੈ, ਵਿਅਰਥ ਜਤਨ ਕਰੀਦਾ ਹੈ, ਲੋਕਾਂ ਨੂੰ ਪਤਿਆਣ ਵਾਲਾ ਹੀ ਉੱਦਮ ਕਰੀਦਾ ਹੈ। ਲਿਖਿ = ਲਿਖ ਕੇ। ਬੁਝਹਿ = ਵਿਚਾਰਦੇ ਹਨ। ਭਾਰੁ = ਪੁਸਤਕਾਂ ਦਾ ਭਾਰ, ਬਹੁਤ ਪੁਸਤਕਾਂ। ਅਹਿ = ਦਿਨ। ਨਿਸਿ = ਰਾਤ। ਅਗਲੀ = ਬਹੁਤ। ਅਤੋਲਵਾ = ਜੋ ਤੋਲਿਆ ਨ ਜਾ ਸਕੇ, ਜਿਸ ਦੇ ਬਰਾਬਰ ਦਾ ਲੱਭਿਆ ਨ ਜਾ ਸਕੇ। ਸਾਰੁ = ਸੰਭਾਲ, ਸਮਝ ਲੈ। ਕੀਮਤਿ = ਕਦਰ।2। ਕਰੀ = ਕਰੀਂ, ਮੈਂ ਕਰਾਂ। ਸਿਉ = ਨਾਲ। ਧ੍ਰਾਪੀਆ = ਰੱਜਦਾ, ਤਸੱਲੀ ਹੁੰਦੀ। ਬਿਨੁ ਨਾਵੈ = ਪ੍ਰਭੂ ਦਾ ਨਾਮ ਜਪਣ ਤੋਂ ਬਿਨਾ। ਸੰਤਾਪੁ = ਕਲੇਸ਼। ਜੀਅ ਰੇ = ਹੇ ਜਿੰਦੇ! ਚੀਨੈ = ਪਛਾਣਦਾ ਹੈ। ਆਪੁ = ਆਪਣੇ ਆਪ ਨੂੰ।2। ਪਹਿ = ਪਾਸ। ਵੇਚਿਆ = (ਨਾਮ ਦੇ ਵੱਟੇ) ਹਵਾਲੇ ਕਰ ਦਿੱਤਾ। ਨਾਲਿ = ਭੀ। ਖੋਜਿ = ਖੋਜ ਕੇ। ਗੁਰਮੁਖਿ = ਗੁਰੂ ਦੀ ਰਾਹੀਂ। ਨਿਹਾਲਿ = ਨਿਹਾਲਿਆ, ਵੇਖ ਲਿਆ। ਸਤਿਗੁਰਿ = ਸਤਿਗੁਰ ਨੇ। ਮੇਲਿ = (ਆਪਣੇ ਚਰਨਾਂ ਵਿਚ) ਮਿਲਾ ਕੇ।4।
21
https://www.gurugranthdarpan.net/0021.html
ਸਿਰੀਰਾਗੁ ਮਹਲਾ ੧ ॥ ਮਰਣੈ ਕੀ ਚਿੰਤਾ ਨਹੀ ਜੀਵਣ ਕੀ ਨਹੀ ਆਸ ॥ ਤੂ ਸਰਬ ਜੀਆ ਪ੍ਰਤਿਪਾਲਹੀ ਲੇਖੈ ਸਾਸ ਗਿਰਾਸ ॥ ਅੰਤਰਿ ਗੁਰਮੁਖਿ ਤੂ ਵਸਹਿ ਜਿਉ ਭਾਵੈ ਤਿਉ ਨਿਰਜਾਸਿ ॥੧॥ ਜੀਅਰੇ ਰਾਮ ਜਪਤ ਮਨੁ ਮਾਨੁ ॥ ਅੰਤਰਿ ਲਾਗੀ ਜਲਿ ਬੁਝੀ ਪਾਇਆ ਗੁਰਮੁਖਿ ਗਿਆਨੁ ॥੧॥ ਰਹਾਉ ॥ ਅੰਤਰ ਕੀ ਗਤਿ ਜਾਣੀਐ ਗੁਰ ਮਿਲੀਐ ਸੰਕ ਉਤਾਰਿ ॥ ਮੁਇਆ ਜਿਤੁ ਘਰਿ ਜਾਈਐ ਤਿਤੁ ਜੀਵਦਿਆ ਮਰੁ ਮਾਰਿ ॥ ਅਨਹਦ ਸਬਦਿ ਸੁਹਾਵਣੇ ਪਾਈਐ ਗੁਰ ਵੀਚਾਰਿ ॥੨॥ ਅਨਹਦ ਬਾਣੀ ਪਾਈਐ ਤਹ ਹਉਮੈ ਹੋਇ ਬਿਨਾਸੁ ॥ ਸਤਗੁਰੁ ਸੇਵੇ ਆਪਣਾ ਹਉ ਸਦ ਕੁਰਬਾਣੈ ਤਾਸੁ ॥ ਖੜਿ ਦਰਗਹ ਪੈਨਾਈਐ ਮੁਖਿ ਹਰਿ ਨਾਮ ਨਿਵਾਸੁ ॥੩॥ ਜਹ ਦੇਖਾ ਤਹ ਰਵਿ ਰਹੇ ਸਿਵ ਸਕਤੀ ਕਾ ਮੇਲੁ ॥ ਤ੍ਰਿਹੁ ਗੁਣ ਬੰਧੀ ਦੇਹੁਰੀ ਜੋ ਆਇਆ ਜਗਿ ਸੋ ਖੇਲੁ ॥ ਵਿਜੋਗੀ ਦੁਖਿ ਵਿਛੁੜੇ ਮਨਮੁਖਿ ਲਹਹਿ ਨ ਮੇਲੁ ॥੪॥ ਮਨੁ ਬੈਰਾਗੀ ਘਰਿ ਵਸੈ ਸਚ ਭੈ ਰਾਤਾ ਹੋਇ ॥ ਗਿਆਨ ਮਹਾਰਸੁ ਭੋਗਵੈ ਬਾਹੁੜਿ ਭੂਖ ਨ ਹੋਇ ॥ ਨਾਨਕ ਇਹੁ ਮਨੁ ਮਾਰਿ ਮਿਲੁ ਭੀ ਫਿਰਿ ਦੁਖੁ ਨ ਹੋਇ ॥੫॥੧੮॥{ਪੰਨਾ 21}
ਹੇ (ਮੇਰੀ) ਜਿੰਦੇ! (ਐਸਾ ਉੱਦਮ ਕਰ ਕਿ) ਪਰਮਾਤਮਾ ਦਾ ਨਾਮ ਸਿਮਰਦਿਆਂ ਸਿਮਰਦਿਆਂ ਮਨ (ਸਿਮਰਨ ਵਿਚ) ਗਿੱਝ ਜਾਏ। ਗੁਰੂ ਦੀ ਸਰਨ ਪੈ ਕੇ (ਸਿਮਰਨ ਦੀ ਰਾਹੀਂ) ਜਿਸ ਮਨੁੱਖ ਨੇ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ, ਉਸ ਦੀ ਅੰਦਰਲੀ ਤ੍ਰਿਸ਼ਨਾ ਦੀ ਸੜਨ ਬੁੱਝ ਜਾਂਦੀ ਹੈ।1। (ਜੋ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਸਿਮਰਨ ਦੀ ਬਰਕਤਿ ਨਾਲ ਉਸ ਨੂੰ) ਮੌਤ ਦਾ ਡਰ ਨਹੀਂ ਰਹਿੰਦਾ, ਹੋਰ ਹੋਰ ਲੰਮੀ ਉਮਰ ਦੀਆਂ ਉਹ ਆਸਾਂ ਨਹੀਂ ਬਣਾਂਦਾ, (ਉਸ ਨੂੰ ਇਹ ਯਕੀਨ ਹੁੰਦਾ ਹੈ ਕਿ ਹੇ ਪ੍ਰਭੂ!) ਤੂੰ ਸਾਰੇ ਜੀਵਾਂ ਦੀ ਪਾਲਨਾ ਕਰਦਾ ਹੈਂ, ਜੀਵਾਂ ਦਾ ਹਰੇਕ ਸਾਹ ਹਰੇਕ ਗਿਰਾਹੀ ਤੇਰੇ ਹਿਸਾਬ ਵਿਚ (ਤੇਰੀ ਨਜ਼ਰ ਵਿਚ) ਹੈ। (ਹੇ ਪ੍ਰਭੂ!) ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਅੰਦਰ ਤੂੰ ਪ੍ਰਗਟ ਹੋ ਜਾਂਦਾ ਹੈਂ, (ਉਸ ਨੂੰ ਇਹ ਯਕੀਨ ਰਹਿੰਦਾ ਹੈ ਕਿ) ਜਿਵੇਂ ਤੇਰੀ ਰਜ਼ਾ ਹੈ ਤਿਵੇਂ ਤੂੰ (ਸਭ ਦੀ) ਸੰਭਾਲ ਕਰਦਾ ਹੈਂ।1। ਪੂਰੀ ਸਰਧਾ ਨਾਲ ਗੁਰੂ ਦੀ ਸਰਨ ਪੈ ਜਾਣਾ ਚਾਹੀਦਾ ਹੈ, (ਇਸ ਤਰ੍ਹਾਂ) ਅੰਦਰ-ਵੱਸਦੇ ਪਰਮਾਤਮਾ ਦੀ ਸਮਝ ਪੈ ਜਾਂਦੀ ਹੈ, ਮਰਨ ਤੋਂ ਪਹਿਲਾਂ ਹੀ ਉਸ ਮੌਤ ਦਾ ਡਰ ਮਾਰ ਲਈਦਾ ਹੈ ਜਿਸ ਮੌਤ ਦੇ ਵੱਸ ਆਖ਼ਰ ਪੈਣਾ ਹੁੰਦਾ ਹੈ। (ਪਰ ਇਹ ਅਵਸਥਾ ਤਦੋਂ) ਪ੍ਰਾਪਤ ਹੁੰਦੀ ਹੈ ਜਦੋਂ ਗੁਰੂ ਦੀ ਦੱਸੀ ਸਿੱਖਿਆ ਉਤੇ ਤੁਰੀਏ, ਤੇ (ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ) ਸੋਹਣੇ ਸ਼ਬਦ ਵਿਚ ਇਕ-ਰਸ (ਜੁੜੇ ਰਹੀਏ) ।2। ਜਦੋਂ ਇਕ-ਰਸ ਸਿਫ਼ਤਿ-ਸਾਲਾਹ ਕਰ ਸਕਣ ਵਾਲੀ ਅਵਸਥਾ ਪ੍ਰਾਪਤ ਹੋ ਜਾਏ, ਤਾਂ ਉਸ ਅਵਸਥਾ ਵਿਚ (ਮਨੁੱਖ ਦੇ ਅੰਦਰੋਂ) ਹਉਮੈ ਦਾ ਨਾਸ ਹੋ ਜਾਂਦਾ ਹੈ (ਮੈਂ ਵੱਡਾ ਹੋ ਜਾਵਾਂ, ਮੈਂ ਵੱਡਾ ਹਾਂ = ਇਹ ਹਾਲਤ ਮੁੱਕ ਜਾਂਦੀ ਹੈ) । ਮੈਂ ਸਦਾ ਸਦਕੇ ਹਾਂ ਉਸ ਮਨੁੱਖ ਤੋਂ ਜੋ ਆਪਣੇ ਗੁਰੂ ਨੂੰ ਸੇਂਵਦਾ ਹੈ (ਗੁਰੂ ਦੇ ਦੱਸੇ ਰਾਹ ਤੇ ਤੁਰਦਾ ਹੈ) , ਉਸ ਦੇ ਮੂੰਹ ਵਿਚ ਸਦਾ ਪ੍ਰਭੂ ਦਾ ਨਾਮ ਵੱਸਦਾ ਹੈ, ਉਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਲੈ ਜਾ ਕੇ ਆਦਰ ਮਿਲਦਾ ਹੈ। (ਪਰ ਸੰਸਾਰ ਦੀ ਹਾਲਤ ਹੋਰ ਤਰ੍ਹਾਂ ਦੀ ਬਣ ਰਹੀ ਹੈ) ਮੈਂ ਜਿਧਰ ਵੇਖਦਾ ਹਾਂ ਉਧਰ ਹੀ (ਮਨਮੁਖ) ਜੀਵ ਮਾਇਆ ਵਿਚ ਮਸਤ ਹੋ ਰਹੇ ਹਨ, (ਹਰ ਪਾਸੇ) ਮਾਇਆ ਤੇ ਜੀਵਾਂ ਦਾ ਗਠ-ਜੋੜ ਬਣਿਆ ਪਿਆ ਹੈ, ਮਨਮੁਖਾਂ ਦਾ ਸਰੀਰ ਮਾਇਆ ਦੇ ਤਿੰਨ ਗੁਣਾਂ ਵਿਚ ਹੀ ਬੱਝਾ ਹੋਇਆ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਜੇਹੜਾ ਭੀ ਜੀਵ ਜਗਤ ਵਿਚ ਆਇਆ ਉਹ ਇਹੀ ਖੇਡ ਖੇਡਦਾ ਰਿਹਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਪਰਮਾਤਮਾ ਨਾਲ ਮਿਲਾਪ ਹਾਸਲ ਹੀ ਨਹੀਂ ਕਰ ਸਕਦੇ, ਕਿਉਂਕਿ ਉਹ ਵਿੱਛੁੜੇ ਹੋਏ (ਸਦਾ) ਵਿੱਛੁੜੇ ਹੀ ਰਹਿੰਦੇ ਹਨ ਤੇ ਦੁੱਖ ਵਿਚ ਰਹਿੰਦੇ ਹਨ।4। (ਮਾਇਆ ਵਲੋਂ) ਵੈਰਾਗਵਾਨ ਮਨ (ਭਟਕਣਾ ਤੋਂ ਬਚਿਆ ਰਹਿ ਕੇ) ਆਪਣੇ ਸਰੂਪ ਵਿਚ ਹੀ ਟਿਕਿਆ ਰਹਿੰਦਾ ਹੈ, (ਕਿਉਂਕਿ) ਉਹ ਪਰਮਾਤਮਾ ਦੇ ਅਦਬ ਵਿਚ ਰੰਗਿਆ ਰਹਿੰਦਾ ਹੈ। ਉਹ ਮਨ ਪਰਮਾਤਮਾ ਨਾਲ ਡੂੰਘੀ ਸਾਂਝ ਦਾ ਮਹਾ ਆਨੰਦ ਮਾਣਦਾ ਹੈ, ਉਸ ਨੂੰ ਮੁੜ ਮਾਇਆ ਦੀ ਤ੍ਰਿਸ਼ਨਾ ਨਹੀਂ ਵਿਆਪਦੀ। ਹੇ ਨਾਨਕ! ਤੂੰ ਭੀ ਇਸ ਮਨ ਨੂੰ (ਮਾਇਆ ਦੇ ਮੋਹ ਵਲੋਂ) ਮਾਰ ਕੇ (ਪ੍ਰਭੂ-ਚਰਨਾਂ ਵਿਚ) ਜੁੜਿਆ ਰਹੁ, ਫਿਰ ਕਦੇ (ਪ੍ਰਭੂ ਤੋਂ ਵਿਛੋੜੇ ਦਾ) ਦੁੱਖ ਨਹੀਂ ਵਿਆਪੇਗਾ।5।18।
ਸਾਸ = ਸਾਹ। ਗਿਰਾਸ = ਗਿਰਾਹੀ, ਖਾਣਾ। ਨਿਰਜਾਸਿ = ਵੇਖਦਾ ਹੈ, ਸੰਭਾਲ ਕਰਦਾ ਹੈ।1। ਜੀਅ ਰੇ = ਹੇ (ਮੇਰੀ) ਜਿੰਦੇ! ਮਾਨੁ = ਮਨਾਓ, ਗਿਝਾਓ। ਜਲਿ = ਜਲਨ, ਸੜਨ। ਗਿਆਨੁ = ਜਾਣ-ਪਛਾਣ, ਸਾਂਝ।1। ਰਹਾਉ। ਗਤਿ = ਹਾਲਤ। ਗੁਰ ਮਿਲੀਐ = ਗੁਰੂ ਨੂੰ ਮਿਲਣਾ ਚਾਹੀਦਾ ਹੈ। ਸੰਕ ਉਤਾਰਿ = ਸ਼ੰਕਾ ਉਤਾਰ ਕੇ, ਪੂਰੀ ਸਰਧਾ ਨਾਲ। ਜਿਤੁ ਘਰਿ = ਜਿਸ ਘਰ ਵਿਚ। ਮੁਇਆ = ਮਰ ਕੇ, ਆਖ਼ਰ ਨੂੰ। ਮੁਇਆ ਜਿਤੁ ਘਰਿ ਜਾਈਐ = ਜਿਸ ਮੌਤ ਦੇ ਵੱਸ ਅੰਤ ਨੂੰ ਪਈਦਾ ਹੈ। ਮਰੁ = ਮੌਤ, ਮੌਤ ਦਾ ਡਰ। ਮਾਰਿ = ਮਾਰ ਲਈਦਾ ਹੈ। ਅਨਹਦ = {ਹਨ– ਮਾਰਨਾ, ਚੋਟ ਲਾਣੀ। ਅਨਹਦ = ਬਿਨਾ ਚੋਟ ਲਾਇਆਂ ਵਜਣ ਵਾਲਾ} ਇਕ-ਰਸ। ਸਬਦਿ = ਸ਼ਬਦ ਦੀ ਰਾਹੀਂ। ਗੁਰ ਵੀਚਾਰਿ = ਗੁਰੂ ਦੀ ਦੱਸੀ ਵਿਚਾਰ ਦੀ ਰਾਹੀਂ, ਗੁਰੂ ਦੀ ਸਿੱਖਿਆ ਉੱਤੇ ਤੁਰ ਕੇ। ਅਨਹਦ ਬਾਣੀ = ਇਕ-ਰਸ ਸਿਫ਼ਤਿ-ਸਾਲਾਹ ਵਾਲੀ ਅਵਸਥਾ। ਬਾਣੀ = ਸਿਫ਼ਤਿ-ਸਾਲਾਹ। ਤਹ = ਉਥੇ, ਉਸ ਅਵਸਥਾ ਵਿਚ। ਤਾਸੁ = ਉਸ ਤੋਂ। ਖੜਿ = ਲੈ ਜਾ ਕੇ, ਅਪੜਾ ਕੇ। ਪੈਨਾਈਐ = ਸਰੋਪਾ ਨਾਲ ਆਦਰ ਕੀਤਾ ਜਾਂਦਾ ਹੈ। ਮੁਖਿ = (ਜਿਸ ਦੇ) ਮੂੰਹ ਵਿਚ।3। ਦੇਖਾ = ਦੇਖਾਂ, ਮੈਂ ਵੇਖਦਾ ਹਾਂ। ਰਵਿ ਰਹੇ = ਰੁੱਝੇ ਪਏ ਹਨ। ਸਿਵ = ਜੀਵਾਤਮਾ। ਸਕਤੀ = ਮਾਇਆ। ਤ੍ਰਿਹੁ ਗੁਣ = ਮਾਇਆ ਦੇ ਤਿੰਨਾਂ ਗੁਣਾਂ ਵਿਚ। ਬੰਧੀ = ਬੱਝੀ ਹੋਈ। ਜਗਿ = ਜਗਤ ਵਿਚ। ਵਿਜੋਗ = ਵਿਛੋੜਾ। ਵਿਜੋਗੀ = ਵਿਛੁੜੇ ਹੋਏ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਨ ਲਹਹਿ = ਨਹੀਂ ਲੈਂਦੇ, ਨਹੀਂ ਲੈ ਸਕਦੇ।4। ਬੈਰਾਗੀ = ਮਾਇਆ ਵਲੋਂ ਵੈਰਾਗਵਾਨ। ਘਰਿ = ਘਰ ਵਿਚ, ਆਪਣੇ ਸਰੂਪ ਵਿਚ। ਸਚ ਭੈ = ਸੱਚੇ ਦੇ ਨਿਰਮਲ ਭਉ ਵਿਚ। ਰਾਤਾ = ਰੰਗਿਆ ਹੋਇਆ। ਭੋਗਵੈ = ਮਾਣਦਾ ਹੈ। ਭੂਖ = ਤ੍ਰਿਸ਼ਨਾ, ਲਾਲਚ। ਮਾਰਿ = ਮਾਰ ਕੇ, ਵੱਸ ਵਿਚ ਕਰ ਕੇ।5।
21
https://www.gurugranthdarpan.net/0021.html
ਸਿਰੀਰਾਗੁ ਮਹਲਾ ੧ ॥ ਏਹੁ ਮਨੋ ਮੂਰਖੁ ਲੋਭੀਆ ਲੋਭੇ ਲਗਾ ਲੋੁਭਾਨੁ ॥ ਸਬਦਿ ਨ ਭੀਜੈ ਸਾਕਤਾ ਦੁਰਮਤਿ ਆਵਨੁ ਜਾਨੁ ॥ ਸਾਧੂ ਸਤਗੁਰੁ ਜੇ ਮਿਲੈ ਤਾ ਪਾਈਐ ਗੁਣੀ ਨਿਧਾਨੁ ॥੧॥ ਮਨ ਰੇ ਹਉਮੈ ਛੋਡਿ ਗੁਮਾਨੁ ॥ ਹਰਿ ਗੁਰੁ ਸਰਵਰੁ ਸੇਵਿ ਤੂ ਪਾਵਹਿ ਦਰਗਹ ਮਾਨੁ ॥੧॥ ਰਹਾਉ ॥ ਰਾਮ ਨਾਮੁ ਜਪਿ ਦਿਨਸੁ ਰਾਤਿ ਗੁਰਮੁਖਿ ਹਰਿ ਧਨੁ ਜਾਨੁ ॥ ਸਭਿ ਸੁਖ ਹਰਿ ਰਸ ਭੋਗਣੇ ਸੰਤ ਸਭਾ ਮਿਲਿ ਗਿਆਨੁ ॥ ਨਿਤਿ ਅਹਿਨਿਸਿ ਹਰਿ ਪ੍ਰਭੁ ਸੇਵਿਆ ਸਤਗੁਰਿ ਦੀਆ ਨਾਮੁ ॥੨॥ ਕੂਕਰ ਕੂੜੁ ਕਮਾਈਐ ਗੁਰ ਨਿੰਦਾ ਪਚੈ ਪਚਾਨੁ ॥ ਭਰਮੇ ਭੂਲਾ ਦੁਖੁ ਘਣੋ ਜਮੁ ਮਾਰਿ ਕਰੈ ਖੁਲਹਾਨੁ ॥ ਮਨਮੁਖਿ ਸੁਖੁ ਨ ਪਾਈਐ ਗੁਰਮੁਖਿ ਸੁਖੁ ਸੁਭਾਨੁ ॥੩॥ ਐਥੈ ਧੰਧੁ ਪਿਟਾਈਐ ਸਚੁ ਲਿਖਤੁ ਪਰਵਾਨੁ ॥ ਹਰਿ ਸਜਣੁ ਗੁਰੁ ਸੇਵਦਾ ਗੁਰ ਕਰਣੀ ਪਰਧਾਨੁ ॥ ਨਾਨਕ ਨਾਮੁ ਨ ਵੀਸਰੈ ਕਰਮਿ ਸਚੈ ਨੀਸਾਣੁ ॥੪॥੧੯॥{ਪੰਨਾ 21}
ਹੇ (ਮੇਰੇ) ਮਨ! ਮੈਂ (ਸਿਆਣਾ) ਹਾਂ, ਮੈਂ (ਸਿਆਣਾ) ਹਾਂ = ਇਹ ਅਹੰਕਾਰ ਛੱਡ, ਤੇ ਪਰਮਾਤਮਾ ਦੇ ਰੂਪ ਗੁਰੂ ਦੀ ਸਰਨ ਪਉ ਜੋ (ਆਤਮਾ ਨੂੰ ਪਵਿਤ੍ਰ ਕਰਨ ਵਾਲਾ) ਸਰੋਵਰ ਹੈ। (ਇਸ ਤਰ੍ਹਾਂ) ਪ੍ਰਭੂ ਦੀ ਹਜ਼ੂਰੀ ਵਿਚ ਆਦਰ ਹਾਸਲ ਕਰੇਂਗਾ।1। ਰਹਾਉ। ਪਰ ਮਾਇਆ-ਵੇੜ੍ਹੇ ਮਨੁੱਖ ਦਾ ਇਹ ਮਨ ਮੂਰਖ ਹੈ ਲਾਲਚੀ ਹੈ, ਹਰ ਵੇਲੇ ਲੋਭ ਵਿਚ ਫਸਿਆ ਰਹਿੰਦਾ ਹੈ, ਗੁਰੂ ਦੇ ਸ਼ਬਦ ਵਿਚ ਇਸ ਦੀ ਰੁਚੀ ਹੀ ਨਹੀਂ ਬਣਦੀ, ਇਸ ਭੈੜੀ ਮਤਿ ਦੇ ਕਾਰਨ ਜਨਮ ਮਰਨ ਦਾ ਗੇੜ ਬਣਿਆ ਰਹਿੰਦਾ ਹੈ। ਜੇ ਇਸ ਨੂੰ ਗੁਰੂ ਸਤਿਗੁਰੂ ਮਿਲ ਪਏ, ਤਾਂ ਗੁਣਾਂ ਦਾ ਖ਼ਜ਼ਾਨਾ ਪ੍ਰਭੂ ਇਸ ਨੂੰ ਮਿਲ ਪੈਂਦਾ ਹੈ।1। ਹੇ ਮਨ! ਪਰਮਾਤਮਾ ਦਾ ਨਾਮ ਦਿਨ ਰਾਤ ਜਪਿਆ ਕਰ। ਗੁਰੂ ਦੀ ਸਰਨ ਪੈ ਕੇ ਹਰੀ-ਨਾਮ ਧਨ ਦੀ ਕਦਰ ਸਮਝ। ਸਾਧ ਸੰਗਤਿ ਵਿਚ ਮਿਲ ਕੇ ਹਰੀ ਨਾਮ ਨਾਲ ਸਾਂਝ ਪਾ, ਸਾਰੇ ਆਤਮਕ ਆਨੰਦ ਪ੍ਰਾਪਤ ਹੋ ਜਾਣਗੇ। (ਪਰ ਜਿਸ ਨੂੰ) ਸਤਿਗੁਰੂ ਨੇ ਨਾਮ ਦੀ ਦਾਤਿ ਬਖ਼ਸ਼ੀ, ਉਸ ਨੇ ਸਦਾ ਦਿਨ ਰਾਤ ਹਰੀ ਪ੍ਰਭੂ ਦਾ ਸਿਮਰਨ ਕੀਤਾ ਹੈ।2। ਜੇਹੜਾ ਮਨੁੱਖ ਆਪਣੇ (ਲੋਭੀ) ਮਨ ਦੇ ਪਿੱਛੇ ਤੁਰਦਾ ਹੈ ਉਹ ਕੁੱਤਿਆਂ ਵਾਂਗ (ਬੁਰਕੀ ਬੁਰਕੀ ਵਾਸਤੇ ਦਰ ਦਰ ਤੇ ਖ਼ੁਆਰ ਹੁੰਦਾ) ਹੈ, ਉਹ ਸਦਾ ਮਾਇਆ ਵਾਲੀ ਦੌੜ-ਭੱਜ ਹੀ ਕਰਦਾ ਹੈ (ਇਥੋਂ ਤਕ ਨਿਘਰਦਾ ਹੈ ਕਿ) ਗੁਰੂ ਦੀ ਨਿੰਦਿਆ ਵਿਚ ਹਰ ਵੇਲੇ ਖ਼ੁਆਰ ਹੁੰਦਾ ਹੈ। ਮਾਇਆ ਵਾਲੀ ਭਟਕਣਾ ਵਿਚ ਕੁਰਾਹੇ ਪੈਂਦਾ ਹੈ, ਬਹੁਤ ਦੁੱਖ ਪਾਂਦਾ ਹੈ, (ਆਖ਼ਰ) ਜਮਰਾਜ ਉਸ ਨੂੰ ਗੁੱਝੀ ਮਾਰ ਮਾਰ ਕੇ ਭੋਹ ਕਰ ਦੇਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਕਦੇ ਸੁਖ ਨਹੀਂ ਪਾਂਦਾ, ਪਰ ਗੁਰੂ ਦੀ ਸਰਨ ਪਿਆਂ ਅਸਚਰਜ ਆਤਮਕ ਆਨੰਦ ਮਿਲਦਾ ਹੈ। (ਲੋਭੀ ਮਨੁੱਖ) ਇਸ ਲੋਕ ਵਿਚ ਦੁਨੀਆ ਦੇ ਜੰਜਾਲਾਂ ਵਿਚ ਖਚਿਤ ਰਹਿੰਦਾ ਹੈ, (ਪਰ ਪ੍ਰਭੂ ਦੀ ਹਜ਼ੂਰੀ ਵਿਚ) ਸਿਮਰਨ ਦਾ ਲੇਖਾ ਕਬੂਲ ਹੁੰਦਾ ਹੈ। ਗੁਰੂ ਅਸਲ ਮਿਤ੍ਰ ਪਰਮਾਤਮਾ ਦਾ ਸਿਮਰਨ ਕਰਦਾ ਹੈ (ਤੇ ਹੋਰਨਾਂ ਨੂੰ ਭੀ ਇਹੀ ਪ੍ਰੇਰਨਾ ਕਰਦਾ ਹੈ) , ਗੁਰੂ ਵਾਲੀ ਇਹ ਕਾਰ (ਦਰਗਾਹ ਵਿਚ) ਮੰਨੀ ਜਾਂਦੀ ਹੈ। ਹੇ ਨਾਨਕ! ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਮਿਹਰ ਨਾਲ (ਜਿਸ ਮਨੁੱਖ ਦੇ ਮੱਥੇ ਉੱਤੇ) ਲੇਖ ਉੱਘੜਦਾ ਹੈ ਉਸ ਨੂੰ ਕਦੇ ਪ੍ਰਭੂ ਦਾ ਨਾਮ ਭੁੱਲਦਾ ਨਹੀਂ।4।19।
ਲੋਭੇ = ਲੋਭ ਵਿਚ ਹੀ। ਮਨੋ = ਮਨੁ। ਲੋੁਭਾਨੁ = {ਅੱਖਰ 'ਲ' ਦੇ ਨਾਲ ਦੋ ਲਗਾਂ ਹਨ– ੋ ਅਤੇ ੁ। ਅਸਲ ਲਫ਼ਜ਼ 'ਲੋਭਾਨੁ' ਹੈ, ਪਰ ਇਥੇ ਤੁਕ ਦੀ ਚਾਲ ਠੀਕ ਰੱਖਣ ਵਾਸਤੇ ੋ ਦੇ ਥਾਂ ੁ ਵਰਤ ਕੇ 'ਲੁਭਾਨੁ' ਪੜ੍ਹਨਾ ਹੈ}। ਸਬਦਿ = ਸ਼ਬਦ ਵਿਚ। ਨ ਭੀਜੈ = ਪਤੀਜਦਾ ਨਹੀਂ। ਸਾਕਤਾ = ਮਾਇਆ-ਵੇੜ੍ਹਿਆ। ਦੁਰਮਤਿ = ਭੈੜੀ ਮਤਿ ਦੇ ਕਾਰਨ। ਆਵਨੁ ਜਾਨੁ = ਜਨਮ ਮਰਨ ਦਾ ਗੇੜ। ਸਾਧੂ = ਗੁਰੂ। ਗੁਣੀ ਨਿਧਾਨੁ = ਗੁਣਾਂ ਦਾ ਖ਼ਜ਼ਾਨਾ, ਪਰਮਾਤਮਾ। ਸਰਵਰੁ = ਸ੍ਰੇਸ਼ਟ ਤਾਲਾਬ।1। ਰਹਾਉ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਜਾਨੁ = ਪਛਾਣ, ਸਾਂਝ ਪਾ। ਸਭਿ = ਸਾਰੇ। ਮਿਲਿ = ਮਿਲ ਕੇ। ਗਿਆਨੁ = ਡੂੰਘੀ ਸਾਂਝ। ਅਹਿ = ਦਿਨ। ਨਿਸਿ = ਰਾਤ। ਸਤਿਗੁਰਿ = ਸਤਿਗੁਰ ਨੇ।2। ਕੂਕਰ = ਕੁੱਤੇ। ਪਚੈ = ਖ਼ੁਆਰ ਹੁੰਦਾ ਹੈ। ਪਚੈ ਪਚਾਨੁ = ਹਰ ਵੇਲੇ ਖ਼ੁਆਰ ਹੀ ਹੁੰਦਾ ਰਹਿੰਦਾ ਹੈ, ਪਚਦਾ ਹੀ ਪਚਦਾ ਹੈ। ਘਣੋ = ਬਹੁਤ। ਮਾਰਿ = ਮਾਰ ਮਾਰ ਕੇ। ਖੁਲਹਾਨੁ ਕਰੈ = ਭੋਹ ਕਰ ਦੇਂਦਾ ਹੈ। ਖੁਲਹਾਨੁ = ਖੁਲ੍ਹਣਾ, ਗੁੱਝੀ ਮਾਰ ਮਾਰਨੀ। ਸੁਭਾਨੁ = ਸੁਬਹਾਨ, ਅਚਰਜ।3। ਐਥੈ = ਇਸ ਲੋਕ ਵਿਚ, ਇਸ ਜਨਮ ਵਿਚ। ਧੰਧੁ = ਜੰਜਾਲ। ਧੰਧੁ ਪਿਟਾਈਐ = ਦੁਨੀਆ ਦੇ ਜੰਜਾਲਾਂ ਵਿਚ ਹੀ ਖਚਿਤ ਰਹੀਦਾ ਹੈ। ਗੁਰ ਕਰਣੀ = ਗੁਰੂ ਵਾਲੀ ਕਾਰ। ਪਰਧਾਨੁ = ਸ੍ਰੇਸ਼ਟ। ਕਰਮਿ = ਬਖ਼ਸ਼ਸ਼ ਦੀ ਰਾਹੀਂ। ਕਰਮਿ ਸਚੈ = ਸਦਾ-ਥਿਰ ਪ੍ਰਭੂ ਦੀ ਮਿਹਰ ਨਾਲ। ਨੀਸਾਣੁ = ਪਰਵਾਨਾ, ਲੇਖ।4।
21
https://www.gurugranthdarpan.net/0021.html
ਸਿਰੀਰਾਗੁ ਮਹਲਾ ੧ ॥ ਇਕੁ ਤਿਲੁ ਪਿਆਰਾ ਵੀਸਰੈ ਰੋਗੁ ਵਡਾ ਮਨ ਮਾਹਿ ॥ ਕਿਉ ਦਰਗਹ ਪਤਿ ਪਾਈਐ ਜਾ ਹਰਿ ਨ ਵਸੈ ਮਨ ਮਾਹਿ ॥ ਗੁਰਿ ਮਿਲਿਐ ਸੁਖੁ ਪਾਈਐ ਅਗਨਿ ਮਰੈ ਗੁਣ ਮਾਹਿ ॥੧॥ ਮਨ ਰੇ ਅਹਿਨਿਸਿ ਹਰਿ ਗੁਣ ਸਾਰਿ ॥ ਜਿਨ ਖਿਨੁ ਪਲੁ ਨਾਮੁ ਨ ਵੀਸਰੈ ਤੇ ਜਨ ਵਿਰਲੇ ਸੰਸਾਰਿ ॥੧॥ ਰਹਾਉ ॥ ਜੋਤੀ ਜੋਤਿ ਮਿਲਾਈਐ ਸੁਰਤੀ ਸੁਰਤਿ ਸੰਜੋਗੁ ॥ ਹਿੰਸਾ ਹਉਮੈ ਗਤੁ ਗਏ ਨਾਹੀ ਸਹਸਾ ਸੋਗੁ ॥ ਗੁਰਮੁਖਿ ਜਿਸੁ ਹਰਿ ਮਨਿ ਵਸੈ ਤਿਸੁ ਮੇਲੇ ਗੁਰੁ ਸੰਜੋਗੁ ॥੨॥ ਕਾਇਆ ਕਾਮਣਿ ਜੇ ਕਰੀ ਭੋਗੇ ਭੋਗਣਹਾਰੁ ॥ ਤਿਸੁ ਸਿਉ ਨੇਹੁ ਨ ਕੀਜਈ ਜੋ ਦੀਸੈ ਚਲਣਹਾਰੁ ॥ ਗੁਰਮੁਖਿ ਰਵਹਿ ਸੋਹਾਗਣੀ ਸੋ ਪ੍ਰਭੁ ਸੇਜ ਭਤਾਰੁ ॥੩॥ ਚਾਰੇ ਅਗਨਿ ਨਿਵਾਰਿ ਮਰੁ ਗੁਰਮੁਖਿ ਹਰਿ ਜਲੁ ਪਾਇ ॥ ਅੰਤਰਿ ਕਮਲੁ ਪ੍ਰਗਾਸਿਆ ਅੰਮ੍ਰਿਤੁ ਭਰਿਆ ਅਘਾਇ ॥ ਨਾਨਕ ਸਤਗੁਰੁ ਮੀਤੁ ਕਰਿ ਸਚੁ ਪਾਵਹਿ ਦਰਗਹ ਜਾਇ ॥੪॥੨੦॥{ਪੰਨਾ 21-22}
ਹੇ (ਮੇਰੇ) ਮਨ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦੇ ਗੁਣ ਚੇਤੇ ਕਰਦਾ ਰਹੁ। ਜਗਤ ਵਿਚ ਉਹ (ਭਾਗਾਂ ਵਾਲੇ) ਮਨੁੱਖ ਵਿਰਲੇ ਹੁੰਦੇ ਹਨ, ਜਿਨ੍ਹਾਂ ਨੂੰ ਪ੍ਰਭੂ ਦਾ ਨਾਮ ਖਿਨ ਪਲ ਵਾਸਤੇ ਭੀ ਨਹੀਂ ਭੁੱਲਦਾ।1। ਰਹਾਉ। (ਅਜਿਹੇ ਸੁਭਾਗ ਬੰਦਿਆਂ ਨੂੰ) ਜੋ ਰਤਾ ਭਰ ਸਮੇਂ ਵਾਸਤੇ ਭੀ ਪ੍ਰੀਤਮ ਪ੍ਰਭੂ ਵਿਸਰ ਜਾਏ, ਤਾਂ ਉਹ ਆਪਣੇ ਮਨ ਵਿਚ ਵੱਡਾ ਰੋਗ (ਪੈਦਾ ਹੋ ਗਿਆ ਸਮਝਦੇ ਹਨ) । (ਉਂਞ ਭੀ) ਜੇ ਪਰਮਾਤਮਾ ਦਾ ਨਾਮ ਮਨ ਵਿਚ ਨਾਹ ਵੱਸੇ, ਤਾਂ ਪਰਮਾਤਮਾ ਦੀ ਦਰਗਾਹ ਵਿਚ ਇੱਜ਼ਤ ਨਹੀਂ ਮਿਲ ਸਕਦੀ। ਜੇ ਗੁਰੂ ਮਿਲ ਪਏ, (ਤਾਂ ਉਹ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਂਦਾ ਹੈ, ਇਸ ਦੀ ਬਰਕਤਿ ਨਾਲ) ਆਤਮਕ ਆਨੰਦ ਪ੍ਰਾਪਤ ਹੁੰਦਾ ਹੈ (ਕਿਉਂਕਿ) ਸਿਫ਼ਤਿ-ਸਾਲਾਹ ਵਿਚ ਜੁੜਿਆਂ ਤ੍ਰਿਸ਼ਨਾ-ਅੱਗ ਬੁੱਝ ਜਾਂਦੀ ਹੈ।1। ਜੇ ਪ੍ਰਭੂ ਦੀ ਜੋਤਿ ਵਿਚ ਆਪਣੀ ਜਿੰਦ ਰਲਾ ਦੇਈਏ, ਉਸ ਵਿਚ ਆਪਣੀ ਸੁਰਤਿ ਦਾ ਮੇਲ ਕਰ ਦੇਈਏ ਤਾਂ ਕਠੋਰਤਾ ਤੇ ਹਉਮੈ ਦੂਰ ਹੋ ਜਾਂਦੀਆਂ ਹਨ, ਕੋਈ ਸਹਿਮ ਤੇ ਚਿੰਤਾ ਭੀ ਨਹੀਂ ਰਹਿ ਜਾਂਦੇ। ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦੀ ਯਾਦ ਟਿਕਦੀ ਹੈ, ਗੁਰੂ ਉਸ ਨੂੰ ਪਰਮਾਤਮਾ ਨਾਲ ਮਿਲਣ ਦਾ ਪੂਰਾ ਅਵਸਰ ਬਖ਼ਸ਼ਦਾ ਹੈ।1। ਜਿਵੇਂ ਇਸਤ੍ਰੀ ਆਪਣੇ ਆਪ ਨੂੰ ਆਪਣੇ ਪਤੀ ਦੇ ਹਵਾਲੇ ਕਰਦੀ ਹੈ, ਤਿਵੇਂ ਜੇ ਮੈਂ ਕਾਇਆਂ ਨੂੰ ਇਸਤ੍ਰੀ ਬਣਾਵਾਂ, ਕਾਇਆਂ-ਇਸਤ੍ਰੀ (ਭਾਵ, ਗਿਆਨ-ਇੰਦ੍ਰਿਆਂ) ਨੂੰ ਪ੍ਰਭੂ ਵਾਲੇ ਪਾਸੇ ਪਰਤਾਵਾਂ, ਤਾਂ ਪ੍ਰਭੂ-ਪਤੀ ਦਾ ਮਿਲਾਪ ਹੋ ਜਾਏ। ਇਸ ਸਰੀਰ ਨਾਲ (ਇਤਨਾ) ਮੋਹ ਨਹੀਂ ਕਰਨਾ ਚਾਹੀਦਾ (ਕਿ ਇਸ ਨੂੰ ਵਿਕਾਰਾਂ ਵਲ ਖੁਲ੍ਹ ਮਿਲੀ ਰਹੇ) , ਇਹ ਤਾਂ ਪ੍ਰਤੱਖ ਤੌਰ ਤੇ ਨਾਸਵੰਤ ਹੈ। ਗੁਰੂ ਦੇ ਰਾਹੇ ਤੁਰਨ ਵਾਲੀਆਂ ਜੀਵ-ਇਸਤ੍ਰੀਆਂ ਪ੍ਰਭੂ ਨੂੰ ਸਿਮਰਦੀਆਂ ਹਨ, ਉਹ ਪ੍ਰਭੂ ਉਹਨਾਂ ਦੇ ਹਿਰਦੇ-ਸੇਜ ਉਤੇ ਬੈਠਦਾ ਹੈ।3। ਹੇ ਨਾਨਕ! ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ-ਜਲ ਪਾ ਕੇ (ਹਿਰਦੇ ਵਿਚ) ਧੁਖਦੀਆਂ ਚੌਹਾਂ ਅੱਗਾਂ ਨੂੰ ਬੁਝਾ ਦੇ (ਤੇ ਤ੍ਰਿਸ਼ਨਾ ਵਾਲੇ ਪਾਸੇ ਤੋਂ) ਮਰ ਜਾ। (ਇਸ ਤਰ੍ਹਾਂ) ਤੇਰੇ ਅੰਦਰ (ਹਿਰਦਾ-) ਕੌਲ ਖਿੜ ਪਏਗਾ, (ਤੇਰੇ ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਭਰ ਜਾਏਗਾ। ਗੁਰੂ ਨੂੰ ਮਿੱਤਰ ਬਣਾ, ਯਕੀਨੀ ਤੌਰ ਤੇ ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰ ਲਏਂਗਾ।4। 20।
ਇਕੁ ਤਿਲੁ = ਰਤਾ ਕੁ ਭੀ ਸਮਾ। ਮਾਹਿ = ਵਿਚ। ਪਤਿ = ਇੱਜ਼ਤ। ਗੁਰਿ ਮਿਲਿਐ = ਜੇ ਗੁਰੂ ਮਿਲ ਪਏ। ਅਗਨਿ = ਤ੍ਰਿਸ਼ਨਾ ਦੀ ਅੱਗ।1। ਅਹਿ ਨਿਸਿ = ਦਿਨ ਰਾਤ। ਸਾਰਿ = ਸੰਭਾਲ, ਚੇਤੇ ਕਰ। ਜਿਨ = ਜਿਨ੍ਹਾਂ ਬੰਦਿਆਂ ਨੂੰ {ਨੋਟ: ਲਫ਼ਜ਼ 'ਜਿਨ' ਬਹੁ-ਵਚਨ ਹੈ, ਇਸ ਦਾ ਇਕ-ਵਚਨ 'ਜਿਨਿ' ਹੈ (-ਜਿਸ ਨੇ) }। ਤੇ ਜਨ = ਉਹ ਬੰਦੇ।1। ਰਹਾਉ। ਜੋਤੀ = ਜੋਤਿ ਦਾ ਮਾਲਕ ਹਰੀ। ਸੁਰਤੀ = ਸੁਰਤਿ ਦਾ ਮਾਲਕ ਪ੍ਰਭੂ। ਹਿੰਸਾ = ਨਿਰਦਇਤਾ। ਗਤੁ = ਧਾਤੂ 'ਗਮ' ਤੋਂ ਭੂਤਕਾਲ। ਗਮ = ਜਾਣਾ} ਬੀਤਿਆ ਹੋਇਆ। ਗਤੁ ਗਏ = ਪੂਰਨ ਤੌਰ ਤੇ ਦੂਰ ਹੋ ਗਏ। ਮਨਿ = ਮਨ ਵਿਚ। ਸੰਜੋਗੁ = ਅਵਸਰ, ਮੌਕਾ।2। ਕਾਮਣਿ = ਇਸਤ੍ਰੀ। ਕਾਇਆ = ਸਰੀਰ। ਕਰੀ = ਕਰੀਂ, ਮੈਂ ਕਰਾਂ = ਨ ਕੀਜਈ = ਨਹੀਂ ਕਰਨਾ ਚਾਹੀਦਾ। ਰਵਹਿ = ਮਾਣਦੀਆਂ ਹਨ, ਮਿਲਾਪ ਦਾ ਸੁਖ ਪਾਂਦੀਆਂ ਹਨ। ਸੋਹਾਗਣੀ = ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ। ਸੇਜ ਭਤਾਰੁ = (ਹਿਰਦਾ-) ਸੇਜ ਦਾ ਪਤੀ।3। ਚਾਰੇ ਅਗਨਿ = ਚਾਰੇ ਅੱਗਾਂ {ਹੰਸੁ, ਹੇਤੁ, ਲੋਭ, ਕੋਪੁ}, ਨਿਰਦਇਤਾ, ਮੋਹ, ਲੋਭ ਤੇ ਕ੍ਰੋਧ। ਪ੍ਰਗਾਸਿਆ = ਖਿੜਦਾ ਹੈ। ਅਘਾਇ = ਰੱਜ ਕੇ, ਪੂਰੇ ਤੌਰ ਤੇ।4।
22
https://www.gurugranthdarpan.net/0022.html
ਸਿਰੀਰਾਗੁ ਮਹਲਾ ੧ ॥ ਹਰਿ ਹਰਿ ਜਪਹੁ ਪਿਆਰਿਆ ਗੁਰਮਤਿ ਲੇ ਹਰਿ ਬੋਲਿ ॥ ਮਨੁ ਸਚ ਕਸਵਟੀ ਲਾਈਐ ਤੁਲੀਐ ਪੂਰੈ ਤੋਲਿ ॥ ਕੀਮਤਿ ਕਿਨੈ ਨ ਪਾਈਐ ਰਿਦ ਮਾਣਕ ਮੋਲਿ ਅਮੋਲਿ ॥੧॥ ਭਾਈ ਰੇ ਹਰਿ ਹੀਰਾ ਗੁਰ ਮਾਹਿ ॥ ਸਤਸੰਗਤਿ ਸਤਗੁਰੁ ਪਾਈਐ ਅਹਿਨਿਸਿ ਸਬਦਿ ਸਲਾਹਿ ॥੧॥ ਰਹਾਉ ॥ ਸਚੁ ਵਖਰੁ ਧਨੁ ਰਾਸਿ ਲੈ ਪਾਈਐ ਗੁਰ ਪਰਗਾਸਿ ॥ ਜਿਉ ਅਗਨਿ ਮਰੈ ਜਲਿ ਪਾਇਐ ਤਿਉ ਤ੍ਰਿਸਨਾ ਦਾਸਨਿ ਦਾਸਿ ॥ ਜਮ ਜੰਦਾਰੁ ਨ ਲਗਈ ਇਉ ਭਉਜਲੁ ਤਰੈ ਤਰਾਸਿ ॥੨॥ ਗੁਰਮੁਖਿ ਕੂੜੁ ਨ ਭਾਵਈ ਸਚਿ ਰਤੇ ਸਚ ਭਾਇ ॥ ਸਾਕਤ ਸਚੁ ਨ ਭਾਵਈ ਕੂੜੈ ਕੂੜੀ ਪਾਂਇ ॥ ਸਚਿ ਰਤੇ ਗੁਰਿ ਮੇਲਿਐ ਸਚੇ ਸਚਿ ਸਮਾਇ ॥੩॥ ਮਨ ਮਹਿ ਮਾਣਕੁ ਲਾਲੁ ਨਾਮੁ ਰਤਨੁ ਪਦਾਰਥੁ ਹੀਰੁ ॥ ਸਚੁ ਵਖਰੁ ਧਨੁ ਨਾਮੁ ਹੈ ਘਟਿ ਘਟਿ ਗਹਿਰ ਗੰਭੀਰੁ ॥ ਨਾਨਕ ਗੁਰਮੁਖਿ ਪਾਈਐ ਦਇਆ ਕਰੇ ਹਰਿ ਹੀਰੁ ॥੪॥੨੧॥{ਪੰਨਾ 22}
ਹੇ ਪਿਆਰੇ! ਹਰਿ-ਨਾਮ ਜਪੋ, ਗੁਰੂ ਦੀ ਮਤਿ ਉਤੇ ਤੁਰ ਕੇ ਹਰੀ ਦਾ ਸਿਮਰਨ ਕਰੋ। ਜਦੋਂ ਮਨ ਸਿਮਰਨ ਦੀ ਕਸਵੱਟੀ ਉਤੇ ਲਾਇਆ ਜਾਂਦਾ ਹੈ (ਤਦੋਂ ਸਿਮਰਨ ਦੀ ਬਰਕਤਿ ਨਾਲ) ਇਹ ਤੋਲ ਵਿਚ ਪੂਰਾ ਉਤਰਦਾ ਹੈ। ਤਦੋਂ ਹਿਰਦਾ-ਮਾਣਕ ਮੁੱਲੋਂ ਅਮੁੱਲ ਹੋ ਜਾਂਦਾ ਹੈ, ਕੋਈ ਇਸ ਦਾ ਮੁੱਲ ਨਹੀਂ ਪਾ ਸਕਦਾ।1। ਹੇ ਭਾਈ! ਇਹ ਕੀਮਤੀ ਹਰਿ-ਨਾਮ ਗੁਰੂ ਦੇ ਕੋਲ ਹੈ। ਗੁਰੂ ਸਾਧ ਸੰਗਤਿ ਵਿਚ ਮਿਲਦਾ ਹੈ। (ਸੋ, ਹੇ ਭਾਈ! ਸਾਧ ਸੰਗਤਿ ਵਿਚ ਜਾ ਕੇ) ਗੁਰੂ ਦੇ ਸ਼ਬਦ ਵਿਚ ਜੁੜ ਕੇ ਦਿਨ ਰਾਤ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ।1। (ਹੇ ਭਾਈ!) ਸਦਾ ਕਾਇਮ ਰਹਿਣ ਵਾਲਾ ਸੌਦਾ ਧਨ ਸਰਮਾਇਆ ਇਕੱਠਾ ਕਰ। ਇਹ ਧਨ ਗੁਰੂ ਦੇ ਬਖ਼ਸ਼ੇ ਆਤਮਕ ਚਾਨਣ ਨਾਲ ਲੱਭਦਾ ਹੈ। ਜਿਵੇਂ ਪਾਣੀ ਪਾਇਆਂ ਅੱਗ ਬੁੱਝ ਜਾਂਦੀ ਹੈ, ਤਿਵੇਂ ਪ੍ਰਭੂ ਦੇ ਦਾਸਾਂ ਦਾ ਦਾਸ ਬਣਿਆਂ ਤ੍ਰਿਸ਼ਨਾ (-ਅੱਗ) ਬੁੱਝ ਜਾਂਦੀ ਹੈ। (ਜੇਹੜਾ ਬੰਦਾ ਨਾਮ-ਧਨ ਇਕੱਠਾ ਕਰਦਾ ਹੈ) ਉਸ ਨੂੰ ਡਰਾਉਣਾ ਜਮਰਾਜ ਪੋਹ ਨਹੀਂ ਸਕਦਾ। ਇਸ ਤਰ੍ਹਾਂ ਉਹ ਮਨੁੱਖ ਸੰਸਾਰ-ਸਮੁੰਦਰ ਤੋਂ ਸਹੀ ਸਲਾਮਤ ਪਾਰ ਲੰਘ ਜਾਂਦਾ ਹੈ।2। ਗੁਰੂ ਦੇ ਰਾਹੇ ਤੁਰਨ ਵਾਲੇ ਬੰਦਿਆਂ ਨੂੰ ਝੂਠਾ ਪਦਾਰਥ ਪਸੰਦ ਨਹੀਂ ਆਉਂਦਾ (ਭਾਵ, ਉਹ ਦੁਨੀਆਵੀ ਪਦਾਰਥਾਂ ਵਿਚ ਚਿੱਤ ਨਹੀਂ ਜੋੜਦੇ) ਉਹ ਸੱਚੇ ਪ੍ਰਭੂ ਵਿਚ ਰੰਗੇ ਰਹਿੰਦੇ ਹਨ, ਉਹ ਸਦਾ-ਥਿਰ ਪ੍ਰਭੂ ਦੇ ਪਿਆਰ ਵਿਚ ਜੁੜੇ ਰਹਿੰਦੇ ਹਨ। (ਪਰ) ਮਾਇਆ-ਵੇੜ੍ਹੇ ਬੰਦੇ ਨੂੰ ਪ੍ਰਭੂ ਦਾ ਨਾਮ ਚੰਗਾ ਨਹੀਂ ਲੱਗਦਾ। ਕੂੜ ਵਿਚ ਫਸੇ ਹੋਏ ਦੀ ਇੱਜ਼ਤ ਭੀ ਝੂਠੀ ਹੀ ਹੁੰਦੀ ਹੈ (ਇੱਜ਼ਤ ਭੀ ਚਾਰ ਦਿਨਾਂ ਦੀ ਹੀ ਹੁੰਦੀ ਹੈ) । (ਪਰ ਇਹ ਆਪਣੇ ਵੱਸ ਦੀ ਖੇਡ ਨਹੀਂ) ਜਿਨ੍ਹਾਂ ਨੂੰ ਗੁਰੂ (ਪ੍ਰਭੂ-ਚਰਨਾਂ ਵਿਚ) ਮਿਲਾ ਲਏ ਉਹ ਪ੍ਰਭੂ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦੀ ਲੀਨਤਾ ਸਦਾ ਪ੍ਰਭੂ ਯਾਦ ਵਿਚ ਹੀ ਰਹਿੰਦੀ ਹੈ।3। ਪ੍ਰਭੂ ਦਾ ਨਾਮ (ਜੋ, ਮਾਨੋ) ਮਾਣਕ ਹੈ ਲਾਲ ਹੈ, ਰਤਨ ਹੈ ਹੀਰਾ ਹੈ, ਹਰੇਕ ਮਨੁੱਖ ਦੇ ਅੰਦਰ ਵੱਸਦਾ ਹੈ। ਅਥਾਹ ਪ੍ਰਭੂ ਹਰੇਕ ਸਰੀਰ ਵਿਚ ਮੌਜੂਦ ਹੈ। ਉਸ ਦਾ ਨਾਮ ਹੀ ਸਦਾ-ਥਿਰ ਰਹਿਣ ਵਾਲਾ ਸੌਦਾ ਹੈ ਧਨ ਹੈ। (ਪਰ) ਹੇ ਨਾਨਕ! ਜਿਸ ਮਨੁੱਖ ਉਤੇ ਹੀਰਾ ਪ੍ਰਭੂ ਮਿਹਰ ਕਰਦਾ ਹੈ ਉਸ ਨੂੰ ਉਸ ਦਾ ਨਾਮ ਗੁਰੂ ਦੀ ਰਾਹੀਂ ਮਿਲਦਾ ਹੈ।4। 21।
ਲੈ = ਲੈ ਕੇ। ਬੋਲਿ = ਉੱਚਾਰ, ਸਿਮਰ। ਸਚ ਕਸਵਟੀ = ਸੱਚ ਦੀ ਕਸਵੱਟੀ ਉਤੇ, ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਸਵੱਟੀ ਉਤੇ। ਕਸਵਟੀ = ਉਹ ਵੱਟੀ ਜਿਸ ਉਤੇ ਸੋਨੇ ਨੂੰ ਕੱਸ ਲਾਈ ਜਾਂਦੀ ਹੈ ਜਿਸ ਉਤੇ ਸੋਨਾ ਪਰਖਣ ਲਈ ਘਸਾਇਆ ਜਾਂਦਾ ਹੈ। ਲਾਈਐ = ਲਾਇਆ ਜਾਂਦਾ ਹੈ। ਤੁਲੀਐ = ਤੁਲਦਾ ਹੈ। ਪੂਰੈ ਤੋਲਿ = ਪੂਰੇ ਤੋਲ ਨਾਲ। ਤੁਲੀਐ ਪੂਰੈ ਤੋਲਿ = ਪੂਰੇ ਤੋਲ ਨਾਲ ਤੁਲਦਾ ਹੈ, ਤੋਲ ਵਿਚ ਪੂਰਾ ਉਤਰਦਾ ਹੈ। ਕਿਨੈ = ਕਿਸੇ ਨੇ ਭੀ। ਰਿਦ ਮਾਣਕ = ਹਿਰਦਾ-ਮੋਤੀ। ਮੋਲਿ = ਮੁੱਲ ਵਿਚ।1। ਗੁਰ ਮਾਹਿ = ਗੁਰੂ ਵਿਚ, ਗੁਰੂ ਦੇ ਕੋਲ। ਸਬਦਿ = ਸ਼ਬਦ ਵਿਚ (ਜੁੜ ਕੇ) । ਸਲਾਹਿ = ਸਿਫ਼ਤਿ-ਸਾਲਾਹ ਕਰ।1। ਰਹਾਉ। ਲੈ = ਇਕੱਠਾ ਕਰ। ਗੁਰ ਪਰਗਾਸਿ = ਗੁਰੂ ਦੇ (ਦਿੱਤੇ ਹੋਏ) ਚਾਨਣ ਨਾਲ। ਜਲਿ = ਜਲ ਦੀ ਰਾਹੀਂ। ਪਾਇਐ = ਪਾਏ ਹੋਏ ਦੀ ਰਾਹੀਂ। ਜਲਿ ਪਾਇਐ = ਪਾਏ ਹੋਏ ਜਲ ਨਾਲ, ਜੇ ਜਲ ਪਾ ਦੇਈਏ। ਦਾਸਨਿ ਦਾਸਿ = ਦਾਸਾਂ ਦਾ ਦਾਸ (ਬਣਿਆਂ) । ਜੰਦਾਰੁ = ਅਵੈੜਾ। ਤਰੈ ਤਰਾਸਿ = ਪੂਰੇ ਤੌਰ ਤੇ ਪਾਰ ਲੰਘ ਜਾਂਦਾ ਹੈ।2। ਗੁਰਮੁਖਿ = ਜੋ ਮਨੁੱਖ ਗੁਰੂ ਦੇ ਸਨਮੁਖ ਹਨ। ਭਾਵਈ = ਭਾਵੈ, ਚੰਗਾ ਲੱਗਦਾ, ਪਸੰਦ ਆਉਂਦਾ। ਭਾਇ = ਭਾਉ ਵਿਚ, ਪ੍ਰੇਮ ਵਿਚ। ਸਚ ਭਾਇ = ਸਦਾ-ਥਿਰ ਪ੍ਰਭੂ ਦੇ ਪ੍ਰੇਮ ਵਿਚ। ਪਾਂਇ = ਪਾਂਇਆਂ, ਇੱਜ਼ਤ। ਗੁਰਿ ਮੇਲਿਐ = ਜੇ ਗੁਰੂ ਮਿਲਾ ਦੇਵੇ। ਸਮਾਇ = ਸਮਾਈ, ਲੀਨਤਾ।3। ਹੀਰੁ = ਹੀਰਾ। ਘਟਿ ਘਟਿ = ਹਰੇਕ ਘਟ ਵਿਚ। ਗਹਿਰ ਗੰਭੀਰੁ = ਅਥਾਹ ਪ੍ਰਭੂ।4।
22
https://www.gurugranthdarpan.net/0022.html
ਸਿਰੀਰਾਗੁ ਮਹਲਾ ੧ ॥ ਭਰਮੇ ਭਾਹਿ ਨ ਵਿਝਵੈ ਜੇ ਭਵੈ ਦਿਸੰਤਰ ਦੇਸੁ ॥ ਅੰਤਰਿ ਮੈਲੁ ਨ ਉਤਰੈ ਧ੍ਰਿਗੁ ਜੀਵਣੁ ਧ੍ਰਿਗੁ ਵੇਸੁ ॥ ਹੋਰੁ ਕਿਤੈ ਭਗਤਿ ਨ ਹੋਵਈ ਬਿਨੁ ਸਤਿਗੁਰ ਕੇ ਉਪਦੇਸ ॥੧॥ ਮਨ ਰੇ ਗੁਰਮੁਖਿ ਅਗਨਿ ਨਿਵਾਰਿ ॥ ਗੁਰ ਕਾ ਕਹਿਆ ਮਨਿ ਵਸੈ ਹਉਮੈ ਤ੍ਰਿਸਨਾ ਮਾਰਿ ॥੧॥ ਰਹਾਉ ॥ ਮਨੁ ਮਾਣਕੁ ਨਿਰਮੋਲੁ ਹੈ ਰਾਮ ਨਾਮਿ ਪਤਿ ਪਾਇ ॥ ਮਿਲਿ ਸਤਸੰਗਤਿ ਹਰਿ ਪਾਈਐ ਗੁਰਮੁਖਿ ਹਰਿ ਲਿਵ ਲਾਇ ॥ ਆਪੁ ਗਇਆ ਸੁਖੁ ਪਾਇਆ ਮਿਲਿ ਸਲਲੈ ਸਲਲ ਸਮਾਇ ॥੨॥ ਜਿਨਿ ਹਰਿ ਹਰਿ ਨਾਮੁ ਨ ਚੇਤਿਓ ਸੁ ਅਉਗੁਣਿ ਆਵੈ ਜਾਇ ॥ ਜਿਸੁ ਸਤਗੁਰੁ ਪੁਰਖੁ ਨ ਭੇਟਿਓ ਸੁ ਭਉਜਲਿ ਪਚੈ ਪਚਾਇ ॥ ਇਹੁ ਮਾਣਕੁ ਜੀਉ ਨਿਰਮੋਲੁ ਹੈ ਇਉ ਕਉਡੀ ਬਦਲੈ ਜਾਇ ॥੩॥ ਜਿੰਨਾ ਸਤਗੁਰੁ ਰਸਿ ਮਿਲੈ ਸੇ ਪੂਰੇ ਪੁਰਖ ਸੁਜਾਣ ॥ ਗੁਰ ਮਿਲਿ ਭਉਜਲੁ ਲੰਘੀਐ ਦਰਗਹ ਪਤਿ ਪਰਵਾਣੁ ॥ ਨਾਨਕ ਤੇ ਮੁਖ ਉਜਲੇ ਧੁਨਿ ਉਪਜੈ ਸਬਦੁ ਨੀਸਾਣੁ ॥੪॥੨੨॥{ਪੰਨਾ 22}
ਹੇ ਮਨ! ਗੁਰੂ ਦੀ ਸਰਨ ਪੈ ਕੇ (ਤ੍ਰਿਸ਼ਨਾ ਦੀ) ਅੱਗ ਦੂਰ ਕਰ ਸਕੀਦੀ ਹੈ। ਜਦੋਂ ਗੁਰੂ ਦਾ ਦੱਸਿਆ ਹੋਇਆ ਉਪਦੇਸ਼ ਮਨ ਵਿਚ ਟਿਕ ਜਾਏ, ਤਾਂ ਮੈਂ ਵੱਡਾ ਹੋ ਜਾਵਾਂ ਮੈਂ ਵੱਡਾ ਹੋ ਜਾਵਾਂ = ਇਹ ਲਾਲਚ ਮੁਕਾ ਲਈਦਾ ਹੈ।1। ਰਹਾਉ। (ਗੁਰੂ ਦੀ ਸਰਨ ਛੱਡ ਕੇ) ਜੇ ਮਨੁੱਖ (ਸੰਨਿਆਸ-ਭੇਖ ਧਾਰ ਕੇ) ਦੇਸ ਦੇਸ ਵਿਚ ਭੌਂਦਾ ਫਿਰੇ, (ਥਾਂ ਥਾਂ) ਭੌਣ ਨਾਲ (ਤ੍ਰਿਸ਼ਨਾ ਦੀ) ਅੱਗ ਬੁੱਝ ਨਹੀਂ ਸਕਦੀ, ਅੰਦਰੋਂ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ, ਅਜੇਹਾ ਜੀਵਨ ਫਿਟਕਾਰ-ਜੋਗ ਹੀ ਰਹਿੰਦਾ ਹੈ, ਅਜੇਹਾ ਭੇਖ ਫਿਟਕਾਰ ਹੀ ਖਾਂਦਾ ਹੈ। (ਇਹ ਗੱਲ ਪੱਕ ਜਾਣ ਕਿ) ਸਤਿਗੁਰੂ ਦੀ ਸਿੱਖਿਆ ਗ੍ਰਹਿਣ ਕਰਨ ਤੋਂ ਬਿਨਾ ਹੋਰ ਕਿਸੇ ਥਾਂ ਭੀ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ (ਤੇ ਭਗਤੀ ਤੋਂ ਬਿਨਾ ਤ੍ਰਿਸ਼ਨਾ ਨਹੀਂ ਮੁੱਕਦੀ) ।1। ਪਰਮਾਤਮਾ ਦੇ ਨਾਮ ਵਿਚ ਜੁੜ ਕੇ ਇਹ ਮਨ ਵਡ-ਮੁੱਲਾ ਮੋਤੀ ਬਣ ਜਾਂਦਾ ਹੈ, (ਹਰ ਥਾਂ) ਇੱਜ਼ਤ ਪਾਂਦਾ ਹੈ। (ਪਰ) ਪਰਮਾਤਮਾ ਦਾ ਨਾਮ ਸਾਧ ਸੰਗਤਿ ਵਿਚ ਮਿਲ ਕੇ ਹੀ ਪ੍ਰਾਪਤ ਹੁੰਦਾ ਹੈ, ਗੁਰੂ ਦੀ ਸਰਨ ਪਿਆਂ ਹੀ ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੁੜਦੀ ਹੈ। (ਪ੍ਰਭੂ-ਚਰਨਾਂ ਵਿਚ ਸੁਰਤਿ ਟਿਕਿਆਂ ਮਨੁੱਖ ਦੇ ਅੰਦਰੋਂ) ਆਪਾ-ਭਾਵ ਦੂਰ ਹੋ ਜਾਂਦਾ ਹੈ, ਆਤਮਕ ਅਨੰਦ ਮਿਲਦਾ ਹੈ (ਪਰਮਾਤਮਾ ਨਾਲ ਮਨੁੱਖ ਇਉਂ ਇਕ-ਮਿਕ ਹੋ ਜਾਂਦਾ ਹੈ) ਜਿਵੇਂ ਪਾਣੀ ਨਾਲ ਪਾਣੀ ਮਿਲ ਕੇ ਇਕ-ਰੂਪ ਹੋ ਜਾਂਦਾ ਹੈ।2। ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਨਹੀਂ ਸਿਮਰਿਆ, ਉਹ ਵਿਕਾਰੀ ਜੀਵਨ ਵਿਚ ਰਹਿ ਕੇ ਜੰਮਦਾ ਮਰਦਾ ਹੈ। ਜਿਸ ਮਨੁੱਖ ਨੂੰ ਸਤਿਗੁਰੂ ਨਹੀਂ ਮਿਲਿਆ ਉਹ ਸੰਸਾਰ-ਸਮੁੰਦਰ (ਦੇ ਵਿਕਾਰਾਂ) ਵਿਚ ਹੀ ਖ਼ੁਆਰ ਹੁੰਦਾ ਰਹਿੰਦਾ ਹੈ। (ਪ੍ਰਭੂ ਦੀ ਅੰਸ) ਇਹ ਜਿੰਦ ਵਡ-ਮੁੱਲਾ ਮੋਤੀ ਹੈ, (ਪਰ) ਇਸ ਤਰ੍ਹਾਂ (ਵਿਕਾਰਾਂ ਵਿਚ ਖਚਿਤ ਹੋ ਕੇ) ਕਉਡੀ ਦੇ ਵੱਟੇ ਜ਼ਾਇਆ ਹੋ ਜਾਂਦਾ ਹੈ।3। ਜਿਨ੍ਹਾਂ ਮਨੁੱਖਾਂ ਨੂੰ ਪ੍ਰੇਮ ਦੇ ਕਾਰਨ ਸਤਿਗੁਰੂ ਮਿਲਦਾ ਹੈ, ਉਹ ਪੂਰੇ (ਭਾਂਡੇ) ਹਨ, ਉਹ ਸਿਆਣੇ ਹਨ (ਕਿਉਂਕਿ) ਗੁਰੂ ਨੂੰ ਮਿਲ ਕੇ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ, ਪ੍ਰਭੂ ਦੀ ਹਜ਼ੂਰੀ ਵਿਚ ਇੱਜ਼ਤ ਮਿਲਦੀ ਹੈ, ਕਬੂਲ ਹੋਵੀਦਾ ਹੈ। ਹੇ ਨਾਨਕ! ਉਹ ਬੰਦੇ ਉੱਜਲ-ਮੁੱਖ (ਸੁਰਖ਼ਰੂ) ਹਨ, ਜਿਨ੍ਹਾਂ ਦੇ ਅੰਦਰ ਗੁਰੂ ਦਾ ਸ਼ਬਦ-ਵਾਜਾ ਵੱਜਦਾ ਹੈ (ਭਾਵ, ਗੁਰੂ ਦਾ ਸ਼ਬਦ ਆਪਣਾ ਪੂਰਾ ਪ੍ਰਭਾਵ ਪਾਈ ਰੱਖਦਾ ਹੈ) , (ਸਿਮਰਨ ਦੀ) ਲਹਰ ਉੱਠੀ ਰਹਿੰਦੀ ਹੈ।4। 22।
ਭਰਮੈ = ਭੌਣ ਨਾਲ। ਭਾਹਿ = ਅੱਗ। ਵਿਝਵੈ = ਬੁੱਝਦੀ। ਦੇਸੁ ਦਿਸੰਤਰ = ਦੇਸੁ ਦੇਸ ਅੰਤਰ = ਹੋਰ ਹੋਰ ਦੇਸ। ਅੰਤਰਿ = ਅੰਦਰਲੀ। ਧ੍ਰਿਗੁ = ਫਿਟਕਾਰ-ਜੋਗ। ਵੇਸੁ = ਭੇਖ, ਤਿਆਗ ਵਾਲਾ ਲਿਬਾਸ। ਹੋਰੁ ਕਿਤੈ = ਕਿਸੇ ਹੋਰ ਥਾਂ।1। ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ। ਨਿਵਾਰਿ = ਦੂਰ ਕਰ। ਕਹਿਆ = ਆਖਿਆ ਹੋਇਆ ਬਚਨ। ਮਨਿ = ਮਨ ਵਿਚ। ਹਉਮੈ = ਹਉਮੈਂ, ਮੈਂ ਵੱਡਾ ਬਣ ਜਾਵਾਂ।1। ਰਹਾਉ। ਮਾਣਕੁ = ਮੋਤੀ। ਨਾਮਿ = ਨਾਮ ਵਿਚ (ਜੁੜਿਆਂ) । ਪਤਿ = ਇੱਜ਼ਤ। ਮਿਲਿ = ਮਿਲ ਕੇ। ਆਪੁ = ਆਪਾ-ਭਾਵ, ਸੁਆਰਥ। ਸਲਲ = ਪਾਣੀ।2। ਜਿਨਿ = ਜਿਸ (ਮਨੁੱਖ) ਨੇ। ਸੁ = ਉਹ (ਮਨੁੱਖ) । ਅਉਗੁਣਿ = ਔਗੁਣ ਵਿਚ (ਟਿਕਿਆ ਰਹਿ ਕੇ) । ਆਵੈ ਜਾਇ = ਜੰਮਦਾ ਮਰਦਾ ਹੈ। ਜਿਸੁ = ਜਿਸ (ਮਨੁੱਖ) ਨੂੰ। ਭੇਟਿਓ = ਮਿਲਿਆ। ਭਉਜਲਿ = ਭਉਜਲ ਵਿਚ, ਸੰਸਾਰ-ਸਮੁੰਦਰ ਵਿਚ। ਪਚੈ ਪਚਾਇ = ਨਿੱਤ ਖ਼ੁਆਰ ਹੁੰਦਾ ਰਹਿੰਦਾ ਹੈ।3। ਰਸਿ = ਪ੍ਰੇਮ ਨਾਲ। ਸੁਜਾਣ = ਸਿਆਣੇ। ਸੇ = ਉਹ ਬੰਦੇ। ਗੁਰ ਮਿਲਿ = ਗੁਰੂ ਨੂੰ ਮਿਲ ਕੇ। ਤੇ = ਉਹ (ਬਹੁ-ਵਚਨ) । ਧੁਨਿ = ਆਵਾਜ਼, ਗੂੰਜ, ਲਹਰ। ਨੀਸਾਣੁ = ਧੌਂਸਾ।4।
23
https://www.gurugranthdarpan.net/0023.html
ਸਿਰੀਰਾਗੁ ਮਹਲਾ ੧ ॥ ਵਣਜੁ ਕਰਹੁ ਵਣਜਾਰਿਹੋ ਵਖਰੁ ਲੇਹੁ ਸਮਾਲਿ ॥ ਤੈਸੀ ਵਸਤੁ ਵਿਸਾਹੀਐ ਜੈਸੀ ਨਿਬਹੈ ਨਾਲਿ ॥ ਅਗੈ ਸਾਹੁ ਸੁਜਾਣੁ ਹੈ ਲੈਸੀ ਵਸਤੁ ਸਮਾਲਿ ॥੧॥ ਭਾਈ ਰੇ ਰਾਮੁ ਕਹਹੁ ਚਿਤੁ ਲਾਇ ॥ ਹਰਿ ਜਸੁ ਵਖਰੁ ਲੈ ਚਲਹੁ ਸਹੁ ਦੇਖੈ ਪਤੀਆਇ ॥੧॥ ਰਹਾਉ ॥ ਜਿਨਾ ਰਾਸਿ ਨ ਸਚੁ ਹੈ ਕਿਉ ਤਿਨਾ ਸੁਖੁ ਹੋਇ ॥ ਖੋਟੈ ਵਣਜਿ ਵਣੰਜਿਐ ਮਨੁ ਤਨੁ ਖੋਟਾ ਹੋਇ ॥ ਫਾਹੀ ਫਾਥੇ ਮਿਰਗ ਜਿਉ ਦੂਖੁ ਘਣੋ ਨਿਤ ਰੋਇ ॥੨॥ ਖੋਟੇ ਪੋਤੈ ਨਾ ਪਵਹਿ ਤਿਨ ਹਰਿ ਗੁਰ ਦਰਸੁ ਨ ਹੋਇ ॥ ਖੋਟੇ ਜਾਤਿ ਨ ਪਤਿ ਹੈ ਖੋਟਿ ਨ ਸੀਝਸਿ ਕੋਇ ॥ ਖੋਟੇ ਖੋਟੁ ਕਮਾਵਣਾ ਆਇ ਗਇਆ ਪਤਿ ਖੋਇ ॥੩॥ ਨਾਨਕ ਮਨੁ ਸਮਝਾਈਐ ਗੁਰ ਕੈ ਸਬਦਿ ਸਾਲਾਹ ॥ ਰਾਮ ਨਾਮ ਰੰਗਿ ਰਤਿਆ ਭਾਰੁ ਨ ਭਰਮੁ ਤਿਨਾਹ ॥ ਹਰਿ ਜਪਿ ਲਾਹਾ ਅਗਲਾ ਨਿਰਭਉ ਹਰਿ ਮਨ ਮਾਹ ॥੪॥੨੩॥{ਪੰਨਾ 23}
ਹੇ (ਰਾਮ ਨਾਮ ਦਾ) ਵਣਜ ਕਰਨ ਆਏ ਜੀਵੋ! (ਨਾਮ ਦਾ) ਵਪਾਰ ਕਰੋ, ਨਾਮ-ਸੌਦਾ ਸੰਭਾਲ ਲਵੋ। ਉਹੋ ਜਿਹਾ ਸੌਦਾ ਹੀ ਖ਼ਰੀਦਣਾ ਚਾਹੀਦਾ ਹੈ, ਜੇਹੜਾ ਸਦਾ ਲਈ ਸਾਥ ਨਿਬਾਹੇ। ਪਰਲੋਕ ਵਿਚ ਬੈਠਾ ਸ਼ਾਹ ਸਿਆਣਾ ਹੈ ਉਹ (ਸਾਡੇ ਖ਼ਰੀਦੇ ਹੋਏ) ਸੌਦੇ ਨੂੰ ਪੂਰੀ ਪਰਖ ਕਰ ਕੇ ਕਬੂਲ ਕਰੇਗਾ।1। ਹੇ ਭਾਈ! ਚਿੱਤ ਲਾ ਕੇ (ਪ੍ਰੇਮ ਨਾਲ) ਪਰਮਾਤਮਾ ਦਾ ਨਾਮ ਜਪੋ। (ਇਥੋਂ ਆਪਣੇ ਨਾਲ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸੌਦਾ ਲੈ ਕੇ ਤੁਰੋ, ਖਸਮ-ਪ੍ਰਭੂ ਖ਼ੁਸ਼ ਹੋ ਕੇ ਵੇਖੇਗਾ।1। ਰਹਾਉ। ਜਿਨ੍ਹਾਂ ਮਨੁੱਖਾਂ ਦੇ ਕੋਲ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਨਾਮ ਦੀ ਪੂੰਜੀ ਨਹੀਂ, ਉਹਨਾਂ ਨੂੰ ਕਦੇ ਆਤਮਕ ਆਨੰਦ ਨਹੀਂ ਹੋ ਸਕਦਾ। ਜੇ ਨਿੱਤ ਖੋਟਾ ਵਪਾਰ ਹੀ ਕਰਦੇ ਰਹੀਏ, ਤਾਂ ਮਨ ਭੀ ਖੋਟਾ ਹੋ ਜਾਂਦਾ ਹੈ ਤੇ ਸਰੀਰ ਭੀ ਖੋਟਾ (ਭਾਵ, ਖੋਟ ਮਨੁੱਖ ਦੇ ਅੰਦਰ ਰਚ ਜਾਂਦਾ ਹੈ) । ਜਿਵੇਂ ਫਾਹੀ ਵਿਚ ਫਸਿਆ ਹੋਇਆ ਹਰਨ ਦੁਖੀ ਹੁੰਦਾ ਹੈ, ਤਿਵੇਂ (ਖੋਟ ਦੀ ਫਾਹੀ ਵਿਚ ਫਸ ਕੇ) ਜੀਵ ਨੂੰ ਬਹੁਤ ਦੁਖ ਹੁੰਦਾ ਹੈ, ਉਹ ਨਿੱਤ ਦੁਖੀ ਹੁੰਦਾ ਹੈ।2। ਖੋਟੇ ਸਿੱਕੇ (ਸਰਕਾਰੀ) ਖ਼ਜ਼ਾਨੇ ਵਿਚ ਨਹੀਂ ਲਏ ਜਾਂਦੇ (ਤਿਵੇਂ ਹੀ ਖੋਟੇ ਬੰਦੇ ਦਰਗਾਹ ਵਿਚ ਆਦਰ ਨਹੀਂ ਪਾਂਦੇ) ਉਹਨਾਂ ਨੂੰ ਹਰੀ ਦਾ ਗੁਰੂ ਦਾ ਦੀਦਾਰ ਨਹੀਂ ਹੁੰਦਾ। ਖੋਟੇ ਮਨੁੱਖ ਦਾ ਅਸਲਾ ਚੰਗਾ ਨਹੀਂ ਹੁੰਦਾ, ਖੋਟੇ ਨੂੰ ਇੱਜ਼ਤ ਨਹੀਂ ਮਿਲਦੀ। ਖੋਟ ਕਰਨ ਨਾਲ ਕੋਈ ਜੀਵ (ਆਤਮਕ ਜੀਵਨ ਵਿਚ) ਕਾਮਯਾਬ ਨਹੀਂ ਹੋ ਸਕਦਾ। ਖੋਟੇ ਮਨੁੱਖ ਨੇ ਸਦਾ ਖੋਟ ਹੀ ਕਮਾਣਾ ਹੈ (ਉਸ ਨੂੰ ਖੋਟ ਕਮਾਣ ਦੀ ਆਦਤ ਪੈ ਜਾਂਦੀ ਹੈ) ਉਹ ਆਪਣੀ ਇੱਜ਼ਤ ਗਵਾ ਕੇ ਸਦਾ ਜੰਮਦਾ ਮਰਦਾ ਰਹਿੰਦਾ ਹੈ।3। ਹੇ ਨਾਨਕ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਦੀ ਰਾਹੀਂ ਆਪਣੇ ਮਨ ਨੂੰ ਸਮਝਾਣਾ ਚਾਹੀਦਾ ਹੈ। ਜੇਹੜੇ ਬੰਦੇ ਪਰਮਾਤਮਾ ਦੇ ਨਾਮ ਦੇ ਪਿਆਰ ਵਿਚ ਰੰਗੇ ਰਹਿੰਦੇ ਹਨ, ਉਹਨਾਂ ਨੂੰ ਖੋਟੇ ਕੰਮਾਂ ਦਾ ਭਾਰ ਸਹਾਰਨਾ ਨਹੀਂ ਪੈਂਦਾ, ਉਹਨਾਂ ਦਾ ਮਨ ਖੋਟੇ ਕੰਮਾਂ ਵੱਲ ਨਹੀਂ ਦੌੜਦਾ। ਪਰਮਾਤਮਾ ਦਾ ਨਾਮ ਜਪ ਕੇ ਬਹੁਤ ਆਤਮਕ ਲਾਭ ਖੱਟ ਲਈਦਾ ਹੈ, ਅਤੇ ਉਹ ਪ੍ਰਭੂ ਜੋ ਕਿਸੇ ਡਰ ਦੇ ਅਧੀਨ ਨਹੀਂ ਮਨ ਵਿਚ ਆ ਵੱਸਦਾ ਹੈ।4। 23।
ਵਣਜਾਰਾ = ਵਣਜ ਕਰਨ ਵਾਲਾ {ਆਮ ਤੌਰ ਤੇ ਵਣਜਾਰੇ ਤੁਰ ਫਿਰ ਕੇ ਪਿੰਡ ਪਿੰਡ ਵਿਚ ਸੌਦਾ ਵੇਚਦੇ ਹਨ। ਜੀਵ ਨੂੰ ਵਣਜਾਰਾ ਕਿਹਾ ਹੈ ਕਿਉਂਕਿ ਇਥੇ ਇਸ ਨੇ ਸਦਾ ਨਹੀਂ ਬੈਠ ਰਹਿਣਾ}। ਵਖਰੁ = ਸੌਦਾ। ਵਿਸਾਹੀਐ = ਖ਼ਰੀਦਣੀ ਚਾਹੀਦੀ ਹੈ। ਸਾਹੁ = ਸਾਹੂਕਾਰ (ਜਿਸ ਨੇ ਰਾਸ ਪੂੰਜੀ ਦੇ ਕੇ ਵਣਜਾਰੇ ਭੇਜੇ ਹਨ) । ਸੁਜਾਣੁ = ਸਿਆਣਾ। ਸਮਾਲਿ ਲੈਸੀ = ਸੰਭਾਲ ਕੇ ਲਏਗਾ, ਪਰਖ ਕੇ ਲਏਗਾ।1। ਜਸੁ = ਸੋਭਾ। ਸਹੁ = ਖਸਮ-ਪ੍ਰਭੂ। ਪਤੀਆਇ = ਤਸੱਲੀ ਕਰ ਕੇ।1। ਰਹਾਉ। ਖੋਟੈ = ਖੋਟੇ ਦੀ ਰਾਹੀਂ। ਖੋਟੈ ਵਣਜਿ = ਖੋਟੇ ਵਣਜ ਦੀ ਰਾਹੀਂ। ਵਣੰਜਿਐ = ਵਣਜੇ ਹੋਏ ਦੀ ਰਾਹੀਂ। ਮਿਰਗ = ਹਰਨ। ਘਣੋ = ਬਹੁਤ। ਰੋਇ = ਰੋਂਦਾ ਹੈ, ਦੁਖੀ ਹੁੰਦਾ ਹੈ। ਖੋਟੇ = ਖੋਟੇ (ਸਿੱਕੇ) । ਪੋਤੈ = ਖ਼ਜ਼ਾਨੇ ਵਿਚ। ਗੁਰ ਦਰਸੁ = ਗੁਰੂ ਦਾ ਦਰਸ। ਖੋਟਿ = ਖੋਟ ਦੀ ਰਾਹੀਂ। ਨ ਸੀਝਸਿ = ਕਾਮਯਾਬ ਨਹੀਂ ਹੁੰਦਾ। ਖੋਟੁ ਕਮਾਵਣਾ = ਖੋਟਾ ਕੰਮ ਹੀ ਕਰਨਾ। ਖੋਇ = ਗਵਾ ਕੇ।3। ਸਬਦਿ ਸਾਲਾਹ = ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ। ਰੰਗਿ = ਰੰਗ ਵਿਚ। ਭਾਰੁ = ਬੋਝ। ਭਰਮੁ = ਭਟਕਣਾ। ਜਪਿ = ਜਪ ਕੇ। ਅਗਲਾ ਲਾਹਾ = ਬਹੁਤ ਨਫ਼ਾ। ਮਨ ਮਾਹ = ਮਨ ਮਾਹਿ, ਮਨ ਵਿਚ {ਨੋਟ: ਲਫ਼ਜ਼ 'ਸਾਲਾਹ', 'ਤਿਨਾਹ' ਦੇ ਨਾਲ ਰਲਾਣ ਲਈ 'ਮਾਹਿ' ਦੇ ਥਾਂ 'ਮਾਹ' ਹੈ}।4।
23
https://www.gurugranthdarpan.net/0023.html
ਸਿਰੀਰਾਗੁ ਮਹਲਾ ੧ ਘਰੁ ੨ ॥ ਧਨੁ ਜੋਬਨੁ ਅਰੁ ਫੁਲੜਾ ਨਾਠੀਅੜੇ ਦਿਨ ਚਾਰਿ ॥ ਪਬਣਿ ਕੇਰੇ ਪਤ ਜਿਉ ਢਲਿ ਢੁਲਿ ਜੁੰਮਣਹਾਰ ॥੧॥ ਰੰਗੁ ਮਾਣਿ ਲੈ ਪਿਆਰਿਆ ਜਾ ਜੋਬਨੁ ਨਉ ਹੁਲਾ ॥ ਦਿਨ ਥੋੜੜੇ ਥਕੇ ਭਇਆ ਪੁਰਾਣਾ ਚੋਲਾ ॥੧॥ ਰਹਾਉ ॥ ਸਜਣ ਮੇਰੇ ਰੰਗੁਲੇ ਜਾਇ ਸੁਤੇ ਜੀਰਾਣਿ ॥ ਹੰ ਭੀ ਵੰਞਾ ਡੁਮਣੀ ਰੋਵਾ ਝੀਣੀ ਬਾਣਿ ॥੨॥ ਕੀ ਨ ਸੁਣੇਹੀ ਗੋਰੀਏ ਆਪਣ ਕੰਨੀ ਸੋਇ ॥ ਲਗੀ ਆਵਹਿ ਸਾਹੁਰੈ ਨਿਤ ਨ ਪੇਈਆ ਹੋਇ ॥੩॥ ਨਾਨਕ ਸੁਤੀ ਪੇਈਐ ਜਾਣੁ ਵਿਰਤੀ ਸੰਨਿ ॥ ਗੁਣਾ ਗਵਾਈ ਗੰਠੜੀ ਅਵਗਣ ਚਲੀ ਬੰਨਿ ॥੪॥੨੪॥{ਪੰਨਾ 23}
ਧਨ, ਜੁਆਨੀ ਅਤੇ ਨਿੱਕਾ ਜਿਹਾ ਫੁੱਲ = ਇਹ ਚਾਰ ਦਿਨਾਂ ਦੇ ਹੀ ਪਰਾਹੁਣੇ ਹੁੰਦੇ ਹਨ। ਜਿਵੇਂ ਚੌਪੱਤੀ ਦੇ ਪੱਤਰ (ਪਾਣੀ ਦੇ) ਢਲ ਜਾਣ ਨਾਲ ਸੁੱਕ ਕੇ ਨਾਸ ਹੋ ਜਾਂਦੇ ਹਨ, ਤਿਵੇਂ ਇਹ ਭੀ ਨਾਸ ਹੋ ਜਾਂਦੇ ਹਨ।1। ਹੇ ਪਿਆਰੇ! ਜਦ ਤਕ ਨਵੀਂ ਜੁਆਨੀ ਹੈ ਤਦ ਤਕ ਆਤਮਕ ਅਨੰਦ ਲੈ ਲੈ; ਜਦੋਂ ਉਮਰ ਦੇ ਦਿਨ ਥੋੜੇ ਰਹਿ ਗਏ, ਸਰੀਰਕ ਚੋਲਾ ਪੁਰਾਣਾ ਹੋ ਜਾਇਗਾ (ਫਿਰ ਸਿਮਰਨ ਨਹੀਂ ਹੋ ਸਕੇਗਾ) ।1। ਰਹਾਉ। ਮੇਰੇ ਪਿਆਰੇ ਸੱਜਣ ਕਬਰਿਸਤਾਨ ਵਿਚ ਜਾ ਸੁੱਤੇ ਹਨ, (ਮੈਂ ਉਹਨਾਂ ਦੇ ਵਿਛੋੜੇ ਵਿਚ) ਧੀਮੀ ਆਵਾਜ਼ ਨਾਲ ਰੋ ਰਹੀ ਹਾਂ (ਪਰ ਮੈਨੂੰ ਇਹ ਸਮਝ ਨਹੀਂ ਆ ਰਹੀ ਕਿ) ਮੈਂ ਭੀ ਦੁਚਿੱਤੀ ਹੋ ਕੇ (ਉਧਰ ਨੂੰ ਹੀ) ਚੱਲ ਪਵਾਂਗੀ।2। ਹੇ ਸੁੰਦਰ ਜੀਵ-ਇਸਤ੍ਰੀ! ਤੂੰ ਧਿਆਨ ਨਾਲ ਇਹ ਖ਼ਬਰ ਕਿਉਂ ਨਹੀਂ ਸੁਣਦੀ ਕਿ ਪੇਕਾ-ਘਰ (ਇਸ ਲੋਕ ਦਾ ਵਸੇਬਾ) ਸਦਾ ਨਹੀਂ ਰਹਿ ਸਕਦਾ, ਸਹੁਰੇ ਘਰ (ਪਰਲੋਕ ਵਿਚ) ਜ਼ਰੂਰ ਜਾਣਾ ਪਵੇਗਾ?3। ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਪੇਕੇ ਘਰ (ਇਸ ਲੋਕ ਵਿਚ ਗ਼ਫ਼ਲਤ ਦੀ ਨੀਂਦ ਵਿਚ) ਸੁੱਤੀ ਰਹੀ, ਇਉਂ ਜਾਣੋ ਕਿ (ਉਸ ਦੇ ਗੁਣਾਂ ਨੂੰ) ਦਿਨ-ਦਿਹਾੜੇ ਹੀ ਸੰਨ੍ਹ ਲੱਗੀ ਰਹੀ। ਉਸ ਨੇ ਗੁਣਾਂ ਦੀ ਗੰਢੜੀ ਗਵਾ ਲਈ, ਉਹ (ਇਥੋਂ) ਔਗੁਣਾਂ ਦੀ ਪੰਡ ਬੰਨ੍ਹ ਕੇ ਲੈ ਤੁਰੀ।4। 24।
ਅਰੁ = ਅਤੇ {ਨੋਟ: ਲਫ਼ਜ਼ 'ਅਰੁ' ਸਦਾ ੁ ਅੰਤ ਹੈ, ਇਸ ਦਾ ਅਰਥ ਹੈ 'ਅਤੇ'। ਲਫ਼ਜ਼ 'ਅਰਿ' ਿ-ਅੰਤ ਹੈ, ਉਸ ਦਾ ਅਰਥ ਹੈ 'ਵੈਰੀ'}। ਫੁਲੜਾ = ਸੋਹਣਾ ਜਿਹਾ ਫੁੱਲ। ਨਾਠੀਅੜੇ = ਪਰਾਹੁਣੇ। ਪਬਣਿ = ਪਾਣੀ ਦੇ ਕੰਢੇ ਉੱਗੀ ਹੋਈ ਚੌਪੱਤੀ। ਕੇਰੇ = ਦੇ। ਪਤ = ਪੱਤਰ (ਬਹੁ-ਵਚਨ) । ਢਲਿ ਢੁਲਿ = ਕੁਮਲਾ ਕੇ, ਸੁੱਕ ਕੇ। ਜੁੰਮਣਹਾਰ = {ਸਿੰਧੀ} ਤੁਰ ਜਾਣ ਵਾਲੇ, ਨਾਸਵੰਤ।1। ਰੰਗ = ਆਤਮਕ ਆਨੰਦ। ਜਾ = ਜਦ ਤਕ। ਨਉਹੁਲਾ = ਨਵਾਂ, ਨਵੇਂ ਹੁਲਾਰੇ ਵਾਲਾ। ਥਕੇ = ਥੱਕੇ, ਰਹਿ ਗਏ। ਚੋਲਾ = ਸਰੀਰ।1। ਰਹਾਉ। ਰੰਗੁਲੇ = ਪਿਆਰੇ। ਜੀਰਾਣਿ = ਜੀਰਾਣ ਵਿਚ, ਕਬਰਿਸਤਾਨ ਵਿਚ। ਹੰਭੀ = ਹਉ ਭੀ, ਮੈਂ ਭੀ। ਵੰਝਾ = ਵੰਞਾ, ਜਾਵਾਂਗੀ। ਡੁਮਣੀ = ਦੁ-ਮਨੀ, ਦੁਚਿੱਤੀ ਹੋ ਕੇ। ਰੋਵਾ = ਰੋਵਾਂ, (ਹੁਣ) ਰੋਂਦੀ ਹਾਂ। ਝੀਣੀ = ਮੱਧਮ, ਧੀਮੀ। ਬਾਣਿ = ਆਵਾਜ਼, ਬਾਣੀ।2। ਗੋਰੀਏ = ਹੇ ਸੁੰਦਰ ਜੀਵ-ਇਸਤ੍ਰੀ! ਆਪਣ ਕੰਨੀ = ਆਪਣੇ ਕੰਨਾਂ ਨਾਲ, ਧਿਆਨ ਦੇ ਕੇ। ਸੋਇ = ਖ਼ਬਰ। ਲਗੀ ਆਵਹਿ = ਜ਼ਰੂਰ ਆਵੇਂਗੀ। ਪੇਈਆ = ਪੇਕਾ-ਘਰ, ਇਹ ਜਗਤ।3। ਸੁਤੀ = ਗ਼ਾਫ਼ਲ ਬੇ-ਪਰਵਾਹ ਹੋ ਰਹੀ। ਪੇਈਐ = ਪੇਕੇ-ਘਰ ਵਿਚ। ਜਾਣ = ਸਮਝ। ਵਿਰਤੀ = ਵਿ-ਰਾਤ੍ਰੀ, ਰਾਤ ਦੇ ਉਲਟ, ਦਿਨ-ਦਿਹਾੜੇ। ਗੰਠੜੀ = ਨਿੱਕੀ ਜਿਹੀ ਪੋਟਲੀ। ਬੰਨਿ = ਬੰਨ੍ਹ ਕੇ, ਇਕੱਠੇ ਕਰ ਕੇ।4।
23
https://www.gurugranthdarpan.net/0023.html
ਸਿਰੀਰਾਗੁ ਮਹਲਾ ੧ ਘਰੁ ਦੂਜਾ ੨ ॥ ਆਪੇ ਰਸੀਆ ਆਪਿ ਰਸੁ ਆਪੇ ਰਾਵਣਹਾਰੁ ॥ ਆਪੇ ਹੋਵੈ ਚੋਲੜਾ ਆਪੇ ਸੇਜ ਭਤਾਰੁ ॥੧॥ ਰੰਗਿ ਰਤਾ ਮੇਰਾ ਸਾਹਿਬੁ ਰਵਿ ਰਹਿਆ ਭਰਪੂਰਿ ॥੧॥ ਰਹਾਉ ॥ ਆਪੇ ਮਾਛੀ ਮਛੁਲੀ ਆਪੇ ਪਾਣੀ ਜਾਲੁ ॥ ਆਪੇ ਜਾਲ ਮਣਕੜਾ ਆਪੇ ਅੰਦਰਿ ਲਾਲੁ ॥੨॥ ਆਪੇ ਬਹੁ ਬਿਧਿ ਰੰਗੁਲਾ ਸਖੀਏ ਮੇਰਾ ਲਾਲੁ ॥ ਨਿਤ ਰਵੈ ਸੋਹਾਗਣੀ ਦੇਖੁ ਹਮਾਰਾ ਹਾਲੁ ॥੩॥ ਪ੍ਰਣਵੈ ਨਾਨਕੁ ਬੇਨਤੀ ਤੂ ਸਰਵਰੁ ਤੂ ਹੰਸੁ ॥ ਕਉਲੁ ਤੂ ਹੈ ਕਵੀਆ ਤੂ ਹੈ ਆਪੇ ਵੇਖਿ ਵਿਗਸੁ ॥੪॥੨੫॥{ਪੰਨਾ 23}
ਮੇਰਾ ਮਾਲਕ-ਪ੍ਰਭੂ ਪਿਆਰ ਵਿਚ ਰੰਗਿਆ ਹੋੇਇਆ ਹੈ, ਉਹ (ਸਾਰੀ ਸ੍ਰਿਸ਼ਟੀ ਵਿਚ) ਪੂਰਨ ਤੌਰ ਤੇ ਵਿਆਪਕ ਹੈ।1। ਰਹਾਉ। ਪ੍ਰਭੂ ਆਪ ਹੀ ਰਸ-ਭਰਿਆ ਪਦਾਰਥ ਹੈ, ਆਪ ਹੀ (ਉਸ ਵਿਚ) ਰਸ ਹੈ, ਆਪ ਹੀ ਉਸ ਸਵਾਦ ਨੂੰ ਮਾਣਨ ਵਾਲਾ ਹੈ। ਪ੍ਰਭੂ ਆਪ ਹੀ ਇਸਤ੍ਰੀ ਬਣਦਾ ਹੈ, ਆਪ ਹੀ ਸੇਜ, ਤੇ ਆਪ ਹੀ (ਮਾਣਨ ਵਾਲਾ) ਖਸਮ ਹੈ।1। ਪ੍ਰਭੂ ਆਪ ਹੀ ਮੱਛੀਆਂ ਫੜਨ ਵਾਲਾ ਹੈ, ਆਪ ਹੀ ਮੱਛੀ ਹੈ, ਆਪ ਹੀ ਪਾਣੀ ਹੈ (ਜਿਸ ਵਿਚ ਮੱਛੀ ਰਹਿੰਦੀ ਹੈ) ਆਪ ਹੀ ਜਾਲ ਹੈ (ਜਿਸ ਵਿਚ ਮੱਛੀ ਫੜੀਦੀ ਹੈ) । ਪ੍ਰਭੂ ਹੀ ਉਸ ਜਾਲ ਦੇ ਮਣਕੇ ਹੈ, ਆਪ ਹੀ ਉਸ ਜਾਲ ਵਿਚ ਮਾਸ ਦੀ ਬੋਟੀ ਹੈ (ਜੋ ਮੱਛੀ ਨੂੰ ਜਾਲ ਵੱਲ ਪ੍ਰੇਰਦੀ ਹੈ) ।2। ਹੇ ਸਹੇਲੀਏ! ਮੇਰਾ ਪਿਆਰਾ ਪ੍ਰਭੂ ਆਪ ਹੀ ਕਈ ਤਰੀਕਿਆਂ ਨਾਲ ਚੋਜ ਤਮਾਸ਼ੇ ਕਰਨ ਵਾਲਾ ਹੈ। ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ ਨੂੰ ਉਹ ਖਸਮ ਪ੍ਰਭੂ ਸਦਾ ਮਿਲਦਾ ਹੈ, ਪਰ ਮੇਰੇ ਵਰਗੀਆਂ ਦਾ ਹਾਲ ਵੇਖ (ਕਿ ਸਾਨੂੰ ਕਦੇ ਦੀਦਾਰ ਨਹੀਂ ਹੁੰਦਾ) ।3। ਹੇ ਪ੍ਰਭੂ! ਨਾਨਕ (ਤੇਰੇ ਦਰ ਤੇ) ਅਰਦਾਸ ਕਰਦਾ ਹੈ (ਤੂੰ ਹਰ ਥਾਂ ਮੌਜੂਦ ਹੈਂ, ਮੈਨੂੰ ਵੀ ਦੀਦਾਰ ਦੇਹ) ਤੂੰ ਹੀ ਸਰੋਵਰ ਹੈਂ, ਤੂੰ ਹੀ ਸਰੋਵਰ ਤੇ ਰਹਿਣ ਵਾਲਾ ਹੰਸ ਹੈਂ। ਸੂਰਜ ਦੀ ਰੌਸ਼ਨੀ ਵਿਚ ਖਿੜਨ ਵਾਲਾ ਕੌਲ ਫੁੱਲ ਭੀ ਤੂੰ ਹੀ ਹੈਂ ਤੇ ਚੰਦ ਦੇ ਚਾਨਣ ਵਿਚ ਖਿੜਨ ਵਾਲੀ ਕੰਮੀ ਭੀ ਤੂੰ ਹੀ ਹੈਂ (ਆਪਣੇ ਜਮਾਲ ਨੂੰ ਤੇ ਆਪਣੇ ਜਲਾਲ ਨੂੰ) ਵੇਖ ਕੇ ਤੂੰ ਆਪ ਹੀ ਖ਼ੁਸ਼ ਹੋਣ ਵਾਲਾ ਹੈਂ।4। 25।
ਰਸੀਆ = ਰਸ ਨਾਲ ਭਰਿਆ ਹੋਇਆ। ਰਾਵਣਹਾਰੁ = ਰਸ ਨੂੰ ਭੋਗਣ ਵਾਲਾ। ਚੋਲੜਾ = ਇਸਤ੍ਰੀ ਦੀ ਚੋਲੀ, ਇਸਤਰੀ। ਭਤਾਰੁ = ਖਸਮ।1। ਰੰਗਿ = ਪ੍ਰੇਮ ਵਿਚ, ਰੰਗ ਵਿਚ। ਰਤਾ = ਰੰਗਿਆ ਹੋਇਆ। ਰਵਿ ਰਹਿਆ = ਵਿਆਪਕ ਹੈ। ਭਰਪੂਰਿ = ਨਕਾ ਨਕ।1। ਰਹਾਉ ਮਾਛੀ = ਮੱਛੀਆਂ ਫੜਨ ਵਾਲਾ। ਜਾਲ ਮਣਕੜਾ = ਜਾਲ ਦਾ ਮਣਕਾ {ਲੋਹੇ ਆਦਿਕ ਦੇ ਮਣਕੇ ਜੋ ਜਾਲ ਨੂੰ ਭਾਰਾ ਕਰਨ ਲਈ ਹੇਠਲੇ ਪਾਸੇ ਲਾਏ ਹੁੰਦੇ ਹਨ ਤਾਕਿ ਜਾਲ ਪਾਣੀ ਵਿਚ ਡੁਬਿਆ ਰਹੇ}। ਲਾਲੁ = ਮਾਸ ਦੀ ਬੋਟੀ (ਮੱਛੀ ਨੂੰ ਫਸਾਣ ਲਈ) । 2 ਬਹੁ ਬਿਧਿ = ਕਈ ਤਰੀਕਿਆਂ ਨਾਲ। ਰੰਗੁਲਾ = ਚੋਜ ਕਰਨ ਵਾਲਾ। ਲਾਲੁ = ਪਿਆਰਾ। ਰਵੈ = ਮਾਣਦਾ ਹੈ, ਮਿਲਦਾ ਹੈ। ਸੋਹਾਗਣੀ = ਭਾਗਾਂ ਵਾਲੀਆਂ ਨੂੰ।3। ਪ੍ਰਣਵੈ = ਬੇਨਤੀ ਕਰਦਾ ਹੈ, ਨਿਮ੍ਰਤਾ ਨਾਲ ਆਖਦਾ ਹੈ। ਕਉਲੁ = (ਸੂਰਜ ਦੀ ਰੌਸ਼ਨੀ ਵਿਚ ਖਿੜਨ ਵਾਲਾ) ਕੌਲ ਫੁੱਲ। ਕਵੀਆ = (ਚੰਨ ਦੇ ਚਾਨਣੇ ਵਿਚ ਖਿੜਨ ਵਾਲੀ) ਕੰਮੀ। ਵੇਖਿ = ਵੇਖ ਕੇ। ਵਿਗਸੁ = ਖਿੜਦਾ ਹੈਂ, ਖ਼ੁਸ਼ ਹੁੰਦਾ ਹੈਂ।4।
23
https://www.gurugranthdarpan.net/0023.html
ਸਿਰੀਰਾਗੁ ਮਹਲਾ ੧ ਘਰੁ ੩ ॥ ਇਹੁ ਤਨੁ ਧਰਤੀ ਬੀਜੁ ਕਰਮਾ ਕਰੋ ਸਲਿਲ ਆਪਾਉ ਸਾਰਿੰਗਪਾਣੀ ॥ ਮਨੁ ਕਿਰਸਾਣੁ ਹਰਿ ਰਿਦੈ ਜੰਮਾਇ ਲੈ ਇਉ ਪਾਵਸਿ ਪਦੁ ਨਿਰਬਾਣੀ ॥੧॥ ਕਾਹੇ ਗਰਬਸਿ ਮੂੜੇ ਮਾਇਆ ॥ ਪਿਤ ਸੁਤੋ ਸਗਲ ਕਾਲਤ੍ਰ ਮਾਤਾ ਤੇਰੇ ਹੋਹਿ ਨ ਅੰਤਿ ਸਖਾਇਆ ॥ ਰਹਾਉ ॥ ਬਿਖੈ ਬਿਕਾਰ ਦੁਸਟ ਕਿਰਖਾ ਕਰੇ ਇਨ ਤਜਿ ਆਤਮੈ ਹੋਇ ਧਿਆਈ ॥ ਜਪੁ ਤਪੁ ਸੰਜਮੁ ਹੋਹਿ ਜਬ ਰਾਖੇ ਕਮਲੁ ਬਿਗਸੈ ਮਧੁ ਆਸ੍ਰਮਾਈ ॥੨॥ ਬੀਸ ਸਪਤਾਹਰੋ ਬਾਸਰੋ ਸੰਗ੍ਰਹੈ ਤੀਨਿ ਖੋੜਾ ਨਿਤ ਕਾਲੁ ਸਾਰੈ ॥ ਦਸ ਅਠਾਰ ਮੈ ਅਪਰੰਪਰੋ ਚੀਨੈ ਕਹੈ ਨਾਨਕੁ ਇਵ ਏਕੁ ਤਾਰੈ ॥੩॥੨੬॥{ਪੰਨਾ 23}
ਹੇ ਮੂਰਖ! ਮਾਇਆ ਦਾ ਕਿਉਂ ਮਾਣ ਕਰਦਾ ਹੈਂ? ਪਿਤਾ, ਪੁੱਤਰ, ਇਸਤ੍ਰੀ, ਮਾਂ = ਇਹ ਸਾਰੇ ਅੰਤ ਵੇਲੇ ਤੇਰੇ ਸਹਾਈ ਨਹੀਂ ਬਣ ਸਕਦੇ। ਰਹਾਉ। (ਹੇ ਭਾਈ!) ਇਸ ਸਰੀਰ ਨੂੰ ਧਰਤੀ ਬਣਾ, ਆਪਣੇ (ਰੋਜ਼ਾਨਾ) ਕਰਮਾਂ ਨੂੰ ਬੀਜ ਬਣਾ, ਪਰਮਾਤਮਾ ਦੇ ਨਾਮ ਦੇ ਪਾਣੀ ਦਾ (ਇਸ ਭੁਇਂ) ਵਿਚ ਸਿੰਚਨ ਕਰ। ਆਪਣੇ ਮਨ ਨੂੰ ਕਿਸਾਨ ਬਣਾ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਉਗਾ। ਇਸ ਤਰ੍ਹਾਂ (ਹੇ ਭਾਈ!) ਉਹ ਆਤਮਕ ਅਵਸਥਾ ਹਾਸਲ ਕਰ ਲਏਂਗਾ ਜਿਥੇ ਕੋਈ ਵਾਸ਼ਨਾ ਪੋਹ ਨਹੀਂ ਸਕਦੀ।1। ਜੇਹੜਾ ਮਨੁੱਖ ਚੰਦਰੇ ਵਿਸ਼ੇ-ਵਿਕਾਰਾਂ ਨੂੰ ਹਿਰਦਾ-ਭੁਇਂ ਵਿਚੋਂ ਇਉਂ ਪੁੱਟ ਦੇਂਦਾ ਹੈ ਜਿਵੇਂ ਖੇਤੀ ਵਿਚੋਂ ਨਦੀਨ, ਇਹਨਾਂ ਵਿਕਾਰਾਂ ਦਾ ਤਿਆਗ ਕਰ ਕੇ ਜੋ ਮਨੁੱਖ ਆਪਣੇ ਅੰਦਰ ਇਕ-ਚਿੱਤ ਹੋ ਕੇ ਪ੍ਰਭੂ ਨੂੰ ਸਿਮਰਦਾ ਹੈ, ਜਦੋਂ ਜਪ ਤਪ ਤੇ ਸੰਜਮ (ਉਸ ਦੇ ਆਤਮਕ ਜੀਵਨ ਦੇ) ਰਾਖੇ ਬਣਦੇ ਹਨ, ਤਾਂ ਉਸ ਦਾ ਹਿਰਦਾ-ਕੌਲ ਖਿੜ ਪੈਂਦਾ ਹੈ, ਉਸ ਦੇ ਅੰਦਰ ਆਤਮਕ ਆਨੰਦ ਦਾ ਰਸ (ਮਾਨੋਂ) ਸਿੰਮਦਾ ਹੈ।2। ਹੇ ਨਾਨਕ! ਜੇ ਮਨੁੱਖ ਸਤਾਈ ਹੀ ਨਛੱਤ੍ਰਾਂ ਵਿਚ (ਭਾਵ) ਹਰ ਰੋਜ਼ (ਪ੍ਰਭੂ ਦਾ ਨਾਮ-ਧਨ) ਇਕੱਠਾ ਕਰਦਾ ਰਹੇ, ਜੇ ਮਨੁੱਖ ਆਪਣੀ ਉਮਰ ਦੀਆਂ ਤਿੰਨਾਂ ਹੀ ਅਵਸਥਾ (ਬਾਲਪਨ, ਜੁਆਨੀ, ਬੁਢੇਪੇ) ਵਿਚ ਮੌਤ ਨੂੰ ਚੇਤੇ ਰੱਖੇ, ਜੇ ਚਾਰ ਵੇਦਾਂ ਛੇ ਸ਼ਾਸਤ੍ਰਾਂ ਅਤੇ ਅਠਾਰਾਂ ਪੁਰਾਣ (ਆਦਿਕ ਸਾਰੀਆਂ ਧਰਮ-ਪੁਸਤਕਾਂ) ਵਿਚ ਪਰਮਾਤਮਾ (ਦੇ ਨਾਮ) ਨੂੰ ਹੀ ਖੋਜੇ ਤਾਂ ਇਸ ਤਰ੍ਹਾਂ ਪਰਮਾਤਮਾ ਉਸ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।3। 26।
ਕਰਮਾ = ਰੋਜ਼ਾਨਾ ਕੰਮ। ਕਰੋ = ਕਰੁ, ਬਣਾ। ਸਲਿਲ = ਪਾਣੀ। ਆਪਾਉ = ਸਿੰਜਣਾ। ਸਲਿਲ ਆਪਾਉ = ਪਾਣੀ ਦਾ ਸਿੰਜਣਾ। ਸਾਰਿੰਗਪਾਣੀ = ਪਰਮਾਤਮਾ (ਦਾ ਨਾਮ) । ਕਿਰਸਾਣੁ = ਕਿਸਾਨ, ਵਾਹੀ ਕਰਨ ਵਾਲਾ। ਰਿਦੈ = ਹਿਰਦੇ ਵਿਚ। ਜੰਮਾਇ ਲੈ = ਉਗਾ ਲੈ। ਇਉ = ਇਸ ਤਰ੍ਹਾਂ। ਨਿਰਬਾਣ = ਵਾਸਨਾ-ਰਹਿਤ। {invwLx= ਬੁੱਝਾ ਹੋਇਆ, ਜਿਸ ਵਿਚੋਂ ਵਾਸਨਾ ਮੁੱਕ ਜਾਣ}।1। ਗਰਬਸਿ = ਅਹੰਕਾਰ ਕਰਦਾ ਹੈਂ। ਮੂੜੇ = ਹੇ ਮੂਰਖ! ਸੁਤੋ = ਸੁਤੁ, ਪੁੱਤ੍ਰ। ਪਿਤ = ਪਿਤਾ। ਸਗਲ = ਸਾਰੇ। ਕਾਲਤ੍ਰ = ਕਲਤ੍ਰ, ਇਸਤ੍ਰੀ। ਅੰਤਿ = ਅਖ਼ੀਰ ਵੇਲੇ। ਸਖਾਇਆ = ਮਿਤ੍ਰ ।1। ਰਹਾਉ। ਦੁਸਟ = ਭੈੜੇ। ਕਿਰਖਾ ਕਰੇ = ਪੁੱਟ ਦੇਵੇ (ਜਿਵੇਂ ਕਿਸਾਨ ਖੇਤੀ ਵਿਚੋਂ ਨਦੀਨ ਪੁੱਟ ਦੇਂਦਾ ਹੈ) । ਤਜਿ = ਛੱਡ ਕੇ। ਆਤਮੈ ਹੋਇ = ਆਪਣੇ ਅੰਦਰ ਇਕ-ਚਿਤ ਹੋ ਕੇ। ਸੰਜਮੁ = ਮਨ ਨੂੰ ਵਿਕਾਰਾਂ ਵਲੋਂ ਰੋਕਣਾ। ਹੋਹਿ = ਬਣ ਜਾਣ। ਮਧੁ = ਸ਼ਹਦ, ਰਸ, ਆਤਮਕ ਆਨੰਦ। ਆਸ੍ਰਮਾਈ = ਸ੍ਰਮਦਾ ਹੈ, ਚੋਂਦਾ ਹੈ।2। ਬੀਸ = ਵੀਹ। ਸਪਤ = ਸੱਤ। ਬੀਸ ਸਪਤਾਹਰੋ = 27 ਦਿਨ, 27 ਨਛਤ੍ਰ। ਬਾਸਰੋ = ਦਿਨ। ਸੰਗ੍ਰਹੈ– ਇਕੱਠਾ ਕਰੇ। ਤੀਨਿ ਖੋੜਾ = ਤਿੰਨ ਅਵਸਥਾ (ਬਾਲ, ਜੁਆਨੀ, ਬੁਢੇਪਾ) । ਸਾਰੈ = ਚੇਤੇ ਰੱਖੇ। ਦਸ = ਚਾਰ ਵੇਦ ਅਤੇ ਛੇ ਸ਼ਾਸਤ੍ਰ। ਅਠਾਰਮੈ = ਅਠਾਰਾਂ ਪੁਰਾਣਾਂ ਵਿਚ। ਅਪਰੰਪਰੋ = ਅਪਰੰਪਰੁ, ਪਰਮਾਤਮਾ। ਚੀਨੈ = ਖੋਜੇ, ਪਛਾਣੇ। ਇਵ = ਇਸ ਤਰ੍ਹਾਂ। ਏਕੁ = ਪ੍ਰਭੂ।3।
24
https://www.gurugranthdarpan.net/0024.html
ਸਿਰੀਰਾਗੁ ਮਹਲਾ ੧ ਘਰੁ ੩ ॥ ਅਮਲੁ ਕਰਿ ਧਰਤੀ ਬੀਜੁ ਸਬਦੋ ਕਰਿ ਸਚ ਕੀ ਆਬ ਨਿਤ ਦੇਹਿ ਪਾਣੀ ॥ ਹੋਇ ਕਿਰਸਾਣੁ ਈਮਾਨੁ ਜੰਮਾਇ ਲੈ ਭਿਸਤੁ ਦੋਜਕੁ ਮੂੜੇ ਏਵ ਜਾਣੀ ॥੧॥ ਮਤੁ ਜਾਣ ਸਹਿ ਗਲੀ ਪਾਇਆ ॥ ਮਾਲ ਕੈ ਮਾਣੈ ਰੂਪ ਕੀ ਸੋਭਾ ਇਤੁ ਬਿਧੀ ਜਨਮੁ ਗਵਾਇਆ ॥੧॥ ਰਹਾਉ ॥ ਐਬ ਤਨਿ ਚਿਕੜੋ ਇਹੁ ਮਨੁ ਮੀਡਕੋ ਕਮਲ ਕੀ ਸਾਰ ਨਹੀ ਮੂਲਿ ਪਾਈ ॥ ਭਉਰੁ ਉਸਤਾਦੁ ਨਿਤ ਭਾਖਿਆ ਬੋਲੇ ਕਿਉ ਬੂਝੈ ਜਾ ਨਹ ਬੁਝਾਈ ॥੨॥ ਆਖਣੁ ਸੁਨਣਾ ਪਉਣ ਕੀ ਬਾਣੀ ਇਹੁ ਮਨੁ ਰਤਾ ਮਾਇਆ ॥ ਖਸਮ ਕੀ ਨਦਰਿ ਦਿਲਹਿ ਪਸਿੰਦੇ ਜਿਨੀ ਕਰਿ ਏਕੁ ਧਿਆਇਆ ॥੩॥ ਤੀਹ ਕਰਿ ਰਖੇ ਪੰਜ ਕਰਿ ਸਾਥੀ ਨਾਉ ਸੈਤਾਨੁ ਮਤੁ ਕਟਿ ਜਾਈ ॥ ਨਾਨਕੁ ਆਖੈ ਰਾਹਿ ਪੈ ਚਲਣਾ ਮਾਲੁ ਧਨੁ ਕਿਤ ਕੂ ਸੰਜਿਆਹੀ ॥੪॥੨੭॥{ਪੰਨਾ 24}
(ਹੇ ਕਾਜ਼ੀ!) ਇਹ ਨ ਸਮਝੀਂ ਕਿ ਨਿਰੀਆਂ ਗੱਲਾਂ ਨਾਲ ਹੀ (ਰੱਬ) ਮਿਲ ਪੈਂਦਾ ਹੈ। ਜੇ (ਬੇਈਮਾਨੀਆਂ ਕਰ ਕੇ ਇਕੱਠੇ ਕੀਤੇ ਹੋਏ) ਧਨ ਦੇ ਅਹੰਕਾਰ ਵਿਚ ਟਿਕੇ ਰਹੇ, ਜੇ (ਕਾਮਾਤੁਰ ਹੋ ਕੇ) ਰੂਪ ਦੀ ਸੋਭਾ ਵਿਚ (ਮਨ ਜੁੜਿਆ ਰਿਹਾ) ਤਾਂ (ਬਾਹਰੋਂ ਮਜ਼ਹਬ ਦੀਆਂ ਗੱਲਾਂ ਕੁਝ ਨਹੀਂ ਸਵਾਰ ਸਕਦੀਆਂ) ਇਸ ਤਰ੍ਹਾਂ ਮਨੁੱਖਾ ਜਨਮ ਅਜਾਈਂ ਚਲਾ ਜਾਂਦਾ ਹੈ।1। ਰਹਾਉ। (ਹੇ ਕਾਜ਼ੀ!) ਆਪਣੇ (ਰੋਜ਼ਾਨਾ) ਹਰੇਕ ਕਰਮ ਨੂੰ ਭੁਇਂ ਬਣਾ, (ਇਸ ਕਰਮ-ਭੁਇਂ ਵਿਚ) ਗੁਰੂ ਦਾ ਸ਼ਬਦ ਬੀ ਪਾ, ਸਿਮਰਨ ਤੋਂ ਪੈਦਾ ਹੋਣ ਵਾਲੀ ਆਤਮਕ ਸੁੰਦਰਤਾ ਦਾ ਪਾਣੀ (ਉਸ ਅਮਲ ਭੁਇਂ ਵਿਚ) ਸਦਾ ਦੇਂਦਾ ਰਹੁ। ਕਿਸਾਨ (ਵਰਗਾ ਉੱਦਮੀ) ਬਣ, (ਤੇਰੀ ਇਸ ਕਿਰਸਾਣੀ ਵਿਚ) ਸਰਧਾ (ਦੀ ਖੇਤੀ) ਉੱਗੇਗੀ। ਹੇ ਮੂਰਖ! ਸਿਰਫ਼ ਇਸ ਤਰੀਕੇ ਨਾਲ ਸਮਝ ਆਵੇਗੀ ਕਿ ਬਹਿਸ਼ਤ ਕੀਹ ਹੈ ਤੇ ਦੋਜ਼ਖ਼ ਕੀ ਹੈ।1। (ਜਦ ਤਕ) ਸਰੀਰ ਦੇ ਅੰਦਰ ਵਿਕਾਰਾਂ ਦਾ ਚਿੱਕੜ ਹੈ, ਤੇ ਇਹ ਮਨ (ਉਸ ਚਿੱਕੜ ਵਿਚ) ਡੱਡੂ (ਬਣ ਕੇ ਰਹਿੰਦਾ) ਹੈ, (ਚਿੱਕੜ ਵਿਚ ਉੱਗੇ ਹੋਏ) ਕੌਲ ਫੁੱਲ ਦੀ ਕਦਰ (ਇਸ ਡੱਡੂ-ਮਨ) ਨੂੰ ਨਹੀਂ ਪੈ ਸਕਦੀ (ਹਿਰਦੇ ਵਿਚ ਵੱਸਦੇ ਪ੍ਰਭੂ ਦੀ ਸੂਝ ਨਹੀਂ ਆ ਸਕਦੀ) । (ਭੌਰਾ ਆ ਕੇ ਕੌਲ ਫੁੱਲ ਉਤੇ ਗੁੰਜਾਰ ਪਾਂਦਾ ਹੈ, ਪਰ ਕੌਲ ਫੁੱਲ ਦੇ ਪਾਸ ਹੀ ਚਿੱਕੜ ਵਿਚ ਮਸਤ ਡੱਡੂ ਫੁੱਲ ਦੀ ਕਦਰ ਨਹੀਂ ਜਾਣਦਾ) ਗੁਰੂ-ਭੌਰਾ ਸਦਾ (ਹਰੀ-ਸਿਮਰਨ ਦਾ) ਉਪਦੇਸ਼ ਕਰਦਾ ਹੈ, ਪਰ ਇਹ ਡੱਡੂ-ਮਨ ਉਸ ਉਪਦੇਸ਼ ਨੂੰ ਨਹੀਂ ਸਮਝਦਾ, ਇਸ ਨੂੰ ਅਜੇਹੀ ਸਮਝ ਹੀ ਨਹੀਂ ਹੈ।2। (ਹੇ ਕਾਜ਼ੀ! ਜਦ ਤਕ) ਇਹ ਮਨ ਮਾਇਆ ਦੇ ਰੰਗ ਵਿਚ ਹੀ ਰੰਗਿਆ ਹੋਇਆ ਹੈ (ਮਜ਼ਹਬੀ ਕਿਤਾਬ ਦੇ ਮਸਲੇ) ਸੁਣਨੇ ਸੁਣਾਣੇ ਬੇ-ਅਸਰ ਹਨ। ਉਹੀ ਬੰਦੇ ਮਾਲਕ-ਰੱਬ ਦੀ ਮਿਹਰ ਦੀ ਨਜ਼ਰ ਵਿਚ ਹਨ, ਉਹੀ ਬੰਦੇ ਉਸ ਦੇ ਦਿਲ ਵਿਚ ਪਿਆਰੇ ਹਨ, ਜਿਨ੍ਹਾਂ ਨੇ ਪੂਰੀ ਸਰਧਾ ਨਾਲ ਉਸ ਨੂੰ ਸਿਮਰਿਆ ਹੈ।3। (ਹੇ ਕਾਜ਼ੀ!) ਤੂੰ ਤੀਹ ਰੋਜ਼ੇ ਗਿਣ ਕੇ ਰੱਖਦਾ ਹੈਂ, ਪੰਜ ਨਿਮਾਜ਼ਾਂ ਨੂੰ ਸਾਥੀ ਬਣਾਂਦਾ ਹੈਂ (ਪਰ ਇਹ ਸਭ ਕੁਝ ਵਿਖਾਵੇ ਦੀ ਖ਼ਾਤਰ ਕਰਦਾ ਹੈਂ, ਤਾ ਕਿ) ਸ਼ਾਇਦ ਇਸ ਤਰੀਕੇ ਨਾਲ ਲੋਕ ਮੈਨੂੰ ਚੰਗਾ ਮੁਸਲਮਾਨ ਆਖਣ ਲੱਗ ਪੈਣ। ਪਰ, ਨਾਨਕ ਆਖਦਾ ਹੈ (ਹੇ ਕਾਜ਼ੀ!) ਜੀਵਨ ਦੇ ਸਹੀ ਰਸਤੇ ਉਤੇ ਤੁਰਨਾ ਚਾਹੀਦਾ ਹੈ, ਤੂੰ (ਠੱਗੀ ਫਰੇਬ ਕਰ ਕੇ) ਮਾਲ ਧਨ ਕਿਉਂ ਇਕੱਠਾ ਕਰਦਾ ਹੈਂ? (ਤੂੰ ਨਿਰੀਆਂ ਗੱਲਾਂ ਨਾਲ ਲੋਕਾਂ ਨੂੰ ਪਤਿਆਉਂਦਾ ਹੈਂ, ਅੰਦਰੋਂ ਤੂੰ ਧਨ ਦੇ ਲਾਲਚ ਵਿਚ ਅਤੇ ਕਾਮ-ਵਾਸ਼ਨਾ ਵਿਚ ਅੰਨ੍ਹਾ ਹੋਇਆ ਪਿਆ ਹੈਂ, ਇਹ ਰਸਤਾ ਆਤਮਕ ਮੌਤ ਦਾ ਹੈ) ।4। 27।
ਅਮਲੁ = ਕਰਣੀ, ਆਚਰਨ। ਧਰਤੀ = ਭੁਇਂ (ਜਿਸ ਵਿਚ ਬੀ ਬੀਜਣਾ ਹੈ) । ਸਬਦੋ = ਸਬਦੁ, ਗੁਰੂ ਦਾ ਸ਼ਬਦ। ਆਬ = ਚਮਕ, ਖ਼ੂਬ-ਸੂਰਤੀ। ਈਮਾਨੁ = ਸਰਧਾ। ਜੰਮਾਇ ਲੈ = ਉਗਾ ਲੈ। ਏਵ = ਇਸ ਤਰ੍ਹਾਂ।1। ਮਤੁ ਜਾਣਸਹਿ = ਇਹ ਨਾ ਸਮਝੀਂ। ਗਲੀ = ਨਿਰੀਆਂ ਗੱਲਾਂ ਕਰਕੇ। ਮਾਣੈ = ਅਹੰਕਾਰ ਵਿਚ। ਇਤੁ = ਇਸ ਦੀ ਰਾਹੀਂ। ਇਤੁ ਬਿਧੀ = ਇਸ ਤਰੀਕੇ ਦੀ ਰਾਹੀਂ, ਇਸ ਤਰ੍ਹਾਂ।1। ਰਹਾਉ। ਤਨਿ = ਸਰੀਰ ਵਿਚ। ਮੀਡਕੋ = ਮੀਡਕੁ, ਡੱਡੂ। ਸਾਰ = ਕਦਰ। ਮੂਲਿ = ਬਿਲਕੁਲ, ਉੱਕਾ ਹੀ। ਉਸਤਾਦੁ = ਗੁਰੂ। ਭਾਖਿਆ = ਬੋਲੀ, ਉਪਦੇਸ਼। ਬੁਝਾਈ = ਸਮਝ।2। ਪਉਣ ਕੀ ਬਾਣੀ = ਹਵਾ ਦੀ ਨਿਆਈਂ (ਇਕ ਕੰਨੋਂ ਆ ਕੇ ਦੂਜੇ ਕੰਨ ਲੰਘ ਗਈ) , ਬੇ-ਅਸਰ। ਰਤਾ = ਰੱਤਾ, ਰੰਗਿਆ ਹੋਇਆ। ਦਿਲਹਿ ਪਸਿੰਦੇ = ਦਿਲ ਵਿਚ ਪਸੰਦ। ਕਰਿ ਏਕੁ = ਇੱਕ ਕਰ ਕੇ, ਪੂਰੀ ਸਰਧਾ ਨਾਲ।3। ਤੀਹ = ਤੀਹ ਰੋਜ਼ੇ। ਪੰਜ = ਪੰਜ ਨਿਮਾਜ਼ਾਂ। ਮਤੁ ਕਟਿ ਜਾਈ = ਸ਼ਾਇਦ ਇਸ ਤਰ੍ਹਾਂ ਕੱਟਿਆ ਜਾਏ, ਸ਼ਾਇਦ ਇਸ ਤਰ੍ਹਾਂ ਕੋਈ ਮੈਨੂੰ ਸ਼ੈਤਾਨ (ਮਾੜਾ ਬੰਦਾ) ਨਾਹ ਆਖੇ। ਰਾਹਿ = ਰਸਤੇ ਉਤੇ। ਕਿਤ ਕੂ = ਕਾਹਦੇ ਲਈ? ਸੰਜਿਆਹੀ = ਤੂੰ ਇਕੱਠਾ ਕੀਤਾ ਹੈ।4।
24
https://www.gurugranthdarpan.net/0024.html
ਸਿਰੀਰਾਗੁ ਮਹਲਾ ੧ ਘਰੁ ੪ ॥ ਸੋਈ ਮਉਲਾ ਜਿਨਿ ਜਗੁ ਮਉਲਿਆ ਹਰਿਆ ਕੀਆ ਸੰਸਾਰੋ ॥ ਆਬ ਖਾਕੁ ਜਿਨਿ ਬੰਧਿ ਰਹਾਈ ਧੰਨੁ ਸਿਰਜਣਹਾਰੋ ॥੧॥ ਮਰਣਾ ਮੁਲਾ ਮਰਣਾ ॥ ਭੀ ਕਰਤਾਰਹੁ ਡਰਣਾ ॥੧॥ ਰਹਾਉ ॥ ਤਾ ਤੂ ਮੁਲਾ ਤਾ ਤੂ ਕਾਜੀ ਜਾਣਹਿ ਨਾਮੁ ਖੁਦਾਈ ॥ ਜੇ ਬਹੁਤੇਰਾ ਪੜਿਆ ਹੋਵਹਿ ਕੋ ਰਹੈ ਨ ਭਰੀਐ ਪਾਈ ॥੨॥ ਸੋਈ ਕਾਜੀ ਜਿਨਿ ਆਪੁ ਤਜਿਆ ਇਕੁ ਨਾਮੁ ਕੀਆ ਆਧਾਰੋ ॥ ਹੈ ਭੀ ਹੋਸੀ ਜਾਇ ਨ ਜਾਸੀ ਸਚਾ ਸਿਰਜਣਹਾਰੋ ॥੩॥ ਪੰਜ ਵਖਤ ਨਿਵਾਜ ਗੁਜਾਰਹਿ ਪੜਹਿ ਕਤੇਬ ਕੁਰਾਣਾ ॥ ਨਾਨਕੁ ਆਖੈ ਗੋਰ ਸਦੇਈ ਰਹਿਓ ਪੀਣਾ ਖਾਣਾ ॥੪॥੨੮॥{ਪੰਨਾ 24}
ਹੇ ਮੁੱਲਾਂ! ਮੌਤ (ਦਾ ਡਰ) ਹਰੇਕ ਦੇ ਸਿਰ ਉੱਤੇ ਹੈ, ਤਾਂ ਤੇ ਰੱਬ ਤੋਂ ਹੀ ਡਰਨਾ ਚਾਹੀਦਾ ਹੈ (ਰੱਬ ਦੇ ਡਰ ਵਿਚ ਰਹਿਣਾ ਹੀ ਫਬਦਾ ਹੈ। ਭਾਵ, ਰੱਬ ਦੇ ਡਰ ਵਿਚ ਰਿਹਾਂ ਹੀ ਮੌਤ ਦਾ ਡਰ ਦੂਰ ਹੋ ਸਕਦਾ ਹੈ) ।1। ਰਹਾਉ। ਜਿਸ ਮਾਲਕ ਨੇ ਸਾਰਾ ਜਗਤ ਪ੍ਰਫੁੱਲਤ ਕੀਤਾ ਹੈ, ਜਿਸ ਨੇ ਸਾਰੇ ਸੰਸਾਰ ਨੂੰ ਹਰਾ-ਭਰਾ ਕੀਤਾ ਹੈ, ਜਿਸ ਨੇ ਪਾਣੀ ਤੇ ਮਿੱਟੀ (ਵਿਰੋਧੀ ਤੱਤ) ਇਕੱਠੇ ਕਰ ਕੇ ਰੱਖ ਦਿੱਤੇ ਹਨ, ਉਹ ਸਿਰਜਣਹਾਰ ਧੰਨ ਹੈ (ਉਸੇ ਦੀ ਸਿਫ਼ਤਿ-ਸਾਲਾਹ ਕਰੋ) , ਉਹੀ (ਅਸਲ) ਮਾਲਕ ਹੈ (ਮੌਤ ਦਾ ਮਾਲਕ ਭੀ ਉਹੀ ਹੈ, ਵਿਰੋਧੀ ਤੱਤਾਂ ਵਾਲੀ ਖੇਡ ਆਖ਼ਰ ਮੁੱਕਣੀ ਹੀ ਹੋਈ, ਤੇ ਉਹੀ ਮੁਕਾਂਦਾ ਹੈ) ।1। (ਮਜ਼ਹਬੀ ਕਿਤਾਬਾਂ ਨਿਰੀਆਂ ਪੜ੍ਹ ਲੈਣ ਨਾਲ ਅਸਲ ਕਾਜ਼ੀ ਮੁੱਲਾਂ ਨਹੀਂ ਬਣ ਸਕੀਦਾ) ਤਦੋਂ ਹੀ ਤੂੰ ਆਪਣੇ ਆਪ ਨੂੰ ਮੁੱਲਾਂ ਸਮਝ ਤਦੋਂ ਹੀ ਕਾਜ਼ੀ, ਜਦੋਂ ਤੂੰ ਰੱਬ ਦੇ ਨਾਮ ਨਾਲ ਡੂੰਘੀ ਸਾਂਝ ਪਾ ਲਏਂਗਾ (ਤੇ ਮੌਤ ਦਾ ਡਰ ਮੁਕਾ ਲਏਂਗਾ, ਨਹੀਂ ਤਾਂ) ਭਾਵੇਂ ਤੂੰ ਕਿਤਨਾ ਹੀ (ਮਜ਼ਹਬੀ ਕਿਤਾਬਾਂ) ਪੜ੍ਹ ਜਾਏਂ (ਮੌਤ ਫਿਰ ਭੀ ਨਹੀਂ ਟਲੇਗੀ) , ਜਦੋਂ ਸੁਆਸ ਪੂਰੇ ਹੋ ਜਾਂਦੇ ਹਨ, ਕੋਈ ਇਥੇ ਰਹਿ ਨਹੀਂ ਸਕਦਾ।2। ਉਹੀ ਮੁਨੱਖ ਕਾਜ਼ੀ ਹੈ ਜਿਸ ਨੇ ਆਪਾ-ਭਾਵ ਤਿਆਗ ਦਿੱਤਾ ਹੈ, ਅਤੇ ਜਿਸ ਨੇ ਉਸ ਰੱਬ ਦੇ ਨਾਮ ਨੂੰ ਆਪਣੀ ਜ਼ਿੰਦਗੀ ਦਾ ਆਸਰਾ ਬਣਾਇਆ ਹੈ ਜੋ ਹੁਣ ਭੀ ਹੈ ਅਗਾਂਹ ਨੂੰ ਭੀ ਰਹੇਗਾ, ਜੋ ਨ ਜੰਮਦਾ ਹੈ ਨ ਮਰਦਾ ਹੈ, ਜੋ ਸਦਾ ਕਾਇਮ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ।4। (ਹੇ ਕਾਜ਼ੀ!) ਤੂੰ ਪੰਜੇ ਵੇਲੇ ਨਿਮਾਜ਼ਾਂ ਪੜ੍ਹਦਾ ਹੈਂ, ਤੂੰ ਕੁਰਾਨ ਅਤੇ ਹੋਰ ਆਪਣੀਆਂ ਮਜ਼ਹਬੀ ਕਿਤਾਬਾਂ ਭੀ ਪੜ੍ਹਦਾ ਹੈਂ (ਫਿਰ ਭੀ ਸੁਆਰਥ ਵਿਚ ਬੱਝਾ ਰਹਿ ਕੇ ਮੌਤ ਤੋਂ ਡਰਦਾ ਹੈਂ) । ਨਾਨਕ ਆਖਦਾ ਹੈ (ਹੇ ਕਾਜ਼ੀ!) ਜਦੋਂ ਮੌਤ ਸੱਦਾ ਦੇਂਦੀ ਹੈ ਤਾਂ ਦਾਣਾ ਪਾਣੀ ਇੱਥੇ ਦਾ ਇੱਥੇ ਹੀ ਧਰਿਆ ਰਹਿ ਜਾਂਦਾ ਹੈ (ਸੋ, ਮੌਤ ਦੇ ਡਰ ਤੋਂ ਬਚਣ ਲਈ ਰੱਬ ਦੇ ਡਰ ਵਿਚ ਟਿਕਿਆ ਰਹੁ) ।4। 28।
ਮਉਲਾ = ਮਾਲਕ। ਜਿਨਿ = ਜਿਸ (ਮਉਲਾ) ਨੇ। ਮਉਲਿਆ = ਖਿੜਾਇਆ ਹੈ, ਪ੍ਰਫੁੱਲਤ ਕੀਤਾ ਹੈ। ਆਬ = ਪਾਣੀ। ਖਾਕੁ = ਮਿੱਟੀ। ਬੰਧਿ ਰਹਾਈ = ਬੰਨ੍ਹ ਕੇ ਰੱਖ ਦਿੱਤੀ ਹੈ। ਮੁਲਾ = ਹੇ ਮੁੱਲਾਂ! ਮਰਣਾ = ਮੌਤ, ਮੌਤ ਦਾ ਡਰ। ਭੀ = ਤਾਂ ਤੇ। ਕਰਤਾਰਹੁ = ਕਰਤਾਰ ਤੋਂ।1। ਰਹਾਉ। ਨਾਮੁ ਖੁਦਾਈ = ਖ਼ੁਦਾ ਦਾ ਨਾਮ। ਭਰੀਐ ਪਾਈ = ਜਦੋਂ ਪਾਈ ਭਰ ਜਾਂਦੀ ਹੈ, ਜਦੋਂ ਸੁਆਸ ਪੂਰੇ ਹੋ ਜਾਂਦੇ ਹਨ। ਪਾਈ = ਪਨ-ਘੜੀ। ਉਸ ਦੇ ਹੇਠ ਛੇਕ ਹੁੰਦਾ ਹੈ, ਜਿਸ ਦੇ ਰਸਤੇ ਉਸ ਘੜੀ ਵਿਚ ਪਾਣੀ ਆਉਂਦਾ ਰਹਿੰਦਾ ਹੈ, ਤੇ, ਆਖ਼ਰ ਜਦੋਂ ਸਾਰੀ ਪਾਣੀ ਨਾਲ ਭਰ ਜਾਂਦੀ ਹੈ, ਤਾਂ ਪਾਣੀ ਵਿਚ ਡੁੱਬ ਜਾਂਦੀ ਹੈ। ਵਕਤ ਦਾ ਹਿਸਾਬ ਰੱਖਣ ਵਾਸਤੇ ਇਹ ਇਕ ਵਿਓਂਤ ਸੀ। ਆਪੁ = ਆਪਾ-ਭਾਵ। ਆਧਾਰੋ = ਆਸਰਾ। ਹੋਸੀ = ਕਾਇਮ ਰਹੇਗਾ। ਜਾਇਨ = ਨਾਹ ਜੰਮਦਾ ਹੈ। ਨ ਜਾਸੀ = ਨਾਹ ਮਰੇਗਾ। ਸਚਾ = ਸਦਾ-ਥਿਰ ਰਹਿਣ ਵਾਲਾ।3। ਨਿਵਾਜ ਗੁਜਾਰਹਿ = ਤੂੰ ਨਿਮਾਜ਼ ਪੜ੍ਹਦਾ ਹੈਂ। ਕਤੇਬ = ਮੁਸਲਮਾਨੀ ਮਤ ਦੀਆਂ ਕਿਤਾਬਾਂ। ਗੋਰ = ਕਬਰ। ਸਦੇਈ = ਸੱਦਦੀ ਹੈ। ਗੋਰ ਸਦੇਈ = ਜਦੋਂ ਕਬਰ ਸੱਦਦੀ ਹੈ, ਜਦੋਂ ਮੌਤ ਆਉਂਦੀ ਹੈ। ਰਹਿਓ = ਰਹਿ ਜਾਂਦਾ ਹੈ, ਮੁੱਕ ਜਾਂਦਾ ਹੈ।4।
24
https://www.gurugranthdarpan.net/0024.html
ਸਿਰੀਰਾਗੁ ਮਹਲਾ ੧ ਘਰੁ ੪ ॥ ਏਕੁ ਸੁਆਨੁ ਦੁਇ ਸੁਆਨੀ ਨਾਲਿ ॥ ਭਲਕੇ ਭਉਕਹਿ ਸਦਾ ਬਇਆਲਿ ॥ ਕੂੜੁ ਛੁਰਾ ਮੁਠਾ ਮੁਰਦਾਰੁ ॥ ਧਾਣਕ ਰੂਪਿ ਰਹਾ ਕਰਤਾਰ ॥੧॥ ਮੈ ਪਤਿ ਕੀ ਪੰਦਿ ਨ ਕਰਣੀ ਕੀ ਕਾਰ ॥ ਹਉ ਬਿਗੜੈ ਰੂਪਿ ਰਹਾ ਬਿਕਰਾਲ ॥ ਤੇਰਾ ਏਕੁ ਨਾਮੁ ਤਾਰੇ ਸੰਸਾਰੁ ॥ ਮੈ ਏਹਾ ਆਸ ਏਹੋ ਆਧਾਰੁ ॥੧॥ ਰਹਾਉ ॥ ਮੁਖਿ ਨਿੰਦਾ ਆਖਾ ਦਿਨੁ ਰਾਤਿ ॥ ਪਰ ਘਰੁ ਜੋਹੀ ਨੀਚ ਸਨਾਤਿ ॥ ਕਾਮੁ ਕ੍ਰੋਧੁ ਤਨਿ ਵਸਹਿ ਚੰਡਾਲ ॥ ਧਾਣਕ ਰੂਪਿ ਰਹਾ ਕਰਤਾਰ ॥੨॥ ਫਾਹੀ ਸੁਰਤਿ ਮਲੂਕੀ ਵੇਸੁ ॥ ਹਉ ਠਗਵਾੜਾ ਠਗੀ ਦੇਸੁ ॥ ਖਰਾ ਸਿਆਣਾ ਬਹੁਤਾ ਭਾਰੁ ॥ ਧਾਣਕ ਰੂਪਿ ਰਹਾ ਕਰਤਾਰ ॥੩॥ ਮੈ ਕੀਤਾ ਨ ਜਾਤਾ ਹਰਾਮਖੋਰੁ ॥ ਹਉ ਕਿਆ ਮੁਹੁ ਦੇਸਾ ਦੁਸਟੁ ਚੋਰੁ ॥ ਨਾਨਕੁ ਨੀਚੁ ਕਹੈ ਬੀਚਾਰੁ ॥ ਧਾਣਕ ਰੂਪਿ ਰਹਾ ਕਰਤਾਰ ॥੪॥੨੯॥{ਪੰਨਾ 24}
ਹੇ ਕਰਤਾਰ! ਮੈਂ ਸਾਂਹਸੀਆਂ ਵਾਲੇ ਰੂਪ ਵਿਚ ਰਹਿੰਦਾ ਹਾਂ, ਮੇਰੇ ਨਾਲ ਇਕ ਕੁੱਤਾ (ਲੋਭ) ਹੈ, ਦੋ ਕੁੱਤੀਆਂ (ਆਸਾ, ਤ੍ਰਿਸ਼ਨਾ) ਹਨ, (ਮੇਰੇ ਹੱਥ ਵਿਚ) ਝੂਠ ਛੁਰਾ ਹੈ, ਮੈਂ ਮਾਇਆ ਵਿਚ ਠੱਗਿਆ ਜਾ ਰਿਹਾ ਹਾਂ (ਤੇ ਪਰਾਇਆ ਹੱਕ) ਮੁਰਦਾਰ (ਖਾਂਦਾ ਹਾਂ) ।1। ਹੇ ਪਤਿ-ਪ੍ਰਭੂ! ਨਾਹ ਮੈਂ ਤੇਰੀ ਨਸੀਹਤ ਤੇ ਤੁਰਦਾ ਹਾਂ, ਨਾਹ ਮੇਰੀ ਕਰਣੀ ਚੰਗੀ ਹੈ, ਮੈਂ ਸਦਾ ਡਰਾਉਣੇ ਵਿਗੜੇ ਰੂਪ ਵਾਲਾ ਬਣਿਆ ਰਹਿੰਦਾ ਹਾਂ। ਮੈਨੂੰ ਹੁਣ ਸਿਰਫ਼ ਇਹੀ ਆਸ ਹੈ ਇਹੋ ਆਸਰਾ ਹੈ ਕਿ ਤੇਰਾ ਜੇਹੜਾ ਨਾਮ ਸਾਰੇ ਸੰਸਾਰ ਨੂੰ ਪਾਰ ਲੰਘਾਂਦਾ ਹੈ (ਉਹ ਮੈਨੂੰ ਭੀ ਪਾਰ ਲੰਘਾ ਲਏਗਾ) ।1। ਰਹਾਉ। ਮੈਂ ਦਿਨੇ ਰਾਤ ਮੂੰਹੋਂ (ਦੂਜਿਆਂ ਦੀ) ਨਿੰਦਾ ਕਰਦਾ ਰਹਿੰਦਾ ਹਾਂ, ਮੈਂ ਨੀਚ ਤੇ ਨੀਵੇਂ ਅਸਲੇ ਵਾਲਾ ਹੋ ਗਿਆ ਹਾਂ, ਪਰਾਇਆ ਘਰ ਤੱਕਦਾ ਹਾਂ। ਮੇਰੇ ਸਰੀਰ ਵਿਚ ਕਾਮ ਤੇ ਕ੍ਰੋਧ ਚੰਡਾਲ ਵੱਸ ਰਹੇ ਹਨ, ਹੇ ਕਰਤਾਰ! ਮੈਂ ਸਾਂਹਸੀਆਂ ਵਾਲੇ ਰੂਪ ਵਿਚ ਤੁਰਿਆ ਫਿਰਦਾ ਹਾਂ।2। ਮੇਰਾ ਧਿਆਨ ਇਸ ਪਾਸੇ ਰਹਿੰਦਾ ਹੈ ਕਿ ਲੋਕਾਂ ਨੂੰ ਕਿਸੇ ਠੱਗੀ ਵਿਚ ਫਸਾਵਾਂ, ਪਰ ਮੈਂ ਫ਼ਕੀਰਾਂ ਵਾਲਾ ਲਿਬਾਸ ਪਾਇਆ ਹੋਇਆ ਹੈ, ਮੈਂ ਠੱਗੀ ਦਾ ਅੱਡਾ ਬਣਿਆ ਹੋਇਆ ਹਾਂ, ਦੇਸ ਨੂੰ ਠੱਗ ਰਿਹਾ ਹਾਂ। (ਜਿਉੇਂ ਜਿਉਂ) ਮੈ ਬਹੁਤਾ ਸਿਆਣਾ ਬਣਦਾ ਹਾਂ ਪਾਪਾਂ ਦਾ ਹੋਰ ਹੋਰ ਭਾਰ (ਆਪਣੇ ਸਿਰ ਉੱਤੇ ਚੁੱਕਦਾ ਜਾਂਦਾ ਹਾਂ) । ਹੇ ਕਰਤਾਰ! ਮੈਂ ਸਾਂਹਸੀਆਂ ਵਾਲਾ ਰੂਪ ਧਾਰੀ ਬੈਠਾ ਹਾਂ।3। ਹੇ ਕਰਤਾਰ! ਮੈਂ ਤੇਰੀਆਂ ਦਾਤਾਂ ਦੀ ਕਦਰ ਨਹੀਂ ਪਛਾਣੀ, ਮੈਂ ਪਰਾਇਆ ਹੱਕ ਖਾਂਦਾ ਹਾਂ। ਮੈਂ ਵਿਕਾਰੀ ਹਾਂ, ਮੈਂ (ਤੇਰਾ) ਚੋਰ ਹਾਂ, ਤੇਰੇ ਸਾਹਮਣੇ ਮੈਂ ਕਿਸ ਮੂੰਹ ਹਾਜ਼ਰ ਹੋਵਾਂਗਾ? ਮੰਦ-ਕਰਮੀ ਨਾਨਕ ਇਹੀ ਗੱਲ ਆਖਦਾ ਹੈ– ਹੇ ਕਰਤਾਰ! ਮੈਂ ਤਾਂ ਸਾਂਹਸੀ-ਰੂਪ ਵਿਚ ਜੀਵਨ ਬਤੀਤ ਕਰ ਰਿਹਾ ਹਾਂ।4। 29।
ਸੁਆਨੁ = ਕੁੱਤਾ, ਲੋਭ। ਦੁਇ = ਦੇ। ਸੁਆਨੀ = ਕੁੱਤੀਆਂ (ਆਸਾ, ਤ੍ਰਿਸ਼ਨਾ) । ਭਲਕੇ = ਨਿੱਤ। ਬਇਆਲਿ = ਸਵੇਰੇ। ਕੂੜੁ = ਝੂਠ। ਮੁਠਾ = ਮੁੱਠਾ, ਮਾਇਆ ਵਿਚ ਠੱਗਿਆ ਜਾ ਰਿਹਾ ਹਾਂ। ਧਾਣਕ = ਸਾਂਹਸੀ। ਰੂਪਿ = ਰੂਪ ਵਾਲਾ, ਵੇਸ ਵਾਲਾ।1। ਪੰਦਿ = ਨਸੀਹਤ, ਸਿੱਖਿਆ। ਕਰਣੀ ਕੀ ਕਾਰ = ਜੇਹੜੀ ਕਾਰ ਕਰਨੀ ਚਾਹੀਦੀ ਹੈ, ਚੰਗੀ ਕਰਣੀ। ਬਿਕਰਾਲ = ਡਰਾਉਣਾ। ਆਧਾਰੁ = ਆਸਰਾ।1। ਰਹਾਉ। ਮੁਖਿ = ਮੂੰਹ ਨਾਲ। ਪਰ ਘਰੁ = ਪਰਾਇਆ ਘਰ। ਜੋਹੀ = ਜੋਹੀਂ, ਮੈਂ ਤੱਕਦਾ ਹਾਂ। ਸਨਾਤਿ = ਨੀਵੇਂ ਅਸਲੇ ਵਾਲਾ। ਤਨਿ = ਤਨ ਵਿਚ, ਸਰੀਰ ਵਿਚ।2। ਸੁਰਤਿ = ਧਿਆਨ। ਫਾਹੀ ਸੁਰਤਿ = ਧਿਆਨ ਇਸ ਪਾਸੇ ਹੈ ਕਿ ਲੋਕਾਂ ਨੂੰ ਫਸਾ ਲਵਾਂ। ਮਲੂਕੀ ਵੇਸੁ = ਫ਼ਰਿਸ਼ਤਿਆਂ ਵਾਲਾ ਬਾਣਾ, ਫ਼ਕੀਰਾਂ ਵਾਲਾ ਲਿਬਾਸ। ਠਗ ਵਾੜਾ = ਠੱਗੀ ਦਾ ਅੱਡਾ। ਠਗੀ = ਠੱਗੀਂ, ਮੈਂ ਠੱਗਦਾ ਹਾਂ। ਖਰਾ = ਬਹੁਤ। ਭਾਰੁ = ਪਾਪਾਂ ਦਾ ਬੋਝ।3। ਹਰਾਮਖੋਰੁ = ਪਰਾਇਆ ਹੱਕ ਖਾਣ ਵਾਲਾ। ਹਉ = ਮੈਂ। ਕਿਆ ਮੁਹੁ ਦੇਸਾ = (ਦੇਸਾਂ) ਮੈਂ ਕੀਹ ਮੂੰਹ ਦਿਆਂਗਾ, ਮੈਂ ਕੇਹੜੇ ਮੂੰਹ ਤੇਰੇ ਸਾਹਮਣੇ ਹਾਜ਼ਰ ਹੋਵਾਂਗਾ? ਤੇਰੇ ਸਾਹਮਣੇ ਪੇਸ਼ ਹੁੰਦਿਆਂ ਮੈਨੂੰ ਬੜੀ ਸ਼ਰਮ ਆਵੇਗੀ। ਨੀਚੁ = ਮੰਦ-ਕਰਮੀ। ਕਰਤਾਰ = ਹੇ ਕਰਤਾਰ!4।
25
https://www.gurugranthdarpan.net/0025.html
ਸਿਰੀਰਾਗੁ ਮਹਲਾ ੧ ਘਰੁ ੪ ॥ ਏਕਾ ਸੁਰਤਿ ਜੇਤੇ ਹੈ ਜੀਅ ॥ ਸੁਰਤਿ ਵਿਹੂਣਾ ਕੋਇ ਨ ਕੀਅ ॥ ਜੇਹੀ ਸੁਰਤਿ ਤੇਹਾ ਤਿਨ ਰਾਹੁ ॥ ਲੇਖਾ ਇਕੋ ਆਵਹੁ ਜਾਹੁ ॥੧॥ ਕਾਹੇ ਜੀਅ ਕਰਹਿ ਚਤੁਰਾਈ ॥ ਲੇਵੈ ਦੇਵੈ ਢਿਲ ਨ ਪਾਈ ॥੧॥ ਰਹਾਉ ॥ ਤੇਰੇ ਜੀਅ ਜੀਆ ਕਾ ਤੋਹਿ ॥ ਕਿਤ ਕਉ ਸਾਹਿਬ ਆਵਹਿ ਰੋਹਿ ॥ ਜੇ ਤੂ ਸਾਹਿਬ ਆਵਹਿ ਰੋਹਿ ॥ ਤੂ ਓਨਾ ਕਾ ਤੇਰੇ ਓਹਿ ॥੨॥ ਅਸੀ ਬੋਲਵਿਗਾੜ ਵਿਗਾੜਹ ਬੋਲ ॥ ਤੂ ਨਦਰੀ ਅੰਦਰਿ ਤੋਲਹਿ ਤੋਲ ॥ ਜਹ ਕਰਣੀ ਤਹ ਪੂਰੀ ਮਤਿ ॥ ਕਰਣੀ ਬਾਝਹੁ ਘਟੇ ਘਟਿ ॥੩॥ ਪ੍ਰਣਵਤਿ ਨਾਨਕ ਗਿਆਨੀ ਕੈਸਾ ਹੋਇ ॥ ਆਪੁ ਪਛਾਣੈ ਬੂਝੈ ਸੋਇ ॥ ਗੁਰ ਪਰਸਾਦਿ ਕਰੇ ਬੀਚਾਰੁ ॥ ਸੋ ਗਿਆਨੀ ਦਰਗਹ ਪਰਵਾਣੁ ॥੪॥੩੦॥{ਪੰਨਾ 25}
ਜਿਤਨੇ ਭੀ ਜੀਵ ਹਨ (ਇਹਨਾਂ ਸਭਨਾਂ ਦੇ ਅੰਦਰ) ਇਕ ਪਰਮਾਤਮਾ ਦੀ ਹੀ ਬਖ਼ਸ਼ੀ ਹੋਈ ਸੂਝ ਕੰਮ ਕਰ ਰਹੀ ਹੈ, (ਪਰਮਾਤਮਾ ਨੇ) ਕੋਈ ਭੀ ਐਸਾ ਜੀਵ ਪੈਦਾ ਨਹੀਂ ਕੀਤਾ ਜਿਸ ਨੂੰ ਸੂਝ ਤੋਂ ਵਿਰਵਾ ਰੱਖਿਆ ਹੋਵੇ। ਜਿਹੋ ਜਿਹੀ ਸੂਝ (ਪ੍ਰਭੂ ਜੀਵਾਂ ਨੂੰ ਦੇਂਦਾ ਹੈ) ਉਹੋ ਜਿਹਾ ਜੀਵਨ-ਰਸਤਾ ਉਹ ਫੜ ਲੈਂਦੇ ਹਨ। (ਉਸੇ ਮਿਲੀ ਸੂਝ ਅਨੁਸਾਰ) ਜੀਵ (ਜਗਤ ਵਿਚ) ਆਉਂਦੇ ਹਨ ਤੇ (ਇੱਥੋਂ) ਚਲੇ ਜਾਂਦੇ ਹਨ। ਇਹ ਮਰਯਾਦਾ ਤੋਰਨ ਵਾਲਾ ਪ੍ਰਭੂ ਆਪ ਹੀ ਹੈ।1। ਹੇ ਜੀਵ! ਤੂੰ (ਆਪਣੀ ਚੰਗੀ ਸੂਝ-ਅਕਲ ਵਿਖਾਣ ਲਈ) ਕਿਉਂ ਚਲਾਕੀ ਕਰਦਾ ਹੈਂ? ਉਹ ਪਰਮਾਤਮਾ ਹੀ (ਜੀਵਾਂ ਨੂੰ ਸੂਝ) ਦੇਂਦਾ ਭੀ ਹੈ ਤੇ ਲੈ ਭੀ ਲੈਂਦਾ ਹੈ, ਰਤਾ ਚਿਰ ਨਹੀਂ ਲਾਂਦਾ।1। ਰਹਾਉ। ਹੇ ਮਾਲਕ-ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਸਾਰੇ ਜੀਵਾਂ ਦਾ ਤੂੰ ਹੀ ਖਸਮ ਹੈਂ (ਜੇ ਜੀਵ ਤੈਥੋਂ ਮਿਲੀ ਸੂਝ-ਅਕਲ ਦਾ ਮਾਣ ਭੀ ਕਰਨ, ਤਾਂ ਭੀ) ਤੂੰ ਗੁੱਸੇ ਵਿਚ ਨਹੀਂ ਆਉਂਦਾ (ਕਿਉਂਕਿ ਆਖ਼ਰ ਇਹ ਜੀਵ ਸਾਰੇ ਤੇਰੇ ਹੀ ਹਨ) । ਹੇ ਮਾਲਕ ਪ੍ਰਭੂ! ਜੇ ਤੂੰ ਗੁੱਸੇ ਵਿਚ ਆਵੇਂ (ਤਾਂ ਕਿਸ ਉੱਤੇ ਆਵੇਂ?) ਤੂੰ ਉਹਨਾਂ ਦਾ ਮਾਲਕ ਹੈਂ ਉਹ ਸਾਰੇ ਤੇਰੇ ਹੀ ਬਣਾਏ ਹੋਏ ਹਨ।2। (ਹੇ ਪ੍ਰਭੂ!) ਅਸੀਂ ਜੀਵ ਬੜਬੋਲੇ ਹਾਂ, ਅਸੀਂ (ਤੈਥੋਂ ਮਿਲੀ ਸੂਝ-ਅਕਲ ਉਤੇ ਮਾਣ ਕਰਕੇ ਅਨੇਕਾਂ ਵਾਰੀ) ਫਿੱਕੇ ਬੋਲ ਬੋਲ ਦੇਂਦੇ ਹਾਂ, ਪਰ ਤੂੰ (ਸਾਡੇ ਕੁਬੋਲਾਂ ਨੂੰ) ਮਿਹਰ ਦੀ ਨਿਗਾਹ ਨਾਲ ਪਰਖਦਾ ਹੈਂ। (ਗੁਰੂ ਦੇ ਦੱਸੇ ਰਾਹ ਉੱਤੇ ਤੁਰ ਕੇ) ਜਿਸ ਮਨੁੱਖ ਦੇ ਅੰਦਰ ਉੱਚਾ ਆਚਰਨ ਬਣ ਜਾਂਦਾ ਹੈ ਉਸ ਦੀ ਸੂਝ-ਅਕਲ ਭੀ ਗੰਭੀਰ ਹੋ ਜਾਂਦੀ ਹੈ (ਤੇ ਉਹ ਬੜਬੋਲਾ ਨਹੀਂ ਬਣਦਾ) , (ਉੱਚੇ) ਆਚਰਨ ਤੋਂ ਬਿਨਾ ਮਨੁੱਖ ਦੀ ਸੂਝ ਬੂਝ ਭੀ ਨੀਵੀਂ ਹੀ ਰਹਿੰਦੀ ਹੈ।3। ਨਾਨਕ ਬੇਨਤੀ ਕਰਦਾ ਹੈ– ਅਸਲ ਗਿਆਨਵਾਨ ਮਨੁੱਖ ਉਹ ਹੈ ਜੋ ਆਪਣੇ ਅਸਲੇ ਨੂੰ ਪਛਾਣਦਾ ਹੈ, ਜੋ ਉਸ ਪਰਮਾਤਮਾ ਨੂੰ ਹੀ (ਅਕਲ-ਦਾਤਾ) ਸਮਝਦਾ ਹੈ, ਜੋ ਗੁਰੂ ਦੀ ਮਿਹਰ ਨਾਲ (ਆਪਣੀ ਚਤੁਰਾਈ ਛੱਡ ਕੇ ਅਕਲ-ਦਾਤੇ ਪ੍ਰਭੂ ਦੇ ਗੁਣਾਂ ਦਾ) ਵਿਚਾਰ ਕਰਦਾ ਹੈ। ਅਜੇਹਾ ਗਿਆਨਵਾਨ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੋ ਜਾਂਦਾ ਹੈ।4। 30।
ਸੁਰਤਿ = ਸੂਝ। ਏਕਾ ਸੁਰਤਿ = ਇਕ (ਪਰਮਾਤਮਾ ਦੀ ਦਿੱਤੀ ਹੋਈ) ਸੂਝ। ਜੀਅ = {'ਜੀਉ' ਤੋਂ ਬਹੁ-ਵਚਨ} ਜੀਵ। ਜੇਤੇ = ਜਿਤਨੇ। ਵਿਹੂਣਾ = ਸੱਖਣਾ। ਕੀਅ = ਪੈਦਾ ਕੀਤਾ। ਤਿਨ ਰਾਹੁ = ਉਹਨਾਂ ਜੀਵਾਂ ਦਾ ਜੀਵਨ-ਰਸਤਾ। ਲੇਖਾ ਇਕੋ = ਇਕ ਪਰਮਾਤਮਾ ਹੀ ਇਹ ਲੇਖਾ ਰੱਖਦਾ ਹੈ। ਆਵਹੁ ਜਾਹੁ = (ਮਿਲੀ ਸੁਰਤਿ ਅਨੁਸਾਰ) ਜੀਵ ਆਉਂਦੇ ਤੇ ਜਾਂਦੇ ਹਨ।1। ਰਹਾਉ। ਜੀਅ = ਹੇ ਜੀਵ! ਲੇਵੈ = (ਜੀਵ ਤੋਂ ਸੂਝ) ਖੋਹ ਲੈਂਦਾ ਹੈ।1। ਰਹਾਉ। ਤੋਹਿ = ਤੂੰ। ਕਿਤ ਕਿਉ = ਕਿਉਂ? ਸਾਹਿਬ = ਹੇ ਸਾਹਿਬ! ਰੋਹਿ = ਰੋਹ ਵਿਚ, ਗੁੱਸੇ ਵਿਚ। ਓਹਿ = ਉਹ ਸਾਰੇ ਜੀਵ।2। ਬੋਲਵਿਗਾੜ = ਬੜਬੋਲੇ, ਵਿਗੜੇ ਬੋਲ ਬੋਲਣ ਵਾਲੇ। ਵਿਗਾੜਹ = {ਵਰਤਮਾਨ, ਉੱਤਮ ਪੁਰਖ, ਬਹੁ-ਵਚਨ} ਅਸੀਂ ਵਿਗਾੜਦੇ ਹਾਂ। ਵਿਗਾੜਹ ਬੋਲ = ਅਸੀਂ ਫਿੱਕੇ ਬੋਲ ਬੋਲਦੇ ਹਾਂ। ਨਦਰੀ ਅੰਦਰਿ = ਮਿਹਰ ਦੀ ਨਿਗਾਹ ਨਾਲ। ਤੋਲਹਿ = ਤੂੰ ਤੋਲਦਾ ਹੈਂ, ਤੂੰ ਜਾਚਦਾ ਹੈਂ। ਜਹ = ਜਿਥੇ, ਜਿਸ ਮਨੁੱਖ ਦੇ ਅੰਦਰ। ਕਰਣੀ = ਗੁਰੂ ਦਾ ਦੱਸਿਆ ਹੋਇਆ ਆਚਰਨ। ਘਟੇ ਘਟਿ = ਘੱਟ ਹੀ ਘੱਟ, ਮਤਿ ਕਮਜ਼ੋਰ ਹੀ ਕਮਜ਼ੋਰ।3। ਪ੍ਰਣਵਤਿ = ਬੇਨਤੀ ਕਰਦਾ ਹੈ। ਆਪੁ = ਆਪਣੇ ਆਪ ਨੂੰ, ਆਪਣੇ ਅਸਲੇ ਨੂੰ। ਪਰਸਾਦਿ = ਕਿਰਪਾ ਨਾਲ।